MediaPunjab
ਮੀਡੀਆ ਪੰਜਾਬ ਦੀਆਂ ਖ਼ਬਰਾਂ

ਸਾਂਸਦ ਬਿੱਟੂ ਅਤੇ ਭਾਜਪਾ ਦੇ ਕੇਂਦਰੀ ਮੰਤਰੀ ਹਰਦੀਪ ਪੁਰੀ ਖ਼ਿਲਾਫ਼ ਮਾਮਲਾ ਦਰਜ ਕਰਵਾਉਣ ਲਈ  ਦਿੱਤੀ  ਸ਼ਿਕਾਇਤ




ਬਸੀ ਪਠਾਣਾਂ 21 ਜੂਨ (ਹਰਪ੍ਰੀਤ ਕੋਰ ਟਿਵਾਣਾ ) ਕਾਂਗਰਸ ਪਾਰਟੀ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਅਤੇ ਭਾਜਪਾ ਦੇ ਕੇਂਦਰੀ ਮੰਤਰੀ ਹਰਦੀਪ ਪੁਰੀ ਵੱਲੋਂ ਸਦੀਆਂ ਤੋਂ ਲਤਾਡ਼ੇ ਅਨੁਸੂਚਿਤ ਜਾਤੀ ਦੇ ਲੋਕਾਂ ਨੂੰ ਗ਼ੈਰ ਪੰਥਕ ਅਤੇ ਆਪ ਪਵਿੱਤਰ ਐਲਾਨ ਕੇ ਉਨ੍ਹਾਂ ਦੀਆਂ ਧਾਰਮਿਕ  ਭਾਵਨਾਵਾਂ ਨੂੰ ਸੱਟ ਪਹੁੰਚਾਉਣ  ਤੇ ਰੋਸ ਵਜੋਂ ਅੱਜ ਜ਼ਿਲ੍ਹਾ ਅਕਾਲੀ ਦਲ ਫਤਿਹਗਡ਼੍ਹ ਸਾਹਿਬ ਦੇ ਪ੍ਰਧਾਨ ਜਗਦੀਪ ਸਿੰਘ ਚੀਮਾ ਦੀ ਅਗਵਾਈ ਵਿੱਚ ਸ਼੍ਰੋਮਣੀ  ਅਕਾਲੀ ਦਲ ਦੇ ਇੰਚਾਰਜ ਦਰਬਾਰਾ ਸਿੰਘ ਗੁਰੂ  ਅਤੇ ਬਹੁਜਨ ਸਮਾਜ ਪਾਰਟੀ ਦੇ ਹਲਕਾ ਇੰਚਾਰਜ ਐਡਵੋਕੇਟ ਸ਼ਿਵ ਕੁਮਾਰ ਕਲਿਆਣ ਸਮੇਤ ਪਾਰਟੀ ਵਰਕਰਾਂ ਵੱਲੋਂ ਰਵਨੀਤ ਬਿੱਟੂ ਅਤੇ ਹਰਦੀਪ ਪੁਰੀ ਖ਼ਿਲਾਫ਼ ਧਾਰਮਿਕ ਭਾਵਨਾਵਾਂ ਭੜਕਾਉਣ ਦੇ ਰੋਸ ਵਜੋਂ  ਮਾਮਲਾ ਦਰਜ ਕਰਵਾਉਣ ਲਈ ਲਿਖਤੀ ਸ਼ਿਕਾਇਤ ਡੀ ਐੱਸ ਪੀ ਬਸੀ ਪਠਾਣਾ ਸੁਖਵਿੰਦਰ ਸਿੰਘ ਨੂੰ ਸੌਂਪੀ ਗਈ ।
ਇਸ ਸੰਬੰਧੀ ਬੋਲਦਿਆਂ ਜ਼ਿਲ੍ਹਾ ਪ੍ਰਧਾਨ ਜਗਦੀਪ ਸਿੰਘ ਚੀਮਾ ਦਰਬਾਰਾ ਸਿੰਘ ਗੁਰੂ ਅਤੇ ਸ਼ਿਵ ਕੁਮਾਰ ਕਲਿਆਣ ਨੇ ਕਿਹਾ ਕਿ  ਬਹੁਜਨ ਸਮਾਜ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਦਰਮਿਆਨ ਹੋਏ ਗੱਠਜੋੜ ਦੌਰਾਨ ਕਾਂਗਰਸ ਪਾਰਟੀ ਅਤੇ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਵੱਲੋਂ ਅਨੁਸੂਚਿਤ ਵਰਗਾਂ ਨੂੰ ਲਗਾਤਾਰ ਨਿਯਮਾਂ ਤੋਂ ਖੋਹਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ  ।
ਉਨ੍ਹਾਂ ਕਿਹਾ ਕਿ ਸਮਝੌਤਾ ਹੋਣ ਤੋਂ ਬਾਅਦ ਕਾਂਗਰਸ ਦੇ ਸਾਂਸਦ ਰਵਨੀਤ ਬਿੱਟੂ ਵੱਲੋਂ ਕਿਹਾ ਗਿਆ ਕਿ ਸ਼੍ਰੋਮਣੀ ਅਕਾਲੀ ਦਲ ਨੇ ਸ੍ਰੀ ਆਨੰਦਪੁਰ ਸਾਹਿਬ ਅਤੇ ਸ੍ਰੀ ਚਮਕੌਰ ਸਾਹਿਬ ਦੀਆਂ ਪਵਿੱਤਰ ਵਿਧਾਨ ਸਭਾ ਸੀਟਾਂ ਬਹੁਜਨ ਸਮਾਜ ਪਾਰਟੀ ਲਈ ਛੱਡ ਦਿੱਤੀਆਂ ਹਨ  ਜਿਸ ਨਾਲ ਉਨ੍ਹਾਂ ਨੇ ਪਵਿੱਤਰ ਅਤੇ ਆਪ ਪਵਿੱਤਰ ਦਾ ਮੁੱਦਾ ਖੜ੍ਹਾ ਕਰਕੇ ਰੱਖ ਦਿੱਤਾ, ਜਿਸ ਕਾਰਨ ਖਾਸ ਕਰਕੇ ਅਨੁਸੂਚਿਤ ਜਾਤੀ ਦੇ ਵਰਗਾਂ ਦੇ ਲੋਕਾਂ ਵਿਚ ਕਾਫੀ ਰੋਸ ਹੈ ਤੇ ਇਸੇ ਕਰਕੇ ਹੀ ਇਨ੍ਹਾਂ ਆਗੂਆਂ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕਰਵਾਉਣ ਲਈ ਦਰਖਾਸਤ ਦਿੱਤੀ ਗਈ ਹੈ । ਇਸ ਮੌਕੇ ਹੋਰਨਾਂ ਤੋਂ ਇਲਾਵਾ ਅਵਤਾਰ ਸਿੰਘ ਰਿਆ ਮੈਂਬਰ ਸ਼੍ਰੋਮਣੀ ਕਮੇਟੀ, ਮਲਕੀਤ ਸਿੰਘ ਮਠਾਰੂ ਪ੍ਰਧਾਨ ਬੀਸੀ ਵਿੰਗ ਫ਼ਤਹਿਗੜ੍ਹ ਸਾਹਿਬ, ਪ੍ਰਦੀਪ ਸਿੰਘ ਕਲੌੜ, ਜਤਿੰਦਰ ਸਿੰਘ ਬਰਵਾਲੀ ਜ਼ਿਲ੍ਹਾ ਪ੍ਰਧਾਨ, ਬਰਿੰਦਰ ਸਿੰਘ ਸੋਢੀ ਸਾਬਕਾ ਚੇਅਰਮੈਨ, ਹਰਨੇਕ ਸਿੰਘ ਬਡਾਲੀ, ਮਾਸਟਰ ਅਜੀਤ ਸਿੰਘ, ਰਮਨ ਗੁਪਤਾ ਸਾਬਕਾ ਪ੍ਰਧਾਨ, ਮਨਪ੍ਰੀਤ ਸਿੰਘ ਹੈਪੀ ਕੌਂਸਲਰ, ਸੰਜੀਵ ਸਚਦੇਵਾ ਯੂਥ ਸ਼ਹਿਰੀ ਪ੍ਰਧਾਨ,  ਅਮਨਦੀਪ ਸਿੰਘ ਕਿੱਕੀ, ਸਵਰਨ ਸਿੰਘ ਘੁਮੰਡਗਡ਼੍ਹ, ਭੁਪਿੰਦਰ ਸਿੰਘ ਹੰਸ ਬਲਵਿੰਦਰ ਸਿੰਘ ਮੈਡ਼ਾ, ਸੇਵਾ ਸਿੰਘ ਬੱਸੀ,, ਅਮਰਪਾਲ ਸਿੰਘ ਹੈਪੀ, ਸ਼ੇਰ ਸਿੰਘ ਮੈਣਮਾਜਰੀ ਮੀਤ ਪ੍ਰਧਾਨ, ਕੁਲਵੰਤ ਸਿੰਘ ਇੰਚਾਰਜ ਬਸੀ ਪਠਾਣਾ ਨੇਤਰ ਸਿੰਘ ਭਗਤੂਪੁਰ ਅਵਤਾਰ ਸਿੰਘ ਚੌਹਾਨ ਸ਼ਹਿਰੀ ਪ੍ਰਧਾਨ ਅਮਰਨਾਥ ਸਿੰਘ ਲੋਹਾਰੀ,ਭਾਗ ਸਿੰਘ ਖਮਾਣੋਂ ਮੀਤ ਪ੍ਰਧਾਨ ਨਾਲ ਤਾਂ ਬਸੀ ਪਠਾਣਾ ਸਮੇਤ ਵੱਡੀ ਗਿਣਤੀ ਵਿੱਚ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਵਰਕਰ ਸਾਹਿਬਾਨ ਵੀ ਹਾਜ਼ਰ ਸਨ ।