MediaPunjab
ਮੀਡੀਆ ਪੰਜਾਬ ਦੀਆਂ ਖ਼ਬਰਾਂ

ਹਨੀ ਫੱਤਣਵਾਲਾ ਨੇ ਪੰਜਾਬ ਕਾਂਗਰਸ ਭਵਨ ਵਿੱਚ ਐਮ.ਐਲ.ਏ ਦੀ ਟਿਕਟ ਲਈ ਦਾਅਵੇਦਾਰੀ ਕੀਤੀ ਪੇਸ਼


ਸ੍ਰੀ ਮੁਕਤਸਰ ਸਾਹਿਬ/ਮੰਡੀ ਬਰੀਵਾਲਾ, 23 ਦਸੰਬਰ (ਸੁਰਿੰਦਰ ਸਿੰਘ ਚੱਠਾ)-ਪੰਜਾਬ ਪ੍ਰਦੇਸ਼ ਕਾਗਰਸ ਕਮੇਟੀ ਦੇ ਜਨਰਲ ਸਕੱਤਰ ਜਗਜੀਤ ਸਿੰਘ ਬਰਾੜ ਹਨੀ ਫੱਤਣਵਾਲਾ ਨੇ ਬੀਤੇ ਦਿਨੀਂ ਸਥਾਨਕ ਮਲੋਟ ਰੋਡ ਸਥਿਤ ਰਾਜਪਾਲ ਸਿਨੇਮਾ ਵਿਖੇ ਆਪਣੇ ਵਰਕਰਾਂ ਨਾਲ ਭਰਵੀ ਰੈਲੀ ਕੀਤੀ ਅਤੇ ਵਿਧਾਨ ਸਭਾ ਹਲਕਾ ਸ੍ਰੀ ਮੁਕਤਸਰ ਸਾਹਿਬ ਤੋਂ ਕਾਗਰਸ ਦੀ ਟਿਕਟ ਲਈ ਦਾਅਵੇਦਾਰੀ ਪੇਸ਼ ਕੀਤੀ। ਇਸ ਦੇ ਸਬੰਧ ਅੱਜ ਹਨੀ ਫੱਤਣਵਾਲਾ ਹਲਕਾ ਵੱਲੋ ਸ੍ਰੀ ਮੁਕਤਸਰ ਸਾਹਿਬ ਤੋ ਦਾਅਵੇਦਾਰੀ ਪੇਸ਼ ਕਰਦੇ ਹੋਏ ਪੰਜਾਬ ਪ੍ਰਦੇਸ਼ ਕਾਗਰਸ ਕਮੇਟੀ ਦੀਆ ਹਦਾਇਤਾਂ ਦੀ ਪਾਲਣਾ ਅਨੁਸਾਰ ਪੰਜਾਬ ਕਾਗਰਸ ਭਵਨ ਵਿਖੇ ਆਪਣੇ ਨਜਦੀਕੀ ਸੁਮਿਤ ਚੋਪੜਾ ਰਾਹੀ ਆਪਣੀ ਟਿਕਟ ਲਈ ਫਾਈਲ ਜਮਾਂ ਕਰਵਾਈ ਗਈ। ਹਨੀ ਫੱਤਣਵਾਲਾ ਨੇ ਪੱਤਰਕਾਰਾ ਨਾਲ ਜਾਣਕਾਰੀ ਸਾਝੇ ਕਰਦਿਆ ਦੱਸਿਆ ਕਿ ਉਹਨਾਂ ਪੰਜਾਬ ਪ੍ਰਧਾਨ ਨਵਜੋਤ ਸਿੰਘ ਸਿੱਧੂ ਜੀ ਅਤੇ ਚੇਅਰਮੈਨ ਕਾਗਰਸ ਕੰਪੇਨ ਕਮੇਟੀ ਸੁਨੀਲ ਜਾਖੜ ਵੱਲੋਂ ਜਾਰੀ ਕੀਤੀ ਗਾਈਡਲਾਈਨਸ ਤਹਿਤ ਆਪਣੀ ਫਾਈਲ ਜਮਾਂ ਕਰਵਾਈ ਗਈ ਹੈ। ਉਹਨਾਂ ਦੱਸਿਆ ਕਿ ਹਲਕਾ ਸ੍ਰੀ ਮੁਕਤਸਰ ਸਾਹਿਬ ਦੇ ਲੋਕਾ ਵੱਲੋਂ ਜਿਸ ਤਰ੍ਹਾਂ ਪਿਆਰ ਅਤੇ ਹੌਸਲਾ ਅਫਜਾਈ ਮਿਲ ਰਹੀ ਹੈ ਉਸ ਤੋਂ ਜਾਪਦਾ ਹੈ ਕਿ ਪੰਜਾਬ ਪ੍ਰਦੇਸ਼ ਕਾਗਰਸ ਕਮੇਟੀ ਉਹਨਾਂ ਨੂੰ ਹਲਕਾ ਸ੍ਰੀ ਮੁਕਤਸਰ ਸਾਹਿਬ ਤੋ ਕਾਗਰਸ ਦੀ ਟਿਕਟ ਜਰੂਰ ਮਿਲੇਗੀ ਅਤੇ ਉਹ ਇਸ ਸੀਟ ਨੂੰ ਜਿੱਤ ਕੇ ਕਾਗਰਸ ਪਾਰਟੀ ਦੀ ਝੋਲੀ ਪਾਉਣਗੇ।