MediaPunjab
ਮੀਡੀਆ ਪੰਜਾਬ ਦੀਆਂ ਖ਼ਬਰਾਂ

ਖਾਲਸਾ ਗਰਲਜ਼ ਕਾਲਜ ਮੋਰਿੰਡਾ ਵਿਖੇ ਰਾਸ਼ਟਰੀ ਸੰਵਿਧਾਨ ਦਿਵਸ ਮਨਾਇਆ-

ਮੋਰਿੰਡਾ, 26 ਨਵੰਬਰ  (  ਭਟੋਆ  ) ਬਾਬਾ ਜ਼ੋਰਾਵਰ ਸਿੰਘ ਫਤਿਹ ਸਿੰਘ ਖਾਲਸਾ ਗਰਲਜ਼ ਕਾਲਜ ਮੋਰਿੰਡਾ ਵਿਖੇ ਪ੍ਰਿੰਸੀਪਲ ਡਾ. ਪੁਸ਼ਪਿੰਦਰ ਕੌਰ ਦੀ ਅਗਵਾਈ ਹੇਠ ਰਾਜਨੀਤੀ ਵਿਭਾਗ ਅਤੇ ਇਤਿਹਾਸ ਵਿਭਾਗ ਵਲੋਂ ਰਾਸ਼ਟਰੀ ਸੰਵਿਧਾਨ ਦਿਵਸ ਮਨਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਇਤਿਹਾਸ ਵਿਭਾਗ ਦੇ ਪ੍ਰੋ. ਰਾਜਵਿੰਦਰ ਕੌਰ ਨੇ ਦੱਸਿਆ ਕਿ ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿੱਚ ਸੰਵਿਧਾਨਕ ਜ਼ਿੰਮੇਵਾਰੀਆਂ ਨੂੰ ਪੈਦਾ ਕਰਨਾ ਅਤੇ ਸੰਵਿਧਾਨ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਹੈ। ਵਿਦਿਆਰਥੀਆਂ ਨੂੰ ਸੰਵਿਧਾਨ ਦੀ ਪ੍ਰਸਤਾਵਨਾ ਅਤੇ ਮੌਲਿਕ ਵਿਸ਼ੇਸ਼ਤਾਵਾਂ ਸਬੰਧੀ ਜਾਣਕਾਰੀ ਦਿੱਤੀ ਗਈ। ਇਸ ਮੌਕੇ ਪ੍ਰਿੰਸੀਪਲ ਡਾ. ਪੁਸ਼ਪਿੰਦਰ ਕੌਰ ਵਲੋਂ ਵੀ ਸੰਵਿਧਾਨ ਸਬੰਧੀ ਜਾਣਕਾਰੀ ਸਾਂਝੀ ਕੀਤੀ ਗਈ। ਸਮਾਗਮ ਦੇ ਅੰਤ ਵਿੱਚ ਉਪ-ਪ੍ਰਿੰਸੀਪਲ ਮਨਜੀਤ ਕੌਰ ਨੇ ਸਮੂਹ ਸਟਾਫ ਮੈਂਬਰਾਂ ਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰੋ. ਪ੍ਰਿਅੰਕਾ, ਪ੍ਰੋ. ਹਰਜੀਤ ਕੌਰ ਅਤੇ ਸਟਾਫ ਮੈਂਬਰ ਹਾਜਰ ਸਨ।