MediaPunjab
ਮੀਡੀਆ ਪੰਜਾਬ ਦੀਆਂ ਖ਼ਬਰਾਂ

ਜਿਲਾਂ ਸ਼੍ਰੀ ਮੁਕਤਸਰ ਸਾਹਿਬ ਦੀ ਚੋਣ ਹੋਈ


ਸ਼੍ਰੀ ਮੁਕਤਸਰ ਸਾਹਿਬ (ਰਜੇਸ਼ ਸਾਕਿਆ) - ਅੱਜ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰ ਯੂਨੀਅਨ (ਰਜਿ. 31) ਜਿਲਾ ਸ਼੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਸੂਬਾ ਮੀਤ ਪ੍ਰਧਾਨ ਸੰਦੀਪ ਖਾਨ ਬਾਲਿਆਂਵਾਲੀ ਦੀ ਪ੍ਰਧਾਨਗੀ ਹੇਠ ਗੁਰੂ ਗੋਬਿੰਦ ਸਿੰਘ ਪਾਰਕ, ਸ਼੍ਰੀ ਮੁਕਤਸਰ ਸਾਹਿਬ ਵਿਖੇ ਹੋਈ ਮੀਟਿੰਗ ਦੌਰਾਨ ਜਥੇਬੰਦੀ ਦੀ ਜਿਲਾਂ ਸ਼੍ਰੀ ਮੁਕਤਸਰ ਸਾਹਿਬ ਦੀ ਚੋਣ ਕੀਤੀ ਗਈ। ਸਮੂਹ ਵਰਕਰਾਂ ਦੀ ਸਹਿਮਤੀ ਨਾਲ ਜਿਲਾਂ ਪ੍ਰਧਾਨ ਬਲਜੀਤ ਸਿੰਘ ਭੱਟੀ। ਜਿਲ੍ਹਾਂ ਜਨਰਲ ਸਕੱਤਰ ਗਗਨਦੀਪ ਸਿੰਘ, ਜਿਲ੍ਹਾਂ ਖਜਾਂਨਚੀ ਸੁਰਜੀਤ ਸਿੰਘ, ਜਿਲ੍ਹਾਂ ਸੀਨੀਅਰ ਮੀਤ ਪ੍ਰਧਾਨ ਸੁੱਚਾ ਸਿੰਘ, ਜਿਲ੍ਹਾਂ ਮੀਤ ਪ੍ਰਧਾਨ ਜਸਬੀਰ ਕੌਰ, ਪ੍ਰੈਸ਼ ਸਕੱਤਰ ਵਜਿੰਦਰ ਸਿੰਘ ਬਰਾੜ ਅਤੇ ਬਿਕਰਮਜੀਤ ਸਿੰਘ, ਪ੍ਰਚਾਰ ਸਕੱਤਰ ਤਰਲੋਕ ਸਿੰਘ ਅਤੇ ਬਖਸ਼ੀਸ਼ ਸਿੰਘ ਸਰਬ ਸੰਮਤੀ ਨਾਲ ਚੁਣੇ ਗਏ। ਚੁਣੀ ਗਈ ਸਮੁੱਚੀ ਲੀਡਰਸ਼ਿਪ ਅਤੇ ਵਰਕਰਾਂ ਵਲੋਂ ਜਥੇਬੰਦੀ ਦੇ ਆਉਣ ਵਾਲੇ ਧਰਨਿਆਂ ਮੁਜਹਾਰਿਆਂ ਵਿੱਚ ਬੱਚਿਆ ਤੇ ਪ੍ਰਵਾਰਾਂ ਸਮੇਤ ਸਮੁਲੀਅਤ ਕਰਨ ਦਾ ਸੂਬਾ ਆਗੁਆ ਨੂੰ ਵਿਸ਼ਵਾਸ ਦਿਵਾਇਆ ਗਿਆ। ਇਸ ਮੌਕੇ ਤੇ ਅਮਿਤ ਬਾਂਸ਼ਲ ਗੋਰਾ, ਦਵਿੰਦਰ ਸਿੰਘ, ਪਰਵਿੰਦਰ ਸਿੰਘ, ਹਰਜਿੰਦਰ ਸਿੰਘ ਮਲੋਟ, ਬਲਵਿੰਦਰ ਕੌਰ, ਹਰਪ੍ਰੀਤ ਕੌਰ ਆਦਿ ਸ਼ਾਮਿਲ ਹੋਏ।