
ਗਗਨਦੀਪ ਸਿੰਘ ਧਾਲੀਵਾਲ ਨਸ਼ਾ ਮੁਕਤੀ ਮੋਰਚਾ ਅਭਿਆਨ ਦੇ ਜ਼ਿਲਾ ਕੋਆਰਡੀਨੇਟਰ ਬਣੇ
ਫ਼ਰੀਦਕੋਟ, 23 ਅਪ੍ਰੈਲ (ਧਰਮ ਪ੍ਰਵਾਨਾਂ)-ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਸ਼੍ਰੀ ਅਮਨ ਅਰੋੜਾ ਅਤੇ ਅਮਨਸ਼ੇਰ ਸਿੰਘ (ਸ਼ੈਰੀ ਕਲਸੀ) ਸਟੇਟ ਵਰਕਿੰਗ ਪ੍ਰੈਂਡੀਡੈਂਟ ਪੰਜਾਬ ਵੱਲੋਂ ਵਾਰ ਆਨ ਡਰੱਗਜ਼ ਤੇ 14 ਜ਼ਿਲ੍ਹਿਆਂ ਅੰਦਰ ਕੋਆਰਡੀਨੇਟਰ ਫ਼ਾਰ ਨਸ਼ਾ ਮੁਕਤੀ ਮੋਰਚਾ ਲਗਾਏ ਹਨ। ਆਮ ਆਦਮੀ ਪਾਰਟੀ ਪੰਜਾਬ ਪ੍ਰਧਾਨ ਅਤੇ ਸਟੇਟ ਵਰਕਿੰਗ ਪ੍ਰੈਂਜੀਡੈਂਟ ਵੱਲੋਂ ਜਾਰੀ ਲਿਸਟ ’ਚ ਨਗਰ ਸੁਧਾਰ ਟਰੱਸਟ ਫ਼ਰੀਦਕੋਟ ਦੇ ਚੇਅਰਮੈਨ ਗਗਨਦੀਪ ਸਿੰਘ ਧਾਲੀਵਾਲ ਨੂੰ ਜ਼ਿਲਾ ਫ਼ਰੀਦਕੋਟ ਦਾ ਨਸ਼ਾ ਮੁਕਤੀ ਮੋਰਚਾ ਅਭਿਆਨ ਦਾ ਜ਼ਿਲਾ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਸਬੰਧੀ ਗੱਲਬਾਤ ਕਰਨ ਤੇ ਚੇਅਰਮੈਨ ਨਗਰ ਸੁਧਾਰ ਟਰੱਸਟ ਫ਼ਰੀਦਕੋਟ ਗਗਨਦੀਪ ਸਿੰਘ ਧਾਲੀਵਾਲ ਨੇ ਕਿਹਾ ਉਨ੍ਹਾਂ ਦੀ ਪਾਰਟੀ ਵੱਲੋਂ ਦਿੱਤੀ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣ ਵਾਸਤੇ ਉਹ ਦਿਨ-ਰਾਤ ਇੱਕ ਕਰਨਗੇ। ਉਨ੍ਹਾਂ ਕਿਹਾ ਪੰਜਾਬ ਅੰਦਰ ਸਰਕਾਰ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਚਲਾ ਕੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਵਾਸਤੇ ਬੜੀ ਸੁਹਿਦਰਤਾ ਨਾਲ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਖੁਸ਼ੀ ਦੀ ਗੱਲ ਇਹ ਹੈ ਕਿ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਵਾਸਤੇ ਆਰੰਭ ਕੀਤੀ ਮੁਹਿੰਮ ਨੂੰ ਆਮ ਲੋਕਾਂ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਸ.ਧਾਲੀਵਾਲ ਨੇ ਕਿਹਾ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਦਾ ਸੁਪਨਾ ਜਲਦ ਸਕਾਰ ਹੁੰਦਾ ਨਜ਼ਰ ਆ ਰਿਹਾ ਹੈ। ਉਨ੍ਹਾਂ ਕਿਹਾ ਸਾਨੂੰ ਪੰਜਾਬ ਦੀ ਧਰਤੀ ਨੂੰ ਪੂਰੀ ਤਰ੍ਹਾਂ ਨਸ਼ਿਆਂ ਤੋਂ ਮੁਕਤ ਕਰਨ ਵਾਸਤੇ ਨੂੰ ਸਰਕਾਰ ਦੀ ਮੁਹਿੰਮ ਨੂੰ ਲੋਕ ਮੁਹਿੰਮ ਬਣਾਉਣਾ ਚਾਹੀਦਾ ਹੈ।