MediaPunjab
ਮੀਡੀਆ ਪੰਜਾਬ ਦੀਆਂ ਖ਼ਬਰਾਂ

ਸਾਡੀ ਸੰਸਥਾ ਖਿਡਾਰੀਆਂ ਨੂੰ ਵਿਸ਼ਵ ਪੱਧਰੀ ਸਹੂਲਤਾਂ ਦੇਣ ਵਾਸਤੇ ਵਚਨਬੱਧ : ਪ੍ਰਿੰਸੀਪਲ ਡਾ. ਸਮਰਾ


ਜਲੰਧਰ 29 ਅਗਸਤ (ਰਮੇਸ਼ ਗਾਬਾ) ਲਾਇਲਪੁਰ ਖਾਲਸਾ ਕਾਲਜ ਜਲੰਧਰ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਹਮੇਸ਼ਾਂ ਤੱਤਪਰ ਰਹਿੰਦਾ ਹੈ। ਅਕਾਦਮਿਕ ਪੜ੍ਹਾਈ ਦੇ ਨਾਲ ਨਾਲ ਖੇਡਾਂ ਦੇ ਖੇਤਰ ਵਿੱਚ ਵੀ ਵਿਦਿਆਰਥੀਆਂ ਵਾਸਤੇ ਮੌਕੇ ਪ੍ਰਦਾਨ ਕਰਨਾ ਲਾਇਲਪੁਰ ਖ਼ਾਲਸਾ ਕਾਲਜ ਦੇ ਹਿੱਸੇ ਆਇਆ ਹੈ। ਇਸੇ ਤਹਿਤ ਹਾਕੀ ਦੇ ਜਾਦੂਗਰ ਧਿਆਨ ਚੰਦ ਦੇ ਜਨਮ ਦਿਨ ਨੂੰ ਸਮਰਪਿਤ ਰਾਸ਼ਟਰੀ ਖੇਡ ਦਿਵਸ ਕਾਲਜ ਵਿਖੇ ਮਨਾਇਆ ਗਿਆ। ਜਿਸ ਵਿਚ ਸ੍ਰੀ ਗੁਰਪ੍ਰੀਤ ਸਿੰਘ ਜ਼ਿਲ੍ਹਾ ਖੇਡ ਅਫ਼ਸਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਅਤੇ ਡਾ. ਐਸ.ਐਸ. ਬੈਂਸ ਡੀਨ ਸਪੋਰਟਸ ਨੇ ਉਨ੍ਹਾਂ ਨੂੰ ਗੁਲਦਸਤੇ ਦੇ ਕੇ ਜੀ ਆਇਆਂ ਕਿਹਾ। ਇਸ ਮੌਕੇ ਬੋਲਦਿਆਂ ਪ੍ਰਿੰਸੀਪਲ ਡਾ ਗੁਰਪਿੰਦਰ ਸਿੰਘ ਸਮਰਾ ਨੇ ਖੇਡਾਂ ਦੇ ਖੇਤਰ ਵਿੱਚ ਲਾਇਲਪੁਰ ਖ਼ਾਲਸਾ ਕਾਲਜ ਦੇ ਯੋਗਦਾਨ ਅਤੇ ਭਵਿੱਖ ਦੇ ਟੀਚਿਆਂ ਸੰਬੰਧੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਸਾਡੀ ਸੰਸਥਾ ਖਿਡਾਰੀਆਂ ਨੂੰ ਵਿਸ਼ਵ ਪੱਧਰੀ ਸਹੂਲਤਾਂ ਦੇਣ ਵਾਸਤੇ ਵਚਨਬੱਧ ਹੈ, ਬਸ਼ਰਤੇ ਕਿ ਵਿਦਿਆਰਥੀ ਮਨ, ਸਰੀਰ ਅਤੇ ਆਤਮਾ ਦੀ ਇੱਕਸੁਰਤਾ ਤੇ ਇਕਾਗਰਤਾ ਦੇ ਨਾਲ ਖੇਡ ਨੂੰ ਪੂਰੀ ਤਰ੍ਹਾਂ ਸਮਰਪਿਤ ਹੋ ਕੇ ਆਪਣੀ ਖੇਡ ਖੇਡਣ। ਉਨ੍ਹਾਂ ਕਿਹਾ ਕਿ ਕਾਲਜ ਵਿਚ ਲੜਕੀਆਂ ਵਾਸਤੇ ਇੱਕ ਵੱਖਰਾ ਖੇਡ ਵਿੰਗ ਵੀ ਖੋਲ੍ਹਿਆ ਗਿਆ ਹੈ। ਲੜਕੀਆਂ ਵੱਲੋਂ ਇਸ ਵਾਸਤੇ ਭਰਵਾਂ ਹੁੰਗਾਰਾ ਦਿੱਤਾ ਜਾ ਰਿਹਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸਮਰਪਣ ਦੀ ਭਾਵਨਾ ਤੇ ਜਿੱਤ ਦੇ ਇਰਾਦੇ ਨਾਲ ਖੇਡਣ ਵਾਲੇ ਵਿਦਿਆਰਥੀਆਂ ਨੂੰ ਫੀਸਾਂ ਦੇ ਵਿੱਚ ਰਿਆਇਤ ਅਤੇ ਇਸ ਤੋਂ ਇਲਾਵਾ ਖਾਣਾ, ਕੋਚਿੰਗ ਅਤੇ ਹੋਸਟਲ ਦੀ ਸਹੂਲਤ ਵੀ ਦਿੱਤੀ ਜਾਵੇਗੀ। ਇਸ ਮੌਕੇ ਵਿਦਿਆਰਥੀ ਖਿਡਾਰੀਆਂ ਲੜਕੇ ਅਤੇ ਲੜਕੀਆਂ ਦੇ ਕਰਾਸ ਕੰਟਰੀ ਦੌੜ ਮੁਕਾਬਲੇ ਕਰਵਾਏ ਗਏ, ਜਿਸ ਵਿੱਚ ੫ ਲੜਕੇ ਅਤੇઠ5ઠਲੜਕੀਆਂ ਨੇ ਇਨਾਮ ਪ੍ਰਾਪਤ ਕੀਤੇ। ਇਸ ਤੋਂ ਇਲਾਵਾઠ100ઠਮੀਟਰ ਤੇઠ800ઠਮੀਟਰ ਰੇਸ ਮੁਕਾਬਲੇ, ਲੌਂਗ ਜੰਪ, ਹਾਈ ਜੰਪ ਆਦਿ ਦੇ ਮੁਕਾਬਲੇ ਕਰਵਾਏ ਗਏ। ਇਸ ਮੌਕੇ ਮਾਰਨਿੰਗ ਵਾਕ ਕਲੱਬ ਦੇ ਮੈਂਬਰਾਂ ਨੇ ਵੀ ਇਸ ਸਮਾਗਮ ਵਿੱਚ ਸ਼ਿਰਕਤ ਕੀਤੀ। ਉਨ੍ਹਾਂ ਨੇઠ100ઠਮੀਟਰ ਦੌੜ ਵਿੱਚ ਭਾਗ ਲੈ ਕੇ ਇਸ ਨੈਸ਼ਨਲ ਸਪੋਰਟਸ ਡੇਅ ਨੂੰ ਯਾਦਗਾਰ ਬਣਾਇਆ। ਸਮਾਗਮ ਦੇ ਮੁੱਖ ਮਹਿਮਾਨ ਸ੍ਰੀ ਗੁਰਪ੍ਰੀਤ ਸਿੰਘ ਨੇ ਵਿਦਿਆਰਥੀਆਂ ਨੂੰ ਇਮਾਨਦਾਰੀ, ਨਿਸ਼ਠਾ ਅਤੇ ਸੱਚੀ ਖੇਡ ਭਾਵਨਾ ਨਾਲ ਖੇਡਾਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਖਿਡਾਰੀਆਂ ਦੀਆਂ ਪ੍ਰਾਪਤੀਆਂ ਵਿੱਚ ਅਨੁਸ਼ਾਸਨ ਬਹੁਤ ਵੱਡੀ ਭੂਮਿਕਾ ਨਿਭਾਉਂਦਾ ਹੈ। ਡਾ. ਐਸ.ਐਸ. ਬੈਂਸ ਡੀਨ ਸਪੋਰਟਸ ਨੇ ਵਿਦਿਆਰਥੀਆਂ ਨੂੰ ਹਾਕੀ ਦੇ ਜਾਦੂਗਰ ਧਿਆਨ ਚੰਦ ਦੇ ਖੇਡਾਂ ਵਿੱਚ ਪਾਏ ਯੋਗਦਾਨ ਤੋਂ ਜਾਣੂ ਕਰਵਾਇਆ ਅਤੇ ਆਪਣੇ ਜੀਵਨ ਵਿਚ ਉਨ੍ਹਾਂ ਤੋਂ ਪ੍ਰੇਰਨਾ ਲੈਣ ਲਈ ਕਿਹਾ। ਇਸ ਮੌਕੇ ਵਿਦਿਆਰਥੀਆਂ ਦੇ ਕੋਚ ਸਾਹਿਬਾਨ ਤੋਂ ਇਲਾਵਾ ਪ੍ਰੋ. ਹਰੀਓਮ ਵਰਮਾ ਕੋਆਰਡੀਨੇਟਰ,ઠਆਈ.ਕਿਊ.ਏ.ਸੀ., ਡਾ. ਸੁਰਿੰਦਰਪਾਲ ਮੰਡ ਡੀਨ, ਸਟੂਡੈਂਟ ਵੈੱਲਫੇਅਰ ਤੋਂ ਇਲਾਵਾ ਪ੍ਰੋ. ਅੰਮ੍ਰਿਤਪਾਲ ਸਿੰਘ ਨਿੰਦਰਾਯੋਗ,ઠઠ ਪ੍ਰੋ. ਕਰਨਬੀਰ ਸਿੰਘ, ਪ੍ਰੋ. ਵਿਕਾਸ ਕੁਮਾਰ, ਪ੍ਰੋ ਸਤਪਾਲ ਸਿੰਘ, ਪ੍ਰੋ. ਸਤਿੰਦਰ ਸਿੰਘ, ਪ੍ਰੋ. ਅਜੇ ਕੁਮਾਰ ਆਦਿ ਨੇ ਵੀ ਸ਼ਮੂਲੀਅਤ ਕੀਤੀ।