MediaPunjab
ਮੀਡੀਆ ਪੰਜਾਬ ਦੀਆਂ ਖ਼ਬਰਾਂ

ਪੀਐੱਮ ਮੋਦੀ ਨੇ ਸ੍ਰੀਲੰਕਾ ਦੇ ਰਾਸ਼ਟਰਪਤੀ ਰਾਜਪਕਸ਼ੇ ਨਾਲ ਫੋਨ 'ਤੇ ਕੀਤੀ ਗੱਲਬਾਤ, ਹਰ ਸੰਭਵ ਮਦਦ ਦਾ ਦਿੱਤਾ ਭਰੋਸਾ

ਨਵੀਂ ਦਿੱਲੀ  23 ਮਈ (ਮਪ) ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨਿੱਚਰਵਾਰ ਨੂੰ ਸ੍ਰੀਲੰਕਾ ਦੇ ਰਾਸ਼ਟਰਪਤੀ ਗੋਤਾਬਿਆ ਰਾਜਪਕਸ਼ੇ ਨਾਲ ਫੋਨ 'ਤੇ ਗੱਲਬਾਤ ਕੀਤੀ। ਇਸ ਗੱਲਬਾਤ 'ਚ ਦੋਵਾਂ ਆਗੂਆਂ ਨੇ ਕੋਰੋਨਾ ਮਹਾਮਾਰੀ ਕਾਰਨ ਸਿਹਤ ਤੇ ਆਰਥਿਕ ਖੇਤਰ 'ਚ ਪੈਣ ਵਾਲੇ ਪ੍ਰਭਾਵ ਬਾਰੇ ਚਰਚਾ ਕੀਤੀ। ਪ੍ਰਧਾਨ ਮੰਤਰੀ ਮੋਦੀ ਨੇ ਸ੍ਰੀਲੰਕਾ ਦੇ ਰਾਸ਼ਟਰਪਤੀ ਨੂੰ ਵਿਸ਼ਵਾਸ ਦਿਵਾਇਆ ਕਿ ਭਾਰਤ ਮਹਾਮਾਰੀ ਦੇ ਪ੍ਰਭਾਵ ਨੂੰ ਘੱਟ ਕਰਨ ਲਈ ਸ੍ਰੀਲੰਕਾ ਨੂੰ ਹਰ ਸੰਭਵ ਮਦਦ ਜਾਰੀ ਰੱਖੇਗਾ। ਰਾਸ਼ਟਰਪਤੀ ਰਾਜਪਕਸ਼ੇ ਨੇ ਗੱਲਬਾਤ ਦੌਰਾਨ ਸ੍ਰੀਲੰਕਾ 'ਚ ਆਰਥਿਕ ਗਤੀਵਿਧੀਆਂ ਸ਼ੁਰੂ ਕਰਨ ਲਈ ਸਰਕਾਰ ਵੱਲੋਂ ਚੁੱਕੇ ਕਦਮਾਂ ਦੀ ਜਾਣਕਾਰੀ ਵੀ ਦਿੱਤੀ ਹੈ। ਰਿਪੋਰਟ ਮੁਤਾਬਕ ਗੱਲਬਾਤ ਦੌਰਾਨ ਦੋਵੇਂ ਆਗੂਆਂ ਨੇ ਸ੍ਰੀਲੰਕਾ 'ਚ ਭਾਰਤ ਦੀ ਮਦਦ ਨਾਲ ਚਲਾਈ ਜਾ ਰਹੀ ਯੋਜਨਾ 'ਚ ਤੇਜ਼ੀ ਲਿਆਉਣ ਲਈ ਸਹਿਮਤੀ ਜਤਾਈ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤ ਦੇ ਨਿੱਜੀ ਖੇਤਰ ਦੁਆਰਾ ਸ੍ਰੀਲੰਕਾ 'ਚ ਨਿਵੇਸ਼ ਵਧਾਉਣ ਦੀਆਂ ਸੰਭਾਨਾਵਾਂ 'ਤੇ ਗੱਲਬਾਤ ਕੀਤੀ ਤੇ ਨਾਲ ਹੀ ਗੁਆਂਢੀ ਦੇਸ਼ ਦੇ ਲੋਕਾਂ ਦੀ ਖ਼ੁਸ਼ਹਾਲੀ ਤੇ ਉਨ੍ਹਾਂ ਦੇ ਸਿਹਤ ਜੀਵਨ ਦੀ ਕਾਮਨਾ ਕੀਤੀ। ਪੀਐੱਮ ਮੋਦੀ ਨੇ ਸ੍ਰੀਲੰਕਾ ਦੇ ਰਾਸ਼ਟਰਪਤੀ ਨੂੰ ਵਿਸ਼ਵਾਸ ਦਿਵਾਇਆ ਕਿ ਭਾਰਤ ਕੋਰੋਨਾ ਦੇ ਪ੍ਰਭਾਵਾਂ ਨੂੰ ਘੱਟ ਕਰਨ ਲਈ ਸ੍ਰੀਲੰਕਾ ਨੂੰ ਹਰ ਤਰ੍ਹਾਂ ਦੀ ਸਹਾਇਤਾ ਦੇਣਗੇ। ਰਿਪੋਰਟ 'ਚ ਕਿਹਾ ਗਿਆ ਹੈ ਕਿ ਗੱਲਬਾਤ ਦੌਰਾਨ ਦੋਵੇਂ ਨੇਤਾਵਾਂ ਸ੍ਰੀਲੰਕਾ 'ਚ ਭਾਰਤ ਦੀ ਮਦਦ ਨਾਲ ਚੱਲ ਰਹੀ ਵਿਕਾਸ ਯੋਜਨਾ 'ਚ ਤੇਜ਼ੀ ਲਿਆਉਣ 'ਤੇ ਵੀ ਜ਼ੋਰ ਦਿੱਤਾ ਹੈ। ਨਾਲ ਹੀ ਮਹਾਮਾਰੀ ਤੇ ਇਸ ਦੇ ਪ੍ਰਭਾਵਾਂ ਬਾਰੇ ਵਿਚਾਰ ਸਾਂਝੇ ਕੀਤੇ। ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਂ-ਸਮੇਂ 'ਤੇ ਦੁਨੀਆ ਦੇ ਆਗੂਆਂ ਨਾਲ ਕੋਰੋਨਾ ਸੰਕਟ ਤੇ ਇਸ ਦੇ ਪ੍ਰਭਾਵਾਂ 'ਤੇ ਚਰਚਾ ਕਰ ਰਹੇ ਹਨ। ਮੌਜੂਦਾ ਸਮੇਂ 'ਚ ਭਾਰਤ ਦੁਨੀਆ ਦੇ ਤਮਾਮ ਦੇਸ਼ਾਂ ਨੂੰ ਦਵਾਈਆਂ ਤੇ ਸਿਹਤ ਸਹੂਲਤਾਂ ਦੀਆਂ ਸੇਵਾਵਾਂ ਉਪਲੱਬਧ ਕਰਵਾ ਰਿਹਾ ਹੈ। ਸ੍ਰੀਲੰਕਾ 'ਚ ਕੋਰੋਨਾ ਸੰਕ੍ਰਮਣ ਦੇ ਹੁਣ ਤਕ 1600 ਤੋਂ ਜ਼ਿਆਦਾ ਮਾਮਲੇ ਸਾਹਮਣੇ ਆ ਚੁੱਕੇ ਹਨ ਤੇ ਨੌ ਲੋਕਾਂ ਦੀ ਮੌਤ ਹੋ ਚੁੱਕੀ ਹੈ।