MediaPunjab
ਮੀਡੀਆ ਪੰਜਾਬ ਦੀਆਂ ਖ਼ਬਰਾਂ

ਸੱਜਣ ਕੁਮਾਰ ਨੂੰ ਉਮਰ ਕੈਦ ਨਹੀ ਫਾਸੀ ਹੋਵੇ ਮਲੋਆ

ਮੈਲਬਰਨ 17 ਦਸੰਬਰ ( ਪਰਮਵੀਰ ਸਿੰਘ ਆਹਲੂਵਾਲੀਆ ) ਆਸਟਰੇਲੀਆ ਦੇ ਸ਼ਹਿਰ ਮੈਲਬਰਨ ਚ ਰਹਿੰਦੇ ਸ਼ਹੀਦ ਭਾਈ ਬੇਅੰਤ ਸਿੰਘ ਦੇ ਸਪੁੱਤਰ ਜਸਵਿੰਦਰ ਸਿੰਘ ਮਲੋਆ ਨੇ ਅੱਜ ਇਥੇ ਇੱਕ ਬਿਆਨ ਜਾਰੀ ਕਰਦੇ ਹੋਏ ਕਿਹਾ ਕਿ 1984 ਸਿੱਖ ਕਤਲੇਆਮ ਦੇ ਮੁੱਖ ਦੋਸ਼ੀ ਸੱਜਣ ਕੁਮਾਰ ਨੂੰ ਉਮਰ ਕੈਦ ਨਹੀ ਸਗੋ ਫਾਂਸੀ ਦੀ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ ।ਮਲੋਆ ਅਨੁਸਾਰ ਸਿੱਖ ਕੌਮ ਪਿਛਲੇ 34 ਸਾਲਾਂ ਤੋ ਇਸ ਕਤਲੇਆਮ ਦੇ ਦੋਸ਼ੀਆਂ ਨੂੰ ਸ਼ਜਾ ਦਿਵਾਉਣ ਲਈ ਯਤਨਸੀਲ ਹੈ ਪਰ ਸੱਜਣ ਕੁਮਾਰ ਵਰਗੇ ਦੋਸ਼ੀ ਨੂੰ ਸਿਰਫ ਉਮਰ ਕੈਦ ਹੋਣ ਨਾਲ ਸਿੱਖ ਕੌਮ ਵਿੱਚ ਨਿਰਾਸਾ ਪਾਈ ਜਾ ਰਹੀ ਹੈ ।