MediaPunjab
ਮੀਡੀਆ ਪੰਜਾਬ ਦੀਆਂ ਖ਼ਬਰਾਂ

ਸ਼ੇਰ ਸਿੰਘ ਘੁਬਾਇਆ ਨੇ ਕੀਤਾ ਚੋਣ ਦਫਤਰ ਦਾ ਉਦਘਾਟਨ 

ਸਥਾਨਕ ਕਾਂਗਰਸੀ ਲੀਡਰਸ਼ਿਪ ਨੇ ਕੀਤਾ ਸਮੂਲੀਅਤ


ਸ੍ਰੀ ਮੁਕਤਸਰ ਸਾਹਿਬ/ਮੰਡੀ ਬਰੀਵਾਲਾ, 16 ਮਈ (ਸੁਰਿੰਦਰ ਸਿੰਘ ਚੱਠਾ)-ਪੰਜਾਬ ਵਿੱਚ ਲੋਕ ਸਭਾ ਦੀਆਂ ਵੋਟਾਂ ਪੈਣ ਵਿੱਚ ਕਰੀਬ ਦੋ ਹਫਤਿਆਂ ਦਾ ਸਮਾਂ ਰਹਿ ਗਿਆ ਹੈ। ਇਸ ਸਮੇਂ ਚੋਣ ਲੜ ਰਹੀ ਹਰ ਸਿਆਸੀ ਪਾਰਟੀ ਵੋਟਰਾਂ ਨੂੰ ਆਪਣੇ ਹੱਕ ਵਿੱਚ ਭੁਗਤਨ ਲਈ ਪ੍ਰੇਰਦੀ ਨਜ਼ਰ ਆ ਰਹੀ ਹੈ। ਵੋਟਰਾਂ ਨੂੰ ਲਾਮਬੰਦ ਕਰਨ ਲਈ ਹਰ ਹਿਲਾ ਵਰਤਿਆ ਜਾ ਰਿਹਾ ਹੈ। ਇਸ ਕੜੀ ਅਧੀਨ ਲੋਕ ਸਭਾ ਹਲਕਾ ਫਿਰੋਜ਼ਪੁਰ ਤੋਂ ਕਾਂਗਰਸੀ ਪਾਰਟੀ ਦੀ ਟਿਕਟ ਤੇ ਮੈਂਬਰ ਪਾਰਲੀਮੈਂਟ ਦੀ ਚੋਣ ਲੜ ਰਹੇ ਸ਼ੇਰ ਸਿੰਘ ਘੁਬਾਇਆ ਨੇ ਸ਼ਹਿਰ ਸ੍ਰੀ ਮੁਕਤਸਰ ਸਾਹਿਬ ਵਿਖੇ ਆਪਣੇ ਚੋਣ ਦਫਤਰ ਦਾ ਉਦਘਾਟਨ ਕੀਤਾ। ਇਸ ਮੌਕੇ ਵਿਧਾਨ ਸਭਾ ਹਲਕਾ ਸ੍ਰੀ ਮੁਕਤਸਰ ਸਾਹਿਬ ਦੀ ਸਮੁੱਚੀ ਲੀਡਰਸਿਪ ਨੇ ਸਮੂਲੀਅਤ ਕੀਤੀ। ਜਿਨਾਂ ਵਿੱਚ ਸਾਬਕਾ ਵਿਧਾਇਕਾ ਬੀਬੀ ਕਰਨ ਕੌਰ ਬਰਾੜ, ਕਾਂਗਰਸ ਕਮੇਟੀ ਦੇ ਮੈਂਬਰ ਹਰਚਰਨ ਸਿੰਘ ਸੋਥਾ, ਗੁਰਸੰਤ ਸਿੰਘ ਬਰਾੜ, ਨੌਜਵਾਨ ਆਗੂ ਸਿਮਰਜੀਤ ਸਿੰਘ ਭੀਨਾ ਬਰਾੜ,ਭਿੰਦਰ ਸ਼ਰਮਾਂ ਸਰਪੰਚ, ਚੇਅਰਮੈਨ ਸ਼ਰਨਜੀਤ ਸਿੰਘ ਸੰਧੂ, ਗੁਰਲਾਲ ਸਿੰਘ ਸਰਪੰਚ, ਹਰਬੰਸ ਗਰੀਬ ਅਤੇ ਗੁਰਦਾਸ ਗਿਰਧਰ ਆਦਿ ਆਗੂ ਸਾਮਿਲ ਸਨ। ਰੀਬਨ ਕੱਟ ਕੇ ਦਫਤਰ ਦਾ ਉਦਘਾਟਨ ਕਰਨ ਤੋਂ ਬਾਅਦ ਗੁਰੂ ਮਹਾਰਾਜ ਦੇ ਚਰਨਾਂ ਵਿੱਚ ਅਰਦਾਸ ਬੇਨਤੀ ਕੀਤੀ ਗਈ। ਧਰਮਿਕ ਰਸਮਾਂ ਤੋਂ ਉਪਰੰਤ ਬੁਲਾਰਿਆਂ ਨੇ ਆਪੋ ਆਪਣੇ ਵਿਚਾਰ ਪੇਸ਼ ਕੀਤੇ। ਅਖੀਰ ਵਿੱਚ ਕਾਂਗਰਸੀ ਉਮੀਦਵਾਰ ਸ਼ੇਰ ਸਿੰਘ ਘੁਬਾਇਆ ਨੇ ਉਥੇ ਮੌਜੂਦ ਸਮੁੱਚੀ ਲੀਡਰਸ਼ਿਪ ਅਤੇ ਵਰਕਰ ਸਾਹਿਬਾਨ ਨੂੰ ਬੇਨਤੀ ਕੀਤੀ ਕਿ ਉਹ ਆਉਣ ਵਾਲੇ ਦੋ ਹਫਤਿਆਂ ਦੌਰਾਨ ਸਖਤ ਮਿਹਨਤ ਕਰਕੇ ਚੋਣ ਪ੍ਰਚਾਰ ਕਰਨ ਅਤੇ ਘਰ ਘਰ ਜਾ ਕੇ ਵੋਟਰਾਂ ਨੂੰ ਕਾਂਗਰਸ ਪਾਰਟੀ ਨੂੰ ਵੋਟ ਪਾਉਣ ਲਈ ਪ੍ਰੇਰਤ ਕਰਨ। ਉਹਨਾਂ ਕਿਹਾ ਕਿ ਤੁਸੀਂ ਮੇਰੇ ਲਈ ਦਸ ਦਿਨ ਮਿਹਨਤ ਕਰੋ, ਮ ੈਂ ਇਹ ਚੋਣ ਜਿੱਤ ਕੇ ਅਗਲੇ ਪੰਜ ਸਾਲ ਲਈ ਤੁਹਾਡੀ ਸੇਵਾ ਕਰਾਂਗਾ। ਇਸ ਮੌਕੇ ਬੀਬੀ ਕਰਨ ਕੌਰ ਬਰਾੜ ਨੇ ਸ਼ੇਰ ਸਿੰਘ ਘੁਬਾਇਆ ਨੂੰ ਵਿਸ਼ਵਾਸ਼ ਦਿਵਾਇਆ ਕਿ ਵਿਧਾਨ ਸਭਾ ਹਲਕਾ ਸ੍ਰੀ ਮੁਕਤਸਰ ਸਾਹਿਬ ਦੇ ਸਮੂਹ ਆਗੂ ਸਾਹਿਬਾਨ ਅਤੇ ਵਰਕਰ ਸਾਹਿਬਾਨ ਤਹਿ ਦਿਲੋਂ ਤੁਹਾਡੇ ਨਾਲ ਹਨ ਅਤੇ ਉਹ ਆਉਣ ਵਾਲੇ ਦੋ ਹਫਤੇ ਤੁਹਾਡੇ ਲਈ ਪ੍ਰਚਾਰ ਕਰਨ ਵਾਸਤੇ ਦਿਨ ਰਾਤ ਇੱਕ ਕਰ ਦੇਣਗੇ ਅਤੇ ਹਲਕਾ ਸ੍ਰੀ ਮੁਕਤਸਰ ਸਾਹਿਬ ਤੋਂ ਤੁਹਾਨੂੰ ਬਹੁਗਿਣਤੀ ਵੋਟਾਂ ਨਾਲ ਜਿਤਾਉਣਗੇ। ਇਸ ਸਮੇਂ ਸੈਂਕੜਿਆਂ ਦੀ ਗਿਣਤੀ ਵਿੱਚ ਕਾਂਗਰਸ ਵਰਕਰ ਹਾਜਰ ਸਨ।