MediaPunjab
ਮੀਡੀਆ ਪੰਜਾਬ ਦੀਆਂ ਖ਼ਬਰਾਂ

ਮੁੱਖ ਮੰਤਰੀ ਦੀ ਕੋਠੀ ਅੱਗੇ ਬੇਰੁਜ਼ਗਾਰ ਅਧਿਆਪਕਾਂ ਧਰਨਾ ਦੂਜੇ ਦਿਨ ਵੀ ਜਾਰੀ  ਮੋਰਿੰਡਾ 4 ਅਕਤੂਬਰ ( ਭਟੋਆ)

ਸਿੱਖਿਆ ਮੰਤਰੀ ਨਾਲ ਪੈਨਲ ਮੀਟਿੰਗ ਭਲਕੇ, ਮੰਗਾਂ ਮੰਨੇ ਜਾਣ ਤੱਕ ਧਰਨਾ ਜਾਰੀ ਹੈ

ਮੋਰਿੰਡਾ, 4 ਅਕਤੂਬਰ, (ਭਟੋਆ) ਪੰਜਾਬ ਵਿੱਚ ਵਿਧਾਨ ਸਭਾ ਦੀਆਂ ਚੋਣਾਂ ਦੇ ਨਜ਼ਦੀਕ ਆਉਂਦਿਆਂ ਹੀ ਧਰਨੇ ਪ੍ਰਦਰਸ਼ਨ ਦਿਨੋ ਦਿਨ ਵੱਧਦੇ ਜਾ ਰਹੇ ਹਨ। ਪਿਛਲੇ ਲੰਮੇ ਸਮੇਂ ਤੋਂ ਰੁਜ਼ਗਾਰ ਪ੍ਰਾਪਤੀ ਲਈ ਸੰਘਰਸ਼ ਕਰ ਰਹੇ ਬੇਰੁਜ਼ਗਾਰ ਬੀ.ਅੈੱਡ. ਟੈੱਟ ਪਾਸ ਅਧਿਆਪਕਾਂ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਕੋਠੀ ਅੱਗੇ ਚੱਲ ਰਿਹਾ ਧਰਨਾ ਦੂਜੇ ਦਿਨ ਵੀ ਜਾਰੀ ਰਿਹਾ। ਜਿਕਰਯੋਗ ਹੈ ਕਿ ਬੇਰੁਜ਼ਗਾਰ ਪਿਛਲੇ ਲੰਮੇ ਸਮੇਂ ਤੋਂ ਰੁਜ਼ਗਾਰ ਪ੍ਰਾਪਤੀ ਲਈ ਸੰਘਰਸ਼ ਕਰ ਰਹੇ ਹਨ।
ਬੇਰੁਜ਼ਗਾਰ ਅਧਿਆਪਕਾਂ ਨਾਲ ਸਿੱਖਿਆ ਮੰਤਰੀ ਦੀ ਪੈਨਲ ਮੀਟਿੰਗ ਭਲਕੇ

ਬੇਰੁਜ਼ਗਾਰ ਅਧਿਆਪਕ ਯੂਨੀਅਨ ਦੀ ਸਿੱਖਿਆ ਮੰਤਰੀ ਨਾਲ 5 ਅਕਤੂਬਰ ਨੂੰ 9 ਵਜੇ ਪੈਨਲ ਮੀਟਿੰਗ ਹੋਵੇਗੀ। ਇਹ ਮੀਟਿੰਗ ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਵਿਖੇ ਹੋਵੇਗੀ।

ਬੇਰੁਜ਼ਗਾਰ ਬੀ ਐੱਡ ਟੈੱਟ ਪਾਸ ਅਧਿਆਪਕ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਢਿੱਲਵਾਂ ਨੇ ਕਿਹਾ ਕੇ ਪਿਛਲੀਆਂ ਵਿਧਾਨ ਸਭਾ ਦੀਆਂ ਵੋਟਾਂ ਸਮੇਂ ਕਾਂਗਰਸ ਸਰਕਾਰ ਜਿਹੜੇ ਵਾਅਦੇ ਕਰਕੇ ਸੱਤਾ ਤੇ ਕਾਬਜ਼ ਹੋਈ ਸੀ ਉਨ੍ਹਾਂ ਵਾਅਦਿਆਂ ਨੂੰ ਪੂਰਾ ਕਰਨਾ ਭੁੱਲ ਚੁੱਕੀ ਹੈ ਕਿਉਂਕਿ ਪਿਛਲੇ ਸਾਢੇ ਚਾਰ ਸਾਲਾਂ ਤੋਂ ਬੇਰੁਜ਼ਗਾਰ ਸਰਕਾਰ ਵੱਲੋਂ ਰੁਜ਼ਗਾਰ ਸੰਬੰਧੀ ਕੀਤੇ ਵਾਅਦਿਆਂ ਨੂੰ ਚੇਤੇ ਕਰਵਾਉਣ ਲਈ ਸੈਂਕੜਿਆਂ ਵਾਰ ਸਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੋਤੀ ਮਹਿਲ ਅਤੇ ਸਬਕਾ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਦੇ ਰਿਹਾਇਸ ਵੱਲ ਗਏ ਹਨ ਜਿੱਥੇ ਪ੍ਰਸ਼ਾਸਨ ਵੱਲੋਂ ਉਨ੍ਹਾਂ ਦਾ ਸਵਾਗਤ ਪਾਣੀ ਦੀਆਂ ਬੁਛਾਰਾਂ, ਡੰਡੇ ਸੋਟੀਆਂ ਨਾਲ ਕੀਤਾ ਗਿਆ ਭਾਵ ਬੇਰੁਜ਼ਗਾਰਾਂ ਤੇ ਲਾਠੀਚਾਰਜ ਕਰ ਕੇ ਉਨ੍ਹਾਂ ਦੇ ਚੱਲ ਰਹੇ ਰੁਜ਼ਗਾਰ ਸੰਬੰਧੀ ਸੰਘਰਸ਼ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਦੇਣ ਤੋਂ ਟਾਲਾ ਵੱਟ ਰਹੀ ਹੈ।ਢਿੱਲਵਾਂ ਨੇ ਕਿਹਾ ਕਿ ਬੇਰੁਜ਼ਗਾਰ ਬੀ. ਅੈੱਡ. ਟੈੱਟ ਪਾਸ ਅਧਿਆਪਕ ਮੁੱਖ ਮੰਤਰੀ ਦੀ ਮੋਰਿੰਡਾ ਰਿਹਾਇਸ਼ ਅੱਗੇ ਦੋ ਦਿਨਾਂ ਤੋਂ ਧਰਨਾ ਜਾਰੀ ਹੈ ਅਤੇ ਬੇਰੁਜ਼ਗਾਰ ਅਧਿਆਪਕ ਦੀ ਰਾਤ ਮੁੱਖ ਮੰਤਰੀ ਦੀ ਕੋਠੀ ਅੱਗੇ ਸੜਕ‍ ਤੇ ਬੀਤੀ ਅਤੇ ਉਨ੍ਹਾਂ ਕਿਹਾ ਕਿ ਬੇਰੁਜ਼ਗਾਰ ਉਮੀਦ ਰੱਖਦੇ ਹਨ ਕਿ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਜਲਦੀ ਹੀ ਬੇਰੁਜ਼ਗਾਰਾਂ ਦੀਆਂ ਮੰਗਾਂ ਨੂੰ ਸੁਣਨਗੇ ਅਤੇ ਪੂਰੀਆਂ ਕਰਨਗੇ।ਜਿਕਰਯੋਗ ਹੈ ਕਿ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਦੇ ਸਹਿਰ ਸੰਗਰੂਰ ਵਿਖੇ ਮੁਨੀਸ਼ ਫਾਜ਼ਲਿਕਾ ਪਿਛਲੇ 46 ਦਿਨਾਂ ਤੋਂ ਆਪਣੀ ਜਾਨ ਜੋਖ਼ਮ ਵਿੱਚ ਪਾ ਕੇ ਪੰਜਾਬੀ, ਸਮਾਜਿਕ ਸਿੱਖਿਆ ਅਤੇ ਹਿੰਦੀ ਦੀਆਂ 9000 ਅਸਾਮੀਆਂ ਦੀ ਮੰਗ ਲਈ ਟੈਂਕੀ ਤੇ ਚੜ੍ਹਿਆ ਹੋਇਆ ਹੈ। ਇਸ ਸਮੇਂ ਅਮਨ ਸੇਖਾ, ਗਗਨਦੀਪ ਕੌਰ, ਪ੍ਰਤਿੰਦਰ ਕੌਰ, ਜਸਵਿੰਦਰ ਕੌਰ, ਸੰਦੀਪ ਕੌਰ, ਮਲਿਕਪ੍ਰੀਤ, ਹਰਦੀਪ ਕੌਰ, ਸੰਦੀਪ ਗਿੱਲ, ਬਲਰਾਜ ਮੋੜ, ਅਮਰਜੀਤ ਕੌਰ, ਬਲਕਾਰ ਮੰਘਾਨੀਆਂ, ਗੁਰਪ੍ਰੀਤ ਸਿੰਘ ਬਠਿੰਡਾ, ਜੱਗੀ ਜੋਧਪੁਰ, ਗੁਰਮੇਲ ਬਰਗਾੜੀ, ਮਨਜੀਤ ਸਿੰਘ, ਕੁਲਵਿੰਦਰ ਮੋੜ, ਬਲਵਿੰਦਰ ਸਿੰਘ ਅੰਮ੍ਰਿਤਸਰ, ਲਖਵਿੰਦਰ ਤਰਨਤਾਰਨ ਆਦਿ ਹਾਜ਼ਰ ਸਨ। ਸਹਿਯੋਗੀ ਪੰਜਾਬ ਸੰਗੀਤ ਯੂਨੀਅਨ ਵੱਲੋਂ ਬੇਅੰਤ ਸਿੰਘ, ਮਜਦੂਰ ਮੁਕਤੀ ਵੱਲ ਬਲਕਰਨ ਬਹਿਮਣ ਆਦਿ ਹਾਜ਼ਰ ਸਨ।