MediaPunjab
ਮੀਡੀਆ ਪੰਜਾਬ ਦੀਆਂ ਖ਼ਬਰਾਂ

ਪਨਬੱਸ ਤੇ ਪੀਆਰਟੀਸੀ ਮੁਲਾਜ਼ਮਾਂ ਵੱਲੋਂ ਮੰਗਾਂ ਨੂੰ ਲੈ ਕੇ 2 ਘੰਟੇ ਲਈ ਚੱਕਾ ਜਾਮ

ਜਲੰਧਰ, 25 ਅਗਸਤ (ਰਮੇਸ਼ ਗਾਬਾ) ਪਨਬੱਸ ਅਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮਾਂ ਵੱਲੋਂ ਪੱਕੇ ਹੋਣ ਦੀ ਮੰਗ ਨੂੰ ਲੈ ਕੇ ਸੰਘਰਸ਼ ਕੀਤਾ ਜਾ ਰਿਹਾ ਹੈ। ਅੱਜ ਵੀ ਆਪਣੀਆਂ ਮੰਗਾਂ ਨੂੰ ਲੈ ਕੇ ਦੋ ਘੰਟੇ ਦੀ ਹੜਤਾਲ ਕਰਕੇ ਬੱਸਾਂ ਦਾ ਪਹੀਆ ਜਾਮ ਕੀਤਾ ਗਿਆ। ਜਥੇਬੰਦੀ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਭੁੱਲਰ ਅਤੇ ਜਨਰਲ ਸਕੱਤਰ ਚਾਨਣ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਪਿਛਲੇ ਦੱਸ ਬਾਰਾਂ ਸਾਲਾਂ ਤੋਂ ਕੰਮ ਕਰ ਰਹੇ ਮੁਲਾਜ਼ਮਾਂ ਨੂੰ ਰੈਗੂਲਰ ਨਹੀਂ ਕਰ ਰਹੀ। ਮੁਲਾਜ਼ਮਾਂ ਨੇ ਅੱਜ 10.00 ਤੋਂ 12.00 ਦੋ ਘੰਟੇ ਕੀਤੀ ਹੜਤਾਲ ਕਾਰਨ ਬੱਸਾਂ ਜਾਮ ਕੀਤੀਆਂ ਗਈਆਂ। ਬੱਸਾਂ ਜਾਮ ਹੋਣ ਕਾਰਨ ਲੋਕ ਖੱਜਲ ਖੁਆਰੀ ਝੱਲਦੇ ਰਹੇ। ਆਪਣੀ ਮੰਜ਼ਲ 'ਤੇ ਪਹੁੰਚਣ ਲਈ ਲੋਕ ਬੱਸਾਂ ਦੀ ਭਾਲ ਵਿਚ ਇਧਰ ਉਧਰ ਘੁੰਮਦੇ ਵੇਖੇ ਗਏ।