MediaPunjab
ਮੀਡੀਆ ਪੰਜਾਬ ਦੀਆਂ ਖ਼ਬਰਾਂ

ਸਾਬਕਾ ਸੈਨਿਕ ਭਲਾਈ ਸੰਸਥਾ ਅਤੇ ਇੰਪਲਾਈਜ ਫੈਡਰੇਸਨ ਨੇ ਸ਼ਹੀਦ ਭਗਤ ਸਿੰਘ ਨੂੰ ਕੀਤਾ ਯਾਦ

ਰਈਆ, 28 ਸਤੰਬਰ (ਕਮਲਜੀਤ ਸੋਨੂੰ)— ਅੱਜ ਬਾਬਾ ਬਕਾਲਾ ਸਾਹਿਬ ਵਿਖੇ ਬਲਜੀਤ ਸਿੰਘ ਸਰਪ੍ਰਸਤ ਮਨੁੱਖੀ ਅਤੇ ਸਾਬਕਾ ਸੈਨਿਕ ਭਲਾਈ ਸੰਸਥਾ ਦੀ ਅਗਵਾਈ ਹੇਠ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਮਨਾਇਆ ਗਿਆ ।ਇਸ ਮੌਕੇ ਸਰਪ੍ਰਸਤ ਬਲਜੀਤ ਸਿੰਘ,ਪ੍ਰਧਾਨ ਪੰਜਾਬ ਤਰਸੇਮ ਸਿੰਘ ਬਾਠ, ਮਹਿਲਾ ਵਿੰਗ ਪ੍ਰਧਾਨ ਪੰਜਾਬ ਨੇ ਕਿਹਾ ਕਿ ਸਾਨੂੰ ਸ਼ਹੀਦ ਏ ਆਜ਼ਮ ਭਗਤ ਸਿੰਘ ਦੀ ਸੋਚ ਤੇ ਪਹਿਰਾ ਦੇਣਾ ਚਾਹੀਦਾ ਹੈ । ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਅਸੀਂ ਕਿਸਾਨਾਂ ਅਤੇ ਮਜ਼ਦੂਰਾਂ ਦੇ ਸੰਘਰਸ਼ ਦੀ ਹਿਮਾਇਤ ਕਰਦੇ ਹਾਂ ਅਤੇ ਜਦੋਂ ਵੀ ਆਰ ਪਾਰ ਦੀ ਲੜਾਈ ਲਈ ਕੋਈ ਠੋਸ ਫੈਸਲਾ ਹੋਵੇਗਾ, ਜਥੇਬੰਦੀ ਵਧ ਚੜ੍ਹਕੇ ਕੁਰਬਾਨੀਆਂ ਕਰੇਗੀ । ਇਸੇ ਤਰ੍ਹਾਂ ਦੀ ਕਲਾਸ ਫੌਰ ਗੌਰਮਿੰਟ ਇੰਪਲਾਈਜ਼ ਯੂਨੀਅਨ ਪੰਜਾਬ ਦੀ ਤਹਿਸੀਲ ਬਾਬਾ ਬਕਾਲਾ ਸਾਹਿਬ ਵੱਲੋਂ ਤਹਿਸੀਲ ਪ੍ਰਧਾਨ ਬਲਵਿੰਦਰ ਸਿੰਘ ਠੱਠੀਆਂ ਦੀ ਅਗਵਾਈ ਹੇਠ ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ ਮਨਾਇਆ ਗਿਆ । ਜਿਸ ਵਿੱਚ ਪ੍ਰਧਾਨ ਬਲਵਿੰਦਰ ਸਿੰਘ ਠੱਠੀਆਂ, ਐਸ.ਸੀ.ਬੀ.ਸੀ. ਅਧਿਆਪਕ ਯੂਨੀਅਨ ਦੇ ਸੂਬਾਈ ਆਗੂ  ਬਲਕਾਰ ਸਿੰਘ ਸਫਰੀ, ਮੀਤ ਪ੍ਰਧਾਨ ਤਰਲੋਕ ਸਿੰਘ ਬੀਡੂ, ਪ੍ਰਧਾਨ ਕਾਬਲ ਸਿੰਘ ਨੇ ਸ਼ਹੀਦ ਭਗਤ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਿਹਾ ਕਿ ਅੱਜ ਅਸੀਂ ਐਸੇ ਸ਼ਹੀਦਾਂ ਦੀ ਬਦੌਲਤ ਹੀ ਅਜ਼ਾਦੀ ਦਾ ਨਿੱਘ ਮਾਣ ਰਹੇ ਹਾਂ । ਇਸ ਮੌਕੇ ਅੰਮ੍ਰਿਤਪਾਲ ਸਿੰਘ ਠਰੂ, ਮੋਹਨ ਸਿੰਘ ਗੋਪੀ ਸਜਾਦਾ, ਸਕੱਤਰ ਭਵਾਨੀ ਫੌਰ, ਸੇਵਾ ਸਿੰਘ, ਰਣਜੀਤ ਸਿੰਘ ਮੱਲੂ, ਸੁਖਦੇਵ ਸਿੰਘ ਥੋਥੀਆਂ, ਸੁਲੱਖਣ ਸਿੰਗ ਦਿਓਲ, ਬਿਕਰਮਜੀਤ ਸਿੰਘ, ਗਗਨਦੀਪ ਸਿੰਘ,ਗੁਰਪ੍ਰੀਤ ਸਿੰਘ, ਗੁਰਮੇਜ ਸਿੰਘ, ਸਾਜਨ ਸਿੰਘ, ਹਰਪਾਲ ਸਿੰਘ, ਹਰਵਿੰਦਰ ਸਿੰਘ, ਸਰਬਜੀਤ ਸਿੰਘ, ਲਵਪ੍ਰੀਤ ਸਿੰਘ , ਗੁਰਦੇਵ ਸਿੰਘ, ਧਿਆਨ ਸਿੰਘ,ਆਦਿ ਨੇ ਸ਼ਹੀਦ ਭਗਤ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ।