

ਰਾਜਪੁਰਾ 2 ਅਪ੍ਰੈਲ (ਲਲਿਤ ਕੁਮਾਰ) ਮਾਰਕੀਟ ਕਮੇਟੀ ਰਾਜਪੁਰਾ ਦੇ ਚੈਅਰਮੈਨ ਦੀਪਕ ਸੂਦ ਦਾ ਜਰਨਲ ਸਕੱਤਰ ਆੜ੍ਹਤੀ ਐਸੋਸੀਏਸ਼ਨ ਪੰਜਾਬ ਰਜਿੰਦਰ ਨਿਰੰਕਾਰੀ ਦੀ ਦੁਕਾਨ ਤੇ ਨਿਊ ਗ੍ਰੈਨ ਮਾਰਕੀਟ ਵੈੱਲਫੇਅਰ ਐਸੋਸੀਏਸ਼ਨ ਵਲੋ ਸਨਮਾਨ ਸਮਰਾਹੋ ਦਾ ਆਯੋਜਨ ਕੀਤਾ ਗਿਆ।ਇਸ ਮੌਕੇ ਚੇਅਰਮੈਨ ਦੀਪਕ ਸੂਦ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਅਨਾਜ ਮੰਡੀ ਰਾਜਪੁਰਾ ਵਿਖੇ ਕਣਕ ਦੀ ਖ਼ਰੀਦ ਦੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਆੜ੍ਹਤੀ ਵੀਰਾਂ ਅਤੇ ਕਿਸਾਨਾਂ ਨੂੰ ਕਿਸੇ ਵੀ ਕਿਸਮ ਦੀ ਕੋਈ ਦਿੱਕਤ ਨਹੀਂ ਆਵੇਗੀ।ਉਨ੍ਹਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ 1 ਅਪ੍ਰੈਲ ਤੋਂ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ ਕਰ ਦਿੱਤੀ ਗਈ ਹੈ।ਇਸ ਵਾਰ ਸਰਕਾਰ ਵਲੋ ਕਣਕ ਦਾ ਸਰਕਾਰੀ ਭਾਅ 2425 ਰੁਪਏ ਪ੍ਰਤੀ ਕੁਵਿੰਟਲ ਤੈਅ ਕੀਤਾ ਹੈ।ਜੇਕਰ ਕੋਈ ਵੀ ਕਿਸਾਨ ਆਪਣੀ ਕਣਕ ਦੀ ਫਸਲ ਮੰਡੀ ਵਿਚ ਲੈ ਕੇ ਆਉਂਦਾ ਹੈ ਤਾਂ ਉਸ ਦੀ ਫ਼ਸਲ ਦਾ ਇਕ ਇਕ ਦਾਣਾ ਖ਼ਰੀਦ ਕੀਤਾ ਜਾਵੇਗਾ।ਉਨ੍ਹਾਂ ਨੇ ਕਿਸਾਨਾਂ ਨੂੰ ਸਲਾਹ ਦਿੱਤੀ ਕਿ ਉਹ ਆਪਣੀ ਫ਼ਸਲ ਸੁਕਾ ਕੇ ਹੀ ਮੰਡੀ ਵਿਚ ਲੈ ਕੇ ਆਉਣ।ਉਨ੍ਹਾਂ ਨੇ ਕਿਹਾ ਕਿ ਅਨਾਜ ਮੰਡੀ ਵਿਚ ਕਿਸਾਨਾਂ ਨੂੰ ਕੋਈ ਵੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।ਇਸ ਮੋਕੇ ਪ੍ਰਧਾਨ ਦਵਿੰਦਰ ਸਿੰਘ ਬੈਦਵਾਨ,ਰਵੀ ਅਹੂਜਾ,ਮਦਨ ਬੱਬਰ,ਸੁਨੀਲ ਬਜਾਜ,ਜਤਿੰਦਰ ਨਾਟੀ,ਸੁਖਦੇਵ ਬਾਂਸਲ,ਜਤਿੰਦਰ ਪਹੂਜਾ,ਹਰਿੰਦਰ ਸੇਠੀ,ਮਨੀਸ਼ ਜਿੰਦਲ ਅਤੇ ਸਮੂਹ ਆੜ੍ਹਤੀ ਮੌਜੂਦ ਸਨ।