MediaPunjab
ਮੀਡੀਆ ਪੰਜਾਬ ਦੀਆਂ ਖ਼ਬਰਾਂ

ਭਾਰਤ ਵਿੱਚ ਕੋਰੋਨਾ ਵਾਇਰਸ ਦੇ 467 ਮਾਮਲੇ, ਹੁਣ ਤਕ 9 ਦੀ ਮੌਤ, 23 ਮਰੀਜ਼ਾਂ ਨੂੰ ਮਿਲੀ ਹਸਪਤਾਲ ਤੋਂ ਛੁੱਟੀ

ਨਵੀਂ ਦਿੱਲੀ  23 ਮਾਰਚ  (ਮਪ) ਭਾਰਤ 'ਚ ਕੋਰੋਨਾ ਵਾਇਰਸ ਦੇ ਸੰਕ੍ਰਮਣ ਦੇ ਮਾਮਲੇ ਵੱਧਦੇ ਜਾ ਰਹੇ ਹਨ। ਸਿਹਤ ਮੰਤਰਾਲੇ ਦੀ ਤਾਜ਼ਾ ਅਪਡੇਟ ਮੁਤਾਬਿਕ ਭਾਰਤ 'ਚ ਕੋਰੋਨਾ ਵਾਇਰਸ ਦੇ ਪੌਜ਼ਿਟਿਵ ਮਾਮਲਿਆਂ ਦੀ ਗਿਣਤੀ 467 ਹੋ ਗਈ ਹੈ। ਉੱਥੇ, ਭਾਰਤ 'ਚ ਕੋਰੋਨਾ ਵਾਇਰਸ ਤੋਂ ਮਰਨ ਵਾਲਿਆਂ ਦੀ ਗਿਣਤੀ 9 ਹੋ ਗਈ ਹੈ। ਭਾਰਤ 'ਚ ਸੂਬੇ ਸਰਕਾਰਾਂ ਨੇ ਕੋਰੋਨਾ ਵਾਇਰਸ ਦੇ ਪ੍ਰਸਾਰ ਨੂੰ ਰੋਕਣ ਲਈ ਲਾਕਡਾਊਨ ਦਾ ਐਲਾਨ ਕੀਤਾ ਹੈ। ਦਿੱਲੀ 'ਚ COVID-19 ਸੰਕ੍ਰਮਿਤ ਦੀ ਗਿਣਤੀ 30 ਪਹੁੰਚ ਗਈ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦੱਸਿਆ ਕਿ ਸੰਕ੍ਰਮਿਤ ਲੋਕਾਂ 'ਚ 23 ਵਿਦੇਸ਼ ਤੋਂ ਪਰਤੇ ਹਨ ਤੇ ਬਾਕੀ 7 ਲੋਕ ਇਨ੍ਹਾਂ ਹੀ ਪਰਿਵਾਰ ਦੇ ਮੈਂਬਰ ਹਨ। ਦੱਸ ਦੇਈਏ ਕਿ ਐਤਵਾਰ ਨੂੰ ਦੇਸ਼ ਭਰ 'ਚ ਜਨਤਾ ਕਰਫਿਊ ਤੋਂ ਬਾਅਦ ਦਿੱਲੀ 'ਚ 31 ਮਾਰਚ ਤਕ ਲਈ ਲਾਕਡਾਊਨ ਐਲਾਨ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਲਾਕਡਾਊਨ ਦਾ ਉਲੰਘਣ ਕਰਨ ਵਾਲਿਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਉੱਥੇ ਹੋਰ ਕਈ ਸੂਬਿਆਂ 'ਚ ਲਾਕਡਾਊਨ ਕਰ ਦਿੱਤਾ ਗਿਆ ਹੈ। ਬਿਹਾਰ, ਉਤਰਾਖੰਡ, ਉੱਤਰ ਪ੍ਰਦੇਸ਼ ਸਮੇਤ ਤਮਾਮ ਸੂਬਿਆਂ 'ਚ ਲਾਕਡਾਊਨ ਦਾ ਐਲ਼ਾਨ ਕੀਤਾ ਗਿਆ ਹੈ। ਇਸ ਦੌਰਾਨ ਬਾਡਰਜ਼ 'ਤੇ ਕਾਫੀ ਸਾਵਧਾਨੀ ਵਰਤੀ ਜਾ ਰਹੀ ਹੈ। ਗੱਡੀਆਂ ਦੀ ਆਵਾਜਾਹੀ ਦਾ ਕਾਫੀ ਖਿਆਲ ਰੱਖਿਆ ਜਾ ਰਿਹਾ ਹੈ। ਉੱਥੇ ਮਹਾਰਾਸ਼ਟਰ 'ਚ ਕੋਰੋਨਾ ਵਾਇਰਸ ਦੇ ਪੌਜ਼ਿਟਿਵ ਕੇਸਾਂ ਦੀ ਗਿਣਤੀ 89 ਹੋ ਗਈ ਹੈ। ਹਿਮਾਚਲ ਪ੍ਰਦੇਸ਼ 'ਚ ਵੀ ਇਕ ਕੋਰੋਨਾ ਪੀੜਤ ਦੀ ਮੌਤ ਹੋ ਗਈ ਹੈ। 69 ਸਾਲਾ ਤਿੱਬਤੀ ਸ਼ਰਨਾਰਥੀ ਦੀ ਮੌਤ ਹਿਮਾਚਲ ਦੇ ਟਾਂਡਾ 'ਚ ਇਕ ਹਸਪਤਾਲ 'ਚ ਹੋਈ। ਉਸ ਦਾ ਕੋਰੋਨਾ ਵਾਇਰਸ ਪ੍ਰੀਖਣ ਪੌਜ਼ਿਟਿਵ ਪਾਇਆ ਗਿਆ। ਉਹ 15 ਮਾਰਚ ਨੂੰ ਅਮਰੀਕਾ ਤੋਂ ਭਾਰਤ ਆਇਆ ਸੀ।