MediaPunjab
ਮੀਡੀਆ ਪੰਜਾਬ ਦੀਆਂ ਖ਼ਬਰਾਂ

ਪਹਿਲਗਾਮ ਕਤਲੇਆਮ ਦੀ ਸ਼ਖਤ ਸ਼ਬਦਾਂ ਵਿਚ ਨਿਖੇਧੀ  ਅੱਤਵਾਦੀਆਂ ਦੀ ਗਿਣੀ ਮਿਥੀ ਸਾਜ਼ਿਸ਼। 

  ਬਾਬਾ ਬਿਬੇਕ ਸਿੰਘ ਨਾਨਕਸਰ ਜੰਡਿਆਲਾ ਗੁਰੂ  ਵਾਲੇ
ਜੰਡਿਆਲਾ ਗੁਰੂ 28 ਅਪ੍ਰੈਲ ( ਗੁਰਦੇਵ ਸਿੰਘ ਮੱਲੀ) ਬੀਤੇ ਦਿਨ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਘੁੰਮਣ ਆਏ ਸੈਲਾਨੀਆਂ 'ਤੇ ਹੋਏ ਭਿਆਨਕ ਹਮਲੇ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਹੋਇਆਂ ਗੁਰਦੁਆਰਾ ਨਾਨਕਸਰ ਸਾਹਿਬ ਨਾਨਕਸਰ ਨਗਰ ਜੰਡਿਆਲਾ ਗੁਰੂ ਦੇ ਮੁੱਖ ਸੇਵਾਦਾਰ ਬਾਬਾ ਬਿਬੇਕ ਸਿੰਘ ਜੀ ਨੇ ਅੱਗੇ ਕਿਹਾ ਕਿ ਇਹ ਕਾਇਰਤਾਪੂਰਨ ਅੱਤਵਾਦੀ ਹਮਲਾ ਅਤਿ ਨਿੰਦਣਯੋਗ ਹੈ। ਜਿਸ ਵਿੱਚ ਨਿਹੱਥੇ ਮਾਸੂਮ ਲੋਕਾਂ ਤੇ ਹਮਲਾ ਕਰਕੇ ਉਨ੍ਹਾਂ ਨੂੰ ਨਿਸ਼ਾਨਾ ਬਣਾਉਣ ਦੀ ਇਹ ਘਟਨਾ ਮਨੁੱਖਤਾ 'ਤੇ ਹਮਲਾ ਹੈ।ਉਨ੍ਹਾਂ ਪੀੜਤ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਹੋਇਆਂ ਕਿਹਾ ਕਿ ਇਹ ਬਹੁਤ ਹੀ ਦੁੱਖ ਦੀ ਘੜੀ ਹੈ ਅਤੇ ਇਸ ਦੁੱਖ ਦੀ ਘੜੀ ਵਿੱਚ ਪੂਰਾ ਦੇਸ਼ ਇੱਕਜੁੱਟ ਹੈ ਅਤੇ ਉਹਨਾਂ ਦੇ ਨਾਲ ਖੜ੍ਹਾ ਹੈ। ਅੱਗੇ ਬਾਬਾ ਬਿਬੇਕ ਸਿੰਘ ਜੀ ਨੇ ਕਿਹਾ ਕਿ ਅੱਤਵਾਦੀ ਜੋ ਮਨੁੱਖਤਾ ਦਾ ਘਾਣ ਕਰਦਾ ਹੈ ਉਹ ਕਿਸੇ ਇਕ ਫਿਰਕੇ ਜਾਂ ਮਜਬ ਦੇ ਨਹੀਂ ਹੁੰਦੇ ਅਤੇ ਉਨ੍ਹਾਂ ਦਾ ਕੋਈ ਧਰਮ ਨਹੀਂ ਹੁੰਦਾ ਅੱਗੇ ਬਾਬਾ ਬਿਬੇਕ ਸਿੰਘ ਨੇ ਕਿਹਾ ਕਿ ਅੱਤਵਾਦ ਦੇ ਹਰ ਰੂਪ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਜਾਂਦੀ ਹੈ ਅੱਗੇ ਬਾਬਾ ਬਿਬੇਕ ਸਿੰਘ ਜੀ ਨੇ ਕਿਹਾ ਕਿ ਇਸ ਖੇਤਰ ਨੂੰ ਕਈ ਦਹਾਕਿਆਂ ਤੋਂ ਅੱਤਵਾਦੀਆਂ ਨਾਲ ਸਾਹਮਣਾ ਕਰਦਿਆਂ ਹੋਇਆਂ ਕਈ ਚੁਣੌਤੀਆਂ ਨੂੰ ਝੱਲਣਾ ਪਿਆ ਹੈ। ਅਸੀਂ ਹਰ ਤਰ੍ਹਾਂ ਦੇ ਅੱਤਵਾਦੀ ਹਮਲੇ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕਰਦੇ ਹਾਂ। ਉਨ੍ਹਾਂ ਕਿਹਾ ਕਿ ਜੰਮੂ-ਕਸ਼ਮੀਰ ਵਿੱਚ ਸੈਲਾਨੀਆਂ ਨੂੰ ਨਿਸ਼ਾਨਾ ਬਣਾਉਣਾ ਕਿਤੇ ਨਾ ਕਿਤੇ ਇਹ ਦਰਸ਼ਾਉਂਦਾ ਹੈ ਕਿ ਅੱਤਵਾਦੀ ਜੰਮੂ-ਕਸ਼ਮੀਰ ਵਿੱਚ ਸ਼ਾਂਤੀ ਨਹੀਂ ਚਾਹੁੰਦੇ ਅਤੇ ਸੈਲਾਨੀਆਂ ਦੇ ਮਨਾਂ ਵਿੱਚ ਡਰ ਪੈਦਾ ਕਰਨਾ ਚਾਹੁੰਦੇ ਹਨ । ਅੱਗੇ ਬਾਬਾ ਬਿਬੇਕ ਸਿੰਘ ਜੀ ਨੇ ਦੇਸ਼ ਦੀ ਕੇਂਦਰ ਸਰਕਾਰ ਨੂੰ ਅਪੀਲ ਕਰਦਿਆਂ ਹੋਇਆਂ ਕਿਹਾ ਕਿ ਇਸ ਦੁਖਾਂਤ ਵਿੱਚ ਮਾਸੂਮ ਲੋਕਾਂ ਨੂੰ ਨਿਸ਼ਾਨਾ ਬਣਾਉਣ ਵਾਲਿਆਂ ਦੋਸ਼ੀਆਂ ਨੂੰ ਸਖਤ ਤੋਂ ਸਖਤ ਸਜ਼ਾ ਦਿੱਤੀ ਜਾਵੇ ਤਾਂ ਜੋ ਲੋਕਾਂ ਦੇ ਮਨਾਂ ਵਿਚੋਂ ਡਰ ਦੂਰ ਕੀਤਾ ਜਾ ਸਕੇ।