MediaPunjab
ਮੀਡੀਆ ਪੰਜਾਬ ਦੀਆਂ ਖ਼ਬਰਾਂ

ਕਰਨਾਲ 'ਚ ਕਿਸਾਨਾਂ 'ਤੇ ਲਾਠੀਚਾਰਜ ਵਿਰੁੱਧ ਮੋਦੀ ਤੇ ਖੱਟੜ ਸਰਕਾਰ ਦਾ ਫੂਕਿਆ ਪੁਤਲਾ

ਸ਼ਾਹਕੋਟ,29 ਅਸਗਤ (ਹਰਦੀਪ ਸਿੰਘ)   : ਕਰਨਾਲ 'ਚ ਹਰਿਆਣਾ ਦੇ ਮੁੱਖ ਮੰਤਰੀ ਮਨਹੋਰ ਲਾਲ ਖੱਟਰ ਦਾ ਸ਼ਾਂਤਮਈ ਵਿਰੋਧ ਕਰ ਰਹੇ ਕਿਸਾਨਾਂ ਉੱਤੇ ਪੁਲਿਸ ਵੱਲੋਂ ਜ਼ਬਰਦਸਤ ਲਾਠੀਚਾਰਜ ਕਰਨ ਦੇ ਵਿਰੋਧ ਵਿਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਪ੍ਰਧਾਨ ਸਤਨਾਮ ਸਿੰਘ ਪੰਨੂ ਦੇ ਦਿਸ਼ਾ ਨਿਰਦੇਸ਼ਾਂ 'ਤੇ ਜ਼ਿਲ੍ਹਾ ਸਕੱਤਰ ਗੁਰਮੇਲ ਸਿੰਘ ਰੇੜਵਾਂ ਤੇ ਮੀਤ ਪ੍ਰਧਾਨ ਨਿਰਮਲ ਸਿੰਘ ਢੰਡੋਵਾਲ ਦੀ ਅਗਵਾਈ ਵਿਚ ਸ਼ਾਹਕੋਟ ਥਾਣੇ ਅੱਗੇ ਧਰਨਾ ਪ੍ਰਦਰਸ਼ਨ ਕਰਨ ਉਪਰੰਤ ਮੋਦੀ ਤੇ ਖੱਟੜ ਸਰਕਾਰ ਦਾ ਪੁਤਲਾ ਫੂਕਿਆ ਗਿਆ ਅਤੇ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ।

ਕਿਸਾਨ ਆਗੂਆਂ ਨੇ ਹਰਿਆਣਾ ਪੁਲਿਸ ਦੀ ਕਾਰਵਾਈ ਦੀ ਸਖਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਮੰਗ ਕੀਤੀ ਕਿ ਦੋਸ਼ੀ ਪੁਲਿਸ ਅਧਿਕਾਰੀਆਂ ਉੱਤੇ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਵੱਲੋਂ 9 ਮਹੀਨੇ ਤੋਂ ਚੱਲ ਰਹੇ ਅੰਦੋਲਨ ਨੂੰ ਤਾਰਪੀਡੋ ਕਰਨ ਲਈ ਹੁਣ ਤੱਕ ਬਹੁਤ ਸਾਜ਼ਿਸ਼ਾਂ ਤੇ ਹੱਥ ਕੰਡੇ ਅਪਣਾਏ ਗਏ ਤੇ ਅੰਦੋਲਨ ਨੂੰ ਬਦਨਾਮ ਕਰਨ ਦੇ ਘਟੀਆ ਤਰੀਕੇ ਵਰਤੇ ਗਏ ਹਨ। ਉਨ੍ਹਾਂ ਕਿਹਾ ਕਿ ਮੋਦੀ ਤੇ ਖੱਟਰ ਸਰਕਾਰ ਨੇ ਲੋਕਤੰਤਰ ਦਾ ਘਾਣ ਕੀਤਾ ਹੈ ਤੇ ਲੋਕ ਰਾਜ ਦਾ ਗਲਾ ਘੁੱਟ ਕੇ ਕਿਸਾਨਾਂ ਦੀ ਗੱਲ ਸੁਣਨ ਤੋਂ ਭੱਜ ਰਹੀ ਹੈ।
ਕਿਸਾਨ ਆਗੂਆਂ ਨੇ ਅੰਦੋਲਨ  ਨੂੰ ਤੇਜ਼ ਕਰਨ ਦਾ ਐਲਾਨ ਕਰਦਿਆਂ ਤਿੰਨੇ ਖੇਤੀ ਕਾਨੂੰਨ ਰੱਦ ਕਰਨ ਤੇ 23 ਫ਼ਸਲਾਂ ਦੀ ਖ਼ਰੀਦ ਦੀ ਗਾਰੰਟੀ ਦਾ ਕਾਨੂੰਨ ਬਣਾਉਣ ਦੀ ਮੰਗ ਕੀਤੀ। ਇਸ ਮੌਕੇ ਜਰਨੈਲ ਸਿੰਘ ਰਾਮੇ, ਸ਼ੇਰ ਸਿੰਘ ਰਾਮੇ, ਗੁਰਮੁਖ ਸਿੰਘ ਕੋਟਲਾ, ਜ਼ਿਲ੍ਹਾ ਸੰਗਠਨ ਸਕੱਤਰ ਸਵਰਨ ਸਿੰਘ ਸਾਦਿਕਪੁਰ, ਜ਼ਿਲ੍ਹਾ ਪ੍ਰੈੱਸ ਸਕੱਤਰ ਹਰਪ੍ਰੀਤ ਸਿੰਘ ਕੋਟਲੀ ਗਾਜਰਾਂ, ਪ੍ਰੈੱਸ ਸਕੱਤਰ ਸਰਬਜੀਤ ਸਿੰਘ ਢੰਡੋਵਾਲ, ਜ਼ਿਲ੍ਹਾ ਖਜ਼ਾਨਚੀ ਜਗਦੀਸ਼ ਪਾਲ ਸਿੰਘ, ਪਰਮਜੀਤ ਸਿੰਘ, ਲਵਪ੍ਰੀਤ ਸਿੰਘ ਕੋਟਲੀ ਗਾਜਰਾਂ, ਮੇਜਰ ਸਿੰਘ ਜਾਫਰਵਾਲ, ਜਸਵੀਰ ਸਿੰਘ ਸ਼ੀਰੂ, ਜਸਵੰਤ ਸਿੰਘ ਜੱਸਾ, ਬਲਵਿੰਦਰ ਸਿੰਘ ਰਾਜੇਵਾਲ, ਸੁਖਵਿੰਦਰ ਸਿੰਘ ਨਵਾਂ ਪਿੰਡ ਅਕਾਲੀਆਂ, ਜਸਵਿੰਦਰ ਸਿੰਘ ਸ਼ਿੰਦਰ ਰੇੜਵਾਂ, ਸਵਰਨ ਸਿੰਘ ਕਿੱਲੀ, ਲਖਵੀਰ ਸਿੰਘ ਮੀਏਂਵਾਲ, ਕੁਲਵੰਤ ਸਿੰਘ, ਕੁਲਵਿੰਦਰ ਸਿੰਘ, ਰਜਿੰਦਰ ਸਿੰਘ ਹੇਰਾਂ, ਜਗਤਾਰ ਸਿੰਘ ਚੱਕ ਬਾਹਮਣੀਆਂ, ਬੀਬੀ ਪਰਮਜੀਤ ਕੌਰ, ਬੀਬੀ ਬਲਵਿੰਦਰ ਕੌਰ ਰੇੜਵਾਂ, ਸੁਖਵੰਤ ਸਿੰਘ ਮਲਸੀਆਂ, ਲਖਵੀਰ ਸਿੰਘ ਕੋਟਲੀ, ਬਲਵਿੰਦਰ ਸਿੰਘ ਢੰਡੋਵਾਲ, ਜੋਧਾ ਸੰਧੂ ਜਗਤਪੁਰਾ, ਕੁਲਦੀਪ ਰਾਏ ਤਲਵੰਡੀ ਸੰਘੇੜਾ, ਜਤਿੰਦਰ ਕੁਮਾਰ ਤਲਵੰਡੀ ਸੰਘੇੜਾ ਆਦਿ ਹਾਜ਼ਰ ਸਨ।