
ਖੂਨਦਾਨ ਮਹਾਂਦਾਨ ਹੈ, ਖੂਨਦਾਨ ਕਰਕੇ ਬਚਾਈਆਂ ਜਾ ਸਕਦੀਆਂ ਹਨ ਅਨੇਕਾਂ ਜਿੰਦਗੀਆਂ : ਹਨੀ ਫੱਤਣਵਾਲਾ

ਸ੍ਰੀ ਮੁਕਤਸਰ ਸਾਹਿਬ/ਮੰਡੀ ਬਰੀਵਾਲਾ, 23 ਅਪ੍ਰੈਲ (ਸੁਰਿੰਦਰ ਸਿੰਘ ਚੱਠਾ)-ਖੂਨਦਾਨ ਮਹਾਂਦਾਨ ਹੈ ਅਤੇ ਸਾਡੇ ਵਲੋਂ ਦਾਨ ਕੀਤੇ ਖੂਨ ਨਾਲ ਅਨੇਕਾਂ ਜਿੰਦਗੀਆਂ ਬਚਾਈਆਂ ਜਾ ਸਕਦੀਆਂ ਹਨ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਜਨਰਲ ਸਕੱਤਰ ਜਗਜੀਤ ਸਿੰਘ ਬਰਾੜ ਹਨੀ ਫੱਤਣਵਾਲਾ ਨੇ ਜੈ ਬਾਬਾ ਖੇਤਰਪਾਲ ਬਲੱਡ ਸੇਵਾ ਸੋਸਾਇਟੀ ਪੁਰਾਣੀ ਦਾਣਾ ਮੰਡੀ ਸ਼੍ਰੀ ਮੁਕਤਸਰ ਸਾਹਿਬ ਵਲੋਂ ਥੈਲੇਸੀਮੀਆ ਤੋਂ ਪੀੜਤ ਬੱਚਿਆਂ ਲਈ ਲਗਾਏ ਨੌਵੇਂ ਸਵੈ ਇੱਛੁਕ ਖੂਨਦਾਨ ਕੈਂਪ ਮੌਕੇ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਣ ਸਮੇਂ ਕੀਤਾ। ਹਨੀ ਫੱਤਣਵਾਲਾ ਨੇ ਕਿਹਾ ਕਿ ਸਾਨੂੰ ਸਭ ਨੂੰ ਹਰ ਤਿੰਨ ਮਹੀਨੇ ਬਾਅਦ ਆਪਣਾ ਖੂਨ ਦਾਨ ਕਰਨਾ ਚਾਹੀਦਾ ਹੈ। ਉਹਨਾਂ ਕਿਹਾ ਕਿ ਸਾਡੇ ਵਲੋ ਦਾਨ ਕੀਤੇ ਖੂਨ ਨਾਲ ਕਈ ਜਿਦਗੀਆਂ ਬਚਾਈਆਂ ਜਾ ਸਕਦੀਆਂ। ਇਸ ਲਈ ਸਾਨੂੰ ਸਮੇਂ ਸਮੇਂ ਤੇ ਖੂਨਦਾਨ ਕਰਦੇ ਰਹਿਣਾ ਚਾਹੀਦਾ ਹੈ। ਉਕਤ ਖੂਨਦਾਨ ਦੌਰਾਨ ਅਨਿਲ ਨਾਗਪਾਲ ਨੇ 69ਵੀ ਵਾਰ ਖੂਨਦਾਨ ਕੀਤਾ। ਕੈਂਪ ਦੌਰਾਨ ਹਨੀ ਫੱਤਣਵਾਲਾ ਵਲੋਂ ਖੂਨਦਾਨ ਕਰਨ ਵਾਲੇ ਨੌਜਵਾਨਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਦੌਰਾਨ ਪ੍ਰਬੰਧਕਾਂ ਵਲੋ ਹਨੀ ਫੱਤਣਵਾਲਾ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਵੀ ਕੀਤਾ ਗਿਆ। ਕੈਂਪ ਦੌਰਾਨ ਤਕਰੀਬਨ 200 ਯੂਨਿਟ ਖੂਨ ਇਕੱਤਰ ਕੀਤਾ ਗਿਆ। ਇਸ ਮੌਕੇ ਨਰੇਸ਼ ਕੋਚਾ, ਨਰੇਸ਼ ਗਿਰਧਰ, ਬਿਰਜੇਸ਼ ਗੁਪਤਾ, ਅੰਕੁਸ਼ ਪਾਹਵਾ, ਸੁਮਿਤ ਟੰਡਨ, ਇਕਬਾਲ ਸਿੰਘ, ਮੁਕੇਸ਼ ਕੁਮਾਰ ਆਦਿ ਹਾਜਰ ਸਨ।