MediaPunjab
ਮੀਡੀਆ ਪੰਜਾਬ ਦੀਆਂ ਖ਼ਬਰਾਂ

ਮਾਨਯੋਗ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ-ਕਮ-ਚੀਫ ਜੁਡੀਸ਼ੀਅਲ ਮੈਜਿਸਟ੍ਰੇਟ, ਫਰੀਦਕੋਟ ਵੱਲੋਂ ਮਾਡਰਨ ਸੁਧਾਰ ਘਰ, ਫਰੀਦਕੋਟ ਦਾ ਕੀਤਾ ਗਿਆ ਦੌਰਾ



ਫਰੀਦਕੋਟ 10 ਮਈ (ਧਰਮ ਪ੍ਰਵਾਨਾਂ) ਮਾਨਯੋਗ ਹਾਈ ਪਾਵਰ ਕਮੇਟੀ ਦੀਆਂ ਹਦਾਇਤਾਂ ਅਨੁਸਾਰ ਅਤੇ ਸ੍ਰੀ ਸੁਮੀਤ ਮਲਹੋਤਰਾ, ਮਾਨਯੋਗ ਚੇਅਰਮੈਨ, ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ-ਕਮ-ਜ਼ਿਲ੍ਹਾ ਅਤੇ ਸੈਸ਼ਨ ਜੱਜ, ਫਰੀਦਕੋਟ ਦੀ ਰਹਿਨੁਮਾਈ ਹੇਠ ਸ੍ਰੀਮਤੀ ਅਮਨ ਸ਼ਰਮਾ, ਮਾਨਯੋਗ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ-ਕਮ-ਚੀਫ ਜੁਡੀਸ਼ੀਅਲ ਮੈਜਿਸਟ੍ਰੇਟ, ਫਰੀਦਕੋਟ ਵੱਲੋਂ ਮਾਡਰਨ ਸੁਧਾਰ ਘਰ, ਫਰੀਦਕੋਟ (ਕੇਂਦਰੀ ਜ਼ੇਲ੍ਹ) ਦਾ ਦੌਰਾ ਕੀਤਾ ਗਿਆ। ਇਸ ਮੌਕੇ ਦੌਰਾਨ ਮਾਨਯੋਗ ਜੱਜ ਸਾਹਿਬ ਨੇ ਜ਼ੇਲ੍ਹ ਵਿੱਚ ਬੰਦ ਹਵਾਲਾਤੀਆਂ ਦੀਆਂ ਮੁਸ਼ਕਲਾਂ ਨੂੰ ਸੁਣਿਆ ਗਿਆ ਅਤੇ ਉਹਨਾਂ ਦੇ ਹੱਲ ਬਾਰੇ ਸਪੁਰਡੈਂਟ, ਮਾਡਰਨ ਸੁਧਾਰ ਘਰ, ਫਰੀਦਕੋਟ ਬਾਰੇ ਕਿਹਾ ਗਿਆ। ਇਸ ਦੇ ਨਾਲ ਹੀ ਜਿਹਨਾਂ ਬੰਦੀਆਂ/ਹਵਾਲਾਤੀਆਂ ਨੂੰ ਮੁਫਤ ਕਾਨੂੰਨੀ ਸੇਵਾਵਾਂ ਦੀ ਜਰੂਰਤ ਸੀ ਉਹਨਾਂ ਨੂੰ ਮੁਫਤ ਕਾਨੂੰਨੀ ਸੇਵਾਵਾਂ ਪ੍ਰਦਾਨ ਕਰਨ ਲਈ ਫਾਰਮ ਭਰੇ ਗਏ। ਇਸ ਤੋਂ ਇਲਾਵਾ ਜਿਹਨਾਂ ਬੰਦੀਆਂ/ਹਵਾਲਾਤੀਆਂ ਦੀ ਪੇਸ਼ੀ ਵੀਡਿਓ ਕਾਨਫਰਸਿੰਗ ਰਾਹੀਂ ਨਹੀਂ ਹੋ ਰਹੀ ਉਹਨਾਂ ਦੀ ਪੇਸ਼ੀ ਵੀਡਿਓ ਕਾਨਫਰੰਸਿੰਗ ਰਾਹੀਂ ਕਰਨ ਦੀ ਲਈ ਜ਼ੇਲ੍ਹ ਅਥਾਰਟੀ ਨੂੰ ਹਦਾਇਤ ਕੀਤੀ ਗਈ।