MediaPunjab
ਮੀਡੀਆ ਪੰਜਾਬ ਦੀਆਂ ਖ਼ਬਰਾਂ

ਦਿੱਲੀ ਵਿੱਚ ਟਰੈਕਟਰ ਰੈਲੀ ਦੌਰਾਨ ਹਿੰਸਾ ਫੈਲਾਉਣ ਵਾਲੇ 550 ਟਵਿੱਟਰ ਅਕਾਊਂਟ ਸਸਪੈਂਡ

ਨਵੀਂ ਦਿੱਲੀ 27 ਜਨਵਰੀ (ਮਪ) ਕਾਂਗਰਸ ਦੇ ਸੀਨੀਅਰ ਆਗੂ ਤੇ ਰਾਜ ਸਭਾ ਮੈਂਬਰ ਦਿਗਵਿਜੈ ਸਿੰਘ ਨੇ ਮੰਗਲਵਾਰ ਨੂੰ ਹੋਈ ਹਿੰਸਾ ਨੂੰ ਲੈ ਕੇ ਕਿਹਾ ਹੈ ਕਿ ਕਿਸਾਨਾਂ ਨੇ ਹਿੰਸਾ ਸ਼ੁਰੂ ਕਰਨ ਵਾਲੇ 15 ਲੋਕਾਂ ਨੂੰ ਸੌਪ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ 26 ਜਨਵਰੀ ਨੂੰ ਗਾਜੀਪੁਰ ਸਰਹੱਦ 'ਤੇ ਪੁਲਿਸ ਨੇ ਉਸ ਮਾਰਗ ਨੂੰ ਰੋਕ ਦਿਤਾ ਜੋ ਟਰੈਕਟਰ ਰੈਲੀ ਲਈ ਤੈਅ ਮਾਰਗ ਸੀ ਤਾਂ ਕਿਸਾਨਾਂ ਨੇ ਟਰੈਕਟਰ ਰੈਲੀ ਕੱਢੀ ਤਾਂ ਪੁਲਿਸ ਨੇ ਹੰਝੂ ਗੈਸ ਦਾ ਇਸਤੇਮਾਲ ਕੀਤਾ ਜਿਸ ਨਾਲ ਹਿੰਸਾ ਭੜਕੀ। ਸੰਯੁਕਤ ਕਿਸਾਨ ਮੋਰਚਾ ਨੇ ਬੁੱਧਵਾਰ ਨੂੰ ਹੋਈ ਇਕ ਮੀਟਿੰਗ ਵਿਚ ਫੈਸਲਾ ਲਿਆ ਹੈ ਕਿ 1 ਫਰਵਰੀ ਨੂੰ ਸੰਸਦ ਦਾ ਮਾਰਚ ਨਹੀਂ ਹੋਵੇਗਾ। ਦੱਸਿਆ ਜਾ ਰਿਹਾ ਹੈ ਕਿ ਮੰਗਲਵਾਰ ਨੂੰ ਹੋਈ ਹਿੰਸਾ ਦੇ ਮੱਦੇਨਜ਼ਰ ਮਾਰਚ ਨੂੰ ਮੁਲਤਵੀ ਕਰਨ ਦਾ ਫੈਸਲਾ ਲਿਆ ਹੈ। ਉਥੇ ਮੰਗਲਵਾਰ ਨੂੰ ਕਿਸਾਨਾਂ ਨੂੰ ਟਰੈਕਟਰ ਪਰੇਡ ਦੀ ਆੜ ਵਿਚ ਦਿੱਲੀ ਵਿਚ ਪ੍ਰਦਰਸ਼ਨਕਾਰੀਆਂ ਖ਼ਿਲਾਫ਼ ਦਿੱਲੀ ਪੁਲਿਸ ਵੱਲੋਂ ਦਰਜ ਕੀਤੀ ਹੈ। ਐਫਆਈਆਰ ਵਿਚ ਕਿਸਾਨ ਨੇਤਾ ਬਲਬੀਰ ਸਿੰਘ ਰਾਜੇਵਾਲ, ਡਾ. ਦਰਸ਼ਨ ਪਾਲ, ਯੋਗੇਂਦਰ ਯਾਦਵ ਅਤੇ ਗੌਤਮ ਸਿੰਘ ਆਦਿ ਦਾ ਨਾਂ ਸ਼ਾਮਲ ਹੈ। ਪੁਲਿਸ ਮੁਤਾਬਕ ਇਨ੍ਹਾਂ ਸਾਰਿਆਂ ਖਿਲਾਫ਼ ਕਾਨੂੰਨ ਮੁਤਾਬਕ ਕਾਰਵਾਈ ਕੀਤੀ ਜਾਵੇਗੀ। ਉਥੇ ਕਿਸਾਨ ਅੰਦੋਲਨ ਨਾਲ ਜੁਡ਼ੇ ਸਵਰਾਜ ਇੰਡੀਆ ਦੇ ਪ੍ਰਧਾਨ ਯੋਗੇਂਦਰ ਯਾਦਵ ਦਾ ਕਹਿਣਾ ਹੈ ਕਿ ਮੰਗਲਵਾਰ ਨੂੰ ਲਾਲ ਕਿਲ੍ਹੇ ’ਤੇ ਤਿਰੰਗੇ ਦਾ ਅਪਮਾਨ ਹੋਇਆ ਹੈ। ਇਹ ਬਹੁਤ ਹੀ ਮੰਦਭਾਗੀ ਅਤੇ ਸ਼ਰਮਸਾਰ ਕਰਨ ਵਾਲੀ ਘਟਨਾ ਹੈ। ਇਸ ਘਟਨਾ ਨੇ ਦੇਸ਼ ਦੇ ਹਰ ਨਾਗਰਿਕ ਨੂੰ ਸ਼ਰਮਸਾਰ ਕੀਤਾ ਹੈ। ਜੋ ਲੋਕ ਤਿਰੰਗੇ ਦੇ ਅਪਮਾਨ ਦੇ ਦੋਸ਼ੀ ਹਨ, ਉਨ੍ਹਾਂ ’ਤੇ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ। ਸੰਯੁਕਤ ਕਿਸਾਨ ਮੋਰਚਾ ਖੁਦ ਵੀ ਇਸ ਦੀ ਮੰਗ ਕਰਦਾ ਹੈ।