MediaPunjab
ਮੀਡੀਆ ਪੰਜਾਬ ਦੀਆਂ ਖ਼ਬਰਾਂ

ਪੰਜਾਬ ਸਿਵਲ ਸਰਵਿਸਿਜ ਕਰਮਚਾਰੀਆਂ ਦੀ ਹਾਕੀ ਟੀਮਾਂ ਦੇ ਚੋਣ ਟਰਾਇਲ ਸਪੰਨ



ਜਲੰਧਰ 15 ਸਤੰਬਰ (ਰਮੇਸ਼ ਗਾਬਾ) ਭਾਰਤ ਸਰਕਾਰ ਦੇ ਯੂਥ ਸਰਵਿਸਿਜ਼ ਮੰਤਰਾਲੇ ਵਲੋਂ ਹਰਿਆਣਾ ਦੇ ਸ਼ਹਿਰ ਸ਼ਾਹਬਾਦ ਮਾਰਕੰਡਾ ਵਿਖੇ 23 ਸਤੰਬਰ ਤੋਂ 30 ਸਤੰਬਰ ਤੱਕ ਕਰਵਾਈ ਜਾ ਰਹੀ ਆਲ ਇੰਡੀਆ ਸਿਵਲ ਸਰਵਿਸਿਜ ਕਰਮਚਾਰੀ ਹਾਕੀ ਚੈਂਪੀਅਨਸ਼ਿਪ ਵਿੱਚ ਭਾਗ ਲੈਣ ਵਾਲੀਆਂ ਪੰਜਾਬ ਸਿਵਲ ਸਰਵਿਸਿਜ਼ ਕਰਮਚਾਰੀ ਹਾਕੀ ਟੀਮਾਂ (ਮਰਦ ਅਤੇ ਔਰਤਾਂ) ਦੇ ਚੋਣ ਟਰਾਇਲ ਪੰਜਾਬ ਖੇਡ ਵਿਭਾਗ ਵਲੋਂ ਸਥਾਨਕ ਲਾਇਲਪੁਰ ਖਾਲਸਾ ਕਾਲਜ ਫਾਰ ਵਿਮੈਨ ਦੇ ਹਾਕੀ ਮੈਦਾਨ ਤੇ ਕਰਵਾਏ ਗਏ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜਿਲ੍ਹਾ ਖੇਡ ਅਫਸਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਪੂਰੇ ਪੰਜਾਬ ਦੇ ਵੱਖ ਵੱਖ ਵਿਭਾਗਾਂ ਦੇ ਕਰਮਚਾਰੀਆਂ ਨੇ ਭਾਗ ਲਿਆ। ਇਸ ਮੌਕੇ ਤੇ ਲਾਇਲਪੁਰ ਖਾਲਸਾ ਕਾਲਜ ਫਾਰ ਵਿਮੈਨ ਜਲੰਧਰ ਦੀ ਪ੍ਰਿੰਸੀਪਲ ਡਾਕਟਰ ਨਵਜੋਤ ਕੌਰ ਨੇ ਇਨ੍ਹਾਂ ਖਿਡਾਰੀਆਂ ਅਤੇ ਖਿਡਾਰਣਾਂ ਨਾਲ ਜਾਣ ਪਛਾਣ ਕੀਤੀ। ਇਹ ਚੋਣ ਟਰਾਇਲ ਹਾਕੀ ਪੰਜਾਬ ਦੇ ਸਹਿਯੋਗ ਨਾਲ ਕਰਵਾਏ ਗਏ। ਇਸ ਮੌਕੇ ਤੇ ਖਿਡਾਰੀਆਂ ਅਤੇ ਖਿਡਾਰਣਾਂ ਨੇ ਪੰਜਾਬ ਖੇਡ ਵਿਭਾਗ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਇਹ ਮੌਕਾ ਪ੍ਰਦਾਨ ਕਰਕੇ ਉਨ੍ਹਾਂ ਨੁੰ ਦੁਬਾਰਾ ਖੇਡ ਮੈਦਾਨ ਵਿੱਚ ਆਉਣ ਦਾ ਮੌਕੇ ਦੇ ਕੇ ਆਪਣੀ ਖੇਡ ਨਾਲ ਦੁਬਾਰਾ ਜੁੜਨ ਦਾ ਮੌਕਾ ਦਿੱਤਾ ਹੈ। ਇਸ ਮੌਕੇ ਤੇ ਹਾਕੀ ਪੰਜਾਬ ਦੇ ਦਫਤਰ ਸਕੱਤਰ ਕੁਲਬੀਰ ਸਿੰਘ ਸੈਣੀ. ਲ਼ਾਇਲਪੁਰ ਖਾਲਸਾ ਕਾਲਜ ਫਾਰ ਵਿਮੈਨ ਜਲੰਧਰ ਦੇ ਖੇਡ ਵਿਭਾਗ ਦੀ ਮੁੱਖੀ ਪਰਮਿੰਦਰ ਕੌਰ, ਸਾਬਕਾ ਅੰਤਰਰਾਸ਼ਟਰੀ ਖਿਡਾਰਣ ਸੁਰਜੀਤ ਕੌਰ ਬਾਜਵਾ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।