MediaPunjab
ਮੀਡੀਆ ਪੰਜਾਬ ਦੀਆਂ ਖ਼ਬਰਾਂ

ਗ਼ੈਰ-ਪਰਵਾਸੀਆਂ ਲਈ 8 ਸਾਲ ਦੀ ਨਾਗਰਿਕਤਾ ਸਬੰਧੀ ਬਿੱਲ ਪੇਸ਼ ਕਰਨਗੇ ਬਾਇਡਨ


ਵਾਸ਼ਿੰਗਟਨ 19 ਜਨਵਰੀ (ਸਿੰਘ ) ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਜੋਅ ਬਾਇਡਨ ਆਪਣੇ ਪ੍ਰਸ਼ਾਸਨ ਦੇ ਪਹਿਲੇ ਦਿਨ ਇਕ ਇਮੀਗ੍ਰੇਸ਼ਨ ਬਿੱਲ ਪੇਸ਼ ਕਰਨ ਦੀ ਯੋਜਨਾ ਬਣਾ ਰਹੇ ਹਨ। ਇਸ ਬਿੱਲ 'ਚ ਦੇਸ਼ 'ਚ ਕਾਨੂੰਨੀ ਦਰਜੇ ਦੇ ਬਿਨਾਂ ਰਹਿ ਰਹੇ ਲਗਪਗ ਇਕ ਕਰੋੜ 10 ਲੱਖ ਲੋਕਾਂ ਨੰੂ ਅੱਠ ਸਾਲ ਲਈ ਨਾਗਰਿਕਤਾ ਦੇਣ ਦੀ ਵਿਵਸਥਾ ਹੋਵੇਗੀ। ਇਹ ਇਮੀਗ੍ਰੇਸ਼ਨ ਬਿੱਲ ਟਰੰਪ ਪ੍ਰਸ਼ਾਸਨ ਦੀਆਂ ਇਮੀਗ੍ਰੇਸ਼ਨ ਸਬੰਧੀ ਸਖ਼ਤ ਨੀਤੀਆਂ ਤੋਂ ਉਲਟ ਹੋਵੇਗੀ। ਬਿੱਲ ਦੇ ਸਬੰਧ 'ਚ ਜਾਣਕਾਰੀ ਰੱਖਣ ਵਾਲੇ ਇਕ ਅਧਿਕਾਰੀ ਨੇ ਆਪਣੀ ਪਛਾਣ ਗੁਪਤ ਰੱਖਣ ਦੀ ਸ਼ਰਤ 'ਤੇ ਦੱਸਿਆ ਕਿ ਬਾਇਡਨ ਦੇ ਬੁੱਧਵਾਰ ਨੂੰ ਸਹੁੰ ਚੁੱਕਣ ਤੋਂ ਬਾਅਦ ਇਹ ਬਿੱਲ ਪੇਸ਼ ਕੀਤਾ ਜਾ ਸਕਦਾ ਹੈ। ਰਾਸ਼ਟਰਪਤੀ ਅਹੁਦੇ ਦੀਆਂ ਚੋਣਾਂ 'ਚ ਡੈਮੋਕ੍ਰੇਟਿਕ ਉਮੀਦਵਾਰ ਦੇ ਤੌਰ 'ਤੇ ਬਾਈਡਨ ਨੇ ਇਮੀਗ੍ਰੇਸ਼ਨ 'ਤੇ ਟਰੰਪ ਦੇ ਕਦਮਾਂ ਨੂੰ ਅਮਰੀਕੀ ਕਦਰਾਂ-ਕੀਮਤਾਂ 'ਤੇ ਸਖ਼ਤ ਹਮਲਾ ਕਰਾਰ ਦਿੱਤਾ ਸੀ। ਨਾਲ ਹੀ ਇਹ ਵੀ ਕਿਹਾ ਸੀ ਕਿ ਉਹ ਇਸ ਨੁਕਸਾਨ ਦੀ ਭਰਪਾਈ ਕਰਨਗੇ। ਇਸ ਬਿੱਲ ਤਹਿਤ ਇਕ ਜਨਵਰੀ 2021 ਤਕ ਅਮਰੀਕਾ 'ਚ ਕਿਸੇ ਕਾਨੂੰਨੀ ਦਰਜੇ ਦੇ ਬਿਨਾਂ ਰਹਿ ਰਹੇ ਲੋਕਾਂ ਦੇ ਪਿਛੋਕੜ ਦੀ ਜਾਂਚ ਕੀਤੀ ਜਾਵੇਗੀ ਤੇ ਜੇ ਉਹ ਟੈਕਸ ਜਮ੍ਹਾਂ ਕਰਵਾਉਂਦੇ ਹਨ ਤੇ ਹੋਰ ਬੁਨਿਆਦੀ ਜ਼ਰੂਰਤਾਂ ਪੂਰੀਆਂ ਕਰਦੇ ਹਨ ਤਾਂ ਉਨ੍ਹਾਂ ਲਈ ਪੰਜ ਸਾਲ ਦੇ ਅਸਥਾਈ ਕਾਨੂੰਨੀ ਦਰਜੇ ਦਾ ਰਸਤਾ ਪੱਕਾ ਹੋਵੇਗਾ ਜਾਂ ਉਨ੍ਹਾਂ ਨੂੰ ਗ੍ਰੀਨ ਗਾਰਡ ਮਿਲ ਜਾਵੇਗਾ। ਇਸ ਤੋਂ ਬਾਅਦ ਉਨ੍ਹਾਂ ਤਿੰਨ ਹਬੋਰ ਸਾਲ ਲਈ ਨਾਗਰਿਕਤਾ ਮਿਲ ਸਕਦੀ ਹੈ। ਕਈ ਮੁਸਲਿਮ ਦੇਸ਼ਾਂ ਤੋਂ ਲੋਕਾਂ ਦੇ ਆਉਣ 'ਤੇ ਰੋਕ ਸਮੇਤ ਇਮੀਗ੍ਰੇਸ਼ਨ ਸਬੰਧੀ ਟਰੰਪ ਦੇ ਕਦਮਾਂ ਨੂੰ ਪਲਟਣ ਲਈ ਬਾਇਡਨ ਵੱਲੋਂ ਤੁਰੰਤ ਕਦਮ ਚੁੱਕੇ ਜਾਣ ਦੀ ਸੰਭਾਵਨਾ ਹੈ।
ਸੁਤੰਤਰ ਤੇ ਨਿਰਪੱਖ ਚੋਣਾਂ ਦੇ ਨਤੀਜਿਆਂ ਨੂੰ ਪਲਟਣ ਲਈ ਅਮਰੀਕੀ ਸੰਸਦ 'ਤੇ ਹਮਲਾ ਇਕ ਹੈਰਾਨ ਕਰਨ ਵਾਲੀ ਘਟਨਾ ਹੈ। ਸੰਯੁਕਤ ਰਾਸ਼ਟਰ ਮਨੁੱਖੀ ਅਧਿਕਾਰ ਮਾਹਿਰਾਂ ਨੇ ਉਮੀਦ ਪ੍ਰਗਟਾਈ ਹੈ ਕਿ ਅਮਰੀਕੀ ਲੋਕਤੰਤਰ ਇਸ ਸੰਕਟ ਨਾਲ ਨਾ ਸਿਰਫ ਮਜ਼ਬੂਤ ਹੋ ਕੇ ਉਭਰੇਗਾ ਤੇ ਦੇਸ਼ 'ਚ ਇਕ ਵਾਰ ਫਿਰ ਕਾਨੂੰਨ ਦਾ ਸ਼ਾਸਨ ਸਥਾਪਤ ਹੋਵੇਗਾ। ਇਸ ਸਬੰਧ 'ਚ ਜਾਰੀ ਇਕ ਬਿਆਨ 'ਚ 23 ਮਾਹਿਰਾਂ ਨੇ ਦਸਤਖ਼ਤ ਕੀਤੇ ਹਨ। ਆਨਲਾਈਨ ਤੇ ਆਫਲਾਈਨ ਜਾਰੀ ਬਿਆਨ 'ਚ ਨਾ ਸਿਰਫ ਇਸ ਹਮਲੇ ਦੀ ਨਿੰਦਾ ਕੀਤੀ ਗਈ ਬਲਕਿ ਇਸ ਲਈ ਜ਼ਿੰਮੇਵਾਰ ਲੋਕਾਂ ਨੂੰ ਜਵਾਬਦੇਹ ਠਹਿਰਾਉਣ ਦੀ ਅਪੀਲ ਵੀ ਕੀਤੀ ਗਈ ਹੈ। ਮਾਹਿਰਾਂ ਨੇ ਉਨ੍ਹਾਂ ਲੋਕਾਂ ਨਾਲ ਇਕਜੁੱਟਤਾ ਪ੍ਰਗਟ ਕੀਤੀ ਜੋ ਇਸ ਅਹਿਮ ਪਲ 'ਚ ਲੋਕਤੰਤਰ, ਸਮਾਨਤਾ ਤੇ ਕਾਨੂੰਨ ਦੇ ਸ਼ਾਸਨ ਨਾਲ ਖੜ੍ਹੇ ਹਨ। ਉਧਰ ਅਮਰੀਕੀ ਸੰਸਦ 'ਤ ਹਮਲੇ ਦੇ ਮਾਮਲੇ 'ਚ ਐੱਫਬੀਆਈ ਨੇ ਟੈਕਸਾਸ ਤੋਂ ਦੋ ਲੋਕਾਂ ਨੂੰ ਗਿ੍ਫ਼ਤਾਰ ਕੀਤਾ ਹੈ।