MediaPunjab
ਮੀਡੀਆ ਪੰਜਾਬ ਦੀਆਂ ਖ਼ਬਰਾਂ

ਪੀਐਮ  ਮੋਦੀ ਦੀ ਮੁੱਖ ਮੰਤਰੀਆਂ ਨਾਲ ਮੀਟਿੰਗ, ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਮੌਜੂਦ, ਕੋਵਿਡ-19 ਕਾਰਨ ਪੈਦਾ ਹੋਈਆਂ ਚੁਣੌਤੀਆਂ 'ਤੇ ਵਿਚਾਰ ਚਰਚਾ

ਨਵੀਂ ਦਿੱਲੀ, 13 ਜਨਵਰੀ (ਮਪ) ਕੋਰੋਨਾ ਦੀ ਤੀਸਰੀ ਲਹਿਰ ਨਾਲ ਨਿਪਟਾਰਾਂ ਕਰਨ ਲਈ ਰਣਨੀਤੀ ਬਣਾਉਣ ਲਈ ਪੀਐਮ ਮੋਦੀ ਥੋੜ੍ਹੀ ਦੇਰ ਨੂੰ ਮੁੱਖ ਮੰਤਰੀਆਂ ਦੇ ਨਾਲ ਮੀਟਿੰਗ ਹੋਵੇਗੀ। ਸੂਤਰਾਂ ਦੇ ਮੁਤਾਬਕ ਇਸ ਮੀਟਿੰਗ ਵਿਚ ਗ੍ਰਹਿ ਮੰਤਰਾਲੇ ਮੰਤਰੀ ਅਮਿਤ ਸ਼ਾਹ ਵੀ ਮੌਜੂਦ ਸਨ ।ਸੂਤਰਾਂ ਦੇ ਮੁਤਾਬਕ ਇਸ ਮੀਟਿੰਗ ਵਿਚ ਉਹ ਸਿਹਤ ਢਾਂਚੇ ਦੀਆਂ ਤਿਆਰੀਆਂ ਦਾ ਜ਼ਾਇਜਾ ਲੈਣ ਗੇ। ਇਹ ਸ਼ਾਮ ਨੂੰ ਕੀਤੀ ਜਾਵੇਗੀ। ਇਸ ਵਿਚ ਕਈ ਹੋਰ ਮੁੱਦਿਆ ਤੋ ਵੀ ਚਰਚਾ ਦੀ ਵੀ ਸੰਭਾਵਨਾ ਹੈ। ਸੂਤਰਾਂ ਮੁਤਾਬਕ ਕਿ ਜਿਹੜੇ ਸੂਬਿਆਂ ਵਿਚ ਕੋਰੋਨਾ ਵਾਇਰਸ ਬਹੁਤ ਤੇਜ਼ੀ ਨਾਲ ਫੈਲ ਰਿਹਾ ਹੈ, ਉਸ ਥਾਵਾਂ ਲਈ ਨਵੀਂਆ ਗਈਡਲਾਈਨ ਤੇ ਵਿਚਾਰ ਕੀਤਾ ਜਾਵੇਗਾ। ਪਿਛਲੇ ਐਤਵਾਰ ਨੂੰ ਵੀ ਉਚ ਪੱਧਰੀ ਮੀਟਿੰਗ ਵਿਚ ਪੀਐਮ ਮੋਦੀ ਨੇ ਜਿਲ੍ਹਾਂ ਪੱਧਰ ਤੇ ਸੁਵਿਧਾਵਾਂ ਤੇ ਬੱਚਿਆਂ ਦੇ ਟੀਕਕਰਨ ਵਿਚ ਤੇਜ਼ੀ ਲਿਆਉਣ ਵਿਚ ਕਿਹਾ ਸੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉੱਚ ਅਧਿਕਾਰੀਆਂ ਨਾਲ ਪਿਛਲੀ ਬੈਠਕ 'ਚ ਕੋਰੋਨਾ ਦੀ ਤੀਜੀ ਲਹਿਰ ਨਾਲ ਨਜਿੱਠਣ ਲਈ ਕੀਤੀਆਂ। ਤਿਆਰੀਆਂ ਦੀ ਸਮੀਖਿਆ ਕੀਤੀ ਸੀ। ਇਸ ਦੇ ਨਾਲ ਹੀ ਜ਼ਿਲ੍ਹਾ ਪੱਧਰ 'ਤੇ ਸਿਹਤ ਢਾਂਚੇ ਨੂੰ ਤਿਆਰ ਕਰਨ ਦੀਆਂ ਹਦਾਇਤਾਂ ਦਿੱਤੀਆਂ ਗਈਆਂ। ਪ੍ਰਧਾਨ ਮੰਤਰੀ ਮੋਦੀ (ਪੀਐਮ ਮੋਦੀ ਮੁੱਖ ਮੰਤਰੀਆਂ ਨਾਲ ਗੱਲਬਾਤ) ਨੇ ਇਸ ਮੀਟਿੰਗ ਵਿਚ ਕਿਹਾ ਸੀ ਕਿ ਉਹ ਸੂਬਿਆ ਦੀ ਸਥਿਤੀ ਦੀ ਸਮੀਖਿਆ ਕਰਨ ਲਈ ਜਲਦੀ ਹੀ ਮੁੱਖ ਮੰਤਰੀਆਂ ਨਾਲ ਮੀਟਿੰਗ ਕਰਨਗੇ। ਦੇਸ਼ 'ਚ 236 ਦਿਨਾਂ 'ਚ ਇਕ ਦਿਨ 'ਚ ਕੋਰੋਨਾ ਦੇ ਸਭ ਤੋਂ ਵੱਧ 2,47,417 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦੋਂ ਕਿ ਇਨਫੈਕਸ਼ਨ ਕਾਰਨ 380 ਮਰੀਜ਼ਾਂ ਦੀ ਮੌਤ ਹੋ ਗਈ ਹੈ, ਜਿਸ ਨਾਲ ਮਹਾਂਮਾਰੀ ਨਾਲ ਮਰਨ ਵਾਲਿਆਂ ਦੀ ਗਿਣਤੀ 4,85,035 ਹੋ ਗਈ ਹੈ। ਇਸ ਦੇ ਨਾਲ, ਦੇਸ਼ ਵਿਚ ਕੋਰੋਨਾ ਪਾਜ਼ੇਟਿਵ ਦੀ ਗਿਣਤੀ ਵੱਧ ਕੇ 3,63,17,927 ਹੋ ਗਈ ਹੈ। ਕੇਂਦਰੀ ਸਿਹਤ ਮੰਤਰਾਲੇ ਦੇ ਅੰਕੜਿਆਂ ਅਨੁਸਾਰ ਦੇਸ਼ ਵਿਚ ਐਕਟਿਵ ਮਰੀਜ਼ਾਂ ਦੀ ਗਿਣਤੀ ਵੱਧ ਕੇ 11,17,531 ਹੋ ਗਈ ਹੈ, ਜੋ ਕਿ 216 ਦਿਨਾਂ ਵਿਚ ਸਭ ਤੋਂ ਵੱਧ ਹੈ।