MediaPunjab
ਮੀਡੀਆ ਪੰਜਾਬ ਦੀਆਂ ਖ਼ਬਰਾਂ

ਨਵਜੋਤ ਸਿੱਧੂ ਦੇ ਕਾਂਗਰਸ ਪਾਰਟੀ ਦਾ ਪ੍ਰਧਾਨ ਬਣਨ ਨਾਲ    ਪਾਰਟੀ ਵਰਕਰਾਂ 'ਚ ਵੱਡਾ  ਜੋਸ਼ ਭਰਿਆ : ਦਵਿੰਦਰ ਜੱਲ੍ਹਾ 



ਫਤਿਹਗੜ੍ਹ ਸਾਹਿਬ, 23 ਜੁਲਾਈ (ਹਰਪ੍ਰੀਤ ਕੋਰ ਟਿਵਾਣਾ  ) ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਪੰਜਾਬ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਤੇ ਹਲਕਾ ਫਤਿਹਗੜ੍ਹ ਸਾਹਿਬ ਦੇ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੀ ਚੰਡੀਗੜ੍ਹ ਵਿਖੇ ਤਾਜਪੋਸ਼ੀ ਸਮਾਗਮ ਵਿੱਚ ਸਰਪੰਚ ਦਵਿੰਦਰ ਸਿੰਘ ਜੱਲ੍ਹਾ ਦੀ ਅਗਵਾਈ ਵਿੱਚ  ਵੱਡੀ ਗਿਣਤੀ ਵਿਚ ਕਾਂਗਰਸ ਪਾਰਟੀ ਦੇ ਆਗੂ ਸ਼ਮੂਲੀਅਤ ਕਰਨ ਲਈ ਪਿੰਡ ਜੱਲਾ ਤੋ ਰਵਾਨਾ ਹੋਏ । ਇਸ ਮੌਕੇ ਨੌਜਵਾਨ ਸਰਪੰਚ ਦਵਿੰਦਰ ਸਿੰਘ ਜੱਲਾ ਨੇ ਕਿਹਾ  ਨਵਜੋਤ ਸਿੰਘ ਸਿੱਧੂ ਦੇ ਕਾਂਗਰਸ ਪਾਰਟੀ ਦਾ ਪ੍ਰਧਾਨ ਬਣਨ ਨਾਲ  ਕਾਂਗਰਸੀ ਪਾਰਟੀ ਦੇ ਵਰਕਰਾਂ ਵੱਡਾ  ਜੋਸ਼ ਭਰਿਆ ਗਿਆ ਹੈ । ਉਨ੍ਹਾਂ ਕਿਹਾ ਕਿ  ਨਵਜੋਤ ਸਿੱਧੂ ਦੀ ਅਗਵਾਈ ਵਿਚ ਕਾਂਗਰਸ ਪਾਰਟੀ ਹੋਰ ਮਜ਼ਬੂਤ ਹੋਵੇਗੀ ਜਿਸ ਦਾ ਨਤੀਜਾ ਆਉਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਸਾਹਮਣੇ ਆਵੇਗਾ । ਉਨ੍ਹਾਂ ਕਿਹਾ ਕਿ ਫਤਿਹਗਡ਼੍ਹ ਸਾਹਿਬ ਦੇ ਸਮੁੱਚੇ ਕਾਂਗਰਸੀ ਵਰਕਰਾਂ ਵੱਲੋਂ ਨਵੇਂ ਬਣੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਫਤਹਿਗੜ੍ਹ ਸਾਹਿਬ  ਕੁਲਜੀਤ ਸਿੰਘ ਨਾਗਰਾ ਦਾ ਵਿਸ਼ੇਸ਼ ਸਨਮਾਨ ਕੀਤਾ  ਮਿਲ ਜਾਵੇਗਾ  ।
ਇਸ ਮੌਕੇ ਸਹਿਕਾਰੀ ਸਭਾ ਜੱਲਾ ਦੇ ਪ੍ਰਧਾਨ ਗੁਰਜੰਟ ਸਿੰਘ , ਹਰਮਨਦੀਪ ਸਿੰਘ, ਜਸਵੰਤ ਸਿੰਘ, ਸੁਰਜੀਤ ਸਿੰਘ ਸਾਰੇ ਪੰਚ, ਗੁਰਪਾਲ ਸਿੰਘ ਹੈਪੀ, ਨੰਬਰਦਾਰ ਸਤਪਾਲ ਸਿੰਘ, ਨੰਬਰਦਾਰ ਜਗਵਿੰਦਰ ਸਿੰਘ,ਬਾਵਾ ਸਿੰਘ, ਮਨਜੀਤ ਸਿੰਘ ਕਾਲਾ, ਇੰਦਰਜੀਤ ਸ਼ਰਮਾ, ਰਣਧੀਰ ਸਿੰਘ ਲਾਡੀ, ਹਰਬੰਸ ਸਿੰਘ,, ਜਗਤਾਰ ਸਿੰਘ ਆਦਿ  ਹਾਜ਼ਰ ਸਨ।