MediaPunjab
ਮੀਡੀਆ ਪੰਜਾਬ ਦੀਆਂ ਖ਼ਬਰਾਂ

ਲਖੀਮਪੁਰ ਹਿੰਸਾ ਮਾਮਲੇ 'ਤੇ ਕਾਂਗਰਸੀ ਵਫ਼ਦ ਨੇ ਸੌਂਪਿਆ ਰਾਸ਼ਟਰਪਤੀ ਨੂੰ ਮੰਗ ਪੱਤਰ, ਰਾਹੁਲ ਬੋਲੇ - SC ਦੇ ਦੋ ਜੱਜ ਕਰਨ ਜਾਂਚ

ਨਵੀਂ ਦਿੱਲੀ, 13 ਅਕਤੂਬਰ (ਮਪ) ਲਖੀਮਪੁਰ ਖੀਰੀ ਵਿਚ ਹੋਈ ਹਿੰਸਕ ਘਟਨਾ ਦੇ ਸਬੰਧ ਵਿਚ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੂੰ ਮਿਲਣ ਲਈ ਕਾਂਗਰਸ ਦਾ ਵਫ਼ਦ ਅੱਜ ਰਾਸ਼ਟਰਪਤੀ ਭਵਨ ਪਹੁੰਚਿਆ। ਯੂਪੀ ਦੇ ਲਖੀਮਪੁਰ ਖੀਰੀ ਜ਼ਿਲ੍ਹੇ ਵਿਚ ਹੋਈ ਘਟਨਾ ਦੇ ਸਬੰਧ ਵਿਚ ਇਕ ਕਾਂਗਰਸ ਵਫ਼ਦ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਤੇ ਪ੍ਰਿਯੰਕਾ ਗਾਂਧੀ, ਜੋ ਇਸ ਮਾਮਲੇ ਵਿਚ ਸਰਗਰਮ ਦਿਖਾਈ ਦੇ ਰਹੇ ਹਨ, ਵੀ ਮੌਜੂਦ ਸਨ। ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦੀ ਅਗਵਾਈ ਵਾਲੇ ਇਸ ਵਫ਼ਦ ਨੇ ਰਾਸ਼ਟਰਪਤੀ ਕੋਵਿੰਦ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਨੂੰ ਇਸ ਘਟਨਾ ਨਾਲ ਜੁੜੇ ਤੱਥਾਂ ਦੇ ਨਾਲ ਇੱਕ ਮੰਗ ਪੱਤਰ ਸੌਂਪਿਆ। ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਮੁਲਾਕਾਤ ਕਰਨ ਤੋਂ ਬਾਅਦ ਕਾਂਗਰਸ ਆਗੂ ਰਾਹੁਲ ਗਾਂਧੀ ਨੇ ਕਿਹਾ ਕਿ ਲਖੀਮਪੁਰ ਖੀਰੀ ਮਾਮਲੇ 'ਤੇ ਅਸੀਂ ਰਾਸ਼ਟਰਪਤੀ ਨੂੰ ਕਿਹਾ ਕਿ ਦੋਸ਼ੀ ਦੇ ਪਿਤਾ, ਜੋ ਗ੍ਰਹਿ ਰਾਜ ਮੰਤਰੀ ਹਨ ਉਨ੍ਹਾਂ ਨੂੰ ਹਟਾ ਦਿੱਤਾ ਜਾਵੇ ਕਿਉਂਕਿ ਨਿਰਪੱਖ ਜਾਂਚ ਸੰਭਵ ਨਹੀਂ ਹੈ। ਉਸ ਦੀ ਮੌਜੂਦਗੀ ਵਿਚ ਇਸ ਤਰ੍ਹਾਂ ਅਸੀਂ ਸੁਪਰੀਮ ਕੋਰਟ ਦੇ ਦੋ ਮੌਜੂਦਾ ਜੱਜਾਂ ਤੋਂ ਵੀ ਜਾਂਚ ਦੀ ਮੰਗ ਕੀਤੀ ਹੈ। ਇਸ ਦੌਰਾਨ ਪ੍ਰਿਅੰਕਾ ਗਾਂਧੀ ਵਾਡਰਾ ਨੇ ਕਿਹਾ ਕਿ ਰਾਸ਼ਟਰਪਤੀ ਨੇ ਸਾਨੂੰ ਭਰੋਸਾ ਦਿੱਤਾ ਹੈ ਕਿ ਉਹ ਅੱਜ ਹੀ ਸਰਕਾਰ ਨਾਲ ਇਸ ਮਾਮਲੇ 'ਤੇ ਚਰਚਾ ਕਰਨਗੇ।