MediaPunjab
ਮੀਡੀਆ ਪੰਜਾਬ ਦੀਆਂ ਖ਼ਬਰਾਂ

ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਲਗਵਾਇਆ ਕੋਰੋਨਾ ਦਾ ਟੀਕਾ, ਹੁਣ ਤਕ 1.56 ਕਰੋੜ ਲੋਕਾਂ ਦਾ ਟੀਕਾਕਰਨ ਹੋਇਆ

ਨਵੀਂ ਦਿੱਲੀ 3 ਮਾਰਚ (ਮਪ) ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਆਰਮੀ ਹਸਪਤਾਲ ’ਚ ਬੁੱਧਵਾਰ ਨੂੰ ਕੋਰੋਨਾ ਵੈਕਸੀਨ ਦੀ ਪਹਿਲੀ ਡੋਜ਼ ਲਈ। ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ , ਸਿਹਤ ਮੰਤਰੀ ਡਾ. ਹਰਸ਼ਵਰਧਨ ਸਮੇਤ ਕਈ ਸੀਨੀਅਰ ਮੰਤਰੀਆਂ ਤੇ ਆਗੂਆਂ ਨੇ ਕੋਰੋਨਾ ਦਾ ਟੀਕਾ ਲਗਵਾਇਆ ਹੈ। ਦੇਸ਼ ’ਚ ਹੁਣ ਤਕ 1.56 ਕਰੋੜ ਲੋਕਾਂ ਦਾ ਟੀਕਾਕਰਣ ਹੋ ਚੁੱਕਾ ਹੈ। ਦੱਸਣਯੋਗ ਹੈ ਕਿ 16 ਜਨਵਰੀ ਨੂੰ ਭਾਰਤ ’ਚ ਕੋਰੋਨਾ ਟੀਕਾਕਰਣ ਦੀ ਸ਼ੁਰੂਆਤ ਹੋਈ। ਉੱਥੇ ਹੀ ਇਕ ਮਾਰਚ ਤੋਂ ਦੇਸ਼ ’ਚ ਕੋਰੋਨਾ ਟੀਕਾਕਰਣ ਦੇ ਦੂਜੇ ਪੜਾਅ ਦੀ ਸ਼ੁਰੂਆਤ ਹੋਈ। ਇਸ ਪੜ੍ਹਾਅ ’ਚ 60 ਸਾਲ ਤੋਂ ਜ਼ਿਆਦਾ ਉਮਰ ਤੇ ਗੰਭੀਰ ਬਿਮਾਰੀਆਂ ਤੋਂ ਗ੍ਰਸਤ 45 ਸਾਲ ਤੋਂ ਜ਼ਿਆਦਾ ਲੋਕਾਂ ਦਾ ਟੀਕਾਕਰਣ ਹੋ ਰਿਹਾ ਹੈ। ਦੇਸ਼ ’ਚ ਕੋਰੋਨਾ ਟੀਕਾਕਰਣ ਲਈ Serum Institute of India ਦੀ ਕੋਵੀਸ਼ਿਲਡ ਤੇ ਭਾਰਤ ਬਾਇਓਟੇਕ ਦੀ ਕੋਵੈਕਸੀਨ ਦਾ ਇਸਤੇਮਾਲ ਹੋ ਰਿਹਾ ਹੈ। ਰਾਸ਼ਟਰਪਤੀ ਕੋਵਿੰਦ ਨੇ ਕੋਰੋਨਾ ਟੀਕਾਕਰਣ ਨੂੰ ਲੈ ਕੇ ਉਨ੍ਹਾਂ ਨੇ ਪਹਿਲਾਂ ਕਿਹਾ ਸੀ ਕਿ ਇਹ ਬਹੁਤ ਹੀ ਮਾਣ ਦੀ ਗੱਲ ਹੈ ਕਿ ਭਾਰਤ ’ਚ ਦੁਨੀਆ ਦਾ ਸਭ ਤੋਂ ਵੱਡਾ ਟੀਕਾਕਰਣ ਪ੍ਰੋਗਰਾਮ ਚੱਲ ਰਿਹਾ ਹੈ। ਇਸ ’ਚ ਇਸਤੇਮਾਲ ਹੋ ਰਹੇ ਦੋਵੇਂ ਟੀਕਿਆਂ ਦਾ ਉਤਪਾਦਨ ਸਵਦੇਸ਼ੀ ਰੂਪ ਨਾਲ ਹੋ ਰਿਹਾ ਹੈ। ਇਸ ਤੋਂ ਪਹਿਲਾਂ ਅੱਜ ਕੇਰਲ ਦੇ Chief Minister Pinarayi Vijayan ਨੇ ਤਿਰੂਵਨੰਤਪੁਰਮ ਦੇ ਜ਼ਿਲ੍ਹਾ ਡਾਕਟਰੀ ਦਫ਼ਤਰ ਦੇ ਇਕ ਕੋਰੋਨਾ ਟੀਕਾਕਰਨ ਕੇਂਦਰ ’ਚ ਕੋਰੋਨਾ ਵੈਕਸੀਨ ਦੀ ਪਹਿਲੀ ਖੁਰਾਕ ਲਈ। ਮੁੱਖ ਮੰਤਰੀ ਨੇ ਸਾਰੇ ਲੋਕਾਂ ਨੂੰ ਅੱਗੇ ਆਉਣ ਤੇ ਟੀਕਾਕਰਣ ਕਰਵਾਉਣ ਦੀ ਅਪੀਲ ਕੀਤੀ।