MediaPunjab
ਮੀਡੀਆ ਪੰਜਾਬ ਦੀਆਂ ਖ਼ਬਰਾਂ

ਜਿਲੇ ਵਿਚ ਅੱਜ ਤੱਕ ਹੋਈ 7,07,729 ਲੋਕਾਂ ਦੀ ਵੈਕਸੀਨ

ਹਰ ਘਰ ਦਸਤਕ ਮੁਹਿੰਮ ਤਹਿਤ ਅੱਜ 4235 ਲੋਕਾਂ ਨੂੰ ਲੱਗੇ ਟੀਕੇ

ਫਗਵਾੜਾ 26 ਨਵੰਬਰ (ਅਸ਼ੋਕ ਸ਼ਰਮਾ-ਚੇਤਨ ਸ਼ਰਮਾ) ਜਿਲੇ ਵਿਚ ਕੋਵਿਡ ਵੈਕਸੀਨੇਸ਼ਨ ਦਾ ਆਂਕੜਾ 7,07,729  ਪਹੁੰਚ ਗਿਆ ਹੈ। ਇਹ ਜਾਣਕਾਰੀ ਸਿਵਲ ਸਰਜਨ ਕਪੂਰਥਲਾ ਡਾ.ਗੁਰਿੰਦਰ ਬੀਰ ਕੌਰ ਨੇ ਦਿੱਤੀ।ਉਨ੍ਹਾਂ ਇਹ ਵੀ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਹਰ ਘਰ ਦਸਤਕ ਮੁਹਿੰਮ ਅਤੇ ਮੈਗਾ ਵੈਕਸੀਨੇਸ਼ਨ ਕੈਂਪ ਲਗਾ ਕੇ (ਮੰਗਲਵਾਰ, ਵੀਰਵਾਰ ਅਤੇ ਸ਼ਨੀਵਾਰ) ਲਗਾ ਕੇ ਵੀ ਕੋਵਿਡ ਟੀਕਾਕਰਣ ਕੀਤਾ ਜਾ ਰਿਹਾ ਹੈ।
ਜਿਲਾ ਟੀਕਾਕਰਣ ਅਫਸਰ ਡਾ.ਰਣਦੀਪ ਸਿੰਘ ਹਰ ਘਰ ਦਸਤਕ ਮੁਹਿੰਮ ਦੇ ਤਹਿਤ ਅੱਜ ਜਿਲੇ ਵਿਚ  ਅੱਜ 4235 ਲੋਕਾਂ ਨੂੰ ਵੈਕਸੀਨ ਲਗਾਈ ਗਈ। ਜਿਕਰਯੋਗ ਹੈ ਕਿ 30 ਨਵੰਬਰ ਤੱਕ ਚੱਲਣ ਵਾਲੀ ਇਸ ਮੁਹਿੰਮ ਦਾ ਉਦੇਸ਼ 100 ਫੀਸਦੀ ਕੋਵਿਡ ਟੀਕਾਕਰਣ ਦੇ ਟੀਚੇ ਨੂੰ ਪ੍ਰਾਪਤ ਕਰਨਾ ਹੈ।ਜਿਲੇ ਦੇ 618 ਪਿੰਡਾਂ ਨੂੰ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ 100 ਫੀਸਦੀ ਕਵਰ ਕੀਤਾ ਜਾਏਗਾ।ਉਨ੍ਹਾਂ ਅਜਿਹੇ ਲੋਕਾਂ ਜਿਨ੍ਹਾਂ ਨੇ ਵੈਕਸੀਨੇਸ਼ਨ ਦੀ ਦੂਸਰੀ ਡੋਜ ਨਹੀਂ ਲਈ ਹੈ ਨੂੰ ਦੂਸਰੀ ਡੋਜ ਲੈਣ ਦੀ ਅਪੀਲ ਕੀਤੀ ਹੈ ਤੇ ਕਿਹਾ ਹੈ ਕਿ ਵੈਕਸੀਨੇਸ਼ਨ ਦੀਆਂ ਦੋਨੋਂ ਡੋਜ ਲੈ ਕੇ ਹੀ ਵੈਕਸੀਨ ਦਾ ਪੂਰਾ ਲਾਭ ਪ੍ਰਾਪਤ ਕੀਤਾ ਜਾ ਸਕਦਾ ਹੈ।