MediaPunjab
ਮੀਡੀਆ ਪੰਜਾਬ ਦੀਆਂ ਖ਼ਬਰਾਂ

ਦਿਨੇਸ਼ ਕੁਮਾਰ ਪੱਪੂ ਬਹੁਜਨ ਸਮਾਜ ਪਾਰਟੀ ਪੰਜਾਬ ਦੇ ਸਕੱਤਰ ਨਿਯੁਕਤ

ਹੁਸ਼ਿਆਰਪੁਰ 2 ਜਨਵਰੀ - ਪ੍ਰਸ਼ੋਤਮ-  ਬਹੁਜਨ ਸਮਾਜ ਪਾਰਟੀ  ਦੇ ਸੀਨੀਅਰ ਅਤੇ ਟਕਸਾਲੀ ਆਗੂ  ਦਿਨੇਸ਼ ਕੁਮਾਰ ਪੱਪੂ ਦੀਆਂ ਪਾਰਟੀ ਪ੍ਰਤੀ ਸੇਵਾਵਾਂ ਨੂੰ ਦੇਖਦੇ ਹੋਏ ਅੱਜ ਉਹਨਾਂ ਨੂੰ ਬਹੁਜਨ ਸਮਾਜ ਪਾਰਟੀ ਪੰਜਾਬ ਦਾ ਸਕੱਤਰ ਨਿਯੁਕਤ ਕੀਤਾ ਗਿਆ । ਅਪਣੀ  ਨਿਯੁਕਤੀ ਤੋ ਬਾਅਦ ਪੱਤਰਕਾਰਾਂ ਨਾਲ ਗੱਲ ਕਰਦਿਆਂ  ਦਿਨੇਸ਼ ਕੁਮਾਰ ਪੱਪੂ ਨੇ ਕਿਹਾ ਕਿ ਉਹ ਬਹੁਜਨ ਸਮਾਜ ਪਾਰਟੀ ਦੀ ਰਾਸ਼ਟਰੀ ਪ੍ਰਧਾਨ ਭੈਣ ਕੁਮਾਰੀ ਮਾਇਆਵਤੀ ਜੀ, ਬਸਪਾ ਪੰਜਾਬ ਦੇ ਇੰਚਾਰਜ  ਰਣਧੀਰ ਸਿੰਘ ਬੈਨੀਪਾਲ,  ਸਮਿੱਤਰ  ਸਿੰਘ ਸੀਕਰੀ ਅਤੇ  ਵਰਿੰਦਰ ਪਰਹਾਰ ਜੀ ਦਾ ਤਹਿ ਦਿਲੋਂ ਧੰਨਵਾਦ ਕਰਦੇ ਹਨ ਜਿਹਨਾਂ ਨੇ ਇਕ ਸਾਧਾਰਨ ਜਿਹੇ ਅਤੇ ਗਰੀਬ ਪਰਿਵਾਰ ਨਾਲ ਸਬੰਧ ਰੱਖਦੇ ਞਰਕਰ ਨੂੰ ਇਨਾ ਮਾਣ ਬਖਸ਼ਿਆ ਹੈ। ਉਹਨਾਂ ਕਿਹਾ ਕਿ ਉਹ ਪਾਰਟੀ ਦੁਆਰਾ ਦਿੱਤੀ ਜਿੰਮੇਵਾਰੀ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ।