MediaPunjab
ਮੀਡੀਆ ਪੰਜਾਬ ਦੀਆਂ ਖ਼ਬਰਾਂ

ਸੰਯੁਕਤ ਅਰਬ ਅਮੀਰਾਤ ਦੇ ਰਾਸ਼ਟਰਪਤੀ ਸ਼ੇਖ ਖਲੀਫਾ ਬਿਨ ਜਾਏਦ ਅਲ ਨਾਹਯਾਨ ਦਾ ਦਿਹਾਂਤ

ਦੁਬਈ 13 ਮਈ (ਮਪ) ਸੰਯੁਕਤ ਅਰਬ ਅਮੀਰਾਤ ਦੇ ਰਾਸ਼ਟਰਪਤੀ ਸ਼ੇਖ ਖਲੀਫਾ ਬਿਨ ਜਾਏਦ ਅਲ ਨਾਹਯਾਨ ਦਾ ਦੇਹਾਂਤ ਹੋ ਗਿਆ ਹੈ। ਸ਼ੇਖ ਖਲੀਫਾ ਦੀ ਮੌਤ 'ਤੇ ਯੂਏਈ, ਅਰਬ, ਇਸਲਾਮਿਕ ਰਾਸ਼ਟਰ ਅਤੇ ਦੁਨੀਆ ਭਰ ਦੇ ਲੋਕਾਂ ਨੇ ਸੋਗ ਪ੍ਰਗਟ ਕੀਤਾ। Sheikh Khalifa Bin Zayed Passes Away: ਸੰਯੁਕਤ ਅਰਬ ਅਮੀਰਾਤ ਦੇ ਰਾਸ਼ਟਰਪਤੀ, ਸ਼ੇਖ ਖਲੀਫਾ ਬਿਨ ਜਾਏਦ ਅਲ ਨਾਹਯਾਨ ਦਾ ਦਿਹਾਂਤ ਹੋ ਗਿਆ ਹੈ। ਰਾਸ਼ਟਰਪਤੀ ਮਾਮਲਿਆਂ ਦੇ ਮੰਤਰਾਲੇ ਨੇ ਸ਼ੁੱਕਰਵਾਰ 13 ਮਈ ਨੂੰ ਸੰਯੁਕਤ ਅਰਬ ਅਮੀਰਾਤ ਦੇ ਰਾਸ਼ਟਰਪਤੀ ਅਤੇ ਅਬੂ ਧਾਬੀ ਦੇ ਸ਼ਾਸਕ ਹਿਜ਼ ਹਾਈਨੈਸ ਸ਼ੇਖ ਖਲੀਫਾ ਬਿਨ ਜ਼ਾਇਦ ਅਲ ਨਾਹਯਾਨ ਦੀ ਮੌਤ ਦੀ ਪੁਸ਼ਟੀ ਕੀਤੀ ਹੈ। ਸੰਯੁਕਤ ਅਰਬ ਅਮੀਰਾਤ ਦੇ ਰਾਸ਼ਟਰਪਤੀ ਮਾਮਲਿਆਂ ਦੇ ਮੰਤਰਾਲੇ ਨੇ ਰਾਸ਼ਟਰਪਤੀ ਸ਼ੇਖ ਖਲੀਫਾ ਬਿਨ ਜ਼ਾਇਦ ਅਲ ਨਾਹਯਾਨ ਦੇ ਦੇਹਾਂਤ 'ਤੇ ਦੁੱਖ ਪ੍ਰਗਟ ਕਰਦੇ ਹੋਏ 40 ਦਿਨਾਂ ਦੇ ਸੋਗ ਦਾ ਐਲਾਨ ਕੀਤਾ ਹੈ। ਇਸ ਤੋਂ ਇਲਾਵਾ ਸਾਰੇ ਮੰਤਰਾਲਿਆਂ ਅਤੇ ਨਿੱਜੀ ਖੇਤਰ ਵਿਚ ਕੰਮ ਤਿੰਨ ਦਿਨ ਬੰਦ ਰਹੇਗਾ। ਸ਼ੇਖ ਖਲੀਫਾ ਦੀ ਮੌਤ 'ਤੇ ਯੂਏਈ, ਅਰਬ, ਇਸਲਾਮਿਕ ਰਾਸ਼ਟਰ ਅਤੇ ਦੁਨੀਆ ਭਰ ਦੇ ਲੋਕਾਂ ਨੇ ਸੋਗ ਪ੍ਰਗਟ ਕੀਤਾ ਹੈ। ਸ਼ੇਖ ਖਲੀਫਾ ਬਿਨ ਜ਼ਾਇਦ ਅਲ ਨਾਹਯਾਨ ਨੇ 4 ਨਵੰਬਰ 2004 ਤੋਂ ਸੰਯੁਕਤ ਅਰਬ ਅਮੀਰਾਤ ਦੇ ਰਾਸ਼ਟਰਪਤੀ ਅਤੇ ਅਬੂ ਧਾਬੀ ਦੇ ਸ਼ਾਸਕ ਵਜੋਂ ਸੇਵਾ ਕੀਤੀ। ਸ਼ੇਖ ਖਲੀਫਾ ਨੇ ਆਪਣੇ ਪਿਤਾ, ਮਰਹੂਮ ਸ਼ੇਖ ਜਾਏਦ ਬਿਨ ਸੁਲਤਾਨ ਅਲ ਨਾਹਯਾਨ ਦੀ ਥਾਂ ਲਈ ਸੀ, ਜਿਸ ਨੇ 1971 'ਚ ਅਮੀਰਾਤ ਦੇ ਹੋਂਦ ਵਿੱਚ ਆਉਣ ਤੋਂ ਬਾਅਦ 2 ਨਵੰਬਰ, 2004 ਨੂੰ ਆਪਣੀ ਮੌਤ ਤੱਕ ਯੂਏਈ ਦੇ ਪਹਿਲੇ ਰਾਸ਼ਟਰਪਤੀ ਵਜੋਂ ਸੇਵਾ ਕੀਤੀ। 1948 ਵਿੱਚ ਜਨਮੇ, ਸ਼ੇਖ ਖਲੀਫਾ ਯੂਏਈ ਦੇ ਦੂਜੇ ਰਾਸ਼ਟਰਪਤੀ ਅਤੇ ਅਬੂ ਧਾਬੀ ਦੀ ਅਮੀਰਾਤ ਦੇ 16ਵੇਂ ਸ਼ਾਸਕ ਸੀ। ਉਹ ਸ਼ੇਖ ਜ਼ਾਇਦ ਦਾ ਸਭ ਤੋਂ ਵੱਡਾ ਪੁੱਤਰ ਸੀ। ਯੂਏਈ ਦੇ ਰਾਸ਼ਟਰਪਤੀ ਬਣਨ ਤੋਂ ਬਾਅਦ, ਸ਼ੇਖ ਖਲੀਫਾ ਨੇ ਸੰਘੀ ਸਰਕਾਰ ਅਤੇ ਅਬੂ ਧਾਬੀ ਦੀ ਸਰਕਾਰ ਦੇ ਪੁਨਰਗਠਨ ਵਿੱਚ ਪ੍ਰਮੁੱਖ ਭੂਮਿਕਾ ਨਿਭਾਈ। ਯੂਏਈ ਨੇ ਵੀ ਉਨ੍ਹਾਂ ਦੇ ਸ਼ਾਸਨ ਵਿੱਚ ਵਿਕਾਸ ਦੀਆਂ ਨਵੀਆਂ ਉਚਾਈਆਂ ਨੂੰ ਛੂਹਿਆ।