
ਨਸ਼ਾ ਮੁਕਤੀ ਯਾਤਰਾ ਲੋਕ ਲਹਿਰ ਵਿੱਚ ਬਦਲਣ ਲੱਗੀ: ਲਖਬੀਰ ਸਿੰਘ ਰਾਏ
ਜਲਦੀ ਹੀ ਪੰਜਾਬ ਵਿਚੋਂ ਨਸ਼ਿਆਂ ਦਾ ਨਾਮੋ ਨਿਸ਼ਾਨ ਮਿਟ ਜਾਵੇਗਾ - ਰਾਏ
ਜਾਗਰੂਕਤਾ ਸਭਾਵਾਂ ਵਿੱਚ ਹਰ ਵਰਗ ਦੇ ਲੋਕਾਂ ਦੀ ਸ਼ਮੂਲੀਅਤ ਵਿੱਚ ਹੋਇਆ ਵਾਧਾ
ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਵੱਲੋਂ ਬੀਬੀਪੁਰ, ਹਿੰਦੂਪੁਰ ਤੇ ਈਸਰਹੇਲ ਵਿੱਚ ਨਸ਼ਾ ਮੁਕਤੀ ਯਾਤਰਾ ਵਿੱਚ ਸ਼ਿਰਕਤ
ਫ਼ਤਹਿਗੜ੍ਹ ਸਾਹਿਬ, 22 ਮਈ - (ਹਰਪ੍ਰੀਤ ਕੌਰ ਟਿਵਾਣਾ) ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਕਿਹਾ ਹੈ ਕਿ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਚਲਾਈ ਜਾ ਰਹੀ ਨਸ਼ਾ ਮੁਕਤੀ ਯਾਤਰਾ ਹੁਣ ਲੋਕ ਲਹਿਰ ਦੇ ਰੂਪ ਵਿੱਚ ਵਧ ਫੁੱਲ ਰਹੀ ਹੈ । ਉਹਨਾਂ ਕਿਹਾ ਕਿ ਕਿਸੇ ਮੁਹਿੰਮ ਦਾ ਲੋਕ ਲਹਿਰ ਵਜੋਂ ਵਿਕਸਿਤ ਹੋਣਾ ਇਸ ਗੱਲ ਦਾ ਸੰਕੇਤ ਹੈ ਕਿ ਲੋਕ ਤਨ ਅਤੇ ਮਨ ਨਾਲ ਸਰਕਾਰ ਦੇ ਮੋਢੇ ਨਾਲ ਮੋਢਾ ਜੋੜ ਕੇ ਖੜੇ ਹਨ ਅਤੇ ਨਸ਼ਿਆਂ ਵਰਗੀ ਭਿਆਨਕ ਸਮਾਜਿਕ ਬੁਰਾਈ ਦਾ ਖਾਤਮਾ ਕਰਨ ਲਈ ਦ੍ਰਿੜ ਹਨ। ਵਿਧਾਇਕ ਨੇ ਦੱਸਿਆ ਕਿ ਸੂਬੇ ਵਿੱਚ ਵੱਡੀ ਗਿਣਤੀ ਨਸ਼ਾ ਤਸਕਰਾਂ ਦੀਆਂ ਗੈਰ-ਕਾਨੂੰਨੀ ਜਾਇਦਾਦਾਂ 'ਤੇ ਬੁਲਡੋਜ਼ਰ ਚਲਾਇਆ ਜਾ ਚੁੱਕਾ ਹੈ ਜੋ ਕਿ ਲੋਕ ਹਿਤ ਵਿੱਚ ਸਰਕਾਰ ਦੀ ਵੱਡੀ ਪ੍ਰਾਪਤੀ ਹੈ। ਉਨ੍ਹਾਂ ਕਿਹਾ ਕਿ ਨਸ਼ਾ ਮੁਕਤੀ ਯਾਤਰਾ ਕੋਈ ਸਿਆਸੀ ਯਾਤਰਾ ਨਹੀਂ ਹੈ, ਬਲਕਿ ਇੱਕ ਸਮਾਜਿਕ ਸੰਕਲਪ ਹੈ ਅਤੇ ਉਹ ਸਮਾਜ ਦੇ ਹਰ ਵਰਗ, ਹਰ ਪੰਚਾਇਤ, ਹਰ ਨੌਜਵਾਨ, ਹਰ ਮਾਤਾ-ਪਿਤਾ ਨੂੰ ਅਪੀਲ ਕਰਦੇ ਹਨ ਕਿ ਇਸ ਅੰਦੋਲਨ ਨਾਲ ਜੁੜ ਕੇ ਇਸ ਨੂੰ ਸਫਲਤਾ ਦਾ ਜਾਮਾ ਪਹਿਨਾਇਆ ਜਾਵੇ ।
ਵਿਧਾਇਕ ਲਖਬੀਰ ਸਿੰਘ ਰਾਏ ਅੱਜ ਹਲਕੇ ਦੇ ਪਿੰਡ ਬੀਬੀਪੁਰ, ਹਿੰਦੂਪੁਰ ਅਤੇ ਈਸਰਹੇਲ ਵਿਖੇ ਆਯੋਜਿਤ ਜਾਗਰੂਕਤਾ ਸਭਾਵਾਂ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨ ਪੁੱਜੇ ਸਨ। ਵਿਧਾਇਕ ਐਡਵੋਕੇਟ ਰਾਏ ਨੇ ਕਿਹਾ ਕਿ ਨਸ਼ਾ ਮੁਕਤੀ ਯਾਤਰਾ ਹੁਣ ਪੰਜਾਬ ਭਰ ਵਿੱਚ ਲੋਕ ਲਹਿਰ ਬਣ ਗਈ ਹੈ ਅਤੇ ਜਲਦੀ ਹੀ ਪੰਜਾਬ ਵਿਚੋਂ ਨਸ਼ਿਆਂ ਦਾ ਨਾਮੋ ਨਿਸ਼ਾਨ ਮਿਟ ਜਾਵੇਗਾ। ਉਹਨਾਂ ਦੱਸਿਆ ਕਿ ਜਾਗਰੂਕਤਾ ਸਭਾਵਾਂ ਦੌਰਾਨ ਲੋਕ ਉਹਨਾਂ ਨੂੰ ਮਿਲਦੇ ਹਨ ਅਤੇ ਸਰਕਾਰ ਵੱਲੋਂ ਆਰੰਭੇ ਇਸ ਵਿਸ਼ੇਸ਼ ਮਿਸ਼ਨ ਦੀ ਸਲਾਘਾ ਕਰਦੇ ਹਨ। ਇਸ ਮੌਕੇ ਹਰਮੇਸ਼ ਸਿੰਘ ਪੁਨੀਆ, ਕੁਲਵਿੰਦਰ ਸਿੰਘ ਸਰਪੰਚ, ਗੁਰਨੈਬ ਸਿੰਘ ਸਰਪੰਚ, ਨਰੰਗ ਸਿੰਘ ਈਸਰਹੇਲ, ਨੰਬਰਦਾਰ ਹਰਬੰਸ ਸਿੰਘ, ਦਰਸ਼ਨ ਸਿੰਘ ਈਸਰਹੇਲ, ਬਲਜੀਤ ਸਿੰਘ, ਹੈਪੀ ਭੈਣੀ, ਸਤਨਾਮ ਭੈਣੀ, ਗੁਰ ਭਗਤ ਸਿੰਘ, ਹਰਪਾਲ ਸਿੰਘ, ਪੰਚਾਇਤ ਅਫਸਰ ਭਗਵਾਨ ਸਿੰਘ, ਗੁਰਸ਼ੇਰ ਸਿੰਘ ਬਰਾੜ ਥਾਣਾ ਮੁਖੀ ਬਡਾਲੀ ਆਲਾ ਸਿੰਘ ਤੋਂ ਇਲਾਵਾ ਪੰਚਾਇਤ ਸਕੱਤਰ ਆਦਿ ਵੀ ਮੌਜੂਦ ਸਨ।