MediaPunjab
ਮੀਡੀਆ ਪੰਜਾਬ ਦੀਆਂ ਖ਼ਬਰਾਂ

ਨਗਰਪਾਲਿਕਾ ਤੇ ਨਗਰ ਪੰਚਾਇਤ ਦੀਆਂ ਚੋਣਾਂ  ਵਿਚ ਹੋਈ ਜਿੱਤ ਨਾਲ ਕਾਂਗਰਸੀ ਵਰਕਰਾਂ ਦੇ ਹੌਸਲੇ ਬੁਲੰਦ ਹੋਏ - ਗਰੇਵਾਲ

ਹਮਬਰਗ 23 ਫਰਵਰੀ (ਅਮਰਜੀਤ ਸਿੰਘ ਸਿੱਧੂ) ਪਿੱਛਲੇ ਦਿਨੀਂ ਪੰਜਾਬ ਵਿਚ ਨਗਰ ਪਾਲਿਕਾ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਵਿੱਚ ਕਾਂਗਰਸ ਪਾਰਟੀ ਨੇ ਵੱਡੀ ਜਿੱਤ ਪ੍ਰਾਪਤ ਕੀਤੀ ਹੈ ਉਸ ਨਾਲ ਪਾਰਟੀ ਵਰਕਰਾਂ ਦੇ ਹੌਸਲੇ ਬੁਲੰਦ ਹੋਏ ਹਨ। ਪਾਰਟੀ ਵਿਚ ਖੁਸ਼ੀ ਦਾ ਮਹੌਲ ਹੈ। ਇਸ ਜਿੱਤ ਦਾ ਸਿਹਰਾ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਸਮੁੱਚੀ ਲੀਡਰਸ਼ਿਪ ਨੂੰ ਜਾਦਾ ਹੈ। ਇਸ ਗੱਲ ਦਾ ਪ੍ਰਗਟਾਵਾ ਕਰਦਿਆਂ ਇੰਡੀਅਨ ਓਵਰਸੀਜ ਕਾਂਗਰਸ ਜਰਮਨ ਦੇ ਸੀਨੀਅਰ ਆਗੂ ਸ: ਸੁਖਜਿੰਦਰ ਸਿੰਘ ਗਰੇਵਾਲ ਨੇ ਕਿਹਾ ਇਨ੍ਹਾਂ ਚੋਣਾਂ ਵਿੱਚ ਪੰਜਾਬੀਆਂ ਨੇ ਜਿਸ ਤਰੀਕੇ ਨਾਲ ਦੂਸਰੀਆਂ ਪਾਰਟੀਆਂ ਦੇ ਆਗੂਆਂ ਨੂੰ ਨਕਾਰਿਆ ਉਸ ਤੋਂ ਪਤਾ ਲੱਗਦਾ ਹੈ ਕਿ 2022 ਵਿਚ ਹੋਣ ਵਾਲੀਆਂ ਚੋਣਾਂ ਵਿੱਚ ਪੰਜਾਬ ਦੇ ਵੋਟਰ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਮੁੜ ਕਾਂਗਰਸ ਦੀ ਸਰਕਾਰ ਬਨਾਉਣਗੇ। ਗਰੇਵਾਲ ਨੇ ਕਿਹਾ ਕਿ ਚੱਲ ਰਹੇ ਕਿਸਾਨ ਅੰਦੋਲਨ ਦੀ ਹਮਾਇਤ ਵਿੱਚ ਸਮੁੱਚੇ ਪੰਜਾਬੀ ਤੇ ਦੂਸਰੇ ਸੂਬਿਆਂ ਦੇ ਲੋਕ ਇਕ ਮੁਠ ਹਨ। ਉਹ ਦਿਨ ਦੂਰ ਨਹੀਂ, ਜਦ ਭਾਰਤ ਦੀ ਮੋਦੀ ਸਰਕਾਰ ਲੋਕ ਰੋਹ ਅੱਗੇ ਗੋਡੇ ਟੇਕਣ ਲਈ ਮਜਬੂਰ ਹੋਵੇਗੀ।