MediaPunjab
ਮੀਡੀਆ ਪੰਜਾਬ ਦੀਆਂ ਖ਼ਬਰਾਂ

ਨਸ਼ਿਆਂ ਦੇ 11 ਮੁਕੱਦਮਿਆਂ ਵਿੱਚ 9 ਮੁਲਜਿਮ ਕੀਤੇ ਗ੍ਰਿਫਤਾਰ

*10 ਗ੍ਰਾਮ ਹੈਰੋਇੰਨ (ਚਿੱਟਾ), 167 ਨਸ਼ੀਲੀਆਂ ਗੋੋਲੀਆਂ, 1 ਨਸ਼ੀਲੀ ਸੀਸ਼ੀ, 800 ਲੀਟਰ ਲਾਹਣ ਅਤੇ 165 ਬੋਤਲਾਂ ਸ਼ਰਾਬ ਦੀ ਬਰਾਮਦਗੀ

ਮਾਨਸਾ, 06 ਜੂਨ (ਗੁਰਜੰਟ ਸਿੰਘ ਬਾਜੇਵਾਲੀਆ) ਸ੍ਰੀ ਸੁਰੇਂਦਰ ਲਾਂਬਾ,ਆਈ,ਪੀ,ਐਸ, ਸੀਨੀਅਰ ਕਪਤਾਨ ਪੁਲਿਸ ਮਾਨਸਾ ਵੱਲੋੋਂ ਪ੍ਰੈਸ ਨੋਟ ਜਾਰੀ ਕਰਦੇ ਹੋਏ ਦੱਸਿਆ ਗਿਆ ਕਿ ਮਾਨਸਾ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਵੱਖ ਵੱਖ ਥਾਵਾਂ ਤੋੋਂ ਮੁਲਜਿਮਾਂ ਨੂੰ ਕਾਬੂ ਕਰਕੇ ਉਹਨਾਂ ਵਿਰੁੱਧ ਮੁਕੱਦਮੇ ਦਰਜ਼ ਰਜਿਸਟਰ ਕਰਵਾ ਕੇ ਬਰਾਮਦਗੀ ਕਰਵਾਈ ਗਈ ਹੈ।
ਐਨ,ਡੀ,ਪੀ,ਐਸ, ਐਕਟ:
ਐਂਟੀ ਨਾਰਕੋੋਟਿਕਸ ਸੈਲ ਮਾਨਸਾ ਦੀ ਪੁਲਿਸ ਪਾਰਟੀ ਵੱਲੋਂ ਹੈਪੀ ਸਿੰਘ ਪੁੱਤਰ ਕੇਵਲ ਸਿੰਘ ਵਾਸੀ ਜਟਾਣਾ ਕਲਾਂ ਨੂੰ ਕਾਬੂ ਕਰਕੇ ਉਸ ਪਾਸੋੋਂ 10 ਗ੍ਰਾਮ ਹੈਰੋਇੰਨ (ਚਿੱਟਾ) ਬਰਾਮਦ ਕੀਤਾ, ਜਿਸਦੇ ਵਿਰੁੱਧ ਥਾਣਾ ਸਰਦੂਲਗੜ ਵਿਖੇ ਐਨ,ਡੀ,ਪੀ,ਐਸ, ਐਕਟ ਦਾ ਮੁਕੱਦਮਾ ਦਰਜ਼ ਕਰਵਾ ਕੇ ਬਰਾਮਦ ਮਾਲ ਨੂੰ ਕਬਜਾ ਪੁਲਿਸ ਵਿੱਚ ਲਿਆ ਗਿਆ ਹੈ। ਥਾਣਾ ਜੋੋਗਾ ਦੀ ਪੁਲਿਸ ਪਾਰਟੀ ਵੱਲੋੋਂ ਕਰਮਜੀਤ ਕੌੌਰ ਪਤਨੀ ਭੋੋਲਾ ਸਿੰਘ ਵਾਸੀ ਜੋਗਾ ਨੂੰ ਕਾਬੂ ਕਰਕੇ ਉਸ ਪਾਸੋੋਂ 90 ਨਸ਼ੀਲੀਆਂ ਗੋੋਲੀਆਂ ਮਾਰਕਾ ਟਰਾਮਾਡੋੋਲ ਬਰਾਮਦ ਕਰਕੇ ਉਸਦੇ ਵਿਰੁੱਧ ਥਾਣਾ ਜੋਗਾ ਵਿਖੇ ਐਨ,ਡੀ,ਪੀ,ਐਸ,ਐਕਟ ਦਾ ਮੁਕੱਦਮਾ ਦਰਜ਼ ਕਰਵਾ ਕੇ ਬਰਾਮਦ ਮਾਲ ਨੂੰ ਕਬਜਾ ਪੁਲਿਸ ਵਿੱਚ ਲਿਆ ਗਿਆ ਹੈ। ਥਾਣਾ ਸਰਦੂਲਗੜ ਦੀ ਪੁਲਿਸ ਪਾਰਟੀ ਵੱਲੋਂ ਹਰਬੰਸ ਸਿੰਘ ਪੁੱਤਰ ਸੋਹਣ ਸਿੰਘ ਵਾਸੀ ਮਾਨਖੇੜਾ ਨੂੰ ਕਾਬੂ ਕਰਕੇ ਉਸ ਪਾਸੋੋਂ 70 ਨਸ਼ੀਲੀਆਂ ਗੋਲੀਆਂ ਬਰਾਮਦ ਕਰਕੇ ਉਸਦੇ ਵਿਰੁੱਧ ਥਾਣਾ ਸਰਦੂਲਗੜ ਵਿਖੇ ਐਨ,ਡੀ,ਪੀ,ਐਸ, ਐਕਟ ਦਾ ਮੁਕੱਦਮਾ ਦਰਜ਼ ਕਰਵਾਇਆ ਗਿਆ ਹੈ। ਥਾਣਾ ਭੀਖੀ ਦੀ ਪੁਲਿਸ ਪਾਰਟੀ ਵੱਲੋੋਂ ਅਕਾਸ਼ਦੀਪ ਗਰਗ ਪੁੱਤਰ ਰਾਕੇਸ਼ ਕੁਮਾਰ ਵਾਸੀ ਭੀਖੀ ਨੂੰ ਕਾਬੂ ਕਰਕੇ ਉਸ ਪਾਸੋੋਂ 7 ਨਸ਼ੀਲੀਆਂ ਗੋੋਲੀਆਂ ਅਤੇ 1 ਨਸ਼ੀਲੀ ਸੀਸ਼ੀ ਬਰਾਮਦ ਕਰਕੇ ਉਸਦੇ ਵਿਰੁੱਧ ਥਾਣਾ ਭੀਖੀ ਵਿਖੇ ਐਨ,ਡੀ,ਪੀ,ਐਸਐਕਟ ਦਾ ਮੁਕੱਦਮਾ ਦਰਜ਼ ਕਰਵਾਇਆ ਗਿਆ ਹੈ। ਉਕਤ ਮੁਕੱਦਮਿਆਂ ਵਿੱਚ ਗ੍ਰਿਫਤਾਰ ਮੁਲਜਿਮਾਂ ਨੂੰ ਮਾਨਯੋੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤੇ ਜਾਣਗੇ। ਜਿਹਨਾਂ ਪਾਸੋੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ਕਿ ਉਹਨਾਂ ਨੇ ਨਸ਼ਾ ਕਿੱਥੋ ਲਿਆਂਦਾ ਸੀ ਅਤੇ ਅੱਗੇ ਕਿੱਥੇ ਵੇਚਣਾ ਸੀ, ਜਿਹਨਾਂ ਦੀ ਪੁੱਛਗਿੱਛ ਤੇ ਮੁਕੱਦਮਿਆਂ ਵਿੱਚ ਅੱਗੇ ਹੋੋਰ ਪ੍ਰਗਤੀ ਕੀਤੀ ਜਾਵੇਗੀ।
ਆਬਕਾਰੀ ਐਕਟ:
ਸੀ,ਆਈ,ਏ, ਸਟਾਫ ਮਾਨਸਾ ਦੀ ਪੁਲਿਸ ਪਾਰਟੀ ਵੱਲੋੋਂ ਮੁਖਬਰੀ ਦੇ ਆਧਾਰ ਤੇ ਸੁਰਿੰਦਰਪਾਲ ਉਰਫ ਗੁਰਜੰਟ ਸਿੰਘ ਪੁੱਤਰ ਗੁਰਜਾ ਸਿੰਘ ਵਾਸੀ ਚੱਕ ਅਲੀਸ਼ੇਰ ਵਿਰੁੱਧ ਥਾਣਾ ਬੋੋਹਾ ਵਿਖੇ ਮੁਕੱਦਮਾ ਦਰਜ਼ ਕਰਾਇਆ, ਪੁਲਿਸ ਪਾਰਟੀ ਨੇ ਰੇਡ ਕਰਕੇ ਮੁਲਜਿਮ ਨੂੰ ਕਾਬੂ ਕਰਕੇ 500 ਲੀਟਰ ਲਾਹਣ ਅਤੇ 133 ਬੋਤਲਾਂ ਸ਼ਰਾਬ ਨਜਾਇਜ ਬਰਾਮਦ ਕੀਤੀਆਂ। ਥਾਣਾ ਝੁਨੀਰ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਹਰਬੰਸ ਸਿੰਘ ਪੁੱਤਰ ਜੰਗ ਸਿੰਘ ਵਾਸੀ ਝੁਨੀਰ ਵਿਰੁੱਧ ਮੁਕੱਦਮਾ ਦਰਜ਼ ਕਰਾਇਆ, ਪੁਲਿਸ ਪਾਰਟੀ ਨੇ ਰੇਡ ਕਰਕੇ ਮੁਲਜਿਮ ਨੂੰ ਕਾਬੂ ਕਰਕੇ 100 ਲੀਟਰ ਲਾਹਣ ਬਰਾਮਦ ਕੀਤੀ। ਥਾਣਾ ਸਦਰ ਮਾਨਸਾ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਇੰਦਰਜੀਤ ਸਿੰਘ ਪੁੱਤਰ ਬੋਘਾ ਸਿੰਘ ਵਾਸੀ ਉਡਤ ਭਗਤ ਰਾਮ ਵਿਰੁੱਧ ਮੁਕੱਦਮਾ ਦਰਜ਼ ਕਰਾਇਆ, ਪੁਲਿਸ ਪਾਰਟੀ ਨੇ ਰੇਡ ਕਰਕੇ ਮੁਲਜਿਮ ਨੂੰ ਕਾਬੂ ਕਰਕੇ 100 ਲੀਟਰ ਲਾਹਣ ਬਰਾਮਦ ਕੀਤੀ। ਆਬਕਾਰੀ ਸਟਾਫ ਮਾਨਸਾ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਅੰਕਿਤ ਮੰਗਲਾਂ ਪੁੱਤਰ ਵਿਨੋਦ ਕੁਮਾਰ ਵਾਸੀ ਵਾਰਡ ਨੰ:6 ਮਾਨਸਾ ਵਿਰੁੱਧ ਥਾਣਾ ਸਿਟੀ^2 ਮਾਨਸਾ ਵਿਖੇ ਮੁਕੱਦਮਾ ਦਰਜ਼ ਕਰਾਇਆ, ਪੁਲਿਸ ਪਾਰਟੀ ਨੇ ਰੇਡ ਕਰਕੇ 32 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸਹਿਨਾਈ (ਹਰਿਆਣਾ) ਬਰਾਮਦ ਕੀਤੀ, ਮੁਲਜਿਮ ਦੀ ਗ੍ਰਿਫਤਾਰੀ ਬਾਕੀ ਹੈ। ਥਾਣਾ ਭੀਖੀ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਗੁਰਤੇਜ ਸਿੰਘ ਉਰਫ ਕਾਲਾ ਪੁੱਤਰ ਸੁਖਦੇਵ ਸਿੰਘ ਵਾਸੀ ਸਮਾਓ ਵਿਰੁੱਧ ਥਾਣਾ ਭੀਖੀ ਵਿਖੇ ਮੁਕੱਦਮਾ ਦਰਜ਼ ਕਰਵਾ ਕੇ ਮੁਲਜਿਮ ਨੂੰ ਕਾਬੂ ਕਰਕੇ 40 ਲੀਟਰ ਲਾਹਣ ਬਰਾਮਦ ਕੀਤੀ। ਥਾਣਾ ਸਦਰ ਬੁਢਲਾਡਾ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਬੁੱਧ ਰਾਮ ਸਿੰਘ ਪੁੱਤਰ ਸਾਧੂ ਸਿੰਘ ਵਾਸੀ ਬੀਰੋੋਕੇ ਕਲਾਂ ਵਿਰੁੱਧ ਮੁਕੱਦਮਾ ਦਰਜ਼ ਕਰਾਇਆ, ਪੁਲਿਸ ਪਾਰਟੀ ਨੇ ਰੇਡ ਕਰਕੇ 30 ਲੀਟਰ ਲਾਹਣ ਬਰਾਮਦ ਕੀਤੀ, ਮੁਲਜਿਮ ਦੀ ਗ੍ਰਿਫਤਾਰੀ ਬਾਕੀ ਹੈ। ਥਾਣਾ ਭੀਖੀ ਦੀ ਹੀ ਪੁਲਿਸ ਪਾਰਟੀ ਨੇ ਅਮਰੀਕ ਸਿੰਘ ਪੁੱਤਰ ਜੁਗਰਾਜ ਸਿੰਘ ਵਾਸੀ ਖੀਵਾ ਕਲਾਂ ਨੂੰ ਕਾਬੂ ਕਰਕੇ 30 ਲੀਟਰ ਲਾਹਣ ਬਰਾਮਦ ਕੀਤੀ।
ਐਸ,ਐਸ,ਪੀ,ਮਾਨਸਾ ਸ੍ਰੀ ਸੁਰੇਂਦਰ ਲਾਂਬਾ, ਆਈ,ਪੀ,ਐਸ, ਵੱਲੋਂ ਦੱਸਿਆ ਗਿਆ ਕਿ ਨਸ਼ਿਆਂ ਅਤੇ ਮਾੜੇ ਅਨਸਰਾ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾ ਹੀ ਜਾਰੀ ਰੱਖਿਆ ਜਾ ਰਿਹਾ ਹੈ।