MediaPunjab
ਮੀਡੀਆ ਪੰਜਾਬ ਦੀਆਂ ਖ਼ਬਰਾਂ

1271 ਯੋਗ ਵਿਅਕਤੀਆਂ ਨੇ ਲਗਵਾਈ ਵੈਕਸੀਨ :  ਡਾ. ਗੁਰਦੀਪ ਸਿੰਘ ਕਪੂਰ

ਨਵਾਂਸ਼ਹਿਰ, 14 ਜੂਨ, (ਵਿਪਨ ਕੁਮਾਰ) - ਸਿਵਲ ਸਰਜਨ ਡਾ. ਗੁਰਦੀਪ ਸਿਂਘ ਕਪੂਰ ਨੇ ਦਸਿਅਾ ਕਿ  ਕੋਵਿਡ ਰੋਕੂ ਤੀਬਰ ਟੀਕਾਕਰਨ ਮੁਹਿੰਮ ਦੇ ਤਹਿਤ ਸੋਮਵਾਰ ਨੂਂ  1271 ਵਿਅਕਤੀਆਂ ਨੂੰ ਕੋਵਿਡ ਰੋਕੂ ਟੀਕੇ ਲਗਾਏ ਗਏ, ਜਿਸ ਨਾਲ ਜ਼ਿਲ੍ਹੇ ਵਿੱਚ ਯੋਗ ਵਿਅਕਤੀਆਂ ਨੂੰ ਦਿੱਤੀਆਂ ਗਈਆਂ ਵੈਕਸੀਨ ਦੀਆਂ ਖੁਰਾਕਾਂ ਦੀ ਗਿਣਤੀ 152688 ਹੋ ਗਈ.
ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ ਜੀ ਨੇ ਪ੍ਰੈਸ ਨੂੰ ਜਾਰੀ ਇਕ ਬਿਆਨ ਵਿੱਚ ਦੱਸਿਆ ਕਿ ਸਿਹਤ ਬਲਾਕ ਨਵਾਂਸ਼ਹਿਰ ਵਿਚ 228, ਬਲਾਚੌਰ ਵਿਚ 229, ਮੁਜ਼ੱਫਰਪੁਰ ਵਿਚ 199, ਮੁਕੰਦਪੁਰ ਵਿਚ 198, ਸੁੱਜੋਂ ਵਿਚ 217, ਬੰਗਾ ਵਿਚ 140 ਅਤੇ ਸੜੋਆ ਵਿਚ 60 ਯੋਗ ਵਿਅਕਤੀਆਂ ਨੂੰ ਵੈਕਸੀਨ ਲਗਾਈ ਗਈ। ਉਨ੍ਹਾਂ ਦੱਸਿਆ ਕਿ ਕੋਵਿਡ ਰੋਕੂ ਵੈਕਸੀਨ ਦੀ ਪਹਿਲੀ ਡੋਜ ਤੋਂ ਬਾਅਦ ਦੂਜੀ ਡੋਜ ਵੀ ਨਿਰਧਾਰਤ ਸਮੇਂ ਸਿਰ ਲੈਣੀ ਬਹੁਤ ਜ਼ਰੂਰੀ ਹੈ, ਇਸ ਨਾਲ ਸਰੀਰ ਵਿਚ ਇਸ ਬਿਮਾਰੀ ਨਾਲ ਲੜਨ ਦੀ ਸ਼ਕਤੀ ਪੈਦਾ ਹੋ ਜਾਂਦੀ ਹੈ।
ਕੋਵਿਡ-19 ਦੀ ਮੌਜੂਦਾ ਸਥਿਤੀ ਬਾਰੇ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਅੱਜ 11 ਕੋਰੋਨਾ ਪਾਜ਼ੇਟਿਵ ਕੇਸ ਸਾਹਮਣੇ ਆਏ ਹਨ। ਹੁਣ ਸ਼ਹਿਰ ਵਿੱਚ ਕੁੱਲ 148 ਐਕਟਿਵ ਮਰੀਜ਼ ਰਹਿ ਗਏ ਹਨ ਮਰੀਜ਼ ਰਹਿ ਗਏ ਹਨ ਜਿਨ੍ਹਾਂ ਵਿੱਚੋਂ ਕੇਵਲ 21 ਮਰੀਜ਼ ਕੋਵਿਡ ਕੇਅਰ ਲੈਵਲ-2 ਅਤੇ ਲੈਵਲ-3 ਫੈਸੀਲਿਟੀ ਵਿੱਚ ਦਾਖਲ ਹਨ।
ਡਾ ਕਪੂਰ ਨੇ ਅੱਗੇ ਦੱਸਿਆ ਕਿ ਜ਼ਿਲ੍ਹੇ ਵਿਚ ਹੁਣ ਤੱਕ 235727 ਵਿਅਕਤੀਆਂ ਸੈਂਪਲਿੰਗ ਕੀਤੀ ਗਈ ਹੈ, ਜਿਨ੍ਹਾਂ ਵਿਚੋਂ ਹੁਣ ਤੱਕ 11299 ਵਿਅਕਤੀ ਕੋਰੋਨਾ ਪਾਜਟਿਵ ਪਾਏ ਗਏ, ਜਦੋਂਕਿ ਜ਼ਿਲ੍ਹੇ ਵਿਚ 10803 ਮਰੀਜ਼ ਸਿਹਤਯਾਬ ਹੋ ਚੁੱਕੇ ਹਨ। ਜ਼ਿਲ੍ਹੇ ਵਿੱਚ ਕੁੱਲ ਰਿਕਵਰ ਕੀਤੇ ਗਏ ਮਾਮਲਿਆਂ ਦੀ ਰਿਕਵਰੀ ਦੀ ਮੌਜੂਦਾ ਦਰ 95.61 ਫੀਸਦ ਹੋ ਗਈ ਹੈ। ਜ਼ਿਲ੍ਹੇ ਦੀ ਪਾਜਟੀਵਿਟੀ ਦਰ 4.79 ਫੀਸਦੀ ਹੈ, ਜਦੋਂਕਿ ਸੈਂਪਲਿੰਗ ਟੀਮਾਂ ਵੱਲੋਂ ਕੀਤੇ ਗਏ 560 ਸੈਂਪਲਾਂ ਦੇ ਨਤੀਜਿਆਂ ਦੀ ਉਡੀਕ ਕੀਤੀ ਜਾ ਰਹੀ ਹੈ।