MediaPunjab
ਮੀਡੀਆ ਪੰਜਾਬ ਦੀਆਂ ਖ਼ਬਰਾਂ

ਸਾਬਕਾ ਗ੍ਰਹਿ ਮੰਤਰੀ ਪੀ. ਚਿਦੰਬਰਮ ਨੇ ਨਿਯਮਿਤ ਜ਼ਮਾਨਤ ਲਈ ਕੀਤਾ ਦਿੱਲੀ ਹਾਈ ਕੋਰਟ ਦਾ ਰੁਖ਼

ਨਵੀਂ ਦਿੱਲੀ, 11 ਸਤੰਬਰ (ਮਪ) ਕੇਂਦਰੀ ਜਾਂਚ ਏਜੰਸੀ (ਸੀਬੀਆਈ) ਵੱਲੋਂ ਦਾਇਰ ਇਕ ਮਾਮਲੇ 'ਚ ਸਾਬਕਾ ਕੇਂਦਰੀ ਮੰਤਰੀ ਤੇ ਕਾਂਗਰਸ ਦੇ ਦਿੱਗਜ ਆਗੂ ਪੀ. ਚਿਦੰਬਰਮ ਨੇ ਨਿਯਮਿਤ ਜ਼ਮਾਨਤ ਲਈ ਦਿੱਲੀ ਹਾਈ ਕੋਰਟ ਦਾ ਰੁਖ਼ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਆਪਣੀ ਨਿਆਇਕ ਹਿਰਾਸਤ ਨੂੰ ਵੀ ਕੋਰਟ 'ਚ ਚੁਣੋਤੀ ਦਿੱਤੀ ਹੈ। ਦੱਸ ਦੇਈਏ ਕਿ ਵਿੱਤ ਮੰਤਰੀ ਦੇ ਤੌਰ 'ਤੇ ਪੀ. ਚਿਦੰਬਰਮ 'ਤੇ ਦੋਸ਼ ਹਨ ਕਿ ਉਨ੍ਹਾਂ ਦੇ ਕਾਰਜਕਾਲ ਦੌਰਾਨ 2007 'ਚ 305 ਕਰੋੜ ਰੁਪਏ ਦਾ ਵਿਦੇਸ਼ੀ ਫੰਡ ਪ੍ਰਾਪਤ ਕਰਨ ਲਈ ਆਈਐੱਨਐੱਕਸ ਮੀਡੀਆ ਸਮੂਹ ਨੂੰ ਵਿਦੇਸੀ ਨਿਵੇਸ਼ ਉਤਸ਼ਾਹ ਕਰਨ ਵਾਲੇ ਬੋਰਡ (ਐੱਫਆਈਪੀਬੀ) ਦੀ ਮਨਜ਼ੂਰੀ ਦੇਣ 'ਚ ਬੇਨਿਯਮੀ ਵਰਤੀ ਸੀ। ਇਸ ਮਾਮਲੇ 'ਚ ਸੀਬੀਆਈ ਨੇ 15 ਮਈ 2017 ਨੂੰ ਐੱਫਆਈਆਰ ਦਰਜ ਕੀਤੀ ਸੀ। ਇਸ ਤੋਂ ਬਾਅਦ ਈਡੀ ਨੇ ਇਸ ਸਬੰਧ 'ਚ 2017 'ਚ ਇਕ ਮਾਮਲਾ ਦਰਜ ਕੀਤਾ ਸੀ। ਜ਼ਿਕਰਯੋਗ ਹੈ ਕਿ ਯੂਪੀਏ ਦੇ ਸਾਲ ਸ਼ਾਸਨ ਦੌਰਾਨ ਚਿਦੰਬਰਮ 2004 ਤੋਂ 2014 ਤਕ ਦੇਸ਼ ਦੇ ਗ੍ਰਹਿ ਮੰਤਰੀ ਤੇ ਵਿੱਤ ਮੰਤਰੀ ਰਹੇ ਸਨ।