MediaPunjab
ਮੀਡੀਆ ਪੰਜਾਬ ਦੀਆਂ ਖ਼ਬਰਾਂ

ਸ਼ਹਿਰ ਦਾ ਕੋਈ ਵੀ ਇਲਾਕਾ ਵਿਕਾਸ ਪੱਖੋਂ ਸੱਖਣਾ ਨਹੀਂ ਰਹਿਣ ਦਿੱਤਾ ਜਾਵੇਗਾ-ਸੋਨੀ

ਸੋਨੀ ਤੇ ਮੇਅਰ ਨੇ ਵਾਰਡ ਨੰ: 61 ਅਤੇ 67 ਵਿਖੇ ਨਵੇਂ ਟਿਊਬਵੈਲਾਂ ਦਾ ਕੀਤਾ ਉਦਘਾਟਨ

ਅੰਮਿ੍ਰਤਸਰ, 8 ਜਨਵਰੀ:(ਜਗਜੀਤ ਸਿੰਘ ਖਾਲਸਾ )ਕੇਂਦਰੀ ਵਿਧਾਨ ਸਭਾ ਹਲਕਾ ਅਧੀਨ ਪੈਂਦੀਆਂ ਸਾਰੀਆਂ ਵਾਰਡਾਂ ਵਿੱਚ ਵਿਕਾਸ ਕਾਰਜ ਅੰਤਿਮ ਪੜਾਅ ਤੇ ਚੱਲ ਰਹੇ ਹਨ ਅਤੇ ਆਉਂਦੇ ਕੁਝ ਮਹੀਨਿਆਂ ਵਿੱਚ ਸਾਰੇ ਵਿਕਾਸ ਕਾਰਜ ਮੁਕੰਮਲ ਹੋ ਜਾਣਗੇ ਅਤੇ ਸ਼ਹਿਰ ਦੀ ਨੁਹਾਰ ਬਦਲ ਜਾਵੇਗੀ। ਇਨਾਂ ਸ਼ਬਦਾ ਦਾ ਪਗਟਾਵਾ ਸ੍ਰੀ ਓਮ ਪ੍ਰਕਾਸ਼ ਸੋਨੀ ਡਾਕਟਰੀ ਸਿਖਿਆ ਤੇ ਖੋਜ ਮੰਤਰੀ ਪੰਜਾਬ ਨੇ ਦੱਖਣੀ ਹਲਕੇ ਅਧੀਨ ਪੈਂਦੇ ਵਾਰਡ ਨੰ: 61 ਦੇ ਇਲਾਕੇ ਨਮਕ ਮੰਡੀ ਅਤੇ ਵਾਰਡ ਨੰ: 67 ਅਧੀਨ ਪੈਂਦੇ ਇਲਾਕੇ ਗਲੀ ਸੱਤੋ ਵਾਲੀ ਵਿਖੇ ਨਗਰ ਨਿਗਮ ਦੇ ਮੇਅਰ ਸ੍ਰ ਕਰਮਜੀਤ ਸਿੰਘ ਰਿੰਟੂ ਨਾਲ ਟਿਊਬਵੈਲਾਂ ਦਾ ਉਦਘਾਟਨ ਕਰਨ ਪਿਛੋਂ ਕੀਤਾ।

            ਸ੍ਰੀ ਸੋਨੀ ਨੇ ਕਿਹਾ ਕਿ ਉਨਾਂ ਵੱਲੋਂ ਚੋਣਾਂ ਦੌਰਾਨ ਜੋ ਵੀ ਵਾਅਦੇ ਕੀਤੇ ਗਏ ਸਨ ਉਹ ਸਾਰੇ ਪੂਰੇ ਕੀਤੇ ਜਾਣਗੇ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇਣ ਲਈ ਅਸੀਂ ਵਚਨਬੱਧ ਹਾਂ। ਸ੍ਰੀ ਸੋਨੀ ਨੇ ਕਿਹਾ ਕਿ ਸਮਾਰਟ ਸਿਟੀ ਤਹਿਤ ਵੀ ਸ਼ਹਿਰ ਵਿੱਚ ਵਿਕਾਸ ਕਾਰਜ ਤੇਜੀ ਨਾਲ ਚੱਲ ਰਹੇ ਹਨ ਅਤੇ ਕੁਝ ਮਹੀਨਿਆਂ ਵਿੱਚ ਸ਼ਹਿਰ ਦੀ ਨੁਹਾਰ ਬਦਲ ਜਾਵੇਗੀ। ਉਨਾਂ ਕਿਹਾ ਕਿ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ ਅਤੇ ਸਾਰੇ ਕੰਮ ਗੁਣਵੱਤਾ ਭਰਪੂਰ ਕਰਵਾਏ ਜਾ ਰਹੇ ਹਨ। ਸ੍ਰੀ ਸੋਨੀ ਨੇ ਕਿਹਾ ਕਿ ਵਾਰਡਾਂ ਦੇ ਕੌਂਸਲਰਾਂ ਵੱਲੋਂ ਖੁਦ ਵਿਕਾਸ ਕਾਰਜਾਂ ਦਾ ਨਰੀਖਣ ਕੀਤਾ ਜਾ ਰਿਹਾ ਹੈ।

            ਇਸ ਮੌਕੇ ਬੋਲਦਿਆਂ ਸ੍ਰ ਕਰਮਜੀਤ ਸਿੰਘ ਰਿੰਟੂ ਮੇਅਰ ਨਗਰ ਨਿਗਮ ਨੇ ਕਿਹਾ ਕਿ ਇਨਾਂ ਵਾਰਡਾਂ ਵਿੱਚ ਲੋਕਾਂ ਨੂੰ ਕਾਫੀ ਪਾਣੀ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਉਨਾਂ ਕਿਹਾ ਕਿ ਪਾਣੀ ਦੀ ਸਮੱਸਿਆ ਨੂੰ ਦੂਰ ਕਰਨ ਲਈ ਦੋਹਾਂ ਵਾਰਡਾਂ ਵਿੱਚ ਨਵੀਂ ਟਿਊਬਵੈਲ ਲਗਾ ਦਿੱਤੇ ਗਏ ਹਨ। ਉਨਾਂ ਇਨਾਂ ਟਿਊਬਵੈਲਾਂ ਦੇ ਲੱਗਣ ਨਾਲ ਲੋਕਾਂ ਦੀ ਪਾਣੀ ਦੀ ਸਮੱਸਿਆ ਦੂਰ ਹੋ ਜਾਵੇਗੀ। ਮੇਅਰ ਨੇ ਕਿਹਾ ਕਿ ਕਰੋਨਾ ਮਹਾਂਮਾਰੀ ਦੌਰਾਨ ਵੀ ਵਿਕਾਸ ਕਾਰਜ ਚੱਲਦੇ ਰਹੇ ਹਨ ਅਤੇ ਕੋਈ ਵੀ ਇਲਾਵਾ ਵਿਕਾਸ ਪੱਖੋਂ ਸੱਖਣਾ ਨਹੀਂ ਰਹਿਣ ਦਿੱਤਾ ਜਾਵੇਗਾ। ਉਨਾਂ ਕਿਹਾ ਕਿ ਸਾਰੀਆਂ ਵਾਰਡਾਂ ਵਿੱਚ ਪਾਰਕਾਂ ਦੇ ਨਵੀਨੀਕਰਨ ਦੇ ਨਾਲ ਨਾਲ ਜਿੰਮ ਵੀ ਲਗਾੲੈ ਗਏ ਹਨ।

            ਇਸ ਮੌਕੇ ਚੇਅਰਮੈਨ ਮਹੇਸ ਖੰਨਾ, ਕੌਂਸਲਰ ਵਿਕਾਸ ਸੋਨੀ, ਸ੍ਰ ਗੁਰਦੇਵ ਸਿੰਘ ਦਾਰਾ, ਸ੍ਰੀ ਸੰਨੀ ਕੁੰਦਰਾ, ਸ੍ਰੀ ਪਰਮਜੀਤ ਸਿੰਘ ਚੋਪੜਾ, ਸ੍ਰੀ ਗੌਰੀ ਸ਼ੰਕਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ ਹਾਜਰ ਸਨ।