
ਅਨਾਜ ਮੰਡੀਆਂ ਵਿੱਚ ਖਰੀਦ ਪ੍ਰਬੰਧ ਮੁਕੰਮਲ - ਸਕੱਤਰ ਜਸਵੀਰ ਸਿੰਘ ਸਮਾਓੰ

ਲੌਂਗੋਵਾਲ,7 ਅਕਤੂਬਰ (ਜਗਸੀਰ ਸਿੰਘ ) ਝੋਨੇ ਦੀ ਆਮਦ ਨੂੰ ਲੈ ਕੇ ਮਾਰਕੀਟ ਕਮੇਟੀ ਚੀਮਾਂ ਮੰਡੀ ਅਧੀਨ ਪੈਂਦੀਆਂ ਸਾਰੀਆਂ ਹੀ ਅਨਾਜ ਮੰਡੀਆਂ ਦੀ ਸਫਾਈ ਦਾ ਪ੍ਰਬੰਧ ਮੁਕੰਮਲ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮਾਰਕੀਟ ਕਮੇਟੀ ਚੀਮਾਂ ਮੰਡੀ ਦੇ ਸਕੱਤਰ ਜਸਵੀਰ ਸਿੰਘ ਸਮਾਓਂ ਨੇ ਦੱਸਿਆ ਕਿ ਖਰੀਦ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਹਨ ਕਿਸਾਨਾਂ, ਮਜ਼ਦੂਰਾਂ ਅਤੇ ਆੜ੍ਹਤੀਆਂ ਨੂੰ ਮੰਡੀਆਂ ਵਿਚ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।
ਉਨ੍ਹਾਂ ਕਿਸਾਨ ਵੀਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਸੁੱਕਾ ਝੋਨਾ ਹੀ ਮੰਡੀ ਵਿੱਚ ਲੈ ਕੇ ਆਉਣ ਤਾਂ ਕਿ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਸਕੱਤਰ ਜਸਵੀਰ ਸਿੰਘ ਨੇ ਅੱਗੇ ਦੱਸਿਆ ਕਿ ਕੁਝ ਦਿਨ ਪਹਿਲਾਂ ਉਨ੍ਹਾਂ ਦੀ ਬਦਲੀ ਤਪਾ ਮੰਡੀ ਵਿਖੇ ਹੋ ਗਈ ਸੀ, ਜਿਸ ਕਰਕੇ ਚੀਮਾ ਵਿਖੇ ਸਕੱਤਰ ਦਾ ਅਹੁਦਾ ਖਾਲੀ ਹੋਇਆ ਸੀ ਪਰ ਹੁਣ ਫੇਰ ਦੁਬਾਰਾ ਉਨ੍ਹਾਂ ਦੇ ਆਰਡਰ ਚੀਮਾਂ ਮੰਡੀ ਦੇ ਹੋ ਗਏ ਹਨ ਅਤੇ ਉਨ੍ਹਾਂ ਵੱਲੋਂ ਖ਼ਰੀਦ ਪ੍ਰਬੰਧਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।