MediaPunjab
ਮੀਡੀਆ ਪੰਜਾਬ ਦੀਆਂ ਖ਼ਬਰਾਂ

ਸਰਕਾਰੀ ਮਿਡਲ ਸਕੂਲ ਰੌਂਤ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ

* ਸਕੂਲ ਸਟਾਫ਼ ਨੇ ਵਿਦਿਆਰਥੀਆਂ ਨੂੰ ਪ੍ਰਦੂਸ਼ਣ ਰਹਿਤ ਹਰੀ ਦੀਵਾਲੀ ਮਨਾਉਣ ਲਈ ਕੀਤਾ ਪ੍ਰੇਰਿਤ
* ਵਿਦਿਆਰਥੀਆਂ ਨੇ ਪਟਾਕੇ ਨਾ ਚਲਾਉਣ ਦਾ ਕੀਤਾ ਪ੍ਰਣ



ਸ਼ਾਹਕੋਟ/ਮਲਸੀਆਂ, 3 ਨਵੰਬਰ (ਏ.ਐਸ. ਸਚਦੇਵਾ) ਸਰਕਾਰੀ ਮਿਡਲ ਸਮਾਰਟ ਸਕੂਲ ਰੌਂਤ (ਸ਼ਾਹਕੋਟ) ਵਿਖੇ ਸਕੂਲ ਇੰਚਾਰਜ਼ ਰਜਿੰਦਰ ਕੌਰ ਦੀ ਅਗਵਾਈ ’ਚ ਦੀਵਾਲੀ ਦਾ ਤਿਉਹਾਰ ਬੜੀ ਹੀ ਧੂਮ-ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਵੱਲੋਂ ਆਪਣੀਆਂ-ਆਪਣੀਆਂ ਜਮਾਤਾਂ ਨੂੰ ਸੁੰਦਰ ਢੰਗ ਨਾਲ ਸਜਾਇਆ ਗਿਆ। ਇਸ ਮੌਕੇ ਸਕੂਲ ਮੁੱਖੀ ਰਜਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਦੀਵਾਲੀ ਦੇ ਤਿਉਹਾਰ ਦੀ ਵਧਾਈ ਦਿੱਤੀ ਅਤੇ ਪ੍ਰਦੂਸ਼ਣ ਰਹਿਤ ਹਰੀ ਦੀਵਾਲੀ ਮਨਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਮਾ. ਮਨਿੰਦਰ ਕੁਮਾਰ ਨੇ ਵਿਦਿਆਰਥੀਆਂ ਨੂੰ ਦੀਵਾਲੀ ਦੇ ਤਿਉਹਾਰ ਦੀ ਮਹੱਤਤਾ ਬਾਰੇ ਵਿਸਥਾਰ ਨਾਲ ਚਾਨਣਾ ਪਾਇਆ ਗਿਆ, ਉਪਰੰਤ ਮਾ. ਅਜ਼ਾਦ ਸਿੰਘ ਅਤੇ ਮੈਡਮ ਸੰਦੀਪ ਕੌਰ ਨੇ ਵੀ ਵਿਦਿਆਰਥੀਆਂ ਨੂੰ ਪ੍ਰਦੂਸ਼ਣ ਰਹਿਤ ਹਰੀ ਦੀਵਾਲੀ ਮਨਾਉਣ ਸਬੰਧੀ ਜਾਗਰੂਕ ਕੀਤਾ ਤੇ ਦੀਵਾਲੀ ਦੇ ਤਿਉਹਾਰ ਦੀ ਵਧਾਈ ਦਿੱਤੀ। ਇਸ ਮੌਕੇ ਵਿਦਿਆਰਥੀਆਂ ਨੇ ਪਟਾਕੇ ਨਾ ਚਲਾਉਣ ਦਾ ਪ੍ਰਣ ਕਰਦਿਆ ਹਰੀ ਦੀਵਾਲੀ ਮਨਾਉਣ ਦਾ ਭਰੋਸਾ ਦਿੱਤਾ ਅਤੇ ਕੁੱਝ ਵਿਦਿਆਰਥੀਆਂ ਵੱਲੋਂ ਸਕੂਲ ’ਚ ਵੱਖ-ਵੱਖ ਪ੍ਰਕਾਰ ਦੇ ਬੂਟੇ ਵੀ ਲਗਾਏ ਗਏ। ਇਸ ਮੌਕੇ ਵਿਦਿਆਰਥੀਆਂ ਨੂੰ ਰਿਫ਼ਰੈਸ਼ਮੈਂਟ ਵੰਡੀ ਗਈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸੁਰਿੰਦਰ ਕੌਰ, ਬਖਸ਼ੋ ਆਦਿ ਹਾਜ਼ਰ ਸਨ।