MediaPunjab
ਮੀਡੀਆ ਪੰਜਾਬ ਦੀਆਂ ਖ਼ਬਰਾਂ

ਡਿਪਟੀ ਕਮਿਸ਼ਨਰ ਨੇ ਬਾਬਾ ਬਕਾਲਾ ਵਿਖੇ ਪੋਲਿੰਗ ਬੂਥਾਂ ਦਾ ਕੀਤਾ ਨਰੀਖਣ


ਅੰਮ੍ਰਿਤਸਰ, 20 ਨਵੰਬਰ: --- (ਜਗਜੀਤ ਸਿੰਘ ਖਾਲਸਾ  )    ਭਾਰਤ ਚੋਣ ਕਮਿਸ਼ਨ ਨਵੀਂ ਦਿੱਲੀ ਵੱਲੋਂ ਜਾਰੀ ਪ੍ਰੋਗਰਾਮ ਅਨੁਸਾਰ ਮਿਤੀ 01.11.2021 ਨੂੰ ਯੋਗਤਾ ਮਿਤੀ 01.01.2022 ਦੇ ਆਧਾਰ ਤੇ ਫੋਟੋ ਵੋਟਰ ਸੂਚੀ ਦੀ ਸਰਸਰੀ ਸੁਧਾਈ 2022 ਦੀ ਜਿਲ੍ਹੇ ਵਿੱਚ ਪੈਂਦੇ ਚੋਣ ਹਲਕਿਆ ਵਿੱਚ 20 ਅਤੇ 21 ਨਵੰਬਰ ਨੂੰ ਸਾਰ ਪੋਲਿੰਗ ਸਟੇਸ਼ਨਾਂ ਵਿਚ ਕੈਂਪ ਲਗਾਏ ਗਏ ਹਨ ਤਾਂ ਜੋ ਇਨਾਂ ਕੈਂਪਾਂ ਵਿੱਚ 18 ਸਾਲ ਦੇ ਹੋ ਚੁੱਕੇ ਨੌਜਵਾਨਾਂ ਦੀਆਂ ਵੋਟਾਂ ਬਣਾਈਆਂ ਜਾ ਸਕਣ ਅਤੇ ਵੋਟਾਂ ਦੀ ਸੁਧਾਈ ਕੀਤੀ ਜਾ ਸਕੇ।
    ਇਨਾਂ ਸ਼ਬਦਾਂ ਦਾ ਪ੍ਰਗਟਾਵਾ ਜਿਲ੍ਹਾ-ਚੋਣ-ਅਫਸ਼ਰ-ਕਮ-ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ: ਗੁਰਪ੍ਰੀਤ ਸਿੰਘ ਖਹਿਰਾ ਨੇ ਬਾਬਾ ਬਕਾਲਾ ਹਲਕੇ ਦੇ ਸਰਕਾਰੀ ਮਿਡਲ ਸਕੂਲ ਬੁੱਢਾ ਥੇਹ ਅਤੇ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਬਿਆਸ ਵਿਖੇ ਲਗਾਏ ਗਏ ਪੋÇਲੰਗ ਕੈਂਪਾਂ ਦਾ ਨਰੀਖਣ ਕਰਨ ਉਪਰੰਤ ਕੀਤਾ। ਇਸ ਦੌਰਾਨ ਸ: ਖਹਿਰਾ ਨੇ ਪੋਲਿੰਗ ਸਟੇਸ਼ਨ ਬੁੱਢਾ ਥੇਹ ਦੇ ਬੂਥ ਨੰ: 63,64,65 ਅਤੇ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਬਿਆਸ ਦੇ ਬੂਥ ਨੰ: 69,70,71 ਦੀ ਚੈਕਿੰਗ ਕੀਤੀ। ਸ: ਖਹਿਰਾ ਨੇ ਦੱਸਿਆ ਕਿ ਮੁੱਢਲੀ ਪ੍ਰਕਾਸਨਾ ਮਿਤੀ 01.11.2021 ਨੂੰ ਕੀਤੀ ਜਾ ਚੁੱਕੀ ਹੈ।  ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਵੋਟਰ ਸੂਚੀ ਪ੍ਰੋਗਰਾਮ ਅਨੁਸਾਰ ਆਮ ਜਨਤਾ ਪਾਸੋਂ ਦਾਅਵੇ ਅਤੇ ਇਤਰਾਜ ਮਿਤੀ 01.11.2021 ਤੋੋਂ ਮਿਤੀ 30.11.2021 ਤੱਕ ਲਏ ਜਾਣਗੇ। ਆਮ ਜਨਤਾ ਦੀ ਸਹੂਲਤ ਲਈ ਮਿਤੀ 06.11.2021, ਮਿਤੀ 07.11.2021, ਮਿਤੀ 20.11.2021 ਅਤੇ ਮਿਤੀ 21.11.2021 ਨੂੰ ਸਪੈਸ਼ਲ ਕੰਪੇਨ ਦੀਆ ਮਿਤੀਆ ਨਿਰਧਾਰਤ ਕੀਤੀਆ ਗਈਆ ਹਨ, ਜਿਸ ਦੌਰਾਨ ਬੀ.ਐਲ.ਓਜ਼. ਆਪਣੇ-ਆਪਣੇ ਪੋਲਿੰਗ ਸਟੇਸ਼ਨ ਤੇ ਬੈਠ ਕੇ ਆਮ ਜਨਤਾ ਪਾਸੋਂ ਦਾਅਵੇ ਅਤੇ ਇਤਰਾਜ ਪ੍ਰਾਪਤ ਕਰਨਗੇ। ਉਨ੍ਹਾਂ ਦੱਸਿਆ ਕਿ ਲੋਕਾਂ ਨੂੰ ਜਾਗਰੂਕ ਕਰਨ ਲਈ ਸਵੀਪ ਮੁਹਿੰਮ ਤਹਿਤ ਸਕੂਲਾਂ/ਕਾਲਜਾਂ ਅਤੇ ਹੋਰ ਪ੍ਰਮੁੱਖ ਸਥਾਨਾਂ ਤੇ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਸ: ਖਹਿਰਾ ਨੇ ਦੱਸਿਆ ਕਿ ਨੌਜਵਾਨ ਆਪਣਾ ਵੋਟ ਬਣਵਾਉਣ ਲਈ, ਇਕ ਥਾਂ ਤੋਂ ਦੂਜੀ ਥਾਂ ਤੇ ਆਪਣਾ ਵੋਟ ਤਬਦੀਲ ਕਰਨ ਲਈ ਜਾਂ ਵੋਟਰ ਕਾਰਡ ਵਿੱਚ ਕਿਸੇ ਤਰ੍ਹਾਂ ਦੀ ਸੁਧਾਈ ਕਰਵਾਉਣ ਲਈ ਆਪਣੇ ਮੋਬਾਇਲ ਤੋਂ ਆਨਲਾਈਨ ਵਿਧੀ ਰਾਹੀਂ ਵੀ ਵੋਟ ਬਣਵਾ ਸਕਦੇ ਹਨ। ਉਹਨਾਂ ਨੇ ਆਮ ਜਨਤਾ ਨੂੰ ਅਪੀਲ ਕੀਤੀ ਕਿ ਵੋਟਰ ਸੂਚੀ ਦੇ ਸੁਧਾਈ ਦੇ ਪ੍ਰੋਗਰਾਮ ਵਿੱਚ ਵੱਧ ਚੜ ਕੇ ਹਿੱਸਾ ਲਿਆ ਜਾਵੇ ਤਾ ਜੋ ਕੋਈ ਵੀ ਨਾਗਰਿਕ ਵੋਟਰ ਰਜਿਸਟਰੇਸਨ ਤੋਂ ਨਾ ਰਹਿ ਜਾਵੇ। ਇਸ ਮੌਕੇ  ਐਸ.ਡੀ.ਐਮ. ਬਾਬਾ ਬਕਾਲਾ ਸ: ਕੰਵਲਜੀਤ, ਸੈਕਸ਼ਨ ਅਫ਼ਸਰ ਅਜੈਪਾਲ ਸਿੰਘ, ਚੋਣ ਕਾਨੂੰਨਗੋ ਸੁਖਜੀਤ ਸਿੰਘ, ਬੀ.ਐਲ.ਓ. ਬਲਜੀਤ ਕੌਰ, ਗੁਰਮੀਤ ਸਿੰਘ, ਸੰਦੀਪ ਬਾਲਾ, ਸੁਮਿਤ ਚੌਧਰੀ ਵੀ ਹਾਜਰ ਸਨ।