MediaPunjab
ਮੀਡੀਆ ਪੰਜਾਬ ਦੀਆਂ ਖ਼ਬਰਾਂ

ਮੁੱਖ ਮੰਤਰੀ ਪੰਜਾਬ" ਮੋਤੀਆ ਮੁਕਤ ਅਭਿਆਨ’ ਦੀ ਸ਼ੁਰੂਆਤ .. ਡਾ. ਪਰਮਿੰਦਰ ਕੌਰ



ਹੁਸ਼ਿਆਰਪੁਰ  26 ਨਵੰਬਰ -ਪ੍ਰਸ਼ੋਤਮ- ਪੰਜਾਬ ਦੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਵੱਲੋਂ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਮੱਦੇਨਜ਼ਰ ਸੂਬੇ ਭਰ ਵਿੱਚ ਅੱਜ  ਤੋਂ "ਮੁੱਖ ਮੰਤਰੀ ਪੰਜਾਬ ਮੋਤੀਆ " ਮੁਕਤ ਅਭਿਆਨ’ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ ।ਅੱਜ ਤੋਂ ਆਸ਼ਾ ਵਰਕਰਾਂ ਵਲੋਂ ਘਰ ਘਰ ਜਾਕੇ 50 ਸਾਲ ਤੋਂ ਉਪਰ ਦੀ ਉਮਰ ਵਾਲੇ ਵਿਅਕਤੀਆਂ ਦੀ ਸਕਰੀਨਿੰਗ ਸ਼ੁਰੂ ਕਰ ਦਿਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਪਰਮਿੰਦਰ ਕੌਰ ਜੀ ਨੇ  ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਵੱਲੋਂ ਐਲਾਨੇ ਵੱਡੇ ਉਪਰਾਲੇ ਤਹਿਤ ਅੱਖਾਂ ਦੇ ਕੈਂਪ ਲਗਾਏ ਜਾਣਗੇ, ਜਿਸ ਵਿੱਚ ਲੋਕਾਂ ਦੀਆਂ ਅੱਖਾਂ ਦੀ ਪੂਰੀ ਜਾਂਚ ਕੀਤੀ ਜਾਵੇਗੀ ਅਤੇ ਮੋਤੀਆਬਿੰਦ ਤੋਂ ਪੀੜਤ ਪਾਏ ਜਾਣ ਵਾਲੇ ਵਿਅਕਤੀਆਂ ਦਾ 15 ਦਿਨ ਅੰਦਰ ਮੁਫ਼ਤ ਆਪਰੇਸ਼ਨ ਕੀਤਾ ਜਾਵੇਗਾ। ਉਨ੍ਹਾਂ ਕਿਹਾ, "ਆਪ੍ਰੇਸ਼ਨ ਕਰਵਾਉਣ ਵਾਲੇ ਮਰੀਜ਼ਾਂ ਲਈ ਰਿਫਰੈਸ਼ਮੈਂਟ ਦੇ ਨਾਲ-ਨਾਲ ਆਉਣ-ਜਾਣ ਲਈ ਆਵਾਜਾਈ ਦੀ ਸਹੂਲਤ ਵੀ ਪ੍ਰਦਾਨ ਕੀਤੀ ਜਾਵੇਗੀ ਅਤੇ  ਆਪ੍ਰੇਸ਼ਨ ਵਾਲੇ ਮਰੀਜਾਂ ਨੂੰ ਮੁਫਤ ਐਨਕਾਂ ਵੀ ਦਿੱਤੀਆਂ ਜਾਣਗੀਆਂ। ਮੁੱਖ ਮੰਤਰੀ ਪੰਜਾਬ ਮੋਤੀਆ " ਮੁਕਤ ਅਭਿਆਨ’ ਦੇ ਤਹਿਤ ਦਸੰਬਰ ਮਹੀਨੇ ਵਿੱਚ ਹਰੇਕ ਤਹਿਸੀਲ ਵਿੱਚ ਘੱਟੋ-ਘੱਟ ਇੱਕ ਕੈਂਪ ਲਗਾਇਆ ਜਾਵੇਗਾ। ਇਹ ਮੁਹਿੰਮ 31 ਦਸੰਬਰ ਤੱਕ ਜਾਰੀ ਰਹੇਗੀ । ਉਨ੍ਹਾਂ ਜ਼ਿਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਉਪਰਾਲੇ ਦਾ ਪੂਰਾ ਲਾਭ ਉਠਾਉਣ ਅਤੇ  ਮੋਤੀਆ  ਦੀ ਬਿਮਾਰੀ ਤੋਂ ਛੁਟਕਾਰਾ ਪਾਉਣ ।