Ujagar Singh

ਕਿਸਾਨ ਅੰਦੋਲਨ ਵਿਚ ਧੀਆਂ ਭੈਣਾ ਮੈਦਾਨ ਵਿਚ ਆ ਗਈਆ -  ਉਜਾਗਰ ਸਿੰਘ

ਦਿੱਲੀ ਦੀ ਸਰਹੱਦ ਉਪਰ ਚਲ ਰਿਹਾ ਕਿਸਾਨ ਅੰੰਦੋਲਨ ਅੱਜ ਕਲ੍ਹ ਸਮੁਚੇ ਸੰਸਾਰ ਵਿਚ ਚਰਚਾ ਦਾ ਵਿਸ਼ਾ ਬਣਿਆਂ ਹੋਇਆ ਹੈ। ਇਹ ਪਹਿਲੀ ਵਾਰ ਹੋਇਆ ਹੈ ਕਿ ਕੋਈ ਅੰਦੋਲਨ ਕਿਸੇ ਸਿਆਸੀ ਪਾਰਟੀ ਦੀ ਅਗਵਾਈ ਤੋਂ ਬਿਨਾ ਹੀ ਬਿਹਤਰੀਨ ਅਤੇ ਸ਼ਾਂਤਮਈ ਢੰਗ ਨਾਲ ਚਲ ਰਿਹਾ ਹੈ। ਜੇਕਰ ਇਸ ਅੰਦੋਲਨ ਦੀਆਂ ਵਿਲੱਖਣਤਾਵਾਂ ਦਾ ਜ਼ਿਕਰ ਕੀਤਾ ਜਾਵੇ ਤਾਂ ਲੰਬੀ ਸੂਚੀ ਬਣ ਜਾਵੇਗੀ ਪ੍ਰੰਤੂ ਫਿਰ ਵੀ ਕੁਝ ਨਵੀਆਂ ਸਿਰਜਣਾਤਮਕ ਪਹਿਲਾਂ ਹੋਈਆਂ ਹਨ, ਜਿਨ੍ਹਾਂ ਦੀ ਜਾਣਕਾਰੀ ਦਿੱਤੇ ਬਿਨਾ ਰਿਹਾ ਨਹੀਂ ਜਾ ਸਕਦਾ। ਇਸ ਅੰਦੋਲਨ ਤੋਂ ਪਹਿਲਾਂ ਬਹੁਤ ਸਾਰੇ ਅੰਦੋਲਨ ਹੁੰਦੇ ਰਹੇ ਹਨ ਪ੍ਰੰਤੂ ਉਨ੍ਹਾਂ ਅੰਦੋਲਨਾ ਵਿਚ ਇਸਤਰੀਆਂ ਦੀ ਸ਼ਮੂਲੀਅਤ ਨਾ ਦੇ ਬਰਾਬਰ ਅਰਥਾਤ ਆਟੇ ਵਿਚ ਲੂਣ ਦੀ ਤਰ੍ਹਾਂ ਹੁੰਦੀ ਰਹੀ ਹੈ। ਇਸ ਅੰਦੋਲਨ ਦੀ ਵਿਲੱਖਣਤਾ ਇਹ ਹੈ ਕਿ ਇਸ ਵਿਚ ਇਸਤਰੀਆਂ ਜੇ ਬਰਾਬਰ ਨਹੀਂ ਤਾਂ ਤੀਜਾ ਹਿੱਸਾ ਜ਼ਰੂਰ ਹਨ। ਇਹ ਸ਼ਮੂਲੀਅਤ ਸਿਰਫ ਹਾਜ਼ਰੀ ਤੱਕ ਹੀ ਸੀਮਤ ਨਹੀਂ ਸਗੋਂ ਇਸਤਰੀਆਂ ਮੋਹਰੀ ਦੀ ਭੂਮਿਕਾ ਨਿਭਾ ਰਹੀਆਂ ਹਨ। ਇਸ ਤੋਂ ਪਹਿਲਾਂ ਜਨ ਸੰਖਿਆ ਦਾ ਅੱਧਾ ਹਿੱਸਾ ਇਸਤਰੀਆਂ ਕਿਸੇ ਅੰਦੋਲਨ ਵਿਚ ਦਿਲਚਸਪੀ ਨਾਲ ਹਿੱਸਾ ਹੀ ਨਹੀਂ ਲੈਂਦੀਆਂ ਸਨ। ਇਸ ਅੰਦੋਲਨ ਲਈ ਸ਼ੁਭ ਸੰਕੇਤ ਹਨ, ਜਿਸ ਵਿਚ ਨੌਜਵਾਨ ਅਤੇ ਬਜ਼ੁਰਗ ਇਸਤਰੀਆਂ ਬਰਾਬਰ ਦਾ ਯੋਗਦਾਨ ਪਾ ਰਹੀਆਂ ਹਨ। ਕਈ ਇਸਤਰੀਆਂ ਤਾਂ ਆਪੋ ਆਪਣੇ ਪਿੰਡਾਂ ਤੋਂ ਟਰੈਕਟਰ, ਮੋਟਰ ਸਾਈਕਲ, ਕਾਰਾਂ, ਜੀਪਾਂ, ਸਕੂਟਰੀਆਂ ਅਤੇ ਹੋਰ ਆਪੋ ਆਪਣੇ ਸਾਧਨਾ ਉਪਰ ਇਕੱਲੀਆਂ ਹੀ ਜਾਂ ਕਾਫਲਿਆਂ ਵਿਚ ਆ ਰਹੀਆਂ ਹਨ। ਹੁਣ ਤੱਕ ਇਸਤਰੀ ਨੂੰ ਸੈਕੰਡ ਸੈਕਸ ਕਹਿਕੇ ਮਰਦ ਨਾਲੋਂ ਕਮਜ਼ੋਰ ਕਿਹਾ ਜਾਂਦਾ ਰਿਹਾ ਹੈ। ਜੇਕਰ ਕਿਸਾਨ ਅੰਦੋਲਨ ਵਿਚ ਇਸਤਰੀਆਂ ਦੀ ਸਰਗਰਮੀ ਤੇ ਯੋਗਦਾਨ ਨੂੰ ਵੇਖਿਆ ਜਾਵੇ ਤਾਂ ਸਾਰਾ ਕੁਝ ਝੂਠਾ ਜਾਪਦਾ ਹੈ। ਪਿਛਲੇ ਇਕ ਮਹੀਨੇ ਤੋਂ ਇਹ ਇਸਤਰੀਆਂ ਲਗਾਤਾਰ ਸਰਗਰਮੀ ਨਾਲ ਹਿੱਸਾ ਲੈ ਰਹੀਆਂ ਹਨ। ਉਹ ਇਹ ਵੀ ਕਹਿ ਰਹੀਆਂ ਹਨ ਕਿ ਹਰ ਹਾਲਤ ਵਿਚ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਕੇ ਹੀ ਜਾਵਾਂਗੀਆਂ। ਭਾਵੇਂ ਸਾਨੂੰ ਵਰਿ੍ਹਆਂ ਬੱਧੀ ਬੈਠਣਾ ਪਵੇ। ਕੁਝ ਨੌਜਵਾਨ ਲੜਕੀਆਂ ਅੰਦੋਲਨਕਾਰੀਆਂ ਵਿਸ਼ੇਸ ਤੌਰ ਤੇ ਇਸਤਰੀਆਂ ਵਿਚ ਤਿੰਨ ਖੇਤੀਬਾੜੀ ਕਾਨੂੰਨਾ ਬਾਰੇ ਜਾਗ੍ਰਤੀ ਪੈਦਾ ਕਰਨ ਦਾ ਕੰਮ ਕਰ ਰਹੀਆਂ ਹਨ। ਇਹ ਪਹਿਲਾ ਅੰਦੋਲਨ ਹੈੇ, ਜਿਸ ਵਿਚ ਲੜਕੀਆਂ ਬੇਖੌਫ ਹੋ ਕੇ ਘੁੰਮ ਫਿਰ ਅਤੇ ਸਟੇਜਾਂ ਤੇ ਭਾਸ਼ਣ ਵੀ ਕਰ ਰਹੀਆਂ ਹਨ। ਪੰਜਾਬ ਦੇ ਹਰ ਵਰਗ ਦੀਆਂ ਇਸਤਰੀਆਂ ਵੱਡੀ ਗਿਣਤੀ ਵਿਚ ਦਲੇਰੀ ਨਾਲ ਹਿੱਸਾ ਲੈਣ ਲਈ ਆ ਰਹੀਆਂ ਹਨ। ਹਰ ਰੋਜ਼ ਨਵੇਂ ਕਾਫਲੇ ਆ ਰਹੇ ਹਨ। ਭਾਵੇਂ ਕਿ ਗੋਦੀ ਮੀਡੀਆ ਵੱਲੋਂ ਕਿਸਾਨ ਅੰਦੋਲਨ ਵਿਚ ਇਸਤਰੀਆਂ ਦੀ ਸੁਰੱਖਿਆ ਬਾਰੇ ਗ਼ਲਤ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ। ਇਥੋਂ ਤੱਕ ਕਿ ਪੰਜਾਬ, ਹਰਿਆਣਾ, ਰਾਜਸਥਾਨ, ਮਹਾਰਾਸ਼ਟਰ, ਉਤਰ ਪ੍ਰਦੇਸ਼, ਉਤਰਾਖੰਡ, ਮੱਧ ਪ੍ਰਦੇਸ਼, ਬਿਹਾਰ  ਅਤੇ ਦਿੱਲੀ ਤੋਂ ਇਸਤਰੀਆਂ ਵੀ ਆ ਰਹੀਆਂ ਹਨ। ਕੁਝ ਉਹ ਇਸਤਰੀਆਂ ਵੀ ਆ ਰਹੀਆਂ ਹਨ, ਜਿਨ੍ਹਾਂ ਦੇ ਘਰ ਵਾਲੇ ਖੇਤੀਬਾੜੀ ਨਹੀਂ ਸਗੋਂ ਹੋਰ ਕਿੱਤੇ ਕਰ ਰਹੇ ਹਨ। ਉਹ ਮੰਨਦੀਆਂ ਹਨ ਕਿ ਇਹ ਖੇਤੀ ਕਾਨੂੰਨ ਸਮੁਚੇ ਵਰਗ ਦੀ ਆਰਥਿਕ ਤਬਾਹੀ ਦਾ ਕੰਮ ਕਰਨਗੇ। ਮਹਾਰਾਸ਼ਟਰ ਤੋਂ ਨੌਜਵਾਨ ਅਜਿਹੀਆਂ ਲੜਕੀਆਂ ਵੀ ਆਈਆਂ ਹਨ ਜਿਹੜੀਆਂ ਖੁਦ ਵੱਡੀਆਂ ਕੰਪਨੀਆਂ ਦੀ ਨੌਕਰੀ ਛੱਡਕੇ ਆਈਆਂ ਹਨ। ਹਿੰਦੂ, ਮੁਸਲਿਮ, ਸਿੱਖ, ਇਸਾਈ ਇਕੱਠੇ ਇਨਸਾਨੀਅਤ ਦੇ ਵਗਦੇ ਦਰਿਆ ਦੀ ਤਰ੍ਹਾਂ ਵਿਚਰ ਰਹੇ ਹਨ। ਜਦੋਂ ਸੰਸਾਰ ਦੀ ਜਨਨੀ ਮੈਦਾਨ ਵਿਚ ਉਤਰ ਆਵੇ ਤਾਂ ਸਫਲਤਾ ਨੂੰ ਕੋਈ ਰੋਕ ਨਹੀਂ ਸਕਦਾ। ਇਸ ਤੋਂ ਪਹਿਲਾਂ ਵੀ ਸਾਡੇ ਦੇਸ ਦੇ ਇਤਿਹਾਸ ਵਿਚ ਪੰਜਾਬੀ ਇਸਤਰੀਆਂ ਦੇ ਯੋਗਦਾਨ ਦਾ ਮਹੱਤਵਪੂਰਨ ਜ਼ਿਕਰ ਆਉਂਦਾ ਹੈ। ਉਹ ਭਾਵੇਂ ਦੇਸ ਦੀ ਆਜ਼ਾਦੀ ਦੀ ਲੜਾਈ ਹੋਵੇ ਜਾਂ ਧਾਰਮਿਕ ਅਤੇ ਸਮਾਜਿਕ ਸਰਗਰਮੀ ਹੋਵੇ ਪ੍ਰੰਤੂ ਇਸ ਅੰਦੋਲਨ ਦੀ ਇਹ ਵਿਲੱਖਣਤਾ ਵੀ ਹੈ ਕਿ ਇਸ ਵਿਚ ਇਕ ਵਰਗ ਦੀਆਂ ਇਸਤਰੀਆਂ ਹੀ ਨਹੀਂ ਸਗੋਂ ਹਰ ਵਰਗ ਅਤੇ ਧਰਮ ਦੀ ਨੁਮਾਇੰਦਗੀ ਕਰਨ ਵਾਲੀਆਂ ਇਸਤਰੀਆਂ ਸਰਗਰਮੀ ਨਾਲ ਆਪੋ ਆਪਣਾ ਯੋਗਦਾਨ ਪਾ ਰਹੀਆਂ ਹਨ। ਜਿਥੇ ਅੰਮਿ੍ਰਤਧਾਰੀ ਇਸਤਰੀਆਂ ਅੰਦੋਲਨ ਵਿਚ ਆਪੋ ਆਪਣਾ ਯੋਗਦਾਨ ਪਾ ਰਹੀਆਂ ਹਨ, ਉਥੇ ਹੀ ਆਮ ਸਾਧਾਰਣ ਇਸਤਰੀਆਂ ਬਿਨਾ ਜ਼ਾਤ ਪਾਤ, ਰੰਗ, ਧਰਮ ਅਤੇ ਮਜ੍ਹਬ ਤੋਂ ਅੱਗੇ ਹੋ ਕੇ ਕੰਮ ਕਰ ਰਹੀਆਂ ਹਨ। ਪੜ੍ਹੀਆਂ ਲਿਖੀਆਂ ਇਸਤਰੀਆਂ ਤਾਂ ਕਈ ਖੇਤਰਾਂ ਵਿਚ ਅੰਦੋਲਨ ਦੀ ਅਗਵਾਈ  ਵੀ ਕਰ ਰਹੀਆਂ ਹਨ। ਇਹ ਅੰਦੋਲਨ ਜਨ ਅੰਦੋਲਨ ਬਣ ਗਿਆ ਹੈ। ਵੈਸੇ ਤਾਂ ਇਤਨੀ ਵੱਡੀ ਮਾਤਰਾ ਵਿਚ ਇਸਤਰੀਆਂ ਆਈਆਂ ਹਨ, ਉਨ੍ਹਾਂ ਸਾਰੀਆਂ ਬਾਰੇ ਲਿਖਣਾ ਅਸੰਭਵ ਹੈ ਪ੍ਰੰਤੂ  ਉਦਾਹਰਣ ਲਈ ਕੁਝ ਕੁ ਇਸ ਤਰ੍ਹਾਂ ਹਨ- ਬੁੱਧੀਜੀਵੀ ਵਰਗ ਵਿਚੋਂ ਕਵਿਤਰੀ ਸੁਖਵਿੰਦਰ ਕੌਰ ਅੰਮਿ੍ਰਤ, ਜਸਬੀਰ ਕੌਰ ਪੰਜਾਬ ਕਿਸਾਨ ਯੂਨੀਅਨ, ਫਿਲਮ ਸਨਅਤ ਵਿਚੋਂ ਜੱਸੀ ਸੰਘਾ, ਖਾਲਸਾ ਏਡ ਵਿਚੋਂ ਨਾਜ਼ੀਆ ਧੰਜ,ੂ ਕਿਰਤੀਆਂ ਵਿਚੋਂ ਮਲਕੀਤ ਕੌਰ ਮਾਨਸਾ (ਉਹ ਐਕਸੀਡੈਂਟ ਵਿਚ ਸ਼ਹੀਦ ਹੋ ਗਏ), ਡਾਕਟਰਾਂ ਵਿਚੋਂ ਡਾ ਹਰਸ਼ਿੰਦਰ ਕੌਰ, ਵਿਦਿਆਰਥੀਆਂ ਵਿਚੋਂ ਕਨੂੰਪਿ੍ਰਆ, ਨੀਲ ਕਮਲ , ਕੰਵਲਜੀਤ ਕੌਰ, ਕਿਸਾਨਾ ਵਿਚੋਂ ਮਹਿੰਦਰ ਕੌਰ ਕਿਸਾਨ ਸਭਾ, ਹਰਜਿੰਦਰ ਕੌਰ, ਮਹਿੰਦਰ ਕੌਰ, ਮਨਜੀਤ ਕੌਰ, ਹਰਿੰਦਰ ਬਿੰਦੂ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ, ਵਕੀਲਾਂ ਵਿਚੋਂ ਹਰਮੀਤ ਕੌਰ ਬਰਾੜ ਅਤੇ ਚੰਡੀਗੜ੍ਹ ਤੋਂ ਇਕ ਲੜਕੀ ਵਕੀਲ ਜਿਹੜੇ ਸੀ ਆਰ ਪੀ ਐਫ ਦੀ ਨੌਕਰੀ ਛੱਡ ਕੇ ਆਈ ਹੈ, ਕਲਾਕਾਰਾਂ ਵਿਚੋਂ ਸੁਖੀ ਬਰਾੜ, ਅਮਨਦੀਪ ਕੌਰ ਦਿਓਲ ਜਾਗ੍ਰਤੀ ਏਕਤਾ ਮੰਚ, ਸਰਵਖੱਪ ਮਹਾਂ ਪੰਚਾਇਤ ਸੰਤੋਸ਼ ਦਾਹੀਆ ਹਰਿਆਣਾ, ਚੰਡੀਗੜ੍ਹ ਤੋਂ ਕੰਵਲਜੀਤ ਕੌਰ ਅਤੇ ਜਸਪ੍ਰੀਤ ਕੌਰ ਅਖੰਡ ਕੀਰਤਨੀ ਜੱਥਾ ਅਤੇ ਮੁਕਤਸਰ ਤੋਂ ਇਕ ਲੜਕੀ ਜਿਹੜੀ ਖੁਦ ਖੇਤੀ ਕਰਦੀ ਹੈ ਪਹਿਲੇ ਦਿਨ ਤੋਂ ਲਗਾਤਾਰ ਸਰਗਰਮੀ ਨਾਲ ਕੰਮ ਕਰ ਰਹੀ ਹੈ ਜੋ ਕਿ ਬਾਕੀ ਲੜਕੀਆਂ ਲਈ ਪ੍ਰੇਰਨਾ ਸਰੋਤ ਹੈ। ਇਸਤੋਂ ਇਲਾਵਾ ਪਿੰਡਾਂ ਵਿਚ ਇਸਤਰੀਆਂ ਅੰਦੋਲਨ ਬਾਰੇ ਜਾਗ੍ਰਤੀ ਪੈਦਾ ਕਰਨ ਅਤੇ ਰਾਸ਼ਣ ਇਕੱਤਰ ਕਰਨ ਲਈ ਕੰਮ ਕਰ ਰਹੀਆਂ ਹਨ। ਜਿਹੜੇ ਕਿਸਾਨ ਅੰਦੋਲਨ ਵਿਚ ਆਏ ਹੋਏ ਹਨ, ਉਨ੍ਹਾਂ ਦੀ ਖੇਤੀਬਾੜੀ ਦਾ ਕੰਮ ਵੀ ਇਸਤਰੀਆਂ ਸੰਭਾਲ ਰਹੀਆਂ ਹਨ। ਜਿਹੜੀਆਂ ਇਸਤਰੀਆਂ ਅੰਦੋਲਨ ਵਿਚ ਆਈਆਂ ਹੋਈਆਂ ਹਨ, ਉਨ੍ਹਾਂ ਵਿਚੋਂ ਕੁਝ ਆਪਣੇ ਛੋਟੇ ਬੱਚਿਆਂ ਨੂੰ ਵੀ ਨਾਲ ਲੈ ਕੇ ਆਈਆਂ ਹਨ। ਇਸਤਰੀਆਂ ਦੀ ਅੰਦੋਲਨ ਵਿਚ ਦਿਲਚਸਪੀ ਦਾ ਇਸ ਗੱਲ ਤੋਂ ਪਤਾ ਲੱਗਦਾ ਹੈ ਕਿ ਕਈ ਨਵੀਆਂ ਵਿਆਹੀਆਂ ਇਸਤਰੀਆ ਚੂੜੇ ਪਾ ਕੇ ਸ਼ਾਮਲ ਹੋ ਰਹੀਆਂ ਹਨ। ਲੰਗਰਾਂ ਦਾ ਇੰਤਜ਼ਾਮ ਵੀ ਇਸਤਰੀਆਂ ਕਰ ਰਹੀਆਂ ਹਨ। ਭਾਵੇਂ ਸਿਆਸਤਦਾਨਾ ਵਿਚੋਂ ਇਸਤਰੀਆਂ ਆਈਆਂ ਹੋਈਆਂ ਹਨ ਪ੍ਰੰਤੂ ਉਨ੍ਹਾਂ ਦਾ ਜ਼ਿਕਰ ਨਹੀਂ ਕਰਨਾ ਠੀਕ ਨਹੀਂ ਕਿਉਂਕਿ ਇਹ ਅੰਦੋਲਨ ਸਿਆਸੀ ਨਹੀਂ ਹੈ। ਸੁਪਰੀਮ ਕੋਰਟ ਦੀ ਇਕ ਸੀਨੀਅਰ ਵਕੀਲ ਆਪਣੀ ਲੜਕੀ ਨੂੰ ਲੈ ਕੇ ਸ਼ਾਮਲ ਹੋਈ ਹੈ।
  ਗੋਦੀ ਮੀਡੀਆ ਦੀਆਂ ਅਫਵਾਹਾਂ ਫੈਲਾਉਣ ਵਾਲੀਆਂ ਖ਼ਬਰਾਂ ਦਾ ਮੁਕਾਬਲਾ ਕਰਨ ਲਈ ਜੱਸੀ ਸੰਘਾ ਦੀ ਅਗਵਾਈ ਵਿਚ ਨੌਜਵਾਨ ਲੜਕੀਆਂ ‘‘ਟਰਾਲੀ ਟਾਈਮਜ਼’’ ਅਖ਼ਬਾਰ ਪ੍ਰਕਾਸ਼ਤ ਕਰਵਾਕੇ ਸਮੁੱਚੇ ਅੰਦੋਲਨ ਵਿਚ ਵੰਡ ਰਹੀਆਂ ਹਨ। ਇਹ ਅਖਬਾਰ ਪੰਜਾਬੀ ਤੋਂ ਬਿਨਾ ਹਿੰਦੀ ਵਿਚ ਵੀ ਪ੍ਰਕਾਸ਼ਤ ਹੋ ਰਿਹਾ ਹੈ ਅਤੇ ਬਾਕੀ ਭਾਸ਼ਾਵਾਂ ਵਿਚ ਵੀ ਜਲਦੀ ਹੀ ਪ੍ਰਕਾਸ਼ਤ ਕਰਨ ਦਾ  ਪ੍ਰੋਗਰਾਮ ਹੈ। ਸਾਰੀਆਂ ਗ਼ਲਤ ਅਫਵਾਹਾਂ ਨੂੰ ਲੜਕੀਆਂ ਦਾ ਇਹ ਗਰੁਪ ਕਾਊਂਟਰ ਕਰ ਰਿਹਾ ਹੈ। ਸਮਾਜਿਕ, ਸਾਹਿਤਕ, ਸਭਿਆਚਾਰਕ, ਬੁੱਧੀਜੀਵੀਆਂ ਅਤੇ ਹੋਰ ਸਵੈ ਇਛਤ ਸੰਸਥਾਵਾਂ ਵਿਚ ਕੰਮ ਕਰ ਰਹੀਆਂ ਇਸਤਰੀਆਂ ਆਪਣੇ ਸੰਗਠਨਾ ਦੇ ਮੈਂਬਰਾਂ ਨੂੰ ਲੈ ਕੇ ਅੰਦੋਲਨ ਵਿਚ ਹਿੱਸਾ ਲੈ ਰਹੀਆਂ ਹਨ। ਕੰਵਲਜੀਤ ਕੌਰ ਜੋ ਕਿ ਅੰਮਿ੍ਰਤਸਰ ਵਿਖੇ ਇਕ ਸਵੈ ਇਛਤ ਸੰਸਥਾ ਨਾਲ ਕੰਮ ਕਰ ਰਹੀ ਹੈ, ਉਹ ਅੰਦੋਲਨ ਦੇ ਆਲੇ ਦੁਆਲੇ ਰਹਿਣ ਵਾਲੇ ਗਰੀਬ ਲੋਕਾਂ ਦੇ ਬੱਚਿਆਂ ਨੂੰ ਪੜ੍ਹਾਉਣ ਦੀ ਜ਼ਿੰਮੇਵਾਰੀ ਨਿਭਾਅ ਰਹੀ ਹੈ ਕਿਉਂਕਿ ਕੋਵਿਡ ਕਰਕੇ ਸਕੂਲ ਬੰਦ ਹਨ। ਇਸ ਤੋਂ ਇਲਾਵਾ ਦੇਸ਼ ਵਿਦੇਸ਼ ਵਿਚ ਬੈਠੀਆਂ ਕਵਿਤਰੀਆਂ ਸ਼ੋਸਲ ਮੀਡੀਆ ਉਪਰ ਅੰਦੋਲਨ ਦੇ ਹੱਕ ਵਿਚ ਕਵਿਤਾਵਾਂ ਲਿਖਕੇ ਪਾ ਰਹੀਆਂ ਹਨ। ਸ਼ੋਸ਼ਲ ਮੀਡੀਆ ਉਪਰ ਕੂੜ ਪ੍ਰਚਾਰ ਨੂੰ ਕਾਊਂਟਰ ਕਰਨ ਲਈ ਇਸਤਰੀਆਂ ਸਭ ਤੋਂ ਵੱਡਾ ਯੋਗਦਾਨ ਪਾ ਰਹੀਆਂ ਹਨ। ਕਲਾਕਾਰ ਇਸਤਰੀਆਂ ਕਿਸਾਨ ਅੰਦੋਲਨ ਦੇ ਹੱਕ ਵਿਚ ਪੇਂਟਿੰਗ ਕਰਕੇ ਆਪਣਾ ਫਰਜ਼ ਨਿਭਾ ਰਹੀਆਂ ਹਨ।
        ਸਮੁੱਚੇ ਤੌਰ ਤੇ ਨਤੀਜਾ ਭਾਵੇਂ ਅੰਦੋਲਨ ਦਾ ਉਸਾਰੂ ਆਉਣ ਦੀ ਉਮੀਦ ਹੈ ਪ੍ਰੰਤੂ ਇਸਤਰੀਆਂ ਦੀ ਹਿੱਸੇਦਾਰੀ ਪੰਜਾਬ ਦਾ ਸੁਨਹਿਰਾ ਭਵਿਖ ਬਣਾਉਣ ਵਿਚ ਸਾਰਥਿਕ ਸਾਬਤ ਹੋਵੇਗੀ।
ਨੋਟ-ਅੰਦੋਲਨ ਵਿਚ ਸਰਗਰਮੀ ਨਾਲ ਕੰਮ ਕਰਨ ਵਾਲੀਆਂ ਇਸਤਰੀਆਂ ਦੀਆਂ ਤਸਵੀਰਾਂ-

ਸਾਬਕਾ ਜਿਲ੍ਹਾ ਲੋਕ ਸੰਪਰਕ ਅਧਿਕਾਰੀ
ਮੋਬਾਈਲ-94178 13072

  ujagarsingh48@yahoo.com

ਸ੍ਰੀ ਗੁਰੂ ਤੇਗ ਬਹਾਦਰ ਦੇ ਸ਼ਹੀਦੀ ਦਿਵਸ 19 ਦਸੰਬਰ ‘ਤੇ ਵਿਸ਼ੇਸ਼ : ਮਾਨਵਤਾ ਅਤੇ ਇਨਸਾਨੀਅਤ ਦਾ ਰਖਵਾਲਾ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ - ਉਜਾਗਰ ਸਿੰਘ

ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਮਨੁੱਖੀ ਹੱਕਾਂ ਦੇ ਰਖਵਾਲੇ ਦੇ ਤੌਰ ਤੇ ਯਾਦ ਕੀਤਾ ਜਾਂਦਾ ਹੈ। ਇਨਸਾਨ ਆਪਣੇ ਮਨੁੱਖੀ ਹੱਕਾਂ ਦੀ ਰਖਵਾਲੀ ਲਈ ਹਮੇਸ਼ਾ ਤੱਤਪਰ ਰਹਿੰਦਾ ਹੈ। ਜਦੋਂ ਉਸ ਦੇ ਮਨੁੱਖੀ ਹੱਕਾਂ ਦਾ ਘਾਣ ਹੁੰਦਾ ਹੈ ਤਾਂ ਉਸਦੇ ਪ੍ਰਤੀਕਰਮ ਵਜੋਂ ਉਹ ਆਪਣੀ ਜਦੋਜਹਿਦ ਸ਼ੁਰੂ ਕਰ ਦਿੰਦਾ ਹੈ। ਕੁਝ ਇਨਸਾਨ ਅਜਿਹੇ ਹੁੰਦੇ ਹਨ, ਜਿਹੜੇ ਆਪਣੇ ਹੱਕਾਂ ਦੀ ਥਾਂ ਦੂਜਿਆਂ ਦੇ ਮਨੁੱਖੀ ਹੱਕਾਂ ਦੀ ਰਖਵਾਲੀ ਲਈ ਵੀ ਸਰਗਰਮ ਰਹਿੰਦੇ ਹਨ। ਉਨ੍ਹਾਂ ਵਿਚੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਹਨ, ਜਿਨ੍ਹਾਂ ਦੇ ਯੋਗਦਾਨ ਨੂੰ ਰਹਿੰਦੀ ਦੁਨੀਆਂ ਤੱਕ ਯਾਦ ਕੀਤਾ ਜਾਵੇਗਾ ਕਿਉਂਕਿ ਉਨ੍ਹਾਂ ਨੇ ਹਿੰਦੂ ਧਰਮ ਦੀ ਰੱਖਿਆ ਲਈ ਆਪਣਾ ਬਲੀਦਾਨ ਦਿੱਤਾ ਸੀ। ਪਰਜਾਤੰਤਰ ਦੇ ਹੋਂਦ ਵਿਚ ਆਉਣ ਤੋਂ ਪਹਿਲਾਂ ਰਾਜਿਆਂ ਮਹਾਰਾਜਿਆਂ ਦਾ ਰਾਜ ਹੁੰਦਾ ਸੀ। ਉਸ ਸਮੇਂ ਮਨੁੱਖੀ ਹੱਕਾਂ ਦਾ ਬਹੁਤਾ ਧਿਆਨ ਨਹੀਂ ਰੱਖਿਆ ਜਾਂਦਾ ਸੀ ਕਿਉਂਕਿ ਪਰਜਾ ਇਕ ਕਿਸਮ ਨਾਲ ਗੁਲਾਮ ਹੁੰਦੀ ਸੀ, ਇਸ ਕਰਕੇ ਉਨ੍ਹਾਂ ਦੀ ਸੁਣੀ ਨਹੀਂ ਜਾਂਦੀ ਸੀ। ਇਕਾ ਦੁਕਾ ਰਾਜੇ ਮਹਾਰਾਜਿਆਂ ਦਾ ਰਾਜ ਪ੍ਰਬੰਧ ਬਹੁਤ ਵਧੀਆ ਵੀ ਰਿਹਾ ਹੈ। ਸਿੱਖ ਧਰਮ ਦੇ ਤਿੰਨ ਗੁਰੂ ਸਾਹਿਬਾਨ ਸ੍ਰੀ ਗੁਰੂ ਅਰਜਨ ਦੇਵ, ਸ੍ਰੀ ਗੁਰੂ ਤੇਗ ਬਹਾਦਰ ਅਤੇ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਇਨਸਾਨੀਅਤ ਦੀ ਬਿਹਤਰੀ, ਭਲਾਈ, ਮਨੁੱਖੀ ਹੱਕਾਂ ਅਤੇ ਉਨ੍ਹਾਂ ਦੀ ਰੱਖਿਆ ਲਈ ਕੁਰਬਾਨੀਆਂ ਦੇ ਕੇ ਆਪਣੇ ਪੈਰੋਕਾਰਾਂ ਨੂੰ ਸਰਬਤ ਦੇ ਭਲੇ ਲਈ ਸ਼ਹਾਦਤਾਂ ਦੇਣ ਦੀ ਪ੍ਰੇਰਨਾ ਦਿੱਤੀ ਹੈ। ਜਿਸ ‘ਤੇ ਅੱਜ ਤੱਕ ਸਿੱਖ ਸੰਗਤ ਅਮਲ ਕਰਦੀ ਆ ਰਹੀ ਹੈ। ਇਤਿਹਾਸ ਵਿਚ ਸਭ ਤੋਂ ਪਹਿਲਾਂ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਹੀ ਮਨੁੱਖੀ ਹੱਕਾਂ ਲਈ ਆਵਾਜ ਬੁਲੰਦ ਕੀਤੀ ਸੀ। ਇਹ ਉਨ੍ਹਾਂ ਦਾ ਮਾਨਵਤਾ ਲਈ ਸਰਬ ਸਾਂਝੀਵਾਲਤਾ ਦਾ ਸੰਦੇਸ਼ ਸੀ। ਇਸ ਕਰਕੇ ਹੀ ਸਿੱਖ ਧਰਮ ਦੀ ਵਿਚਾਰਧਾਰਾ ਮਾਨਵਤਾ, ਇਨਸਾਨੀਅਤ, ਸਰਬੱਤ ਦੇ ਭਲੇ, ਸ਼ਹਿਨਸ਼ੀਲਤਾ, ਮਨੁੱਖੀ ਹੱਕਾਂ, ਗਊ ਅਤੇ ਗ਼ਰੀਬ ਦੀ ਰੱਖਿਆ ਦੀ ਪ੍ਰੇਰਨਾ ਦਿੰਦੀ ਹੈ। ਸਿੱਖ ਵਿਚਾਰਧਾਰਾ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਤੋਂ ਸ਼ੁਰੂ ਹੋ ਕੇ ਦਸਮ ਪਾਤਸ਼ਾਹੀ ਸ੍ਰੀ ਗੁਰੂ ਗੋਬਿੰਦ ਸਿੰਘ ਤੱਕ ਪਹੁੰਚਦੀ ਪਰਪੱਕ ਹੋ ਗਈ, ਜਿਸ ਕਰਕੇ ਉਨ੍ਹਾਂ ਦੇ ਪੈਰੋਕਾਰ ਹਮੇਸ਼ਾ ਹੱਕ ਤੇ ਸੱਚ ਤੇ ਪਹਿਰਾ ਦੇਣ ਲਈ ਤਤਪਰ ਰਹਿੰਦੇ ਹਨ। ਸਿੱਖ ਧਰਮ ਸੰਸਾਰ ਦਾ ਸਭ ਤੋਂ ਆਧੁਨਿਕ ਅਤੇ ਨਵਾਂ ਧਰਮ ਹੈ ਕਿਉਂਕਿ ਇਹ ਹਰ ਮਸਲੇ ਉਪਰ ਸੰਬਾਦ ਕਰਨ ਦੀ ਪ੍ਰੇਰਨਾ ਦਿੰਦਾ ਹੈ। ਸੰਬਾਦ ਤੋਂ ਭਾਵ ਜੇਕਰ ਕੋਈ ਸ਼ਾਸ਼ਕ ਲੋਕਾਈ ਨਾਲ ਚੰਗਾ ਸਲੂਕ  ਨਾ ਕਰੇ ਤਾਂ ਲੋਕਾਈ ਉਸ ਨਾਲ ਸੰਬਾਦ ਕਰਕੇ ਆਪਣੇ ਦੁੱਖਾਂ ਤੋਂ ਨਿਜ਼ਾਤ ਪਾ ਸਕਦੀ ਹੈ। ਸੰਬਾਦ ਦੀ ਪਰੰਪਰਾ ਵੀ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਹੀ ਸਿੱਧਾਂ ਨਾਲ ਗੋਸ਼ਟ ਕਰਕੇ ਸ਼ੁਰੂ ਕੀਤੀ ਸੀ। ਸਿੱਖ ਧਰਮ ਦਾ ਇਤਿਹਾਸ ਭਾਵੇਂ ਬਹੁਤਾ ਪੁਰਾਣਾ ਨਹੀਂ ਪ੍ਰੰਤੂ ਫਿਰ ਵੀ ਇਸਦਾ ਇਤਿਹਾਸ ਇਨਸਾਨੀਅਤ ਦੀ ਭਲਾਈ ਅਤੇ ਮਨੁੱਖੀ ਹੱਕਾਂ ਦੀ ਰੱਖਿਆ ਲਈ ਕੀਤੀਆਂ ਗਈਆਂ ਕੁਰਬਾਨੀਆਂ ਨਾਲ ਭਰਿਆ ਪਿਆ। ਜੇਕਰ ਸਿੱਖ ਧਰਮ ਦੇ 550 ਸਾਲਾਂ ਤੇ ਇਤਿਹਾਸ ਉਪਰ ਸਰਸਰੀ ਨਜ਼ਰ ਮਾਰੀ ਜਾਵੇ ਤਾਂ ਸਿੱਖਾਂ ਵੱਲੋਂ ਜ਼ਬਰ ਅਤੇ ਜ਼ੁਲਮ ਦੇ ਵਿਰੁਧ ਉਠਾਈਆਂ ਆਵਾਜ਼ਾਂ ਅਤੇ ਕੁਰਬਾਨੀਆਂ ਨੂੰ ਸੁਨਹਿਰੀ ਅੱਖਰਾਂ ਵਿਚ ਲਿਖਿਆ ਮਿਲੇਗਾ। ਸਭ ਤੋਂ ਪਹਿਲਾਂ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਬਾਬਰ ਬਾਣੀ ਲਿਖਕੇ ਬਾਬਰ ਦੀਆਂ ਲੋਕਾਈ ਵਿਰੁਧ ਕੀਤੀਆਂ ਜਾ ਰਹੀਆਂ ਜ਼ਿਆਦਤੀਆਂ ਨੂੰ ਵੰਗਾਰਿਆ ਸੀ। ਇਸੇ ਤਰ੍ਹਾਂ ਇਸਤਰੀਆਂ ਨਾਲ ਸਮਾਜ ਵੱਲੋਂ ਕੀਤੇ ਜਾਂਦੇ ਵਿਤਕਰੇ ਦੇ ਵਿਰੋਧ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਕਿਹਾ ਸੀ ਇਹ ਸਾਡੀ ਜਨਮ ਦਾਤਾ ਹੈ। ਇਸਤਰੀ ਨੂੰ ਮੰਦਾ ਨਾ ਕਿਹਾ ਜਾਵੇ। ਇਸਦੀ ਨਿੰਦਿਆ ਵੀ ਨਾ ਕੀਤੀ ਜਾਵੇ। ਗੁਰੂ ਸਾਹਿਬ ਨੇ ਕਿਸੇ ਇਕ ਫਿਰਕੇ, ਰਾਜ ਜਾਂ ਦੇਸ਼ ਦੀ ਗੱਲ ਨਹੀਂ ਕੀਤੀ ਸੀ। ਉਨ੍ਹਾਂ ਨੇ ਤਾਂ ਸਮੁਚੀ ਮਾਨਵਤਾ ਦੇ ਹੱਕ ਵਿਚ ਵਕਾਲਤ ਕੀਤੀ ਸੀ। ਬਾਬਰ ਮਾਨਵਤਾ ਦੇ ਹੱਕਾਂ ਦਾ ਘਾਣ ਕਰ ਰਿਹਾ ਸੀ। ਗੁਰੂ ਨਾਨਕ ਦੇਵ ਜੀ ਪਹਿਲੇ ਮਹਾਂ ਪੁਰਸ਼ ਸਨ, ਜਿਨ੍ਹਾਂ ਨੇ ਬਾਬਰ ਦੇ ਜ਼ੁਲਮ ਦੇ ਵਿਰੁਧ ਆਵਾਜ਼ ਬੁਲੰਦ ਕੀਤੀ ਸੀ। ਉਨ੍ਹਾਂ ਤੋਂ ਬਾਅਦ ਤਾਂ ਲਗਪਗ ਸਾਰੇ ਗੁਰੂ ਸਾਹਿਬਾਨ ਨੇ ਮਨੁੱਖੀ ਹੱਕਾਂ ਦੀ ਰਖਵਾਲੀ ਅਤੇ ਮਾਨਵਤਾ ਦੇ ਹਿਤਾਂ ‘ਤੇ ਪਹਿਰਾ ਦਿੰਦਿਆਂ ਉਨ੍ਹਾਂ ਦੇ ਲਈ ਆਵਾਜ਼ ਬੁਲੰਦ ਕੀਤੀ ਸੀ। ਮੀਰੀ ਤੇ ਪੀਰੀ ਦਾ ਸੰਕਲਪ ਵੀ ਮਨੁੱਖੀ ਹੱਕਾਂ ਉਪਰ ਪਹਿਰਾ ਦੇਣਾ ਹੀ ਹੈ।
            ਸਿੱਖ ਧਰਮ ਦਾ ਇਤਿਹਾਸ ਵਿਲੱਖਣਤਾਵਾਂ ਦਾ ਮੁਜੱਸਮਾ ਹੈ। ਸਿੱਖ ਧਰਮ ਦੇ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਲਾਸਾਨੀ ਕੁਰਬਾਨੀ ਸੰਸਾਰ ਦੇ ਇਤਿਹਾਸ ਵਿਚ ਪਹਿਲੀ ਅਜਿਹੀ ਸ਼ਹਾਦਤ ਹੈ, ਜਿਹੜੀ ਇਨਸਾਨੀਅਤ ਦੀ ਰੱਖਿਆ ਲਈ ਕਾਤਲ ਕੋਲ ਕਤਲ ਹੋਣ ਵਾਲਾ ਵਿਅਕਤੀ ਆਪ ਜਾ ਕੇ ਕੁਰਬਾਨੀ ਦੇਣ ਲਈ ਕਹੇ। ਇਹ ਕੁਰਬਾਨੀ ਉਨ੍ਹਾਂ ਉਦੋਂ ਦਿੱਤੀ ਜਦੋਂ ਕਸ਼ਮੀਰੀ ਪੰਡਤਾਂ ਨੇ ਆ ਕੇ ਵਿਥਿਆ ਸੁਣਾਈ ਕਿ ਮੌਕੇ ਦਾ ਹਾਕਮ ਉਨ੍ਹਾਂ ਦਾ ਧਰਮ ਬਦਲ ਰਿਹਾ ਹੈ। ਉਹ ਇਹ ਕਹਿ ਰਿਹਾ ਹੈ ਕਿ ਜੇ ਧਰਮ ਨਹੀਂ ਬਦਲਣਾ ਤਾਂ ਕੋਈ ਵੱਡਾ ਵਿਅਕਤੀ ਕੁਰਬਾਨੀ ਦੇਵੇ। ਉਸ ਸਮੇਂ ਬਾਲ ਗੋਬਿੰਦ ਉਨ੍ਹਾਂ ਕੋਲ ਹੀ ਖੇਡ ਰਿਹਾ ਸੀ, ਜਿਨ੍ਹਾਂ ਨੇ ਪੰਡਤਾਂ ਨੂੰ ਉਦਾਸ ਵੇਖ ਕੇ ਆਪਣੇ ਪਿਤਾ ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਕਿਹਾ ਕਿ ਤੁਹਾਡੇ ਨਾਲੋਂ ਵੱਡਾ ਵਿਅਕਤੀ ਕੌਣ ਹੈ ? ਇਤਿਹਾਸ ਵਿਚ ਅਜਿਹੀ ਹੋਰ ਕੋਈ ਹੋਰ ਉਦਾਹਰਣ ਨਹੀਂ ਮਿਲਦੀ, ਜਿਸ ਵਿਚ ਨੌਂ ਸਾਲ ਦਾ ਬਾਲ ਸਪੁੱਤਰ ਆਪਣੇ ਪਿਤਾ ਨੂੰ ਆਪ ਕਹੇ ਕਿ ਤੁਹਾਡੇ ਨਾਲੋਂ ਵੱਡਾ ਵਿਅਕਤੀ ਕੌਣ ਹੈ, ਤੁਸੀਂ ਆਪ ਹਿੰਦੂ ਧਰਮ ਦੀ ਰੱਖਿਆ ਲਈ ਕੁਰਬਾਨੀ ਦਿਓ। ਉਨ੍ਹਾਂ ਹਿੰਦੂ ਧਰਮ ਦੀ ਰੱਖਿਆ ਲਈ ਦਿੱਲੀ ਜਾ ਕੇ ਆਪ ਕੁਰਬਾਨੀ ਦਿੱਤੀ। ਇਸੇ ਲਈ ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਤਿਲਕ ਜੰਜੂ ਦਾ ਰਾਖਾ ਕਿਹਾ ਜਾਂਦਾ ਹੈ। ਇਹ ਵੀ ਹੈਰਾਨੀ ਦੀ ਅਦਭੁਤ ਗੱਲ ਹੈ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਕੁਰਬਾਨੀ ਦੇਣ ਲਈ ਉਨ੍ਹਾਂ ਸਮਿਆਂ ਵਿਚ ਜਦੋਂ ਆਵਾਜਾਈ ਦਾ ਹੋਰ ਕੋਈ ਸਾਧਨ ਨਹੀਂ ਹੁੰਦਾ ਸੀ ਤਾਂ ਉਹ ਹਜ਼ਾਰਾਂ ਮੀਲਾਂ ਦਾ ਸਫਰ ਪੈਦਲ ਤਹਿ ਕਰਕੇ ਦਿੱਲੀ ਪਹੁੰਚੇ। ਜਿਸ ਰਸਤੇ ਸ੍ਰੀ ਗੁਰੂ ਤੇਗ ਬਹਾਦਰ ਜੀ ਦਿੱਲੀ ਕੁਰਬਾਨੀ ਦੇਣ ਲਈ ਗਏ ਅਤੇ ਜਿਥੇ ਉਨ੍ਹਾਂ ਰਾਤਾਂ ਨੂੰ ਵਿਸਰਾਮ ਕੀਤਾ। ਉਨ੍ਹਾਂ ਸਾਰੀਆਂ ਥਾਵਾਂ ‘ਤੇ ਉਨ੍ਹਾਂ ਦੀ ਯਾਦ ਵਿਚ ਗੁਰੂ ਘਰ ਉਸਾਰੇ ਹੋਏ ਹਨ। ਜਿਹੜੇ ਰਹਿੰਦੀ ਦੁਨੀਆਂ ਤੱਕ ਆਉਣ ਵਾਲੀ ਪੀੜ੍ਹੀ ਨੂੰ ਸ਼ਾਂਤੀ, ਸਦਭਾਵਨਾ, ਭਰਾਤਰੀ ਭਾਵ, ਸ਼ਹਿਨਸ਼ੀਲਤਾ, ਮਿਲਵਰਤਨ ਅਤੇ ਦੂਜਿਆਂ ਦੇ ਦੁੱਖ ਦੂਰ ਕਰਨ ਦੀ ਪ੍ਰੇਰਨਾ ਦਿੰਦੇ ਰਹਿਣਗੇ। ਪਟਿਆਲਾ ਜਿਲ੍ਹੇ ਵਿਚ ਬਹਾਦਰਗੜ੍ਹ ਅਤੇ ਸਥਾਨਕ ਪਟਿਆਲਾ ਸ਼ਹਿਰ ਵਿਖੇ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਉਨ੍ਹਾਂ ਦੀ ਯਾਦ ਵਿਚ ਉਸਾਰੇ ਹੋਏ ਹਨ। ਭਾਰਤ ਵਿਚ ਜੇਕਰ ਅੱਜ ਹਿੰਦੂ ਧਰਮ ਦੀ ਹੋਂਦ ਬਰਕਰਾਰ ਹੈ ਤਾਂ ਸਿਰਫ ਸ੍ਰੀ ਗੁਰੂ ਤੇਗ ਬਹਾਦਰ ਦੀ ਕੁਰਬਾਨੀ ਕਰਕੇ ਹੈ। ਪ੍ਰੰਤੂ ਦੁੱਖ ਇਸ ਗੱਲ ਦਾ ਹੈ ਕਿ ਕੁਝ ਅਖੌਤੀ ਵਿਦਵਾਨ ਅਤੇ ਸਿਆਸੀ ਨੇਤਾ ਧਰਮ ਦੇ ਵਲੱਗਣ ਵਿਚੋਂ ਨਿਕਲਕੇ ਇਨਸਾਨੀਅਤ ਦੀ ਗੱਲ ਕਰਨ ਦੀ ਥਾਂ ਘਿਰਣਾ ਪੈਦਾ ਕਰ ਰਹੇ ਹਨ। ਉਹ ਆਪਣੇ ਇਤਿਹਾਸ ਨੂੰ ਹੀ ਅਣਡਿਠ ਕਰ ਰਹੇ ਹਨ। ਸ੍ਰੀ ਗੁਰੂ ਤੇਗ ਬਹਾਦਰ ਦੀ ਕੁਰਬਾਨੀ ਕਰਕੇ ਹੀ ਉਨ੍ਹਾਂ ਨੂੰ ਹਿੰਦ ਦੀ ਚਾਦਰ ਕਿਹਾ ਜਾਂਦਾ ਹੈ। ਧਰਮ ਭਾਵੇਂ ਕੋਈ ਵੀ ਹੋਵੇ ਉਹ ਘਿਰਣਾ ਅਤੇ ਝਗੜੇ ਝੇੜਿਆਂ ਤੋਂ ਦੂਰ ਹੁੰਦਾ ਹੈ। ਉਹ ਹਮੇਸ਼ਾ ਸ਼ਾਂਤੀ, ਸਦਭਾਵਨਾ, ਸਹਿਹੋਂਦ ਅਤੇ ਭਾਈਚਾਰਕ ਸਹਿਹੋਂਦ ਦਾ ਸੰਦੇਸ਼ ਦਿੰਦਾ ਹੈ।
               ਅੱਜ ਜਦੋਂ ਸਮਾਜ ਦੇ ਵੱਖ-ਵੱਖ ਫਿਰਕਿਆਂ ਅਤੇ ਧਰਮਾ ਦੇ ਪੈਰੋਕਾਰਾਂ ਵਿਚ ਆਪਸੀ ਕੁੜੱਤਣ ਵਧ ਰਹੀ ਹੈ ਤਾਂ ਇਸ ਸਮੇਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਉਪਰ ਉਨ੍ਹਾਂ ਦੀ ਕੁਰਬਾਨੀ ਬਾਰੇ ਆਮ ਲੋਕਾਂ ਨੂੰ ਸਿਖਿਅਤ ਕਰਨ ਦੀ ਲੋੜ ਹੈ ਤਾਂ ਜੋ ਆਪਸੀ ਸਦਭਾਵਨਾ ਅਤੇ ਪਿਆਰ ਦਾ ਵਾਤਵਰਨ ਬਰਕਰਾਰ ਰਹਿ ਸਕੇ। ਭਾਰਤ ਸਰਕਾਰ ਨੂੰ ਉਨ੍ਹਾਂ ਦੇ ਜੀਵਨ ਅਤੇ ਕੁਰਬਾਨੀ ਬਾਰੇ ਵਿਦਿਆਰਥੀਆਂ ਨੂੰ ਜਾਣਕਾਰੀ ਦੇਣ ਲਈ ਸਕੂਲਾਂ ਦੀਆਂ ਪਾਠ ਪੁਸਤਕਾਂ ਵਿਚ ਉਨ੍ਹਾਂ ਬਾਰੇ ਲੇਖ ਸ਼ਾਮਲ ਕਰਨੇ ਚਾਹੀਦੇ ਹਨ।

ਸਾਬਕਾ ਜਿਲ੍ਹਾ ਲੋਕ ਸੰਪਰਕ ਅਧਿਕਾਰੀ
ਮੋਬਾਈਲ-94178 13072   
ujagarsingh480yahoo.com

ਕਿਸਾਨ ਅੰਦੋਲਨ ਅਨੇਕ ਨਵੇਂ ਕੀਰਤੀਮਾਨ ਸਿਰਜਕੇ ਭਾਈਚਾਰਕ ਸਾਂਝ ਦਾ ਪ੍ਰਤੀਕ ਬਣਿਆਂ - ਉਜਾਗਰ ਸਿੰਘ

ਦਿੱਲੀ ਦੀਆਂ ਸਰਹੱਦਾਂ ਉਪਰ ਚਲ ਰਿਹਾ ਕਿਸਾਨ ਅੰਦੋਲਨ ਕਈ ਨਵੇਂ ਕੀਰਤੀਮਾਨ ਸਿਰਜਕੇ ਭਾਈਚਾਰਕ ਸਾਂਝ ਦਾ ਪ੍ਰਤੀਕ ਬਣ ਗਿਆ ਹੈ। ਇਕ ਕਿਸਮ ਨਾਲ ਸ਼ਾਂਤਮਈ ਇਨਕਲਾਬ ਦੀ ਨੀਂਹ ਰੱਖੀ ਗਈ ਹੈ। ਪੰਜਾਬੀਆਂ ਦੇ ਖ਼ੂਨ ਵਿਚ ਲੜਨ ਮਰਨ ਦਾ ਜ਼ਜਬਾ, ਲਗਨ, ਦਿ੍ਰੜ੍ਹਤਾ, ਜੋਸ਼, ਅਖ਼ਰੋਸ਼ ਦਲੇਰੀ ਅਤੇ ਹਿੰਮਤ ਨਾ ਹਾਰਨ ਦੀ ਪ੍ਰਵਿਰਤੀ ਹੈ, ਜਿਸ ਕਰਕੇ ਉਹ ਜੋ ਪ੍ਰਣ ਕਰ ਲੈਣ ਉਸਦੀ ਪ੍ਰਾਪਤੀ ਤੋਂ ਬਿਨਾ ਪਿਛੇ ਨਹੀਂ ਹੱਟਦੇ। ਸਬਰ, ਸੰਤੋਖ, ਸ਼ਹਿਨਸ਼ੀਲਤਾ ਅਤੇ ਸਰਬਤ ਦਾ ਭਲਾ ਕਰਨ ਦੀ ਭਾਵਨਾ ਵੀ ਗੁਰੂਆਂ ਨੇ ਉਨ੍ਹਾਂ ਵਿਚ ਪ੍ਰਜਵਲਿਤ ਕੀਤੀ ਹੋਈ ਹੈ ਪ੍ਰੰਤੂ ਜਦੋਂ ਜ਼ੁਲਮ ਵੱਧ ਜਾਵੇ ਤਾਂ ਸ਼ਮਸ਼ੀਰ ਚੁਕਣ ਦਾ ਸਿਧਾਂਤ ਵੀ ਗੁਰੂ ਸਾਹਿਬ ਨੇ ਦਿੱਤਾ ਹੈ। ਇਸਦਾ ਸਬੂਤ ਦੇਸ਼ ਦੀ ਆਜ਼ਾਦੀ ਦੀ ਮੁਹਿੰਮ ਵਿਚ ਪੰਜਾਬੀਆਂ ਦੇ ਯੋਗਦਾਨ ਤੋਂ ਸਾਫ ਹੋ ਜਾਂਦਾ ਹੈ। ਦੇਸ਼ ਦੀ ਆਜ਼ਾਦੀ ਤੋਂ ਬਾਅਦ ਸਰਹੱਦਾਂ ਤੇ ਭਾਵੇਂ ਪਾਕਿਸਤਾਨ ਅਤੇ ਚੀਨ ਦੀ ਲੜਾਈ ਹੋਵੇ ਹਮੇਸ਼ਾ ਪੰਜਾਬੀਆਂ ਨੇ ਮੋਹਰੀ ਦੀ ਭੂਮਿਕਾ ਨਿਭਾਕੇ ਮੱਲਾਂ ਮਾਰੀਆਂ ਹਨ। ਪਾਕਿਸਤਾਨ ਵਿਚੋਂ ਬੰਗਲਾ ਦੇਸ਼ ਨੂੰ ਵੱਖਰਾ ਦੇਸ਼ ਬਣਾਉਣ ਦੀ ਲੜਾਈ ਵਿਚ ਇਕ ਲੱਖ ਪਾਕਿਸਤਾਨੀ ਫੌਜੀਆਂ ਤੋਂ ਹਥਿਆਰ ਸੁਟਵਾਉਣ ਵਾਲੇ ਜਗਜੀਤ ਸਿੱਘ ਅਰੋੜਾ ਵੀ ਪੰਜਾਬੀ ਹੀ ਸਨ। ਵਿਰੋਧੀਆਂ ਤੋਂ ਹਥਿਆਰ ਸੁਟਵਾਉਣ ਦਾ ਤਜਰਬਾ ਪੰਜਾਬੀਆਂ ਕੋਲ ਹੈ। ਕਿਸਾਨ ਅੰਦੋਲਨ ਵੀ ਕੇਂਦਰ ਸਰਕਾਰ ਦੇ ਜ਼ੁਲਮ ਦੇ ਵਿਰੋਧ ਦਾ ਹੀ ਨਤੀਜਾ ਹੈ। ਕਿਸਾਨ ਅੰਦੋਲਨ ਵਿਚ ਵੀ ਪੰਜਾਬੀ ਹੀ ਮੋਹਰੀ ਦੀ ਭੂਮਿਕਾ ਨਿਭਾ ਰਹੇ ਹਨ। ਹਰਿਆਣਵੀ ਵੀ ਮੁੱਢਲੇ ਤੌਰ ਤੇ ਪੰਜਾਬੀ ਹੀ ਹਨ। ਕੇਂਦਰ ਸਰਕਾਰ ਵੱਲੋਂ ਕਿਸਾਨਾ ਦੀ ਆਮਦਨ ਵਧਾਉਣ ਦੇ ਨਾਂ ਉਪਰ ਖੇਤੀਬਾੜੀ ਨਾਲ ਸੰਬੰਧਤ ਬਣਾਏ ਗਏ ਤਿੰਨ ਕਾਲੇ ਕਾਨੂੰਨਾਂ ਦੇ ਵਿਰੋਧ ਵਿਚ ਕੀਤੇ ਜਾ ਰਹੇ ਕਿਸਾਨ ਅੰਦੋਲਨ ਨੇ ਕਈ ਨਵੇਂ ਕੀਰਤੀਮਾਨ ਸਿਰਜ ਦਿੱਤੇ ਹਨ। ਇਸ ਅੰਦੋਲਨ ਨੇ ਪੰਜਾਬ ਦੇ ਕਿਸਾਨਾ ਦੀਆਂ 31 ਜਥੇਬੰਦੀਆਂ ਵਿਚ ਅਨੇਕਾਂ ਵਖਰੇਵੇਂ ਹੋਣ ਦੇ ਬਾਵਜੂਦ ਜਦੋਂ ਕੇਂਦਰ ਨੇ ਉਨ੍ਹਾਂ ਦੇ ਅਸਤਿਤਵ ਨੂੰ ਹੱਥ ਪਾ ਲਿਆ ਤਾਂ ਇਕ ਮੰਚ ‘ਤੇ ਇਕੱਠੇ ਹੋ ਗਏ। ਇਸ ਤੋਂ ਵੀ ਵੱਡੀ ਗੱਲ ਇਸ ਅੰਦੋਲਨ ਨੇ ਭਾਰਤ ਦੇ ਸਮੁੱਚੇ ਕਿਸਾਨਾ ਨੂੰ ਵੀ ਲਾਮਬੰਦ ਕਰ ਦਿੱਤਾ ਹੈ। ਪੰਜਾਬ ਅਤੇ ਹਰਿਆਣਾ ਵਿਚ ਹੁਣ ਤੱਕ ਜਿਹੜੀ ਦੋਹਾਂ ਰਾਜਾਂ ਦੇ ਕਿਸਾਨਾ ਦੇ ਹਿਤਾਂ ਦੇ ਟਕਰਾਓ ਕਰਕੇ ਕੁੜੱਤਣ ਵਧਦੀ ਹੀ ਜਾ ਰਹੀ ਸੀ, ਉਹ ਵੀ ਖ਼ਤਮ ਕਰ ਦਿੱਤੀ ਹੈ। ਹਰਿਆਣਾ ਦੇ ਕਿਸਾਨ ਪੰਜਾਬ ਦੇ ਕਿਸਾਨਾ ਨਾਲ ਮੋਢੇ ਨਾਲ ਮੋਢਾ ਜੋੜਕੇ ਜਦੋਜਹਿਦ ਕਰ ਰਹੇ ਹਨ। ਇਥੇ ਹੀ ਬਸ ਨਹੀਂ ਹਰਿਆਣਵੀ ਪੰਜਾਬੀ ਕਿਸਾਨਾ ਦੀ ਆਓ ਭਗਤ ਵਿਚ ਵੀ ਕੋਈ ਕਸਰ ਨਹੀਂ ਛੱਡ ਰਹੇ। ਇਕ ਹੋਰ ਮਹੱਤਵਪੂਰਨ ਗੱਲ ਇਹ ਵੀ ਹੈ ਕਿ ਹੁਣ ਤੱਕ ਦੇਸ ਵਿਚ ਇਤਨਾ ਵੱਡਾ, ਲੰਮਾ ਅਤੇ ਸ਼ਾਂਤਮਈ ਕੋਈ ਵੀ ਅੰਦੋਲਨ ਨਹੀਂ ਹੋਇਆ। ਇਹ ਅੰਦੋਲਨ ਇਤਿਹਾਸ ਦਾ ਹਿੱਸਾ ਬਣੇਗਾ। ਅੰਦੋਲਨ ਆਮ ਤੌਰ ਤੇ ਹਿੰਸਕ ਹੋ ਜਾਂਦੇ ਹਨ ਪ੍ਰੰਤੂ ਕਿਸਾਨਾ ਦਾ ਇਹ ਅੰਦੋਲਨ ਪੂਰਨ ਸ਼ਾਂਤਮਈ ਢੰਗ ਨਾਲ ਵੱਡਾ ਇਕੱਠ ਹੋਣ ਦੇ ਬਾਵਜੂਦ ਚਲ ਰਿਹਾ ਹੈ। ਭਾਵੇਂ ਕੇਂਦਰੀ ਏਜੰਸੀਆਂ ਨੇ ਇਸ ਅੰਦੋਲਨ ਵਿਚ ਆਪਣੇ ਬੰਦਿਆਂ ਦੀ ਘੁਸਪੈਠ ਕਰਵਾਕੇ ਅਸ਼ਾਂਤ ਕਰਨ ਦੀ ਕੋਸਿਸ਼ ਕੀਤੀ ਹੈ। ਕਿਸਾਨ ਉਨ੍ਹਾਂ ਘੁਸਪੈਠੀਆਂ ਉਪਰ ਵੀ ਹੱਥ ਨਹੀਂ ਚੁਕ ਰਹੇ। ਉਨ੍ਹਾਂ ਘੁਸਪੈਠੀਆਂ ਨੂੰ ਸ਼ਾਂਤਮਈ ਢੰਗ ਨਾਲ ਪਕੜਕੇ ਪੁਲਿਸ ਦੇ ਸਪੁਰਦ ਕਰ ਰਹੇ ਹਨ। ਇਸ ਤੋਂ ਪਹਿਲਾਂ ਹਰ ਅੰਦੋਲਨ ਦੀ ਰਹਿਨੁਮਾਈ ਜਾਂ ਪਿਠਭੂਮੀ ਵਿਚ ਕੋਈ ਨਾ ਕੋਈ ਸਿਆਸੀ ਪਾਰਟੀ ਹੁੰਦੀ ਸੀ। ਇਸ ਵਾਰ ਕਿਸੇ ਵੀ ਸਿਆਸੀ ਪਾਰਟੀ ਨੂੰ ਇਸ ਅੰਦੋਲਨ ਵਿਚ ਦਖ਼ਲਅੰਦਾਜ਼ੀ ਨਹੀਂ ਕਰਨ ਦਿੱਤੀ ਜਾ ਰਹੀ। ਇਥੋਂ ਤੱਕ ਕੇ ਸਟੇਜਾਂ ਦੇ ਕੋਲ ਢੁਕਣ ਹੀ ਨਹੀਂ ਦਿੱਤਾ ਜਾਂਦਾ। ਹਾਲਾਂ ਕਿ ਅੰਦੋਲਨ ਵਿਚ ਪੰਜਾਬ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਦੇ ਵਰਕਰ ਸ਼ਾਮਲ ਹੋ ਰਹੇ ਹਨ ਪ੍ਰੰਤੂ ਉਹ ਕੋਈ ਵੀ ਆਪੋ ਆਪਣੀਆਂ ਪਾਰਟੀਆਂ ਦਾ ਝੰਡਾ ਨਹੀਂ ਲਿਜਾ ਰਹੇ, ਸਿਰਫ ਕਿਸਾਨ ਯੂਨੀਅਨ ਦਾ ਇਕੋ ਇਕ ਝੰਡਾ ਲੈ ਕੇ ਜਾਣ ਦੀ ਪ੍ਰਵਾਨਗੀ ਹੈ। ਅਨੁਸ਼ਾਸਨ ਵੀ ਕਮਾਲ ਦਾ ਹੈ। ਕੋਈ ਹੁਲੜਬਾਜ਼ੀ ਨਹੀਂ। ਸਗੋਂ ਸ਼ਾਂਤਮਈ ਰਹਿਣ ਦੀਆਂ ਅਪੀਲਾਂ ਸਟੇਜ ਤੋਂ ਵਾਰ ਵਾਰ ਕੀਤੀਆਂ ਜਾ ਰਹੀਆਂ ਹਨ। ਭਾਵੇਂ ਭਾਰਤੀ ਜਨਤਾ ਪਾਰਟੀ ਦੇ ਨੇਤਾਵਾਂ ਨੇ ਇਸ ਅੰਦੋਲਨ ਨੂੰ ਵਖਵਾਦੀ ਵੀ ਕਿਹਾ ਹੈ। ਪ੍ਰੰਤੂ ਦੂਜੇ ਰਾਜਾਂ ਦੇ ਕਿਸਾਨ ਕਹਿ ਰਹੇ ਹਨ ਕਿ ਜੇ ਆਪਣੇ ਹੱਕ ਮੰਗਣਾ ਵਖਵਾਦੀ ਹੈ ਤਾਂ ਉਹ ਵੀ ਵੱਖਵਾਦੀ ਹਨ। ਦੇਸ ਵਿਚ ਜਿਤਨੇ ਵੀ ਅੰਦੋਲਨ ਹੁੰਦੇ ਰਹੇ ਹਨ, ਉਨ੍ਹਾਂ ਦੀ ਅਗਵਾਈ ਮਰਦ ਹੀ ਕਰਦੇ ਰਹੇ ਹਨ ਪ੍ਰੰਤੂ ਇਸ ਅੰਦੋਲਨ ਦੀ ਵਿਲੱਖਣਤਾ ਇਹ ਹੈ ਕਿ ਇਸ ਵਿਚ ਇਸਤਰੀਆਂ, ਬੱਚੇ, ਨੌਜਵਾਨ, ਵਿਦਿਆਰਥੀ ਅਤੇ ਬਜ਼ੁਰਗ ਵੀ ਬਰਾਬਰ ਗਿਣਤੀ ਵਿਚ ਸ਼ਾਮਲ ਹਨ। ਪੰਜਾਬ ਦੇ ਨੌਜਵਾਨਾ ਨੇ ਵੱਡੀ ਗਿਣਤੀ ਵਿਚ ਹਿੱਸਾ ਲੈ ਕੇ ਸਾਬਤ ਕਰ ਦਿੱਤਾ ਹੈ ਕਿ ਉਹ ਪੰਜਾਬ ਦੇ ਰੱਖਵਾਲੇ ਹਨ।
     ਇਹ ਗੱਲ ਤਾਂ ਠੀਕ ਹੈ ਕਿ ਆਮ ਲੋਕਾਂ ਨੂੰ ਆਵਾਜਾਈ ਦੀ ਅੰਦੋਲਨ ਨਾਲ ਥੋੜ੍ਹੀ ਮੁਸ਼ਕਲ ਆ ਰਹੀ ਹੈ ਪ੍ਰੰਤੂ ਫਿਰ ਵੀ ਹੈਰਾਨੀ ਦੀ ਗੱਲ ਹੈ ਕਿ ਆਮ ਲੋਕ ਇਸ ਅੰਦੋਲਨ ਦੇ ਹੱਕ ਵਿਚ ਖੜ੍ਹੇ ਹਨ। ਸਮਾਜ ਦੇ ਹਰ ਵਰਗ ਦੀਆਂ ਸੰਸਥਾਵਾਂ ਇਸ ਅੰਦੋਲਨ ਦਾ ਹਿੱਸਾ ਬਣ ਰਹੀਆਂ ਹਨ। ਇਸ ਤੋਂ ਪਹਿਲਾਂ ਸਿਰਫ ਇਕ ਅੱਧੀ ਸੰਸਥਾ ਕਿਸੇ ਵੀ ਅੰਦੋਲਨ ਦੀ ਸਪੋਰਟ ਤਾਂ ਕਰ ਦਿੰਦੀ ਸੀ ਪ੍ਰੰਤੂ ਉਸ ਵਿਚ ਸ਼ਾਮਲ ਨਹੀਂ ਹੁੰਦੀ ਸੀ। ਇਸ ਅੰਦੋਲਨ ਵਿਚ ਦੇਸ ਅਤੇ ਖਾਸ ਤੌਰ ਤੇ ਪੰਜਾਬ ਦੀ ਕੋਈ ਅਜਿਹੀ ਸੰਸਥਾ ਨਹੀਂ ਜਿਹੜੀ ਸ਼ਾਮਲ ਨਾ ਹੋ ਰਹੀ ਹੋਵੇ। ਮੁੱਖ ਤੌਰ ਤੇ ਕਲਾਕਾਰ, ਡਾਕਟਰ, ਵਕੀਲ, ਸਮਾਜ ਸੇਵੀ ਸੰਸਥਾਵਾਂ, ਪੈਰਾ ਮੈਡੀਕਲ ਸਭਾਵਾਂ,  ਕਰਮਚਾਰੀਆਂ ਅਤੇ ਅਧਿਕਾਰੀਆਂ ਦੀਆਂ ਸੰਸਥਾਵਾਂ, ਸਾਬਕਾ ਨੌਕਰਸ਼ਾਹ, ਸਾਬਕਾ ਫੌਜੀ ਅਧਿਕਾਰੀ, ਸਾਹਿਤਕਾਰ, ਪੱਤਰਕਾਰ, ਵਿਦਿਆਰਥੀ ਜਥੇਬੰਦੀਆਂ, ਨਿਹੰਗ ਸਿੰਘ ਅਤੇ ਵੱਖ ਵੱਖ ਖੇਤਰਾਂ ਦੇ ਮਹੱਤਵਪੂਰਨ ਵਿਅਕਤੀਆਂ ਨੂੰ ਕੇਂਦਰ ਸਰਕਾਰ ਵੱਲੋਂ ਜਿਹੜੇ ਪੁਰਸਕਾਰ ਮਿਲੇ ਹੋਏ ਸਨ, ਉਨ੍ਹਾਂ ਨੂੰ ਵਿਰੋਧ ਕਰਕੇ ਵਾਪਸ ਕਰ ਰਹੇ ਹਨ। ਭਾਰਤ ਦੇ ਇਤਿਹਾਸ ਵਿਚ ਕਿਸੇ ਵੀ ਅੰਦੋਲਨ ਨੂੰ ਇਤਨਾ ਸਮਰਥਨ ਨਹੀਂ ਮਿਲਿਆ ਜਿਤਨਾ ਇਸ ਅੰਦੋਲਨ ਨੂੰ ਮਿਲ ਰਿਹਾ ਹੈ।
     ਵਿਦੇਸ਼ਾਂ ਵਿਚ ਜਿਹੜੇ ਪਰਵਾਸੀ ਵਸੇ ਹੋਏ ਹਨ, ਉਹ ਵੀ ਉਥੇ ਕਿਸਾਨਾ ਨਾਲ ਹਮਦਰਦੀ ਪ੍ਰਗਟਾਉਣ ਲਈ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਇਸ ਤੋਂ ਇਲਾਵਾ ਉਹ ਕਿਸਾਨ ਅੰਦੋਲਨ ਲਈ ਆਰਥਿਕ ਮਦਦ ਵੀ ਕਰ ਰਹੇ ਹਨ। ਅਮਰੀਕਾ ਵਿਚੋਂ ਕਿਸਾਨਾ ਦੀ ਹੌਸਲਾ ਅਫਜਾਈ ਲਈ ਟੁੱਟ ਭਰਾਵਾਂ ਨੇ 25 ਕਵਿੰਟਲ ਬਦਾਮ ਭੇਜੇ ਦੇ ਕੁਝ ਹੋਰ ਲੋਕਾਂ ਨੇ ਦਸ ਕਵਿੰਟਲ ਬਦਾਮ ਭੇਜੇ ਹਨ।  ਵੈਸੇ ਤਾਂ ਕਿਸਾਨ ਆਪੋ ਆਪਣੇ ਜਥਿਆਂ ਲਈ ਲੰਗਰ ਦਾ ਪ੍ਰਬੰਧ ਕਰਕੇ ਗਏ ਹਨ, ਫਿਰ ਵੀ ਪੰਜਾਬ ਅਤੇ ਦੂਜੇ ਰਾਜਾਂ ਵਿਚੋਂ ਲੰਗਰ ਦਾ ਸਾਮਾਨ ਲਗਾਤਾਰ ਪਹੁੰਚ ਰਿਹਾ ਹੈ। ਕਈ ਤਰ੍ਹਾਂ ਦੇ ਪਕਵਾਨਾ ਦੇ ਲੰਗਰ ਚਲ ਰਹੇ ਹਨ। ਚਾਹ ਦੇ ਨਾਲ ਦੁੱਧ, ਖੀਰ, ਜਲੇਬੀਆਂ, ਫਲ, ਕਾਜੂ, ਬਦਾਮ, ਸੌਗੀ, ਲੱਸੀ, ਦਹੀਂ, ਮੱਖਣ, ਗੁੜ ਦੀਆਂ ਪਿੰਨੀਆਂ ਅਤੇ ਹੋਰ ਅਨੇਕ ਕਿਸਮ ਦੇ ਪਕਵਾਨ ਤਿਆਰ ਹੋ ਰਹੇ ਹਨ। ਬਾਹਰਲੇ ਸੂਬਿਆਂ ਵਿਚੋਂ ਕੁਝ ਨੌਜਵਾਨਾ ਨੇ ਆ ਕੇ ਲੰਗਰ ਲਾਇਆ ਹੋਇਆ ਹੈ, ਜਿਸ ਵਿਚ ਚਪਾਤੀਆਂ ਅਤੇ ਚਾਉਲ ਬਣਾਉਣ ਵਾਲੀਆਂ ਮਸ਼ੀਨਾ ਲਿਆਂਦੀਆਂ ਹੋਈਆਂ ਹਨ। ਉਸ ਲੰਗਰ ਵਿਚ ਹਰ ਰੋਜ 25 ਹਜ਼ਾਰ ਕਿਸਾਨ ਲੰਗਰ ਛਕ ਰਹੇ ਹਨ। ਇਹ ਨੌਜਵਾਨ ਕਿਸਾਨਾ ਨੂੰ ਲੰਗਰ ਉਨ੍ਹਾਂ ਦੇ ਧਰਨਿਆਂ ਵਾਲੇ ਥਾਂ ਤੇ ਵੀ ਪਹੁੰਚਾ ਦਿੰਦੇ ਹਨ, ਬਸ਼ਰਤੇ ਕਿ ਉਨ੍ਹਾਂ ਨੂੰ ਅਗਾਊਂ ਸੂਚਨਾ ਦੇ ਦਿੱਤੀ ਜਾਵੇ ਕਿ ਕਿਤਨਾ ਲੰਗਰ ਲੋੜੀਂਦਾ ਹੈ। ਇਨ੍ਹਾਂ ਲੰਗਰਾਂ ਦੀ ਇਕ ਵਿਲੱਖਣਤਾ ਇਹ ਵੀ ਹੈ ਕਿ ਕਿਸਾਨਾ ਤੋਂ ਬਿਨਾ ਕੋਈ ਵੀ ਆ ਕੇ ਲੰਗਰ ਛੱਕ ਸਕਦਾ ਹੈ। ਬਹੁਤ ਸਾਰੇ ਗਰੀਬ ਲੋਕ ਵੀ ਆ ਕੇ ਲੰਗਰ ਛੱਕ ਰਹੇ ਹਨ। ਕਿਸਾਨਾ ਦੀ ਖੁਲ੍ਹਦਿਲੀ ਵੀ ਕਮਾਲ ਦੀ ਹੈ ਕਿ ਉਹ ਉਨ੍ਹਾਂ ਸੁਰੱਖਿਆ ਕਰਮਚਾਰੀਆਂ ਨੂੰ ਵੀ ਲੰਗਰ ਛਕਾ ਰਹੇ ਹਨ, ਜਿਨ੍ਹਾਂ ਨੇ ਉਨ੍ਹਾਂ ਉਪਰ ਪਾਣੀ ਦੀਆਂ ਬੁਛਾੜਾਂ ਅਤੇ ਅਥਰੂ ਗੈਸ ਦੇ ਗੋਲੇ ਸੁਟੇ ਸਨ। ਗੈਸ ਏਜੰਸੀਆਂ ਲੰਗਰ ਤਿਆਰ ਕਰਨ ਲਈ ਗੈਸ ਦੇ ਸਿਲੰਡਰ ਮੁਫਤ ਦੇ ਰਹੀਆਂ ਹਨ। ਕੰਬਲ, ਜਰਸੀਆਂ, ਜੁਰਾਬਾਂ ਅਤੇ ਜੈਕਟਾਂ ਵੰਡੀਆਂ ਜਾ ਰਹੀਆਂ ਹਨ। ਲੰਗਰਾਂ ਵਿਚ ਲੋਕ ਸਵੈ ਇਛਾ ਨਾਲ ਆ ਕੇ ਕੰਮ ਕਰ ਰਹੇ ਹਨ। ਇਕ ਹੋਰ ਕਮਾਲ ਦੀ ਗੱਲ ਹੈ ਕਿ ਸਾਰੇ ਧਰਨਿਆਂ ਵਿਚ ਸਫਾਈ ਦਾ ਵਿਸੇਸ਼ ਧਿਆਨ ਰੱਖਿਆ ਜਾਂਦਾ ਹੈ। ਸਫਾਈ ਦਾ ਪ੍ਰਬੰਧ ਨੌਜਵਾਨਾ ਅਤੇ ਬਜ਼ੁਰਗਾਂ ਨੇ ਆਪਣੇ ਹੱਥਾਂ ਵਿਚ ਲਿਆ ਹੋਇਆ ਹੈ। ਅਨੁਸ਼ਾਸ਼ਨ ਵੀ ਬਿਹਤਰੀਨ ਹੈ। ਪ੍ਰਬੰਧਕਾਂ ਨੇ ਹਰ ਕੰਮ ਕਰਨ ਲਈ ਟੀਮਾ ਬਣਾਈਆਂ ਹੋਈਆਂ ਹਨ। ਡਾਕਟਰਾਂ ਦੀਆਂ ਟੀਮਾ ਸਵੈ ਇਛਾ ਨਾਲ ਡਾਕਟਰੀ ਸਹੂਲਤਾਂ ਚੌਵੀ ਘੰਟੇ ਦੇ ਰਹੀਆਂ ਹਨ। ਇਸਤਰੀਆਂ ਦੇ ਇਸ਼ਨਾਨ ਕਰਨ ਲਈ ਵਿਸੇਸ਼ ਪ੍ਰਬੰਧ ਕੀਤੇ ਗਏ ਹਨ। ਨੇੜੇ ਦੇ ਹੋਟਲ ਮਾਲਕਾਂ ਨੇ ਆਪਣੇ ਹੋਟਲ ਇਸਤਰੀਆਂ ਲਈ ਮੁਫਤ ਵਿਚ ਦੇ ਦਿੱਤੇ ਹਨ। ਹੈ। ਪੰਜਾਬ ਵਿਚੋਂ ਬੱਸਾਂ ਦੇ ਮਾਲਕਾਂ ਨੇ ਹਰ ਰੋਜ਼ ਮੁਫਤ ਬੱਸਾਂ ਜਿਲ੍ਹਾ ਹੈਡ ਕੁਆਟਰਾਂ ਤੋਂ ਦਿੱਲੀ ਜਾਣ ਅਤੇ ਵਾਪਸ ਲਿਆਉਣ ਲਈ ਦੇ ਦਿੱਤੀਆਂ ਹਨ। ਪੈਟਰੌਲ ਪੰਪਾਂ ਦੇ ਮਾਲਕ ਕਿਸਾਨਾ ਦੇ ਟਰੈਕਟਰਾਂ ਵਿਚ ਡੀਜ਼ਲ ਮੁਫ਼ਤ ਪਾ ਰਹੇ ਹਨ। ਕੁਝ ਲੋਕ ਟਰੈਕਟਰਾਂ ਵਿਚ ਮੁਫਤ ਡੀਜ਼ਲ ਪਾ ਰਹੇ ਹਨ। ਲੋਕਾਂ ਵੱਲੋਂ ਇਨ੍ਹਾਂ ਲੰਗਰਾਂ ਅਤੇ ਹੋਰ ਸੇਵਾਵਾਂ ਦੇਣ ਦਾ ਅਰਥ ਇਹ ਨਿਕਲਦਾ ਹੈ ਕਿ ਸਮੁਚਾ ਭਾਰਤ ਅਤੇ ਪਰਵਾਸੀ ਭਾਰਤੀ ਕਿਸਾਨ ਅੰਦੋਲਨ ਦੀ ਖੁਲ੍ਹਕੇ ਸਪੋਰਟ ਕਰ ਰਹੇ ਹਨ।
      ਹੁਣ ਤੱਕ ਕਿਸਾਨਾ ਦੀਆਂ ਮੰਤਰੀਆਂ ਨਾਲ ਪੰਜ ਮੀਟਿੰਗਾਂ ਹੋ ਚੁਕੀਆਂ ਹਨ ਪ੍ਰੰਤੂ ਮੀਟਿੰਗਾਂ ਵਿਚ ਕਿਸਾਨ ਸਰਕਾਰੀ ਚਾਹ ਅਤੇ ਖਾਣਾ ਨਹੀਂ ਖਾ ਰਹੇ। ਉਹ ਆਪਣਾ ਖਾਣਾ ਨਾਲ ਲੈ ਕੇ ਜਾਂਦੇ ਹਨ। ਗੋਦੀ ਮੀਡੀਆ ਸਹੀ ਖਬਰਾਂ ਨਾ ਦੇਣ ਕਰਕੇ ਬਦਨਾਮੀ ਖੱਟ ਰਿਹਾ ਹੈ।       ਇਸ ਅੰਦੋਲਨ ਨੂੰ ਸਮੁਚੇ ਸੰਸਾਰ ਵਿਚੋਂ ਸਪੋਰਟ ਮਿਲ ਰਹੀ ਹੈ। ਕੈਨੇਡਾ ਦੇ ਪ੍ਰਧਾਨ ਮੰਤਰੀ ਨੇ ਵੀ ਕਿਸਾਨਾ ਦੇ ਮਨੁਖੀ ਅਧਿਕਾਰਾਂ ਦੇ ਹੱਕ ਵਿਚ ਬਿਆਨ ਦਿੱਤਾ ਹੈ। ਇੰਗਲੈਂਡ ਦੇ 36 ਸੰਸਦ ਮੈਂਬਰਾਂ ਨੇ ਤਨਮਨਜੀਤ ਸਿੰਘ ਢੇਸੀ ਦੀ ਅਗਵਾਈ ਵਿਚ ਇਸ ਅੰਦੋਲਨ ਦੀ ਹਮਾਇਤ ਕੀਤੀ ਹੈ ਅਤੇ ਇੰਗਲੈਂਡ ਸਰਕਾਰ ਨੂੰ ਭਾਰਤ ਸਰਕਾਰ ਨੂੰ ਕਿਸਾਨਾ ਦੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਕਰਨ ਤੋਂ ਰੋਕਣ ਲਈ ਪਹੁੰਚ ਕਰਨ ਲਈ ਕਿਹਾ ਹੈ। ਯੂ ਐਨ ਓ ਦੇ ਪ੍ਰਤੀਨਿਧ ਨੇ ਵੀ ਕਿਹਾ ਹੈ ਕਿ ਕਿਸਾਨਾ ਨੂੰ ਸ਼ਾਂਤਮਈ ਅੰਦੋਲਨ ਕਰਨ ਦਾ ਅਧਿਕਾਰ ਹੈ। ਕਹਿਣ ਤੋਂ ਭਾਵ ਇਹ ਪਹਿਲਾ ਅਜਿਹਾ ਅੰਦੋਲਨ ਹੈ ਲੋਕਾਂ ਵੱਲੋਂ ਇਨ੍ਹਾਂ ਲੰਗਰਾਂ ਅਤੇ ਹੋਰ ਸੇਵਾਵਾਂ ਦੇਣ ਦਾ ਅਰਥ ਇਹ ਨਿਕਲਦਾ ਹੈ ਕਿ ਸਮੁਚਾ ਭਾਰਤ ਅਤੇ ਪਰਵਾਸੀ ਭਾਰਤੀ ਕਿਸਾਨ ਅੰਦੋਲਨ ਦੀ ਖੁਲ੍ਹਕੇ ਸਪੋਰਟ ਕਰ ਰਹੇ ਹਨ।  ਕੇਂਦਰ ਸਰਕਾਰ ਦੀ ਟਾਲ ਮਟੋਲ ਦੀ ਨੀਤੀ ਪਿਛੇ ਅਹੰਕਾਰ ਦੀ ਪ੍ਰਵਿਰਤੀ ਛੁਪੀ ਹੋਈ ਹੈ। ਪੰਜਾਬ ਦਾ ਤਾਂ ਬੱਚਾ ਬੱਚਾ ਇਸ ਅੰਦੋਲਨ ਨਾਲ ਜੁੜਿਆ ਹੋਇਆ ਪੰਜਾਬ ਦੇ ਸਾਰੇ ਅਖਬਾਰ ਇਸ ਅੰਦੋਲਨ ਨੂੰ ਪੂਰੀ ਕਵਰੇਜ ਦੇ ਰਹੇ ਹਨ। ਹੁਣ ਦਿੱਲੀ ਦਾ ਮੀਡੀਆ ਵੀ ਹੌਲੀ ਹੌਲੀ ਸਮਰਥਨ ਕਰਨ ਲਈ ਅੱਗੇ ਆ ਰਿਹਾ ਹੈ। ਤੇਲ ਵੇਖੋ ਤੇ ਤੇਲ ਦੀ ਘਾਰ ਵੇਖੋ ਨਤੀਜਾ ਕੀ ਨਿਕਲਦਾ ਹੈ ਪ੍ਰੰਤੂ ਕਿਸਾਨ ਤਿੰਨੋ ਕਾਨੂੰਨਾ ਨੂੰ ਰੱਦ ਕਰਨ ਤੋਂ ਪਹਿਲਾਂ ਅੰਦੋਲਨ ਖ਼ਤਮ ਨਹੀਂ ਕਰਨਗੇ। ਇਹ ਪੱਥਰ ਤੇ ਲਕੀਰ ਦੀ ਤਰ੍ਹਾਂ ਹੈ।।
                                                        
ਸਾਬਕਾ ਜਿਲ੍ਹਾ ਲੋਕ ਸੰਪਰਕ ਅਧਿਕਾਰੀ
ਮੋਬਾਈਲ-94178 13072
ujagarsingh48@yahoo.com

ਅਲਵਿਦਾ : ਫ਼ਾਈਬਰ ਆਪਟਿਕ ਵਾਇਰ ਦੇ ਪਿਤਾਮਾ ਨਰਿੰਦਰ ਸਿੰਘ ਕੰਪਾਨੀ - ਉਜਾਗਰ ਸਿੰਘ

ਫ਼ਾਈਵਰ ਆਪਟਿਕ ਵਾਇਰ ਦੇ ਪਿਤਾਮਾ ਡਾ ਨਰਿੰਦਰ ਸਿੰਘ ਕੰਪਾਨੀ ਅਮਰੀਕਾ ਦੇ ਕੈਲੇਫੋਰਨੀਆਂ ਰਾਜ ਦੇ ਬੇਅ ਏਰੀਆ ਵਿਚ ਸਵਰਗਵਾਸ ਹੋ ਗਏ। ਡਾ ਨਰਿੰਦਰ ਸਿੰਘ ਕੰਪਾਨੀ ਦੇ ਚਲੇ ਜਾਣ ਨਾਲ ਵਿਗਆਨ ਦੇ ਇਕ ਯੁਗ ਦਾ ਅੰਤ ਹੋ ਗਿਆ ਹੈ। ਉਨ੍ਹਾਂ ਨੇ ਆਪਣੇ ਜੀਵਨ ਦੇ 94 ਸਾਲ ਪੂਰੀ ਬਚਨਬੱਧਤਾ ਨਾਲ ਇਨਸਾਨ ਦੀ ਬਿਹਤਰੀ ਲਈ ਕੰਮ ਕੀਤਾ। ਅੱਜ ਜੋ ਅਸੀਂ ਸੋਸ਼ਲ ਮੀਡੀਆ ਦੇ ਯੁਗ ਦਾ ਆਨੰਦ ਮਾਣ ਰਹੇ ਹਾਂ ਇਹ ਡਾ ਨਰਿੰਦਰ ਸਿੰਘ ਕੰਪਾਨੀ ਦੀ ਦੇਣ ਹੈ। ਉਨ੍ਹਾਂ ਨੇ ਆਪਣੀ Çਆਕਤ ਨਾਲ ਸੰਸਾਰ ਨੂੰ ਇਕ ਪਿੰਡ ਦੀ ਤਰ੍ਹਾਂ ਬਣਾ ਦਿੱਤਾ ਸੀ। ਉਹ ਇਕ  ਸੰਸਥਾ ਸਨ ਕਿਉਂਕਿ ਉਹ ਬਹੁਤ ਸਾਰੀਆਂ ਸੰਸਥਾਵਾਂ ਦੇ ਚੇਅਰਮੈਨ ਅਤੇ ਮੈਂਬਰ ਦੇ ਤੌਰ ਤੇ ਕੰਮ ਕਰਦੇ ਸਨ। ਪੰਜਾਬ ਹਰ ਤਰ੍ਹਾਂ ਅਤੇ ਹਰ ਖ਼ੇਤਰ ਵਿਚ ਭਾਰਤ ਦੇ ਜ਼ਰਖੇਜ ਸੂਬਿਆਂ ਵਿਚੋਂ ਮੋਹਰੀ ਗਿਣਿਆਂ ਜਾਂਦਾ ਹੈ। ਭਾਵੇਂ ਭਾਰਤ ਦੀ ਆਜ਼ਾਦੀ ਦੀ ਲੜਾਈ, ਅਨਾਜ ਵਿਚ ਆਤਮ ਨਿਰਭਰ ਬਣਾਉਣ ਦਾ ਮਸਲਾ ਹੋਵੇ, ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਨੀ ਹੋਵੇ ਅਤੇ ਵਿਗਿਆਨਕ ਖੇਤਰ ਵਿਚ ਖੋਜ ਕਰਨੀ ਹੋਵੇ, ਹਮੇਸ਼ਾ ਪੰਜਾਬ ਨੇ ਹੀ ਭਾਰਤ ਦੀ ਖੜਗ ਭੁਜਾ ਬਣਕੇ ਅਹਿਮ ਭੂਮਿਕਾ ਨਿਭਾਈ ਹੈ। ਵਿਗਿਆਨਕ ਖ਼ੇਤਰ ਵਿਚ ਬਹੁਤ ਸਾਰੇ ਵਿਗਿਆਨਕਾਂ ਨੇ ਸੰਸਾਰ ਵਿਚ ਖੋਜਾਂ ਕਰਕੇ ਭਾਰਤ ਦਾ ਨਾਮ ਰੌਸ਼ਨ ਕੀਤਾ ਹੈ, ਉਨ੍ਹਾਂ ਵਿਚੋਂ ਬਹੁਤੇ ਪੰਜਾਬ ਨਾਲ ਸੰਬੰਧਤ ਹਨ। ਅਜਿਹੇ ਹੀ ਵਿਗਿਆਨੀਆਂ ਵਿਚ ਡਾ.ਨਰਿੰਦਰ ਸਿੰਘ ਕੰਪਾਨੀ ਦਾ ਨਾਮ ਆਧੁਨਿਕ ਤਕਨਾਲੋਜੀ ਦੇ ਖ਼ੇਤਰ ਵਿਚ ਇੰਟਰਨੈਟ ਅਤੇ ਟੈਲੀਫੋਨ ਦੀ ਵਰਤੋਂ ਲਈ ਵਰਤੀ ਜਾਂਦੀ ਫਾਈਵਰ ਵਾਇਰ ਦੀ ਖ਼ੋਜ ਕਰਨ ਕਰਕੇ ਦੁਨੀਆਂ ਵਿਚ ਜਾਣਿਆਂ ਜਾਂਦਾ ਹੈ। ਡਾ.ਕੰਪਾਨੀ ਨੂੰ ਫ਼ਾਈਬਰ ਆਪਟਿਕ ਵਾਇਰ ਦਾ ਪਿਤਾਮਾ ਕਿਹਾ ਜਾਂਦਾ ਹੈ। ਉਹ ਅਜਿਹੇ ਵਿਗਿਆਨੀ ਸੀਨ, ਜਿਨ੍ਹਾਂ ਨੇ ਭਾਰਤ ਅਤੇ ਖਾਸ ਕਰਕੇ ਪੰਜਾਬੀਆਂ ਨੂੰ ਸੰਸਾਰ ਵਿਚ ਮਾਣ ਅਤੇ ਪਛਾਣ ਦਿਵਾਈ ਸੀ। ਉਨ੍ਹਾਂ ਵਿਚ ਇੱਕ ਹੋਰ ਵਿਲੱਖਣ ਗੁਣ ਸੀ ਕਿ ਉੁਹ ਇੱਕ ਬਿਹਤਰੀਨ ਬੁਤਘਾੜੇ ਕਲਾਕਾਰ ਸਨ, ਜਾਣੀ ਕਿ ਕਲਾ ਅਤੇ ਵਿਗਿਆਨ ਦਾ ਸੁਮੇਲ ਸਨ। ਅਜਿਹੇ ਵਿਰਲੇ ਹੀ ਮਹਾਨ ਵਿਅਕਤੀ ਹੁੰਦੇ ਹਨ ਜਿਨ੍ਹਾਂ ਵਿਚ ਵਿਗਿਆਨ ਅਤੇ ਕਲਾਤਮਿਕ ਗੁਣ ਹੋਣ। ਕਿਉਂਕਿ ਦੋਹਾਂ ਦਾ ਕੋਈ ਸਮੇਲ ਨਹੀਂ ਹੁੰਦਾ। ਵਿਗਿਆਨ ਦਾ ਆਧਾਰ ਤੱਥ ਅਤੇ ਸਿਧਾਂਤ ਹੁੰਦੇ ਹਨ ਜਦੋਂ ਕਿ ਕਲਾ ਮਾਨਸਿਕ ਭਾਵਨਾਵਾਂ ਨਾਲ ਜੁੜੀ ਹੁੰਦੀ ਹੈ।  ਭਾਵ ਦੋਵੇਂ ਵਿਸ਼ੇ ਇੱਕ ਦੂਜੇ ਤੋਂ ਵੱਖਰੇ ਹਨ। ਕਲਾ ਅਹਿਸਾਸਾਂ ਦਾ ਪ੍ਰਗਟਾਵਾ ਅਤੇ ਵਿਗਿਆਨ ਸਾਰਥਿਕਤਾ ਵਿਚ ਵਿਸ਼ਵਾਸ਼ ਰੱਖਦੀ ਹੈ। ਡਾ. ਨਰਿੰਦਰ ਸਿੰਘ ਕੰਪਾਨੀ ਦਾ ਜਨਮ 31 ਅਕਤੂਬਰ 1926 ਨੂੰ ਮੋਗਾ ਵਿਖੇ ਹੋਇਆ।  ਉਨ੍ਹਾਂ ਆਪਣਾ ਬਚਪਨ ਸਕੂਲ ਦੀ ਪੜ੍ਹਾਈ ਕਰਦਿਆਂ ਮੋਗਾ ਦੀਆਂ ਗਲੀਆਂ ਵਿਚ ਬਿਤਾਇਆ। ਭਾਵੇਂ ਅੱਜ ਕਲ੍ਹ ਉਹ ਅਮਰੀਕਾ ਵਿਚ ਰਹਿੰਦੇ ਸਨ ਪ੍ਰੰਤੂ ਪੰਜਾਬ ਨਾਲ ਜੁੜੇ ਹੋਏ ਸਨ। ਉਨ੍ਹਾਂ ਨੇ ਆਗਰਾ ਯੂਨੀਵਰਸਿਟੀ ਤੋਂ ਬੀ.ਏ. ਦੀ ਡਿਗਰੀ ਪਾਸ ਕੀਤੀ। ਉਸ ਤੋਂ ਬਾਅਦ ਉਨ੍ਹਾਂ ਨੇ 1955 ਵਿਚ ਇਮਪੀਰੀਅਲ ਕਾਲਜ ਆਫ਼ ਸਾਇੰਸ ਐਂਡ ਟੈਕਨਾਲੋਜੀ ਲੰਡਨ ਤੋਂ ਫਿਜਿਕਸ ਵਿਚ ਫ਼ਾਈਬਰ ਆਪਟਿਕਸ ਤੇ ਆਪਣੀ ਪੀ.ਐਚ.ਡੀ. ਦੀ ਡਿਗਰੀ ਦਾ ਥੀਸਜ਼ ਲਿਖਕੇ ਡਿਗਰੀ ਪ੍ਰਾਪਤ ਕੀਤੀ। ਟੈਲੀਫੋਨ ਅਤੇ ਇੰਟਰਨੈਟ ਲਈ ਵਰਤੀ ਜਾਣ ਵਾਲੀ ਫ਼ਾਈਬਰ ਆਪਟਿਕ ਵਾਇਰ ਦਾ ਖੋਜੀ ਵਿਦਵਾਨ ਡਾ.ਨਰਿੰਦਰ ਸਿੰਘ ਕੰਪਾਨੀ ਭਾਰਤੀ ਮੂਲ ਦਾ ਖੋਜੀ ਵਿਦਵਾਨ ਅਜਿਹਾ ਵਿਗਿਆਨੀ ਅਤੇ ਉਦਮੀ ਸਨ, ਜਿਨ੍ਹਾਂ ਨੇ ਅਮਰੀਕਾ ਵਿਚ ਵਿਗਿਆਨ ਦੇ ਵਿਦਿਆਰਥੀਆਂ ਨੂੰ ਪੜ੍ਹਾਇਆ ਅਤੇ ਅਨੇਕਾਂ ਵਿਓਪਾਰਕ ਅਦਾਰੇ ਸਥਾਪਤ ਕਰਕੇ ਪੰਜਾਬ ਅਤੇ ਸਿੱਖਾਂ ਦਾ ਨਾਮ ਰੌਸ਼ਨ ਕੀਤਾ ਸੀ। ਫਾਈਬਰ ਵਾਇਰ ਦੀ, ਟੈਲੀਫ਼ੋਨ, ਇੰਟਰਨੈਟ ਅਤੇ ਕੇਬਲ ਨੈਟ ਵਰਕ ਲਈ ਬਹੁਤੀਆਂ ਕੰਪਨੀਆਂ ਵਰਤੋਂ ਕਰਦੀਆਂ ਹਨ। ਇਸ ਤਾਰ ਦੇ ਨਤੀਜੇ ਬਹੁਤ ਹੀ ਵਧੀਆ ਹਨ। ਆਧੁਨਿਕ ਤਕਨਾਲੋਜੀ ਦੇ ਯੁਗ ਵਿਚ ਇਸਦੀ ਹੋਰ ਵੀ ਮਹੱਤਤਾ ਵੱਧ ਜਾਂਦੀ ਹੈ। ਉਨ੍ਹਾਂ ਨੇ ਕਮਿਊਨੀਕੇਸ਼ਨ, ਲੇਜ਼ਰ, ਬਾਇਓ ਮੈਡੀਕਲ ਇਸਟਰੂਮੈਨਸ਼ਨ, ਸੋਲਰ ਅਨਰਜ਼ੀ ਅਤੇ ਪਾਲੂਸ਼ਨ ਮਾਨੀਟਰਿੰਗ ਦੇ ਵਿਸ਼ਿਆਂ ਵਿਚ ਖੋਜ ਕਰਕੇ ਮੁਹਾਰਤ ਹਾਸਲ ਕੀਤੀ। ਉਨ੍ਹਾਂ ਕੋਲ 100 ਪੇਟੈਂਟਸ ਸਨ। ਉਨ੍ਹਾਂ ਦੀਆਂ ਚਾਰ ਪੁਸਤਕਾਂ ਅਤੇ 100 ਪੇਪਰ ਪ੍ਰਕਾਸ਼ਤ ਹੋ ਚੁੱਕੇ ਹਨ। ਉਨ੍ਹਾਂ ਤੋਂ ਬਾਅਦ ਇਸ ਫਾਈਬਰ ਵਾਇਰ ਵਿਚ ਹੋਰ ਅਡਵਾਂਸ ਖੋਜਾਂ ਵੀ ਹੋ ਚੁੱਕੀਆਂ ਹਨ ਪ੍ਰੰਤੂ ਉਨ੍ਹਾਂ ਸਾਰੀਆਂ ਖੋਜਾਂ ਦਾ ਆਧਾਰ ਨਰਿੰਦਰ ਸਿੰਘ ਕੰਪਾਨੀ ਦੀ ਖੋਜ ਹੀ ਹੈ। ਅਮਰੀਕਾ ਜਾਣ ਤੋਂ ਪਹਿਲਾਂ ਉਹ ਆਈ.ਓ.ਐਫ.ਐਸ. ਵਿਚ ਆਫੀਸਰ ਸਨ। ਉਹ ਅਮਰੀਕਾ ਦੀ ਇਨਵੈਂਟਰ ਕੌਂਸਲ, ਯੰਗ ਪ੍ਰੈਜੀਡੈਂਟ ਆਰਗੇਨਾਈਜੇਸ਼ਨ ਅਤੇ ਵਰਲਡ ਪ੍ਰੈਜੀਡੈਂਟਸ ਆਰਗੇਨਾਈਜੇਸ਼ਨ ਦੇ ਮੈਂਬਰ ਸਨ। ਉਨ੍ਹਾਂ ਨੂੰ ਯੂ.ਐਸ.ਏ. ਪਾਨ-ਏਸ਼ੀਅਨ ਅਮੈਰਿਕਨ ਚੈਂਬਰ ਆਫ ਕਾਮਰਸ ਨੇ 1998 ਵਿਚ ‘‘ਦਾ ਐਕਸਲੈਂਸ 2000 ਅਵਾਰਡ’’ ਦੇ ਕੇ ਸਨਮਾਨਤ ਕੀਤਾ ਸੀ। ਫਾਰਚੂਨ ਮੈਗਜ਼ੀਨ ਨੇ 22-11-1999 ਦੇ ਅੰਕ ਵਿਚ ਉਨ੍ਹਾਂ ਨੂੰ 7 ਅਨਸੰਗ ਹੀਰੋਜ਼ ਵਿਚ ‘‘ਬਿਜਨਸ ਆਫ ਸੈਂਚਰੀ ’’ ਐਲਾਨ ਕੀਤਾ। ਉਹ ਬ੍ਰਿਟਿਸ਼ ਰਾਇਲ ਅਕਾਡਮੀ, ਆਪਟੀਕਲ ਸੋਸਾਇਟੀ ਆਫ ਅਮੈਰਿਕਾ, ਅਮੈਰਿਕਨ ਐਸੋਸੀਏਸ਼ਨ ਫਾਰ ਅਡਵਾਂਸਮੈਂਟ ਆਫ ਸਾਇੰਸ ਅਤੇ ਹੋਰ ਬਹੁਤ ਸਾਰੀਆਂ ਵਿਗਿਆਨਕ ਸੰਸਥਾਵਾਂ ਦਾ ਫੈਲੋ ਸਨ। ਡਾ ਨਰਿੰਦਰ ਸਿੰਘ ਕੰਪਾਨੀ ਯੂਨੀਵਰਸਿਟੀ ਆਫ਼ ਕੈਲੇਫੋਰਨੀਆਂ, ਬਰਕਲੇ, ਯੂਨੀਵਰਸਿਟੀ ਆਫ ਕੈਲੇਫੋਰਨੀਆਂ ਸਾਂਤਾ ਬਾਰਬਰਾ ਅਤੇ ਹੋਰ ਬਹੁਤ ਸਾਰੀਆਂ ਯੂਨੀਵਰਸਿਟੀਆਂ ਵਿਚ ਪ੍ਰੋਫੈਸਰ ਰਹੇ ਅਤੇ ਪੋਸਟ ਗ੍ਰੈਜੂਏਸ਼ਨ ਕਲਾਸਾਂ ਨੂੰ ਪੜ੍ਹਾਉਂਦੇ ਅਤੇ ਉਨ੍ਹਾਂ ਦੇ ਖੋਜ ਦੇ ਕੰਮਾਂ ਦੀ ਅਗਵਾਈ ਅਤੇ ਨਿਗਰਾਨੀ ਕਰਦੇ ਰਹੇ ਸਨ। ਉਨ੍ਹਾਂ ਨੂੰ ਪਰਵਾਸੀ ਭਾਰਤੀ ਸਨਮਾਨ ਵੀ ਮਿਲਿਆ ਸੀ। ਉਹ ਅਮਰੀਕਾ ਵਿਚ ਸਿੱਖ ਫ਼ਾਊਂਡੇਸ਼ਨ ਦੇ ਫਾਊਂਡਰ ਚੇਅਰਮੈਨ ਸਨ। ਉਨ੍ਹਾਂ ਨੇ ਅਮਰੀਕਾ ਦੇ ਕੈਲੇਫੋਰਨੀਆਂ ਸੂਬੇ ਵਿਚ ‘‘ਯੂਨੀਵਰਸਿਟੀ ਆਫ ਕੈਲੇਫੋਰਨੀਆਂ, ਸਾਂਤਾ ਬਾਰਬਰਾ ’’ ਵਿਚ ਚੇਅਰ ਆਫ ਸਿੱਖ ਸਟੱਡੀਜ਼ ਆਪਣੀ ਮਾਤਾ ਦੀ ਯਾਦ ਵਿਚ 3 ਲੱਖ਼ 50 ਹਜ਼ਾਰ ਡਾਲਰ ਦਾ ਦਾਨ ਦੇ ਕੇ ਸਥਾਪਤ ਕਰਵਾਈ ਸੀ। ਡਾ.ਨਰਿੰਦਰ ਸਿੰਘ ਕੰਪਾਨੀ ਆਪਣੇ ਵਿਰਸੇ ਨਾਲ ਬਾਖ਼ੂਬੀ ਜੁੜੇ ਹੋਏ ਸਨ। ਆਮ ਤੌਰ ਤੇ ਪਰਵਾਸ ਵਿਚ ਆ ਕੇ ਬਹੁਤੇ ਨੌਜਵਾਨ ਆਪਣੀ ਪਛਾਣ ਆਪ ਗੁਆ ਕੇ ਕਲੀਨ ਸਸ਼ੇਨ ਹੋ ਜਾਂਦੇ ਹਨ ਪ੍ਰੰਤੂ ਡਾ ਨਰਿੰਦਰ ਸਿੰਘ ਕੰਪਾਨੀ ਅਖੀਰੀ ਦਮ ਤੱਕ ਪੂਰਨ ਗੁਰਸਿੱਖ ਰਹੇ। ਉਨ੍ਹਾਂ ਨੇ ਸਿੱਖ ਅਜਾਇਬ ਘਰ ਸਥਾਪਤ ਕਰਨ ਵਿਚ ਸਾਰਾ ਖ਼ਰਚਾ ਆਪ ਕੀਤਾ ਸੀ। ਉਹ ਸਿੱਖ ਸਭਿਆਚਾਰ ਨਾਲ ਸੰਬੰਧਤ ਵਸਤਾਂ ਜਿਹੜੀਆਂ ਪੰਜਾਬੀਆਂ ਦੀ ਬਹਾਦਰੀ ਅਤੇ ਵਿਰਾਸਤੀ ਮਹੱਤਵ ਵਾਲੀਆਂ ਕਲਾ ਕ੍ਰਿਤਾਂ ਹਨ, ਉਨ੍ਹਾਂ ਦੀਆਂ ਨੁਮਾਇਸ਼ਾਂ ਦੁਨੀਆਂ ਦੇ ਵੱਖ-ਵੱਖ ਦੇਸ਼ਾਂ ਵਿਚ ਲਗਵਾਉਂਦੇ ਰਹਿੰਦੇ ਸਨ। ਉਹ ਖ਼ੁਦ ਵੀ ਇੱਕ ਚੰਗੇ ਪੇਂਟਰ ਅਤੇ ਬੁਤਘਾੜੇ ਸਨ। ਉਨ੍ਹਾਂ ਨੇ 40 ਬੁਤ ਵੀ ਬਣਾਏ ਸਨ। ਉਨ੍ਹਾਂ ਨੇ 5 ਲੱਖ ਡਾਲਰ ਦੀ ਮਦਦ ਨਾਲ ਏਸ਼ੀਅਨ ਅਜਾਇਬ ਘਰ ਸਨਫਰਾਂਸਿਸਕੋ ਵਿਖੇ ਸਥਾਪਤ ਕੀਤਾ ਸੀ, ਜਿਸ ਵਿਚ ਸਿੱਖ ਸਭਿਆਰ ਨਾਲ ਸੰਬੰਧਕ ਕਲਾਕ੍ਰਿਤਾਂ ਰੱਖੀਆਂ ਹੋਈਆਂ ਹਨ। ਉਹ ਖ਼ੁਦ ਕਲਾ ਕ੍ਰਿਤਾਂ ਸਾਂਭ ਕੇ ਰੱਖਣ ਲਈ ਇਕੱਠੀਆਂ ਕਰਨ ਦਾ ਵੀ ਸ਼ੌਕੀਨ ਸਨ। ਮਾਰਚ 1999 ਵਿਚ ਉਨ੍ਹਾਂ ਨੇ ਇਨ੍ਹਾਂ ਕਲਾ ਕ੍ਰਿਤਾਂ ਦੀ ਨੁਮਾਇਸ਼ ਆਪਣੇ ਖ਼ਰਚੇ ਤੇ ਲੰਡਨ ਦੇ ਵਿਕਟੋਰੀਆ ਐਂਡ ਅਲਬਰਟ ਮਿਊਜ਼ੀਅਮ, ਏਸ਼ੀਅਨ ਆਰਟ ਮਿਊਜ਼ੀਅਮ ਸਨਫਰਾਂਸਿਸਕੋ ਅਤੇ ਮਈ 2000 ਰਾਇਲ ਓਨਟਾਰੀਓ ਮਿਊਜ਼ੀਅਮ ਕੈਨੇਡਾ ਵਿਚ ਵੀ ਲਗਵਾਈ ਸੀ। ਅਸਲ ਵਿਚ ਉਨ੍ਹਾਂ ਨੂੰ ਪੰਜਾਬੀ ਖਾਸ ਤੌਰ ਤੇ ਸਿੱਖ ਵਿਰਾਸਤ ਨਾਲ ਲਗਾਓ ਸੀ।
   ਉਸਨੇ 1960 ਵਿਚ ਆਪਣਾ ਵਿਓਪਾਰ ‘ਆਪਟਿਕ ਟੈਕਨਾਲੋਜੀ ਬਿਜਨਸ’ ਦੀ ਸਥਾਪਨਾ ਕੀਤੀ। ਜਿਸਦੇ ਆਪ ਚੇਅਰਮੈਨ ਬਣੇ। ਆਪ ਇਸ ਦੇ 12 ਸਾਲ ਡਾਇਰੈਕਟਰ ਰਿਸਰਚ ਵੀ ਰਹੇ। 1967 ਵਿਚ ਇਸ ਕੰਪਨੀ ਦਾ ਕਾਰਜ ਖੇਤਰ ਵਧਾ ਕੇ ਹੋਰ ਦੇਸ਼ਾਂ ਵਿਚ ਵੀ ਲੈ ਗਏ। ਇਸੇ ਤਰ੍ਹਾਂ 1973 ਵਿਚ ਇੱਕ ਹੋਰ ਕੰਪਨੀ ਕੈਪਟਰੌਨ ਬਣਾ ਲਈ ਜਿਸਦੇ ਆਪ 1990 ਤੱਕ ਸੀ.ਈ.ਓ. ਅਤੇ ਪ੍ਰੈਜੀਡੈਂਟ ਰਹੇ। ਆਪਨੇ ਇਹ ਕੰਪਨੀ 1990 ਵਿਚ ਏ.ਐਮ.ਪੀ. ਇਨਕਾਰਪੋਰੇਟਡ ਨੂੰ ਵੇਚ ਦਿੱਤੀ। 9 ਸਾਲ ਆਪ ਇਸ ਕੰਪਨੀ ਦੇ ਵੀ ਫੈਲੋ ਰਹੇ।  ਉਹ ਇਸ ਕੰਪਨੀ ਇੰਟਰਪ੍ਰਨਿਊਰ ਐਂਡ ਟੈਕਨੀਕਲ ਐਕਸਪਰਟ ਪ੍ਰੋਗਰਾਮ ਐਂਡ ਟੈਕਨਾਲੋਜਿਸਟ ਫਾਰ ਗਲੋਬਲ ਕਮਿਊਨੀਕੇਸ਼ਨਜ਼ ਬਿਜਨਸ ਦੇ ਮੁੱਖੀ ਵੀ ਰਹੇ। ਫਿਰ ਆਪ ਨੇ ਇੱਕ ਹੋਰ ਕੰਪਨੀ ਕੇ-2 ਆਪਟਰੌਨਿਕ ਦੀ ਸਥਾਪਨਾ ਕੀਤੀ।
       ਉਹ ਕੈਲੇਫੋਰਨੀਆਂ ਦੇ ਬੇ ਏਰੀਆ ਵਿਚ ਆਪਣੇ ਪਰਿਵਾਰ ਪਤਨੀ ਸਤਿੰਦਰ ਕੌਰ ਕੰਪਾਨੀ, ਲੜਕਾ ਰਾਜਿੰਦਰ ਸਿੰਘ ਕੰਪਾਨੀ ਟੈਕਨਾਲੋਜੀ ਦਾ ਮਹਿਰ ਉਦਮੀ ਅਤੇ ਫਿਲਮ ਮੇਕਰ ਅਤੇ ਲੜਕੀ ਕਿਰਨ ਨਾਲ ਰਹਿ ਰਹੇ ਸਨ। ਉਨ੍ਹਾਂ ਦੇ ਬੱਚੇ ਵੀ ਵਿਗਿਆਨ ਦੇ ਵਿਸ਼ੇ ਦੇ ਖੋਜੀ ਹਨ। ਡਾ ਨਰਿੰਦਰ ਸਿੰਘ ਕੰਪਾਨੀ ਦਾ ਨਾਂ ਰਹਿੰਦੀ ਦੁਨੀਆਂ ਤੱਕ ਧਰੂ ਤਾਰੇ ਦੀ ਤਰ੍ਹਾਂ ਚਮਕਦਾ ਰਹੇਗਾ।

 ਸਾਬਕਾ ਜਿਲ੍ਹਾ ਲੋਕ ਸੰਪਰਕ ਅਧਿਕਾਰੀ
ujagarsingh48@yahoo.com
ਮੋਬਾਈਲ-94178 13072

ਕਾਂਗਰਸ ਪਾਰਟੀ ਦਾ ਸੰਕਟ ਮੋਚਨ ਅਹਿਮਦ ਪਟੇਲ ਕੋਵਿਡ-19 ਦੀ ਭੇਂਟ ਚੜ੍ਹ ਗਿਆ - ਉਜਾਗਰ ਸਿੰਘ

ਸਰਬ ਭਾਰਤੀ ਕਾਂਗਰਸ ਪਾਰਟੀ ਦਿਨ ਬਦਿਨ ਕਮਜ਼ੋਰ ਹੁੰਦੀ ਜਾ ਰਹੀ ਹੈ ਕਿਉਂਕਿ ਉਸਨੂੰ ਨੇਤਾਵਾਂ ਨੇ ਹੀ ਖ਼ੋਰਾ ਲਾਇਆ ਹੋਇਆ ਹੈ। ਰਹਿੰਦੀ ਕਸਰ ਪਰਮਾਤਮਾ ਨੇ ਪੂਰੀ ਕਰ ਰਿਹਾ ਹੈ। ਕਿਉਂਕਿ ਪਾਰਟੀ ਸੰਕਟ ਮੋਚਨ ਅਤੇ ਰਣਨੀਤੀਕਾਰਾਂ ਨੂੰ ਵਾਰੀ ਵਾਰੀ ਇਸ ਆਪਣੇ ਕੋਲ ਬੁਲਾ ਰਿਹਾ ਹੈ। ਥੋੜ੍ਹਾ ਸਮਾਂ ਪਹਿਲਾਂ ਪ੍ਰਣਾਬ ਮੁਕਰਜੀ ਅਤੇ ਹੁਣ ਦੂਜੇ ਅਹਿਮਦ ਭਾਈ ਮੁਹੰਮਦ ਭਾਈ ਪਟੇਲ, ਜਿਨ੍ਹਾਂ ਨੂੰ ਕਾਂਗਰਸ ਪਾਰਟੀ ਦਾ ਚਾਣਕੀਆ ਕਿਹਾ ਜਾਂਦਾ ਸੀ, ਉਹ ਕਰੋਨਾ ਦੀ ਭੇਂਟ ਚੜ੍ਹ ਗਏ ਹਨ। ਤੀਜਾ ਸੰਕਟ ਮੋਚਨ ਗੁਲਾਮ ਨਬੀ ਆਜ਼ਾਦ ਕਾਂਗਰਸ ਪਾਰਟੀ ਦਾ ਸੰਕਟ ਦੂਰ ਕਰਦਾ ਪਾਰਟੀ ਨੂੰ ਸਹੀ ਸੁਝਾਆ  ਦੇਣ ਤੋਂ ਬਾਅਦ ਆਪ ਸੰਕਟ ਵਿਚ ਫਸਿਆ ਹੋਇਆ ਹੈ। ਕਾਂਗਰਸ ਪਾਰਟੀ ਵਿਚੋਂ ਅੰਦਰੂਨੀ ਪਰਜਾਤੰਤਰ ਖੰਭ ਲਾ ਕੇ ਉਡ ਗਿਆ ਹੈ। ਚਮਚਾਗਿਰੀ ਦਾ ਦੌਰ ਭਾਰੂ ਹੈ। ਇਤਨੀ ਬੁਰੀ ਤਰ੍ਹਾਂ ਹਾਰਨ ਦੀ ਨਮੋਸ਼ੀ ਤੋਂ ਬਾਅਦ ਵੀ ਕਾਂਗਰਸੀ ਸਬਕ ਸਿੱਖਣ ਨੂੰ ਤਿਆਰ ਨਹੀਂ। ਅਹਿਮਦ ਪਟੇਲ ਨੂੰ ਮਾਣ ਜਾਂਦਾ ਹੈ ਕਿ ਉਹ ਇੰਦਰਾ ਗਾਂਧੀ, ਰਾਜੀਵ ਗਾਂਧੀ ਅਤੇ ਸੋਨੀਆਂ ਗਾਂਧੀ ਦਾ ਭਰੋਸੇਯੋਗ ਵਿਅਕਤੀ ਰਿਹਾ ਹੈ। ਰਾਹੁਲ ਗਾਂਧੀ ਉਸਦੀ ਕਾਬਲੀਅਤ ਦੀ ਪਛਾਣ ਨਹੀਂ ਕਰ ਸਕਿਆ। ਅਹਿਮਦ ਪਟੇਲ ਕਾਂਗਰਸ ਪਾਰਟੀ ਦੀ ਸਿਆਸਤ ਵਿਚ 44 ਸਰਗਰਮ ਰਿਹਾ। 36 ਸਾਲ ਤਾਂ ਕਾਂਗਰਸ ਪਾਰਟੀ ਦੀ ਸਿਆਸਤ ਉਸਦੇ ਆਲੇ ਦੁਆਲੇ ਘੁੰਮਦੀ ਰਹੀ। ਅਹਿਮਦ ਪਟੇਲ ਪਿਛਲੇ 20 ਸਾਲਾਂ ਤੋਂ ਸੋਨੀਆਂ ਗਾਂਧੀ ਦੇ ਰਾਜਨੀਤਕ ਸਕੱਤਰ ਅਤੇ ਸਭ ਤੋਂ ਵੱਧ ਭਰੋਸੇਯੋਗ ਵਿਅਕਤੀ ਸਨ। ਇਕ ਕਿਸਮ ਨਾਲ ਸਾਰੀ ਕਾਂਗਰਸ ਦੀ ਸੀਨੀਅਰ ਲੀਡਰਸ਼ਿਪ ਅਹਿਮਦ ਪਟੇਲ ਦੇ ਦੁਆਲੇ ਘੁੰਮਦੀ ਸੀ। ਅਹਿਮਦ ਪਟੇਲ ਛੇਤੀ ਕੀਤਿਆਂ ਕਿਸੇ ਸੀਨੀਅਰ ਨੇਤਾ ਨੂੰ ਆਪਣੀ ਨਮਰਤਾ ਅਤੇ ਸਲੀਕੇ ਦੀ ਕਾਬਲੀਅਤ ਨਾਲ ਨਰਾਜ਼ ਨਹੀਂ ਹੋਣ ਦਿੰਦਾ ਸੀ। ਉਸਨੂੰ ਮਿਲਣ ਵਾਲੇ ਕਾਂਗਰਸੀ ਨੇਤਾਵਾਂ ਦੀ ਭੀੜ ਭਾਵੇਂ ਉਸਨੂੰ ਅਨੇਕਾਂ ਸ਼ਿਕਾਇਤਾਂ ਅਤੇ ਉਲਾਂਭੇ ਦਿੰਦੀ ਰਹਿੰਦੀ ਸੀ ਪ੍ਰੰਤੂ ਉਹ ਕਦੀਂ ਵੀ ਦੁੱਖੀ ਨਹੀਂ ਹੁੰਦੇ ਸਨ। ਇਕ ਨੇਤਾ ਨੂੰ ਮਿਲਕੇ ਦੂਜੇ ਕੋਲ ਭੱਜਿਆ ਜਾਂਦਾ ਸੀ। ਸ਼ਿਕਾਇਤਾਂ ਸੁਣਦਾ ਹੀ ਨਹੀਂ ਸਗੋਂ ਜਾਇਜ ਸ਼ਿਕਾਇਤਾਂ ਨੂੰ ਦੂਰ ਵੀ ਕਰਦਾ ਸੀ। ਧੀਮੀ ਆਵਾਜ਼ ਵਿਚ ਗੱਲ ਕਰਨ,  ਸਹਿਜਤਾ ਵਿਚ ਰਹਿਣ ਅਤੇ ਹਰ ਸਮੱਸਿਆ ਦਾ ਹਲ ਲੱਭਣ ਵਾਲਾ ਅਹਿਮਦ ਪਟੇਲ ਕਾਂਗਰਸੀਆਂ ਦੇ ਦਿਲਾਂ ਤੇ ਰਾਜ ਕਰਦਾ ਸੀ। ਕਿਸੇ ਕਾਂਗਰਸੀ ਦੇ ਵਾਰ ਵਾਰ ਮਿਲਣ ਆਉਣ ਨੂੰ ਵੀ ਬੁਰਾ ਨਹੀਂ ਮੰਨਦਾ ਸੀ। ਕਾਂਗਰਸੀ ਦਿਲ ਅਤੇ ਦਿਮਾਗ ਵਾਲਾ ਇਨਸਾਨ ਸੀ। ਕਾਂਗਰਸ ਉਸਦੇ ਖੂਨ ਵਿਚ ਰਚੀ ਹੋਈ ਸੀ। ਉਸਦੀ ਕਾਬਲੀਅਤ ਦੀ ਕਮਾਲ ਇਹ ਸੀ ਕਿ ਕਾਂਗਰਸ ਪਾਰਟੀ ਵਿਚ ਧੜੇਬੰਦੀ ਨੂੰ ਉਹ ਚੰਗੀ ਤਰ੍ਹਾਂ ਸਮਝਦਾ ਸੀ। ਹੈਰਾਨੀ ਇਸ ਗੱਲ ਦੀ ਸੀ ਕਿ ਕਾਂਗਰਸ ਪਾਰਟੀ ਦੇ ਸਾਰੇ ਧੜੇ ਉਸਦਾ ਸਤਿਕਾਰ ਅਤੇ ਵਿਸ਼ਵਾਸ ਕਰਦੇ ਸਨ। ਉਹ ਕਦੀਂ ਵੀ ਕਿਸੇ ਨਾਲ ਗੁਸੇ ਨਹੀਂ ਹੁੰਦਾ ਸੀ। ਉਹ ਹਰ ਨਾਰਾਜ਼ ਨੇਤਾ ਨੂੰ ਮਨਾਉਣ ਵਿਚ ਸਫਲ ਹੁੰਦਾ ਸੀ। ਸੋਨੀਆਂ ਗਾਂਧੀ ਲਈ ਉਹ ਅੱਖਾਂ ਅਤੇ ਕੰਨਾਂ ਦਾ ਕੰਮ ਕਰਦਾ ਸੀ। ਸੋਨੀਆਂ ਗਾਂਧੀ ਦੀ ਥਾਂ ਸੀਨੀਅਰ ਨੇਤਾ ਅਹਿਮਦ ਪਟੇਲ ਨਾਲ ਹਰ ਗੱਲ ਸਾਂਝੀ ਕਰਦੇ ਸਨ ਕਿਉਂਕਿ ਉਨ੍ਹਾਂ ਨੂੰ ਪਤਾ ਸੀ ਕਿ ਉਨ੍ਹਾਂ ਦੀ ਗੱਲ ਸਹੀ ਟਿਕਾਣੇ ਤੇ ਪਹੁੰਚ ਜਾਵੇਗੀ। ਅਹਿਮਦ ਪਟੇਲ ਨੇਤਾਵਾਂ ਨੂੰ ਬੜੀ ਸੰਜੀਦਗੀ ਅਤੇ ਨੀਝ ਨਾਲ ਸੁਣਕੇ ਉਸਦਾ ਹਲ ਕੱਢਣ ਲਈ ਸੋਨੀਆਂ ਗਾਂਧੀ ਨੂੰ ਸਹੀ ਸਲਾਹ ਦਿੰਦੇ ਸਨ। ਉਸਨੇ ਰਾਜਾਂ ਅਤੇ ਕੇਂਦਰ ਦੇ ਮੰਤਰੀ ਮੰਡਲ ਦੇ ਗਠਨ ਵਿਚ ਅਹਿਮ ਭੂਮਿਕਾ ਨਿਭਾਈ ਪ੍ਰੰਤੂ ਆਪ ਕਦੀਂ ਵੀ ਮੰਤਰੀ ਬਣਨ ਦੀ ਇੱਛਾ ਪ੍ਰਗਟ ਨਹੀਂ ਕੀਤੀ। ਹੈਰਾਨੀ ਦੀ ਗੱਲ ਹੈ ਕਿ ਉਸਨੂੰ ਮਿਲਣ ਵਾਲਾ ਹਰ ਕਾਂਗਰਸੀ ਉਸਨੂੰ ਆਪਣਾ ਸਮਰਥਕ ਸਮਝਦਾ ਸੀ। ਕਾਂਗਰਸੀ ਉਸਦੇ ਹਰ ਸ਼ਬਦ ਨੂੰ ਹੁਕਮ ਦੀ ਤਰ੍ਹਾਂ ਮੰਨਦੇ ਸਨ। ਇਸ ਤੋਂ ਇਲਾਵਾ ਵਿਰੋਧੀ ਪਾਰਟੀਆਂ ਦੇ ਨੇਤਾਵਾਂ ਨਾਲ ਵੀ ਉਹ ਪੂਰਾ ਤਾਲਮੇਲ ਰੱਖਦਾ ਸੀ। ਜੇਕਰ ਕੋਈ ਸੀਨੀਅਰ ਨੇਤਾ ਉਸ ਨਾਲ ਨਾਰਾਜ਼ ਹੋ ਜਾਂਦਾ ਸੀ ਤਾਂ ਅਹਿਮਦ ਪਟੇਲ ਉਸਨੂੰ ਜਲਦੀ ਹੀ ਮਨਾ ਲੈਂਦਾ ਸੀ। ਜਿਹੜੇ ਵਿਅਕਤੀ ਕਾਂਗਰਸ ਪਾਰਟੀ ਨੂੰ ਅਲਵਿਦਾ ਵੀ ਕਹਿ ਗਏ, ਉਨ੍ਹਾਂ ਨਾਲ ਪੂਰਾ ਸੰਪਰਕ ਰੱਖਦਾ ਸੀ ਤਾਂ ਜੋ ਮੁੜਕੇ ਕਾਂਗਰਸ ਵਿਚ ਆ ਜਾਣ। ਉਹ ਆਸ਼ਾਵਾਦੀ ਨੇਤਾ ਸੀ। ਕਈ ਕਾਂਗਰਸੀਆਂ ਨੂੰ ਉਹ ਵਾਪਸ ਵੀ ਲੈ ਆਇਆ ਸੀ। ਪਿਛੇ ਜਹੇ ਕਾਂਗਰਸ ਦੇ 40 ਸੀਨੀਅਰ ਨੇਤਾਵਾਂ ਨੇ ਇਕ ਪੱਤਰ ਭੇਜਿਆ ਸੀ ਜਿਸਨੂੰ ਲੈਟਰ ਬੰਬ ਕਿਹਾ ਜਾਂਦਾ ਹੈ। ਅਹਿਮਦ ਪਟੇਲ ਦੀ ਡਿਪਲੋਮੇਸੀ ਨੇ ਉਸਨੂੰ ਠੁੱਸ ਕਰਵਾ ਦਿੱਤਾ ਸੀ। ਉਸਨੇ ਉਨ੍ਹਾਂ ਵਿਚੋਂ ਬਹੁਤਿਆਂ ਨੂੰ ਮਨਾ ਕੇ ਸੋਨੀਆਂ ਗਾਂਧੀ ਨਾਲ ਮੁਲਾਕਤ ਕਰਵਾ ਦਿੱਤੀ ਸੀ। ਇਸ ਕਰਕੇ ਜਿਹੜੀਆਂ ਤਿੰਨ ਕਮੇਟੀਆਂ ਸੋਨੀਆਂ ਗਾਂਧੀ ਨੇ ਡਾ ਮਨਮੋਹਨ ਸਿੰਘ ਦੀ ਅਗਵਾਈ ਵਿਚ ਬਣਾਈਆਂ ਹਨ, ਉਨ੍ਹਾਂ ਵਿਚ ਨਾਰਾਜ ਨੇਤਾਵਾਂ ਨੂੰ ਸ਼ਾਮਲ ਕੀਤਾ ਗਿਆ ਹੈ। ਅਹਿਮਦ ਪਟੇਲ 8 ਵਾਰ ਗੁਜਰਾਤ ਤੋਂ ਸੰਸਦ ਦਾ ਮੈਂਬਰ ਬਣਿਆਂ। ਇਸ ਸਮੇਂ ਉਹ ਸਰਬ ਭਾਰਤੀ ਕਾਂਗਰਸ ਪਾਰਟੀ ਦਾ ਖ਼ਜਾਨਚੀ ਵੀ ਸੀ। ਅਹਿਮਦ ਪਟੇਲ ਯੂਥ ਕਾਂਗਰਸ ਰਾਹੀਂ ਕਾਂਗਰਸ ਪਾਰਟੀ ਵਿਚ ਆਇਆ ਅਤੇ 1976  ਵਿਚ ਸਥਾਨਕ ਨਗਰ ਪਾਲਿਕਾ ਦੀ ਚੋਣ ਲੜਦਾ ਹੋਇਆ ਇੰਦਰਾ ਗਾਂਧੀ ਦੀ ਨਜ਼ਰੇ ਚੜ੍ਹ ਗਿਆ। ਇੰਦਰਾ ਗਾਂਧੀ ਨੇ 1977 ਵਿਚ  ਮਹਿਜ 28 ਸਾਲ ਦੇ ਨੌਜਵਾਨ ਅਹਿਮਦ ਪਟੇਲ ਨੂੰ ਗੁਜਰਾਤ ਦੇ ਭਰੂਚ ਲੋਕ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦਾ ਟਿਕਟ ਦੇ ਦਿੱਤਾ। ਅਹਿਮਦ ਪਟੇਲ ਚੋਣ ਜਿੱਤ ਗਿਆ। ਉਸਤੋਂ ਬਾਅਦ 1980 ਅਤੇ 84 ਵਿਚ ਵੀ ਉਹ ਲੋਕ ਸਭਾ ਦੀ ਚੋਣ ਜਿੱਤ ਗਿਆ। ਉਦੋਂ ਅਹਿਮਦ ਪਟੇਲ ਮੁਸਲਮਾਨ ਭਾਈਚਾਰੇ ਦੂਜਾ ਵਿਅਕਤੀ ਸੀ, ਜਿਹੜਾ ਗੁਜਰਾਤ ਵਿਚੋਂ ਸੰਸਦ ਦੀਆਂ ਪੌੜੀਆਂ ਚੜਿ੍ਹਆ ਸੀ। ਉਹ 1993 ਤੋਂ ਲਗਾਤਾਰ ਪੰਜ ਵਾਰ ਰਾਜ ਸਭਾ ਦਾ ਮੈਂਬਰ ਬਣਦਾ ਆ ਰਿਹਾ ਸੀ। ਚਾਰ ਵਾਰ ਰਾਜ ਸਭਾ ਦੀ ਚੋਣ ਜਿੱਤਣ ਵਿਚ ਉਨ੍ਹਾਂ ਨੂੰ ਕਦੀਂ ਵੀ ਮੁਸ਼ਕਲ ਨਹੀਂ ਆਈ। 2017 ਚੋਣ ਜਿੱਤਣ ਲਈ ਉਨ੍ਹਾਂ ਨੂੰ ਕਈ ਤਰ੍ਹਾਂ ਦੇ ਵੇਲਣ ਵੇਲਣੇ ਪਏ।  1985 ਵਿਚ ਅਹਿਮਦ ਪਟੇਲ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦਾ ਪਾਰਲੀਮੈਂਟਰੀ ਸਕੱਤਰ ਬਣਕੇ ਪ੍ਰਧਾਨ ਮੰਤਰੀ ਦੇ ਦਫਤਰ ਅਤੇ ਘਰ ਬੈਠਣ ਲੱਗ ਪਿਆ। ਉਸ ਤੋਂ ਬਾਅਦ ਉਸਦੀ ਕਾਂਗਰਸ ਪਾਰਟੀ ਵਿਚ ਤੂਤੀ ਬੋਲਣ ਲੱਗ ਪਈ ਕਿਉਂਕਿ ਸਾਰੇ ਮਹੱਤਵਪੂਰਨ ਫੈਸਲੇ ਕਰਨ ਵਿਚ ਉਸਦਾ ਯੋਗਦਾਨ ਹੁੰਦਾ ਸੀ। ਇਸੇ  ਦੌਰਾਨ ਹੀ ਉਹ ਸੋਨੀਆਂ ਗਾਂਧੀ ਦੇ ਨਜ਼ਦੀਕ ਹੋ ਗਿਆ। ਉਨ੍ਹਾਂ ਨੂੰ ਰਾਜੀਵ ਗਾਂਧੀ ਨੇ ਜਵਾਹਰ ਭਵਨ ਦੀ ਟਰੱਸਟ ਦਾ ਸਕੱਤਰ ਬਣਾਕੇ ਜਵਾਹਰ ਲਾਲ ਨਹਿਰੂ ਦੇ ਜਨਮ ਦੀ ਸ਼ਤਾਬਦੀ ਵਰ੍ਹੇ 1988 ਤੱਕ ਭਵਨ ਦੀ ਉਸਾਰੀ ਮੁਕੰਮਲ ਕਰਨ ਦਾ ਟੀਚਾ ਦਿੱਤਾ ਸੀ। ਜਿਸਨੂੰ ਉਨ੍ਹਾਂ ਤਨਦੇਹੀ ਨਾਲ ਨਿਗਰਾਨੀ ਕਰਕੇ ਸਮੇਂ ਸਿਰ ਮੁਕੰਮਲ ਕਰਵਾਇਆ। ਕਹਿਣ ਤੋਂ ਭਾਵ ਜਿਹੜੀ ਵੀ ਉਨ੍ਹਾਂ ਨੂੰ ਗਾਂਧੀ ਪਰਿਵਾਰ ਨੇ ਜ਼ਿੰਮੇਵਾਰੀ ਦਿੱਤੀ,  ਉਨ੍ਹਾਂ ਨੇ ਉਸਨੂੰ ਸਹੀ ਢੰਗ ਨਾਲ ਨਿਭਾਇਆ। ਫਿਰ ਤਾਂ ਉਹ ਗਾਂਧੀ ਪਰਿਵਾਰ ਦੀਆਂ ਅੱਖਾਂ ਦਾ ਤਾਰਾ ਬਣ ਗਿਆ। ਸੰਸਦ ਮੈਂਬਰ ਰਹਿੰਦਿਆਂ ਉਨ੍ਹਾਂ ਸਰਦਾਰ ਸਰੋਵਰ ਪ੍ਰਾਜੈਕਟ ਦੀ ਨਿਗਰਾਨੀ ਲਈ ਨਰਮਦਾ ਮੈਨੇਜਮੈਂਟ ਅਥਾਰਿਟੀ ਬਣਵਾਈ।  ਉਨ੍ਹਾਂ ਭਰੂਚ ਜਿਲ੍ਹੇ ਦਾ ਬਿਜਲੀਕਰਨ ਕਰਵਾਉਣ ਲਈ 2005 ਵਿਚ ਭਰੂਚ ਜਿਲ੍ਹੇ ਨੂੰ ਦੇਸ ਦੇ ਪੰਜ ਜਿਲਿ੍ਹਆਂ ਵਿਚ ਸ਼ਾਮਲ ਕਰਵਾਇਆ, ਜਿਨ੍ਹਾਂ ਦਾ  ਰਾਜੀਵ ਗਾਂਧੀ ਗਰਾਮੀਣ ਵਿਦੂਆਤੀਕਰਨ  ਯੋਜਨਾ ਅਧੀਨ ਬਿਜਲੀ ਕਰਨ ਹੋਣਾ ਸੀ। ਅਸਲ ਵਿਚ ਇੰਦਰਾ ਗਾਂਧੀ ਤੋਂ ਬਾਅਦ ਕਾਂਗਰਸ ਪਾਰਟੀ ਦੇ ਸੰਕਟ ਦੇ ਬੱਦਲ ਛਾਅ ਗਏ ਸਨ। ਰਾਜੀਵ ਗਾਂਧੀ ਤਾਂ ਇੰਦਰਾ ਨਹਿਰੂ ਦੀ ਵਿਰਾਸਤ ਦਾ ਲਾਭ ਉਠਾ ਕੇ ਦਸ ਸਾਲ ਰਾਜ ਕਰ ਗਿਆ। ਉਨ੍ਹਾਂ ਤੋਂ ਬਾਅਦ ਗਾਂਧੀ ਪਰਿਵਾਰ ਦਾ ਅਕਸ ਗਿਰਨਾ ਸ਼ੁਰੂ ਹੋ ਗਿਆ ਸੀ। ਪੀ ਵੀ ਨਰਸਿਮਹਾ ਰਾਓ ਆਪਣੀਆਂ ਹਿੰਦੂਵਾਦੀ ਨੀਤੀਆਂ ਕਰਕੇ ਪੰਜ ਸਾਲ ਸਰਕਾਰ ਚਲਾ ਗਿਆ। ਉਨ੍ਹਾਂ ਤੋਂ ਬਾਅਦ ਕਾਂਗਰਸ ਪਾਰਟੀ ਨੂੰ ਆਰਥਿਕ ਮਾਹਿਰ ਡਾ ਮਨਮੋਹਨ ਸਿੰਘ ਨੇ ਠੁਮਣਾ ਦੇ ਕੇ ਦਸ ਸਾਲ ਬਚਾਈ ਰੱਖਿਆ ਪ੍ਰੰਤੂ ਜਦੋਂ ਕਾਂਗਰਸ ਪਾਰਟੀ ਨੇ ਡਾ ਮਨਮੋਹਨ ਸਿੰਘ ਤੋਂ ਮੁੱਖ ਮੋੜਨਾ ਸ਼ੁਰੂ ਕੀਤਾ ਤਾਂ ਉਹ ਨਿਘਾਰ ਵਲ ਵੱਧਣ ਲੱਗੀ। ਰਾਹੁਲ ਗਾਂਧੀ ਦੇ ਬਚਕਾਨੇ ਬਿਆਨਾ ਨੇ ਮਨਮੋਹਨ ਸਿੰਘ ਦੇ ਅਕਸ ਨੂੰ ਢਾਅ ਲਾਉਣ ਦੀ ਕੋਸਿਸ਼ ਕੀਤੀ ਪ੍ਰੰਤੂ ਹੁਣ ਦੁਬਾਰਾ ਕਾਂਗਰਸ ਪਾਰਟੀ ਨੂੰ ਮਨਮੋਹਨ ਸਿੰਘ ਦਾ ਆਸਰਾ ਲੈਣਾ ਪੈ ਰਿਹਾ ਹੈ। ਸੋਨੀਆਂ ਗਾਂਧੀ ਲਗਪਗ 20 ਸਾਲ ਕਾਂਗਰਸ ਪਾਰਟੀ ਦੀ ਪ੍ਰਧਾਨ ਰਹੀ ਹੈ। ਇਸ ਸਮੇਂ ਵੀ ਕਾਰਜਵਾਹਕ ਪ੍ਰਧਾਨ ਦੇ ਤੌਰ ਤੇ ਕੰਮ ਕਰ ਰਹੀ ਹੈ। ਇਸ ਸਮੇਂ ਦੌਰਾਨ ਅਹਿਮਦ ਪਟੇਲ ਹੀ ਕਾਂਗਰਸ ਪਾਰਟੀ ਵਿਚ ਪਾਵਰ ਸੈਂਟਰ ਬਣਿਆਂ ਰਿਹਾ ਹੈ। ਅਹਿਮਦ ਪਟੇਲ ਸੋਨੀਆਂ ਗਾਂਧੀ ਦਾ ਰਾਜਨੀਤਕ ਸਕੱਤਰ ਸੀ। ਉਹ ਕਾਂਗਰਸ ਪਾਰਟੀ ਅਤੇ ਡਾ ਮਨਮੋਹਨ ਸਿੰਘ ਦੇ ਪ੍ਰਧਾਨ ਮੰਤਰੀ ਹੁÇੰਦਆਂ ਸਰਕਾਰ ਦਰਮਿਆਨ ਕੜੀ ਦਾ ਕੰਮ ਕਰਦਾ ਰਿਹਾ ਹੈ। ਅਹਿਮਦ ਪਟੇਲ ਪਬਲਿਸਿਟੀ ਦਾ ਭੁੱਖਾ ਨਹੀਂ ਸੀ। ਉਹ ਪਰਦੇ ਦੇ ਪਿੱਛੇ ਰਹਿਕੇ ਆਪਣਾ ਕੰਮ ਕਰਦਾ ਰਿਹਾ। ਇਹ ਉਸਦਾ ਸਭ ਤੋਂ ਵੱਡਾ ਗੁਣ ਸੀ।

        ਅਹਿਮਦ ਪਟੇਲ ਦਾ ਜਨਮ 21ਅਗਸਤ 1949 ਨੂੰ ਮਾਤਾ ਹਬਾਬੇਨ ਮੁਹੰਮਦ ਭਾਈ ਪਟੇਲ ਅਤੇ ਪਿਤਾ ਇਸ਼ਾਕਜੀ ਪਟੇਲ ਦੇ ਘਰ ਹੋਇਆ। ਉਨ੍ਹਾਂ ਦੇ ਪਿਤਾ ਖੇਤੀਬਾੜੀ ਦੇ ਕੰਮ ਦੇ ਨਾਲ ਸਮਾਜ ਸੇਵਾ ਦਾ ਕੰਮ ਵੀ ਕਰਦੇ ਸਨ। ਅਹਿਮਦ ਪਟੇਲ ਨੂੰ ਆਪਣੇ ਪਿਤਾ ਦੇ ਸਮਾਜ ਸੇਵਾ ਦੇ ਕੰਮ ਤੋਂ ਸਿਆਸਤ ਵਿਚ ਆਉਣ ਦੀ ਪ੍ਰੇਰਨਾ ਮਿਲੀ। ਉਨ੍ਹਾਂ ਦਾ ਵਿਆਹ 1976 ਵਿਚ ਬੇਗਮ ਮੈਮੂਨਾ ਨਾਲ ਹੋਇਆ। ਆਪਦੇ ਇਕ ਲੜਕਾ ਫੈਜ਼ਲ ਅਹਿਮਦ ਅਤੇ ਇਕ ਲੜਕੀ ਹੈ।

ਸਾਬਕਾ ਜਿਲ੍ਹਾ ਲੋਕ ਸੰਪਰਕ ਅਧਿਕਾਰੀ                                                     

ਮੋਬਾਈਲ-94178 13072

ujagarsingh48@yahoo.com

ਸਾਊ, ਨਿਰਪੱਖ ਅਤੇ ਸੰਜੀਦਾ ਪੱਤਰਕਾਰੀ ਦਾ ਥੰਮ : ਵੈਟਰਨ ਪੱਤਰਕਾਰ ਵੀ ਪੀ ਪ੍ਰਭਾਕਰ - ਉਜਾਗਰ ਸਿੰਘ

ਕੀ ਤੁਸੀਂ ਇਹ ਸੋਚ ਸਕਦੇ ਹੋ ਕਿ ਇੰਟਰਨੈਟ ਅਤੇ ਮੋਬਾਈਲ ਦੇ ਜ਼ਮਾਨੇ ਵਿਚ ਕੋਈ ਪੱਤਰਕਾਰ ਅਜਿਹਾ ਵੀ ਹੋ ਸਕਦਾ ਹੈ, ਜਿਸ ਕੋਲ ਮੋਬਾਈਲ ਵੀ ਨਾ ਹੋਵੇ ? ਪੱਤਰਕਾਰ ਤਾਂ ਦੋ-ਦੋ ਮੋਬਾਈਲ ਲਈ ਫਿਰਦੇ ਹਨ। ਉਸ ਪੱਤਰਕਾਰ ਦੀ ਤਾਂ ਕੋਈ ਰੰਗਦਾਰ ਤਸਵੀਰ ਹੀ ਨਹੀਂ। ਬਲੈਕ ਐਂਡ ਵਾਈਟ ਤਸਵੀਰ ਵੀ ਉਨ੍ਹਾਂ ਨੇ ਸਰਕਾਰੀ ਸਮਾਗਮਾ ਵਿਚ ਸ਼ਨਾਖ਼ਤੀ ਕਾਰਡ ਬਣਵਾਉਣ ਲਈ ਇਕ ਵਾਰ ਖਿਚਾਈ ਸੀ। ਉਸਦਾ ਨੈਗੇਟਿਵ ਹੁਣ ਤੱਕ ਸੰਭਾਲਕੇ ਰੱਖਿਆ ਹੋਇਆ ਹੈ। ਉਹ ਹੀ ਤਸਵੀਰ ਅਜੇ ਤੱਕ ਉਸ ਕੋਲ ਹੈ। ਭਾਵੇਂ ਪੱਤਰਕਾਰੀ ਬਹੁਤ ਹੀ ਲੁਭਾਉਣਾ ਕਿੱਤਾ ਗਿਣਿਆਂ ਜਾਂਦਾ ਹੈ। ਪੱਤਰਕਾਰਾਂ ਉਪਰ ਆਮ ਤੌਰ ਤੇ ਸਨਸਨੀਖ਼ੇਜ ਖ਼ਬਰਾਂ ਬਣਾਉਣ ਦਾ ਇਲਜ਼ਾਮ ਲਗਾਇਆ ਜਾਂਦਾ ਹੈ ਤਾਂ ਜੋ ਉਨ੍ਹਾਂ ਦਾ ਅਖ਼ਬਾਰ ਜ਼ਿਆਦਾ ਪੜਿ੍ਹਆ ਜਾ ਸਕੇ ਅਤੇ ਪੱਤਰਕਾਰ ਦੀ ਪ੍ਰਸੰਸਾ ਹੋਵੇ। ਪ੍ਰੰਤੂ ਸਾਰੇ ਪੱਤਰਕਾਰ ਇਕੋ ਜਿਹੇ ਨਹੀਂ ਹੁੰਦੇ। ਕੁਝ ਪੱਤਰਕਾਰ ਅਜਿਹੇ ਹੁੰਦੇ ਹਨ, ਜਿਹੜੇ ਸਨਸਨੀਖ਼ੇਜ ਖ਼ਬਰਾਂ ਦੀ ਥਾਂ ਨਿਰਪੱਖ ਅਤੇ ਸੰਜੀਦਾ ਖ਼ਬਰਾਂ ਲਿਖਕੇ ਸਮਾਜ ਵਿਚ ਆਪਣਾ ਨਾਂ ਬਣਾ ਲੈਂਦੇ ਹਨ। ਉਨ੍ਹਾਂ ਪੱਤਰਕਾਰਾਂ ਵਿਚੋਂ ਅਜਿਹਾ ਇਕ ਪੱਤਰਕਾਰ ਹੈ, ਜਿਹੜਾ ਸੰਜੀਦਾ ਢੰਗ ਨਾਲ ਖ਼ਬਰਾਂ ਭੇਜ ਕੇ ਪੱਤਰਕਾਰੀ ਕਰਦਾ ਰਿਹਾ ਹੈ। ਉਹ ਵਿਕਾਸ ਨਾਲ ਸੰਬੰਧਤ ਖ਼ਬਰਾਂ ਲਿਖਣ ਨੂੰ ਤਰਜ਼ੀਹ ਦਿੰਦਾ ਰਿਹਾ ਹੈ। ਉਹ ਪੱਤਰਕਾਰ ਹੈ, ਵਿਦਿਆ ਪ੍ਰਕਾਸ਼ ਪ੍ਰਭਾਕਰ, ਜਿਨ੍ਹਾਂ ਨੂੰ ਪੱਤਰਕਾਰੀ ਦੇ ਖੇਤਰ ਵਿਚ ਵੀ ਪੀ ਪ੍ਰਭਾਕਰ ਦੇ ਨਾਮ ਨਾਲ ਜਾਣਿਆਂ ਜਾਂਦਾ ਹੈ। ਮੀਡੀਆ ਦੇ ਯੁਗ ਵਿਚ ਹਰ ਵਿਅਕਤੀ ਪੱਤਰਕਾਰ ਬਣਨਾ ਚਾਹੁੰਦਾ ਹੈ ਕਿਉਂਕਿ ਪੱਤਰਕਾਰਾਂ ਦੀ ਸਰਕਾਰੇ ਦਰਬਾਰੇ ਅਤੇ ਸਮਾਜ ਵਿਚ ਚੰਗੀ ਪੁਛ ਪੜਤਾਲ ਹੁੰਦੀ ਹੈ। ਕੋਈ ਸਮਾਂ ਹੁੰਦਾ ਸੀ ਕਿ ਅਖ਼ਬਾਰਾਂ ਦੀ ਖ਼ਬਰ ਪੱਥਰ ‘ਤੇ ਲਕੀਰ ਹੁੰਦੀ ਸੀ। ਕਹਿਣ ਤੋਂ ਭਾਵ ਅਖ਼ਬਾਰ ਦੀ ਖ਼ਬਰ ਤੇ ਯਕੀਨ ਕੀਤਾ ਜਾਂਦਾ ਸੀ। ਪ੍ਰੰਤੂ ਅਜੋਕੇ ਸਮੇਂ ਵਿਚ ਵਰਨਣਯੋਗ ਤਬਦੀਲੀ ਆ ਗਈ ਹੈ। ਕੁਝ ਪੱਤਰਕਾਰਾਂ ਦੇ ਵਿਵਹਾਰ ਕਰਕੇ ਪੱਤਰਕਾਰੀ ਦੇ ਮਿਆਰ ਉਪਰ ਸਮਾਜ ਕਿੰਤੂ ਪ੍ਰੰਤੂ ਕਰਨ ਲੱਗ ਪਿਆ  ਹੈ। ਫਿਰ ਵੀ ਸਾਰਿਆਂ ਨੂੰ ਇਕੋ ਰੱਸੇ ਨਹੀਂ ਬੰਨਿ੍ਹਆਂ ਜਾ ਸਕਦਾ। ਪੱਤਰਕਾਰੀ ਦੇ ਖੇਤਰ ਵਿਚ ਵੀ ਪੀ ਪ੍ਰਭਾਕਰ ਨੂੰ ਸਾਊ, ਨਿਰਪੱਖ ਅਤੇ ਸੰਜੀਦਾ ਪੱਤਰਕਾਰ ਤੌਰ ਤੇ ਸਤਿਕਾਰਿਆ ਜਾਂਦਾ ਹੈ। ਵੀ ਪੀ ਪ੍ਰਭਾਕਰ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ ਅਤੇ ਚੰਡੀਗੜ੍ਹ ਵਿਚ ਸੰਜੀਦਾ ਅਤੇ ਨਿਰਪੱਖ ਪੱਤਰਕਾਰੀ ਕਰਨ ਕਰਕੇ ਉਥੋਂ ਦੇ ਲੋਕਾਂ ਵਿਚ ਬਹੁਤ ਹਰਮਨ ਪਿਆਰਾ ਪੱਤਰਕਾਰ ਰਿਹਾ ਹੈ। ਉਨ੍ਹਾਂ ਲਗਪਗ ਅੱਧੀ ਸਦੀ ਇਮਾਨਦਾਰੀ ਅਤੇ ਦਿਆਨਤਦਾਰੀ ਨਾਲ ਪੱਤਰਕਾਰੀ ਕੀਤੀ ਹੈ। ਇਤਨਾ ਲੰਮਾ ਸਮਾਂ ਅੰਗਰੇਜ਼ੀ ਦੇ ਅਖ਼ਬਾਰ ‘‘ਦੀ ਟਰਬਿਊਨ’’ ਹਿੰਦੀ ਦੇ ‘‘ਦੈਨਿਕ ਭਾਸਕਰ’’ ਅਤੇ ਦਿਵਿਆ ਹਿਮਾਚਲ ਵਿਚ ਨੌਕਰੀ ਕੀਤੀ ਪ੍ਰੰਤੂ ਉਨ੍ਹਾਂ ਦੀ ਜਾਇਦਾਦ ਵਿਚ ਇਕ ਧੇਲੇ ਦਾ ਵੀ ਵਾਧਾ ਨਹੀਂ ਹੋਇਆ। ਉਨ੍ਹਾਂ ਨੂੰ ਇਮਾਨਦਾਰੀ ਦੇ ਪ੍ਰਤੀਕ ਵਜੋਂ ਵੀ ਜਾਣਿਆਂ ਜਾਂਦਾ ਹੈ। ਉਨ੍ਹਾਂ ਦੇ ਪਿਤਾ ਪੰਜਾਬ ਸਕੱਤਰੇਤ ਵਿਚ ਲਾਹੌਰ ਅਸਿਸਟੈਂਟ ਸਕੱਤਰ ਸਨ। ਦੇਸ਼ ਦੀ ਵੰਡ ਤੋਂ ਬਾਅਦ ਪੰਜਾਬ ਸਕੱਤਰੇਤ ਸਿਮਲਾ ਵਿਖੇ ਆ ਗਈ। ਇਸ ਲਈ ਉਹ ਵੀ ਲਾਹੌਰ ਤੋਂ ਸਿੱਧੇ ਸਿਮਲੇ ਆ ਗਏ। ਵੀ ਪੀ ਪ੍ਰਭਾਕਰ ਉਦੋਂ 10 ਸਾਲ ਦੇ ਸਨ। ਉਦੋਂ ਚੜ੍ਹਦੇ ਪੰਜਾਬ ਦੀ ਰਾਜਧਾਨੀ ਸਿਮਲਾ ਬਣੀ ਸੀ। 1953 ਵਿਚ ਸਿਮਲਾ ਤੋਂ ਉਨ੍ਹਾਂ ਦੇ ਪਿਤਾ ਦਾ ਦਫਤਰ ਨਵੀਂ ਬਣੀ ਰਾਜਧਾਨੀ ਚੰਡੀਗੜ੍ਹ ਵਿਚ ਆ ਗਿਆ। ਸਰਦਾਰ ਪਰਤਾਪ ਸਿੰਘ ਕੈਰੋਂ ਨੇ ਚੰਡੀਗੜ੍ਹ ਵਸਾਉਣ ਲਈ ਆਪਣੇ ਮੁਲਾਜ਼ਮਾਂ ਨੂੰ ਪਹਿਲਾਂ ਪਲਾਟ ਲੈਣ ਅਤੇ ਫਿਰ ਉਥੇ ਮਕਾਨ ਉਸਾਰਨ ਲਈ ਕਰਜ਼ੇ ਦਿੱਤੇ ਸਨ, ਜਿਸ ਕਰਕੇ ਉਨ੍ਹਾਂ ਦੇ ਪਿਤਾ ਨੇ ਚੰਡੀਗੜ੍ਹ ਦੇ ਸੈਕਟਰ 16  ਵਿਚ ਕੋਠੀ ਭਲੇ ਮੌਕੇ ਬਣਾ ਲਈ। ਇਸ ਸਮੇਂ ਵੀ ਪੀ ਪ੍ਰਭਾਕਰ ਉਸੇ ਕੋਠੀ ਵਿਚ ਰਹਿੰਦੇ ਹਨ। ਉਨ੍ਹਾਂ ਦੀ ਸਾਦਗੀ ਬਿਲਕੁਲ ਉਸੇ ਤਰ੍ਹਾਂ ਹੈ, ਜਿਵੇਂ ਇਕ ਆਮ ਸਾਧਾਰਨ ਵਿਅਕਤੀ ਦੀ ਹੁੰਦੀ ਹੈ। ਪੱਤਰਕਾਰਾਂ ਵਾਲੀ ਕੋਈ ਫੂੰ ਫਾਂ ਨਹੀਂ ਹੈ। ਉਹ ‘ਦੀ ਟਰਬਿਊਨ ’ ਵਿਚ ਚੰਡੀਗੜ੍ਹ ਵਿਖੇ ਪੰਜਾਬ ਹਰਿਆਣਾ ਅਤੇ ਚੰਡੀਗੜ੍ਹ ਦੇ ਬਿਓਰੋ ਚੀਫ ਰਹੇ ਹਨ। ਇਹ ਹੋਰ ਵੀ ਮਾਣ ਵਾਲੀ ਗੱਲ ਹੈ ਕਿ ‘ਦੀ ਟਰਬਿਊਨ’ ਅਖ਼ਬਾਰ ਦੇ ਪਹਿਲੇ ਬਿਓਰੋ ਚੀਫ ਵੀ ਪੀ ਪ੍ਰਭਾਕਰ ਹੀ ਬਣੇ ਸਨ। ਹੁਣ ਤਾਂ ਹਰ ਸਟੇਟ ਦੇ ਬਿਓਰੋ ਚੀਫ ਵੱਖਰੇ-ਵੱਖਰੇ ਹਨ। ਉਨ੍ਹਾਂ ਲਈ ਇਕ ਹੋਰ ਵੀ ਵੱਖਰੀ ਤੇ ਮਾਣ ਵਾਲੀ ਗੱਲ ਹੈ ਕਿ ਉਹ ਹਿੰਦੀ ਦੀ ਐਮ ਏ ਸਨ ਪ੍ਰੰਤੂ ਅੰਗਰੇਜ਼ੀ ਅਖ਼ਬਾਰ ਦੇ ਬਿਓਰੋ ਚੀਫ ਬਣੇ। ਦੈਨਿਕ ਭਾਸਕਰ ਵਿਚ ਸੰਪਾਦਕੀ ਸਲਾਹਕਾਰ ਸਨ। ਇਤਨੇ ਮਹੱਤਵਪੂਰਨ ਅਤੇ ਉਚ ਅਹੁਦਿਆਂ ਤੇ ਰਹੇ ਹਨ ਪ੍ਰੰਤੂ ਰਹਿਣ ਸਹਿਣ, ਖਾਣ ਪੀਣ ਅਤੇ ਉਨ੍ਹਾਂ ਦਾ ਵਿਵਹਾਰ ਬਹੁਤ ਹੀ ਸਾਧਾਰਨ ਹੈ। ਅੱਜ ਦੇ ਆਧੁਨਿਕ ਯੁਗ ਵਿਚ ਵੀ ਉਨ੍ਹਾਂ ਕੋਲ ਮੋਬਾਈਲ ਵੀ ਨਹੀਂ ਹੈ। ਉਨ੍ਹਾਂ ਦੀ ਪ੍ਰਸੰਸਾ ਵਿਚ ਜਿਤਨੇ ਵੀ ਵਿਸ਼ੇਸ਼ਣ ਲਗਾ ਲਓ ਉਤਨੇ ਹੀ ਥੋੜ੍ਹੇ ਹਨ। ਉਹ ਸਬਰ ਸੰਤੋਖ ਵਾਲੇ ਲੋਭ, ਲਾਲਚ ਅਤੇ ਪੈਸੇ ਦੀ ਮੋਹ ਮਾਇਆ ਤੋਂ ਕੋਹਾਂ ਦੂਰ ਹਨ। ਉਨ੍ਹਾਂ ਨੇ ਬਹੁਤ ਸਾਰੇ ਮਹੱਤਵਪੂਰਨ ਸਮਾਗਮਾ ਦੀ ਕਵਰੇਜ ਲਈ ਵੀ ਫਰਜ ਨਿਭਾਏ ਹਨ। ਅਮਰੀਕਾ, ਕੈਨੇਡਾ ਅਤੇ ਕੁਵੈਤ ਵਿਚ ਕਵਰੇਜ ਲਈ ਗਏ ਸਨ। ਯੂ ਐਨ ਜਨਰਲ ਅਸੈਂਬਲੀ ਕਵਰ ਕਰਨ ਲਈ ਗਏ ਸਨ, ਜਿਥੇ ਪਾਕਿਸਤਾਨ ਦੀ ਪ੍ਰਧਾਨ ਮੰਤਰੀ ਬੇਨਜ਼ੀਰ ਭੁਟੋ ਅਤੇ ਭਾਰਤ ਦੇ ਵਿਦੇਸ਼ ਮੰਤਰੀ ਇੰਦਰ ਕੁਮਾਰ ਗੁਜਰਾਲ ਗਏ ਹੋਏ ਸਨ। ਇਸੇ ਤਰ੍ਹਾਂ 1972 ਵਿਚ ਜਦੋਂ ਸਿਮਲਾ ਵਿਚ ਇੰਡੋ ਪਾਕਿ ਸਮਿਟ ਹੋਈ ਸੀ ਤਾਂ ਉਸਨੂੰ ਵੀ ਉਨ੍ਹਾਂ ਕਵਰ ਕੀਤਾ ਸੀ, ਜਿਸ ਵਿਚ ਭਾਰਤ ਦੇ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਅਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਜੁਲਫਕਾਰ ਅਲੀ ਭੁਟੋ ਸ਼ਾਮਲ ਹੋਏ ਸਨ। ਉਹ ਸਮਿਟ ਸਿਮਲਾ ਸਮਝੌਤੇ ਦੇ ਨਾਮ ਤੇ ਪ੍ਰਸਿੱਧ ਹੈ।
        ਵੀ ਪੀ ਪ੍ਰਭਾਕਰ ਨੇ ਆਪਣਾ ਪੱਤਰਕਾਰੀ ਦਾ ਕਿੱਤਾ ਇਕ ਹਿੰਦੀ ਦੇ ਸਪਤਾਹਿਕ ਅਖਬਾਰ ‘ਸੇਵਾ ਗ੍ਰਾਮ’ ਤੋਂ ਸ਼ੁਰੂ ਕੀਤਾ ਸੀ। ਇਹ ਸਪਤਾਹਕ ਦਿਹਾਤੀ ਭਾਰਤ ਦੇ ਵਿਕਾਸ ਬਾਰੇ ਖ਼ਬਰਾਂ ਪ੍ਰਕਾਸ਼ਤ ਕਰਦਾ ਸੀ। ਇਸੇ ਕਰਕੇ ਵੀ ਪੀ ਪ੍ਰਭਾਕਰ ਨੇ ਆਪਣੀ ਸਾਰੀ ਪੱਤਰਕਾਰਤਾ ਦੀ ਨੌਕਰੀ ਦੌਰਾਨ ਦਿਹਾਤੀ ਵਿਕਾਸ ਦੀਆਂ ਖ਼ਬਰਾਂ ਭੇਜਣ ਨੂੰ ਪਹਿਲ ਦਿੱਤੀ। ਉਹ ਵਿਕਾਸਮੁਖੀ ਸੋਚ ਵਾਲੇ ਪੱਤਰਕਾਰ ਹਨ। ਉਨ੍ਹਾਂ ਦੀ ਚੋਣ ਰਾਜ ਸਭਾ ਵਿਚ ਵੀ ਅਨੁਵਾਦਕ ਦੇ ਤੌਰ ਤੇ ਹੋ ਗਈ ਸੀ ਪ੍ਰੰਤੂ ਉਨ੍ਹਾਂ ਪੱਤਰਕਾਰੀ ਨੂੰ ਪਹਿਲ ਦਿੱਤੀ। ਫਿਰ ਉਨ੍ਹਾਂ ਹਿੰਦੀ ਦੇ ਮਾਸਕ ਮੈਗਜ਼ੀਨ ‘ਸਰਿਤਾ’ ਵਿਚ ਨੌਕਰੀ ਕਰ ਲਈ। ਉਨ੍ਹਾਂ ਅੰਗਰੇਜ਼ੀ ਦੇ ਰੋਜ਼ਾਨਾ ‘ਦੀ ਟਰਬਿਊਨ’ ਅਖ਼ਬਾਰ ਵਿਚ 1961 ਵਿਚ ਨੌਕਰੀ ਸ਼ੁਰੂ ਕਰ ਲਈ ਸੀ। ਉਸ ਸਮੇਂ ਉਨ੍ਹਾਂ ਦੀ ਉਮਰ ਮਹਿਜ 24 ਸਾਲ ਸੀ। ਉਹ ਦੀ ਟਰਬਿਊਨ ਵਿਚੋਂ 36 ਸਾਲ ਵੱਖ-ਵੱਖ ਅਹੁਦਿਆਂ ਤੇ ਨੌਕਰੀ ਕਰਨ ਤੋਂ ਬਾਅਦ 1997 ਵਿਚ ਸੇਵਾ ਮੁਕਤ ਹੋਏ ਹਨ। ਜਦੋਂ ਉਹ ਪਟਿਆਲਾ ਬਦਲਕੇ ਆਏ ਤਾਂ ਮੇਰਾ ਉਨ੍ਹਾਂ ਨਾਲ ਵਾਹ ਪਿਆ। ਉਨ੍ਹਾਂ ਦੀ ਹਮੇਸ਼ਾ ਹਰ ਰੋਜ਼ ਦੀਆਂ ਖ਼ਬਰਾਂ ਤੋਂ ਇਲਾਵਾ ਵਿਕਾਸ ਮੁਖੀ ਖ਼ਬਰਾਂ ਲਿਖਣ ਦੀ ਕੋਸਿਸ਼ ਹੁੰਦੀ ਸੀ। ਜਿਹੜਾ ਵੀ ਕੋਈ ਨਵਾਂ ਵਿਕਾਸ ਦਾ ਪ੍ਰਾਜੈਕਟ ਲੱਗਦਾ ਸੀ ਤਾਂ ਉਹ ਸਭ ਤੋਂ ਪਹਿਲਾਂ ਉਸ ਪ੍ਰਾਜੈਕਟ ਦੀ ਖ਼ਬਰ ਬਣਾਉਂਦੇ ਸਨ। ਵੀ ਪੀ ਪ੍ਰਭਾਕਰ ਆਮ ਤੌਰ ਤੇ ਦਫਤਰ ਵਿਚ ਬੈਠਕੇ ਕੰਮ ਕਰਨ ਦੀ ਥਾਂ ਪਿੰਡਾਂ ਵਿਚ ਮੌਕੇ ਤੇ ਜਾ ਕੇ ਵਿਕਾਸ ਦੀਆਂ ਖ਼ਬਰਾਂ ਲੱਭਦੇ ਰਹਿੰਦੇ ਸਨ। ਮੈਂ ਉਨ੍ਹਾਂ ਦੇ ਨਾਲ ਪਟਿਆਲਾ ਤੋਂ ਬਾਹਰ ਜਾਂਦਾ ਰਿਹਾ ਹਾਂ। ਉਦੋਂ ਪਟਿਆਲਾ ਜਿਲ੍ਹਾ ਬਹੁਤ ਵੱਡਾ ਸੀ। ਫਤਿਹਗੜ੍ਹ ਸਾਹਿਬ ਅਤੇ ਮੋਹਾਲੀ ਜਿਲ੍ਹੇ ਦਾ ਡੇਰਾ ਬਸੀ ਵਿਧਾਨ ਸਭਾ ਹਲਕਾ ਹਿੱਸਾ ਪਟਿਆਲਾ ਜਿਲ੍ਹੇ ਵਿਚ ਹੀ ਹੁੰਦੇ ਸਨ। ਜੇਕਰ ਸਾਨੂੰ ਕਿਤੇ ਪਟਿਆਲਾ ਤੋਂ ਬਾਹਰ ਖਾਣਾ ਜਾਂ ਚਾਹ ਪਾਣੀ, ਪੀਣਾ ਪੈਂਦਾ ਤਾਂ ਪ੍ਰਭਾਕਰ ਸਾਹਿਬ ਆਪਣੇ ਕੋਲੋਂ ਪੇਮੈਂਟ ਕਰਦੇ ਸਨ। ਉਨ੍ਹਾਂ ਦੀ ਕੋਸਿਸ਼ ਹੁੰਦੀ ਸੀ ਕਿ ਲੋਕ ਸੰਪਰਕ ਵਿਭਾਗ ਤੋਂ ਕੋਈ ਸਹੂਲਤ ਨਾ ਲਈ ਜਾਵੇ। ਬਿਓਰੋ ਚੀਫ ਹੁੰਦਿਆਂ ਉਹ ਫੀਲਡ ਵਿਚ ਕੰਮ ਕਰਦੇ ਪੱਤਰਕਾਰਾਂ ਨੂੰ ਵਿਕਾਸ ਮੁਖੀ ਖ਼ਬਰਾਂ ਭੇਜਣ ਨੂੰ ਪਹਿਲ ਦੇਣ ਦੀ ਤਾਕੀਦ ਕਰਦੇ ਰਹਿੰਦੇ ਸਨ। ਸੇਵਾ ਮੁਕਤੀ ਤੋਂ ਬਾਅਦ ਵੀ ਉਹ ਹੁਣ ਤੱਕ 83 ਸਾਲ ਦੀ ਉਮਰ ਵਿਚ ਵੀ ਪਾਵਰ ਪਾਲਿਟਕਸ ਅਖ਼ਬਾਰ ਲਈ ਲਗਾਤਰ ਕਾਲਮ ਲਿਖਦੇ ਆ ਰਹੇ ਹਨ। ਉਨ੍ਹਾਂ ਦੇ ਨਿਰਪੱਖ ਅਤੇ ਇਮਾਨਦਾਰੀ ਨਾਲ ਪੱਤਰਕਾਰੀ ਖੇਤਰ ਵਿਚ ਪਾਏ ਯੋਗਦਾਨ ਕਰਕੇ ਬਹੁਤ ਸਾਰੀਆਂ ਸੰਸਥਾਵਾਂ ਨੇ ਮਾਣ ਸਨਮਾਨ ਕੀਤੇ ਹਨ। ਜੋਸ਼ੀ ਫਾਊਂਡੇਸ਼ਨ ਨੇ ਲਾਈਫ ਟਾਈਮ ਅਚੀਵਮੈਂਟ ਅਵਾਰਡ ਦੇ ਕੇ ਸਨਮਾਨਿਆਂ। ਆਲ ਇੰਡੀਆ ਆਰਟਿਸਟਸ ਐਸੋਸੀਏਸ਼ਨ ਸਿਮਲਾ ਨੇ ਬਲਰਾਜ ਸਾਹਨੀ ਅਵਾਰਡ ਸਰਵੋਤਮ ਪੱਤਰਕਾਰੀ ਲਈ ਦਿੱਤਾ। ਸੋਸਇਟੀ ਫਾਰ ਰਿਸਰਚ ਇਨ ਐਜੂਕੇਸ਼ਨ ਐਂਡ ਇਨਫਰਮੇਸ਼ਨ ਟੈਕਨਾਲੋਜੀ ਸਿਮਲਾ ਨੇ ਸਰਵੋਤਮ ਪੱਤਰਕਾਰ ਅਵਾਰਡ ਦੇ ਕੇ ਸਨਮਾਨਤ ਕੀਤਾ। ਹਿਮਾਚਲ ਵਿਕਾਸ ਮੰਚ ਨੇ ਵੀ ਉਨ੍ਹਾਂ ਦੇ ਨਿਰਪੱਖ ਪੱਤਰਕਾਰੀ ਦੇ ਯੋਗਦਾਨ ਲਈ ਸਨਮਾਨਤ ਕੀਤਾ। ਅਮਰ ਸ਼ਹੀਦ ਰਮੇਸ਼ ਚੰਦਰਾ ਮੈਮੋਰੀਅਲ ਅਵਾਰਡ ਹਿਮਾਚਲ ਪ੍ਰਦੇਸ਼ ਜਰਨਿਲਿਟਸ ਫੈਡਰੇਸ਼ਨ ਨੇ ਬੋਲਡ ਪੱਤਰਕਾਰੀ ਲਈ ਸਨਮਾਨਤ ਕੀਤੇ। ਇਸੇ ਤਰ੍ਹਾਂ ਪ੍ਰਾਚੀਨ ਕਲਾ ਕੇਂਦਰ ਚੰਡੀਗੜ੍ਹ ਨੇ ਪੱਤਰਕਾਰੀ ਵਿਚ ਬਿਹਤਰੀਨ ਯੋਗਦਾਨ ਲਈ ਸਨਮਾਨਤ ਕੀਤਾ। ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਚੰਡੀਗੜ੍ਹ ਨੇ ਵੀ ਉਨ੍ਹਾਂ ਨੂੰ ਸਨਮਾਨਤ ਕੀਤਾ। ਉਹ ਚੰਡੀਗੜ੍ਹ ਪ੍ਰੈਸ ਕਲਬ ਦੇ ਪ੍ਰਧਾਨ ਵੀ ਰਹੇ।
    ਵੀ ਪੀ ਪ੍ਰਭਾਕਰ ਦਾ ਜਨਮ ਲਾਹੌਰ ਵਿਖੇ 19 ਮਾਰਚ 1937 ਨੂੰ ਮਾਤਾ ਸ੍ਰੀਮਤੀ ਕਿ੍ਰਸ਼ਨਾ ਪ੍ਰਭਾਕਰ ਅਤੇ ਪਿਤਾ ਸ੍ਰੀ ਅਮਰ ਚੰਦ ਪ੍ਰਭਾਕਰ ਦੇ ਘਰ ਹੋਇਆ। ਉਨ੍ਹਾਂ ਦੇ ਪਿਤਾ ਫਗਵਾੜਾ ਜਿਲ੍ਹਾ ਜਲੰਧਰ ਨਾਲ ਸੰਬੰਧ ਰਖਦੇ ਸਨ ਪ੍ਰੰਤੂ ਪੰਜਾਬ ਸਰਕਾਰ ਦੇ ਸਕੱਤਰੇਤ ਵਿਚ ਲਾਹੌਰ ਵਿਖੇ ਨੌਕਰੀ ਕਰਦੇ ਸਨ। ਇਸ ਲਈ ਵੀ ਪੀ ਪ੍ਰਭਾਕਰ ਨੇ ਮੁਢਲੀ ਸਿਖਿਆ ਲਾਹੌਰ ਅਤੇ ਬਾਅਦ ਵਿਚ ਸਿਮਲਾ ਤੋਂ ਹੀ ਪ੍ਰਾਪਤ ਕੀਤੀ ਕਿਉਂਕਿ ਦੇਸ ਦੀ ਵੰਡ ਤੋਂ ਬਾਅਦ ਉਨ੍ਹਾਂ ਦੇ ਪਿਤਾ ਦਾ ਦਫਤਰ ਸਿਮਲਾ ਆ ਗਿਆ ਸੀ। ਉਹ ਇਥੇ ਹੀ ਪੰਜਾਬ ਸਕੱਤਰੇਤ ਵਿਚ ਹੀ ਨੌਕਰੀ ਕਰਦੇ ਰਹੇ। ਦਸਵੀਂ ਉਨ੍ਹਾਂ ਡੀ ਏ ਵੀ ਸਕੂਲ ਲੱਕੜ ਬਾਜ਼ਾਰ ਸਿਮਲਾ ਤੋਂ ਪਾਸ ਕੀਤੀ। ਇੰਟਰਮੀਡੀਏਟ ਭਾਰਗਵਾ ਮਿਉਂਸਪਲ ਕਾਲਜ ਸਿਮਲਾ ਤੋਂ ਕੀਤੀ। ਫਿਰ 1953 ਪੰਜਾਬ ਦੇ ਦਫਤਰ ਚੰਡੀਗੜ੍ਹ ਆ ਗਏ।  ਉਨ੍ਹਾਂ ਦਾ ਪਰਿਵਾਰ ਵੀ ਚੰਡੀਗੜ੍ਹ ਆ ਗਿਆ। ਉਸ ਤੋਂ ਬਾਅਦ ਬੀ ਏ ਸਰਕਾਰੀ ਕਾਲਜ ਚੰਡੀਗੜ੍ਹ ਤੋ ਪਾਸ ਕੀਤੀ। ਫਿਰ ਉਹਨ੍ਹਾਂ ਨੇ ਐਮ ਏ ਹਿੰਦੀ ਪੰਜਾਬ ਯੂਨੀਵਰਸਿਟੀ ਤੋਂ ਪਾਸ ਕੀਤੀ। ਉਦੋਂ ਪੰਜਾਬ ਯੂਨੀਵਰਸਿਟੀ ਦਾ ਕੈਂਪਸ ਡੀ ਏ ਵੀ ਕਾਲਜ ਜਲੰਧਰ ਵਿਚ ਹੁੰਦਾ ਸੀ। ਉਨ੍ਹਾਂ ਪੱਤਰਕਾਰੀ ਦਾ ਡਿਪਲੋਮਾ ਦਿੱਲੀ ਤੋਂ ਕੀਤਾ। ਵੀ ਪੀ ਪ੍ਰਭਾਕਰ ਅਤੇ ਉਨ੍ਹਾਂ ਦੀ ਪਤਨੀ ਸ਼ਕੁਨ ਸਮਾਜ ਵਿਚ ਸਹਿਜਤਾ ਨਾਲ ਵਿਚਰਦੇ ਹੋਏ ਸੁਖਮਈ ਜੀਵਨ ਬਤੀਤ ਕਰ ਰਹੇ ਹਨ। ਉਨ੍ਹਾਂ ਦੇ ਦੋ ਸਪੁਤਰ ਅਤੇ ਇਕ ਸਪੁਤਰੀ ਹੈ। ਵੱਡਾ ਲੜਕਾ ਸੰਦੀਪ ਪ੍ਰਭਾਕਰ ਆਰਕੀਟੈਕਟ ਹੈ ਅਤੇ ਚੰਡੀਗੜ੍ਹ ਵਿਚ ਆਪਣੀ ਪ੍ਰੈਕਟਿਸ ਕਰਦਾ ਹੈ। ਸੰਦੀਪ ਪ੍ਰਭਾਕਰ ਦੀ ਪਤਨੀ ਸਪਨਾ ਪ੍ਰਭਾਕਰ ਪੰਜਾਬ ਸਰਕਾਰ ਦੀ ਚੀਫ ਆਰੀਟੈਕਟ ਹੈ। ਇਸੇ ਤਰ੍ਹਾਂ ਦੂਜਾ ਲੜਕਾ ਮੋਹਿਤ ਪ੍ਰਭਾਕਰ ਗੁਜਰਾਤ ਵਿਖੇ ਕਿਸੇ ਪ੍ਰਾਈਵੇਟ ਕੰਪਨੀ ਵਿਚ ਮੈਨੇਜਿੰਗ ਡਾਇਰੈਕਟਰ ਹੈ। ਉਸਦੀ ਪਤਨੀ ਨਮੀਤਾ ਪ੍ਰਭਾਕਰ ਐਮ ਬੀ ਏ ਹੈ ਅਤੇ ਗੁਜਰਾਤ ਵਿਚ ਹੀ ਨੌਕਰੀ ਕਰ ਰਹੀ ਹੈ। ਉਨ੍ਹਾਂ ਦੀ ਸਪੁਤਰੀ ਮੋਨਾ ਪ੍ਰਭਾਕਰ ਚੰਡੀਗੜ੍ਹ ਵਿਚ ਹੀ ਅਧਿਆਪਕਾ ਹੈ। ਵੀ ਪੀ ਪ੍ਰਭਾਕਰ ਤੋਂ ਨਵੇਂ ਉਭਰਦੇ ਪੱਤਰਕਾਰ ਪ੍ਰੇਰਨਾ ਲੈ ਸਕਦੇ ਹਨ ਕਿ ਪੱਤਰਕਾਰ ਸਾਧਾਰਨ ਜੀਵਨ ਬਸਰ ਕਰਕੇ ਵੀ ਬੱਚੇ ਪੜ੍ਹਾ ਸਕਦੇ ਹਨ ਅਤੇ ਉਨ੍ਹਾਂ ਦੇ ਪਰਿਵਾਰ ਖ਼ੁਸ਼ਹਾਲ ਜੀਵਨ ਬਤੀਤ ਕਰ ਸਕਦੇ ਹਨ।  

ਸਾਬਕਾ ਜਿਲ੍ਹਾ ਲੋਕ ਸੰਪਰਕ ਅਧਿਕਾਰੀ
ਮੋਬਾਈਲ-94178 13072
ujagarsingh48@yahoo.com

ਬਿਹਤਰੀਨ ਕਾਰਜਕੁਸ਼ਲਤਾ, ਵਫ਼ਾਦਾਰੀ ਅਤੇ ਇਮਾਨਦਾਰੀ ਦੇ ਪ੍ਰਤੀਕ ਸੁਰੇਸ਼ ਕੁਮਾਰ - ਉਜਾਗਰ ਸਿੰਘ

ਭਾਰਤ ਵਿਚ ਆਈ ਏ ਐਸ ਦੀ ਨੌਕਰੀ ਨੂੰ ਸਰਵੋਤਮ ਸਰਵਿਸ ਸਮਝਿਆ ਜਾਂਦਾ ਹੈ। ਜਿਹੜੇ ਉਮੀਦਵਾਰ ਆਈ ਏ ਐਸ ਅਤੇ ਆਈ ਪੀ ਐਸ ਲਈ ਚੁਣੇ ਜਾਂਦੇ ਹਨ, ਉਨ੍ਹਾਂ ਵਿਚੋਂ ਜੋ ਪੰਜਾਬ ਤੋਂ ਬਾਹਰਲੇ ਸੂਬਿਆਂ ਵਿਚੋਂ ਹੁੰਦੇ ਹਨ, ਉਨ੍ਹਾਂ ਵਿਚੋਂ ਵੀ ਬਹੁਤਿਆਂ ਦੀ ਪਹਿਲ ਪੰਜਾਬ ਕੇਡਰ ਵਿਚ ਆਉਣ ਦੀ ਹੁੰਦੀ ਹੈ। ਪੰਜਾਬ ਕੇਡਰ ਉਨ੍ਹਾਂ ਨੂੰ ਹੀ ਮਿਲਦਾ ਹੈ, ਜਿਨ੍ਹਾਂ ਦੀ ਮੈਰਿਟ ਉਚੀ ਹੁੰਦੀ ਹੈ। ਹੁਣ ਵਿਚਾਰਨ ਵਾਲੀ ਗੱਲ ਹੈ ਕਿ ਉਨ੍ਹਾਂ ਦੀ ਪੰਜਾਬ ਕੇਡਰ ਦੀ ਪਹਿਲ ਕਿਉਂ ਹੁੰਦੀ ਹੈ ?  ਪੰਜਾਬ ਕਿਸੇ ਸਮੇਂ ਦੇਸ਼ ਦਾ ਖ਼ੁਸ਼ਹਾਲ ਰਾਜ ਹੁੰਦਾ ਸੀ। ਪੰਜਾਬੀਆਂ ਦਾ ਜੀਵਨ ਪੱਧਰ ਵੀ ਸਭ ਤੋਂ ਉਚਾ ਹੁੰਦਾ ਸੀ। ਇਸ ਲਈ ਹਰ ਉਮੀਦਵਾਰ ਦੀ ਇੱਛਾ ਪੰਜਾਬ ਕੇਡਰ ਦੀ ਹੁੰਦੀ ਸੀ। ਭਾਵੇਂ ਪੰਜਾਬ ਦੀ ਆਰਥਿਕ ਹਾਲਤ ਇਸ ਸਮੇਂ ਬਹੁਤੀ ਚੰਗੀ ਨਹੀਂ ਪ੍ਰੰਤੂ ਫਿਰ ਵੀ ਪੰਜਾਬ ਕੇਡਰ ਦੀ ਚਾਹਤ ਅਜੇ ਵੀ ਬਰਕਰਾਰ ਹੈ। ਪੰਜਾਬ ਦੇ ਕੁਝ ਲੋਕਾਂ ਅਤੇ ਕੁਝ ਵਿਓਪਾਰੀਆਂ ਨੇ ਆਪਣੇ ਹਿਤਾਂ ਦੀ ਪੂਰਤੀ ਅਤੇ ਸ਼ਾਰਟ ਕਟ ਨਾਲ ਜਲਦੀ ਅਮੀਰ ਬਣਨ ਦੀ ਲਾਲਸਾ ਕਰਕੇ ਇਨ੍ਹਾਂ ਕੇਡਰਾਂ ਅਤੇ ਸਿਆਸਤਦਾਨਾ ਉਪਰ ਡੋਰੇ ਪਾ ਕੇ ਦੋਹਾਂ ਵਰਗਾਂ ਦੇ ਕੁਝ ਕੁ ਲੋਕਾਂ ਨੂੰ ਲਾਲਚ ਦੇ ਚੁੰਗਲ ਵਿਚ ਫਸਾ ਲਿਆ। ਇਸ ਲਈ ਵੀ ਪੰਜਾਬ ਕੇਡਰ ਦੀ ਚਾਹਤ ਵਧ ਗਈ। ਪੰਜਾਬ ਦੇ ਬਹੁਤੇ ਇਨ੍ਹਾਂ ਵਰਗਾਂ ਦੇ ਅਧਿਕਾਰੀਆਂ ਦਾ ਕਿਰਦਾਰ ਬਾਕੀ ਸੂਬਿਆਂ ਨਾਲੋਂ ਬਿਹਤਰ ਹੈ। ਅਜਿਹੇ ਦੌਰ ਵਿਚ ਇਨ੍ਹਾਂ ਵਰਗਾਂ ਦੇ ਅਧਿਕਾਰੀਆਂ ਵਿਚ ਵੀ ਬਿਹਤਰੀਨ ਅਹੁਦੇ ਲੈਣ ਦੀ ਦੌੜ ਲੱਗ ਗਈ। ਇਸ ਦੌੜ ਵਿਚ ਸਿਆਸਤਦਾਨਾ ਅਤੇ ਅਧਿਕਾਰੀਆਂ ਦੀ ਮਿਲੀ ਭੁਗਤ ਦਾ ਵਾਤਾਵਰਨ ਪੈਦਾ ਹੋ ਗਿਆ, ਜਿਸ ਕਰਕੇ ਲੋਕਾਂ ਨਾਲ ਬੇਇਨਸਾਫੀ ਹੋਣ ਲੱਗ ਗਈ। ਅਜਿਹੇ ਦੌਰ ਵਿਚ ਪੰਜਾਬ ਦੇ ਬਿਹਤਰੀਨ ਅਧਿਕਾਰੀਆਂ ਵਿਚ ਇਕ ਅਜਿਹੇ ਅਧਿਕਾਰੀ ਹਨ, ਜਿਹੜੇ ਆਪਣੀ ਸਰਵਿਸ ਦੌਰਾਨ ਇਨਸਾਫ ਦੇ ਤਰਾਜੂ ਨਾਲ ਫੈਸਲੇ ਪਾਰਦਰਸ਼ਤਾ, ਨਿਰਪੱਖਤਾ ਅਤੇ ਦਿਆਨਤਦਾਰੀ ਨਾਲ ਕਰਦੇ ਹਨ। ਉਨ੍ਹਾਂ ਉਪਰ ਕਦੀਂ ਵੀ ਕਿਸੇ ਨੇ ਉਂਗਲ ਉਠਾਉਣ ਦੀ ਹਿੰਮਤ ਨਹੀਂ ਕੀਤੀ। ਉਹ ਹਰ ਸਰਕਾਰ ਦੇ ਚਹੇਤੇ ਅਧਿਕਾਰੀ ਰਹੇ ਹਨ। ਉਹ ਅਧਿਕਾਰੀ ਹਨ, ਸੁਰੇਸ਼ ਕੁਮਾਰ ਕੈਬਨਿਟ ਸਕੱਤਰ ਦੇ ਪੇ ਸਕੇਲ ਵਿਚ ਅੱਜ ਕਲ੍ਹ ਪੰਜਾਬ ਦੇ ਮੁੱਖ ਮੰਤਰੀ ਦੇ ਚੀਫ ਪਿ੍ਰੰਸੀਪਲ ਸਕੱਤਰ ਹਨ। ਜਿਵੇਂ ਸਮਾਜ ਅਤੇ ਸਮਾਜ ਵਿਚ ਵਿਚਰਨ ਵਾਲੇ ਇਨਸਾਨ ਬਹੁਰੰਗੇ ਹੁੰਦੇ ਹਨ। ਹਰ ਇਕ ਦਾ ਰੰਗ ਆਪੋ ਆਪਣਾ ਹੁੰਦਾ ਹੈ। ਇਕ ਬਾਗੀਚੇ ਵਿਚ ਕਈ ਰੰਗਾਂ ਅਤੇ ਕਿਸਮਾ ਦੇ ਫੁਲ ਹੁੰਦੇ ਹਨ ਪ੍ਰੰਤੂ ਉਨ੍ਹਾਂ ਦੀ ਸੁਗੰਧ ਵੱਖੋ ਵੱਖਰੀ ਹੁੰਦੀ ਹੈ। ਜਦੋਂ ਉਨ੍ਹਾਂ ਨੂੰ ਇਕੱਠੇ ਕਰਕੇ ਗੁਲਦਸਤਾ ਬਣਾਉਂਦੇ ਹਾਂ ਤਾਂ ਸਾਰਿਆਂ ਦੀ ਖ਼ੁਸ਼ਬੋ ਰਲ ਮਿਲਕੇ ਵੱਖਰੀ ਕਿਸਮ ਦੀ ਬਣ ਜਾਂਦੀ ਹੈ। ਫਿਰ ਇਹ ਜਾਨਣਾ ਅਸੰਭਵ ਹੋ ਜਾਂਦਾ ਹੈ ਕਿ ਕਿਸ ਫੁੱਲ ਦੀ ਸੁਗੰਧ ਸਾਰਿਆਂ ਤੋਂ ਜ਼ਿਆਦਾ ਹੈ। ਇਸਦੇ ਉਲਟ ਜਦੋਂ ਕਿਸੇ ਕਾਰੋਬਾਰ ਜਾਂ ਦਫਤਰ ਵਿਚ ਕਰਮਚਾਰੀ ਅਤੇ ਅਧਿਕਾਰੀ ਕੰਮ ਕਰਦੇ ਹਨ ਤਾਂ ਹਰ ਇਕ ਦੀ ਇਕੱਲੇ-ਇਕੱਲੇ ਦੀ ਕਾਜਕੁਸ਼ਲਤਾ ਦਾ ਅੰਦਾਜ਼ਾ ਉਨ੍ਹਾਂ ਦੇ ਕੰਮ ਕਰਨ ਦੇ ਢੰਗ ਤਰੀਕੇ ਤੋਂ ਹੁੰਦਾ ਹੈ। ਆਮ ਤੌਰ ਤੇ ਜਿਹੜਾ ਕਰਮਚਾਰੀ ਜਾਂ ਅਧਿਕਾਰੀ ਇਮਾਨਦਾਰੀ ਅਤੇ ਬਚਨਵੱਧਤਾ ਨਾਲ ਕੰਮ ਕਰਦਾ ਹੈ ਤਾਂ ਸਾਰਾ ਭਾਰ ਉਸ ਉਪਰ ਹੀ ਸੁੱਟ ਦਿੱਤਾ ਜਾਂਦਾ ਹੈ। ਜਦੋਂ ਕੁਸ਼ਲ ਅਧਿਕਾਰੀ ਨੂੰ ਮਹੱਤਤਾ ਦਿੱਤੀ ਜਾਂਦੀ ਹੈ, ਤਾਂ ਕੁਝ ਲੋਕ ਇਤਰਾਜ਼ ਕਰਨ ਲੱਗ ਜਾਂਦੇ ਹਨ ਕਿ ਉਨ੍ਹਾਂ ਨੂੰ ਇਤਨੀ ਮਹੱਤਤਾ ਦਿੱਤੀ ਕਿਉਂ ਦਿੱਤੀ ਜਾਂਦੀ ਹੈ। ਇਹ ਇਨਸਾਨੀ ਫਿਤਰਤ ਹੈ। ਮੁੱਖੀ ਨੇ ਤਾਂ ਕੁਦਰਤੀ ਕੰਮ ਕਰਨ ਵਾਲੇ ਵਿਅਕਤੀ ਨੂੰ ਹੀ ਮੂਹਰੇ ਰੱਖਣਾ ਹੁੰਦਾ ਹੈ, ਚਾਹੇ ਕੋਈ ਕਿਤਨਾ ਇਤਰਾਜ਼ ਕਰੀ ਜਾਵੇ। ਸੁਰੇਸ਼ ਕੁਮਾਰ ਦਾ ਕੰਮ ਕਰਨ ਦਾ ਰੰਗ ਢੰਗ ਵੀ ਵੱਖਰਾ ਹੈ। ਸੁਰੇਸ਼ ਕੁਮਾਰ ਕਾਮਾ ਹੈ, ਉਨ੍ਹਾਂ ਨੇ ਤਾਂ ਮਸਤ ਹਾਥੀ ਦੀ ਤਰ੍ਹਾਂ ਆਪਣਾ ਕੰਮ ਕਰੀ ਹੀ ਜਾਣਾ ਹੈ ਕਿਉਂਕਿ ਉਨ੍ਹਾਂ ਨੂੰ ਕੰਮ ਕਰਕੇ ਖ਼ੁਸ਼ੀ ਮਿਲਦੀ ਹੈ ਪ੍ਰੰਤੂ ਉਹ ਕਿਸੇ ਦੀ ਟੈਂ ਮੰਨਣ ਨੂੰ ਤਿਆਰ ਨਹੀਂ, ਇਹ ਉਨ੍ਹਾਂ ਦੇ ਸੁਭਾਅ ਦਾ ਹਿੱਸਾ ਹੈ। ਉਨ੍ਹਾਂ ਨੂੰ ਆਪਣੀ ਕਾਬਲੀਅਤ ਤੇ ਮਾਣ ਹੈ ਜੋ ਕਿ ਹੋਣਾ ਵੀ ਚਾਹੀਦਾ। ਕਾਬਲ, ਮਿਹਨਤੀ, ਵਫ਼ਾਦਾਰ ਅਤੇ ਇਮਾਨਦਾਰ ਵਿਅਕਤੀਆਂ ਦੀ ਵਿਰਾਸਤ ਅਮੀਰ ਹੁੰਦੀ ਹੈ, ਜਿਸ ਕਰਕੇ ਉਹ ਦਿਆਨਤਦਾਰੀ ਦਾ ਪੱਲਾ ਨਹੀਂ ਛੱਡਦੇ। ਜਿਹੜੇ ਆਪਣੇ ਕੰਮ ਤੋਂ ਬਿਨਾ ਹੋਰ ਕੋਈ ਮਤਲਬ ਨਹੀਂ ਰੱਖਦੇ। ਸੁਰੇਸ਼ ਕੁਮਾਰ ਦੀ ਵਿਰਾਸਤ ਵੀ ਅਮੀਰ ਹੈ ਕਿਉਂਕਿ ਉਨ੍ਹਾਂ ਦੇ ਪਿਤਾ ਦੇਸ਼ ਦੇ ਉਸਰੀਏ ਅਗਾਂਹਵਧੂ ਅਧਿਆਪਕ ਸਨ, ਜਿਨ੍ਹਾਂ ਦੇ ਵਿਦਿਆਰਥੀਆਂ ਨੇ ਨਾਮਣਾ ਖੱਟਿਆ ਹੈ। ਉਹ ਇਕ ਮਾਨਵਵਾਦੀ ਕਵੀ ਵੀ ਸਨ, ਜਿਸ ਕਰਕੇ ਉਨ੍ਹਾਂ ਦਾ ਸਪੁੱਤਰ ਪਿਤਾ ਦੇ ਪਦ ਚਿੰਨ੍ਹਾਂ ਤੇ ਚਲਦੇ ਹੋਏ ਵਚਨਵੱਧਤਾ, ਨਿਰਪੱਖਤਾ ਤੇ ਇਮਾਨਦਾਰੀ ਨਾਲ ਆਪਣੇ ਫ਼ਰਜ ਨਿਭਾਉਂਦਿਆਂ ਮਾਨਵਤਾ ਦਾ ਪੱਲਾ ਨਹੀਂ ਛੱਡਦੇ। ਵਿਰਸਾ ਅਮੀਰ ਹੋਣ ਦਾ ਭਾਵ ਆਰਥਿਕ ਅਮੀਰੀ ਨਹੀਂ ਸਗੋਂ ਕਿਰਦਾਰ ਦੀ ਅਮੀਰੀ ਹੋਣੀ ਚਾਹੀਦੀ ਹੈ, ਜਿਸਦਾ ਵਾਰਿਸ ਸੁਰੇਸ਼ ਕੁਮਾਰ ਹੈ। ਸੁਰੇਸ਼ ਕੁਮਾਰ ਅੱਜ ਦਾ ਕੰਮ ਕਲ੍ਹ ਤੇ ਨਹੀਂ ਛੱਡਦੇ। ਹਰ ਰੋਜ਼ ਆਪਣਾ ਮੇਜ਼ ਖਾਲੀ ਕਰਕੇ ਜਾਂਦੇ ਹਨ। ਕੋਈ ਫਾਈਲ ਬਕਾਇਆ ਨਹੀਂ ਰੱਖਦੇ, ਭਾਵੇਂ ਰਾਤ ਬਰਾਤੇ ਕੰਮ ਕਰਨਾ ਪਵੇ। ਉਨ੍ਹਾਂ ਦੀ ਵਿਚਾਰਧਾਰਾ ‘‘ਨਾ ਕਾਹੂੰ ਸੇ ਦੋਸਤੀ ਨਾ ਕਾਹੂੰ ਸੇ ਵੈਰ’’ ਦੀ ਨੀਤੀ ਉਪਰ ਅਧਾਰਤ ਹੈ। ਉਹ ਨਾ ਕੋਈ ਗ਼ਲਤ ਕੰਮ ਕਰਦੇ ਹਨ ਅਤੇ ਨਾ ਹੀ ਕਿਸੇ ਨੂੰ ਕਰਨ ਦੇਂਦੇ ਹਨ। ਉਨ੍ਹਾਂ ਦਾ ਸੁਭਾਅ ਕੋਰਾ ਕਰਾਰਾ ਹੈ। ਜਿਹੜਾ ਕੰਮ ਹੋਣ ਵਾਲਾ ਨਹੀਂ, ਉਸਦਾ ਮੂੰਹ ਤੇ ਜਵਾਬ ਦੇ ਦਿੰਦੇ ਹਨ। ਕੋਈ ਲਾਰਾ ਲੱਪਾ ਨਹੀਂ। ਉਹ ਕੋਈ ਗੱਲ ਆਪਣੇ ਦਿਲ ਵਿਚ ਲੁਕੋ ਕੇ ਨਹੀਂ ਰਖਦੇ। ਬਿਲਕੁਲ ਸ਼ਪਸ਼ਟ ਕਿਸਮ ਦੇ ਇਨਸਾਨ ਹਨ। ਜਿਨ੍ਹਾਂ ਦਾ ਉਨ੍ਹਾਂ ਨਾਲ ਵਾਹ ਪੈਂਦਾ ਹੈ, ਉਹ ਉਨ੍ਹਾਂ ਬਾਰੇ ਚੰਗੀ ਤਰ੍ਹਾਂ ਜਾਣਦੇ ਹਨ।  ਇਸੇ ਕਰਕੇ ਬਹੁਤੇ ਲੋਕ ਉਨ੍ਹਾਂ ਨਾਲ ਨਾਰਾਜ਼ ਰਹਿੰਦੇ ਹਨ। ਉਨ੍ਹਾਂ ਦਾ ਰਹਿਣ ਸਹਿਣ, ਖਾਣ ਪੀਣ ਅਤੇ ਪਹਿਰਾਵਾ ਬਿਲਕੁਲ ਸਾਧਾਰਣ ਹਨ।
            ਉਨ੍ਹਾਂ ਦੀ ਇਮਾਨਦਾਰੀ ਅਤੇ ਦਲੇਰੀ ਬਾਰੇ ਇਕ ਉਦਾਹਰਣ ਦੇਣੀ ਚਾਹਾਂਗਾ। ਪੰਜਾਬ ਵਿਚ ਇਕ ਵਾਰ ਕਿਸੇ ਵਿਭਾਗ ਵਿਚ ਇਕ ਸਕੈਂਡਲ ਹੋ ਗਿਆ। ਰੌਲਾ ਪੈਣ ਤੇ ਮੁੱਖ ਮੰਤਰੀ ਨੇ ਪੜਤਾਲ ਕਰਵਾਉਣ ਦੇ ਹੁਕਮ ਦਿੱਤੇ। ਸੁਰੇਸ਼ ਕੁਮਾਰ ਉਸ ਵਿਭਾਗ ਦੇ ਵਧੀਕ ਮੁੱਖ ਸਕੱਤਰ ਸਨ। ਉਨ੍ਹਾਂ ਪੜਤਾਲ ਕਰਨ ਲਈ ਇਕ ਇਮਾਨਦਾਰ ਅਧਿਕਾਰੀ ਦੀ ਡਿਊਟੀ ਲਗਾ ਦਿੱਤੀ। ਜਦੋਂ ਪੜਤਾਲ ਮੁਕੰਮਲ ਹੋਣ ਲੱਗੀ ਤਾਂ ਪੜਤਾਲ ਦੀ ਭਿਣਕ ਸੰਬੰਧਤ ਦੋਸ਼ੀਆਂ ਨੂੰ ਪੈ ਗਈ। ਉਨ੍ਹਾਂ ਦਾ ਮੁੱਖ ਮੰਤਰੀ ਤੇ ਦਬਾਅ ਪੈ ਗਿਆ ਕਿਉਂਕਿ ਸਕੈਂਡਲ ਦੀਆਂ ਤਾਰਾਂ ਦੂਰ ਤੱਕ ਜੁੜਦੀਆਂ ਸਨ। ਮੁੱਖ ਮੰਤਰੀ ਨੇ ਸੁਰੇਸ਼  ਕੁਮਾਰ ਨਾਲ ਪੜਤਾਲ ਸੰਬੰਧੀ ਗੱਲ ਕਰਨੀ ਚਾਹੀ ਪ੍ਰੰਤੂ ਸੁਰੇਸ਼ ਕੁਮਾਰ ਨੇ ਪਹਿਲਾਂ ਹੀ ਕਹਿ ਦਿੱਤਾ ਕਿ ਸਕੈਂਡਲ ਦੇ ਦੋਸ਼ੀਆਂ ਨੂੰ ਜੇਲ੍ਹ ਦੀ ਹਵਾ ਹਰ ਹਾਲਤ ਵਿਚ ਖਾਣੀ ਪਵੇਗੀ। ਜਿਹੜੀ ਗੱਲ ਮੁੱਖ ਮੰਤਰੀ ਨੇ ਕਰਨੀ ਚਾਹੁੰਦੇ ਸਨ, ਉਹ ਕਰ ਹੀ ਨਹੀਂ ਸਕੇ। ਇਹ ਦਲੇਰੀ ਸੁਰੇਸ਼ ਕੁਮਾਰ ਵਰਗੇ ਅਧਿਕਾਰੀਆਂ ਵਿਚ ਹੀ ਹੋ ਸਕਦੀ ਹੈ। ਸੱਚੇ ਸੁੱਚੇ ਵਿਅਕਤੀ ਨੂੰ  ਲੋਕ ਬਦਨਾਮ ਕਰਨ ਦੀ ਕੋਸ਼ਿਸ ਕਰਦੇ ਹਨ, ਜਿਹੜੇ ਗ਼ਲਤ ਕੰਮ ਕਰਵਾਉਣੇ ਚਾਹੁੰਦੇ ਹਨ। ਕਿਤਨੀਆਂ ਸਰਕਾਰਾਂ ਆਈਆਂ ਕਿਤਨੀਆਂ ਗਈਆਂ ਪ੍ਰੰਤੂ ਸੁਰੇਸ਼ ਕੁਮਾਰ ਨੂੰ ਹਮੇਸ਼ਾ ਮਹੱਤਵਪੂਰਨ ਅਹੁਦਿਆਂ ਤੇ ਲਗਾਇਆ ਜਾਂਦਾ ਰਿਹਾ ਹੈ। ਸਬ ਡਵੀਜ਼ਨਲ ਅਧਿਕਾਰੀ ਤੋਂ ਨੌਕਰੀ ਸ਼ੁਰੂ ਕਰਕੇ ਐਡੀਸ਼ਨਲ ਮੁੱਖ ਸਕੱਤਰ ਤੱਕ ਪਹੁੰਚੇ ਅਤੇ ਸੇਵਾ ਮੁਕਤੀ ਤੋਂ ਬਾਅਦ ਚੀਫ ਪਿ੍ਰੰਸੀਪਲ ਸਕੱਤਰ ਮੁੱਖ ਮੰਤਰੀ ਦੇ ਅਹੁਦੇ ਤੇ ਹਨ। ਇਤਨੇ ਮਹੱਤਵਪੂਰਨ ਅਹੁਦਿਆਂ ਤੇ ਕੰਮ ਕਰਦਿਆਂ ਆਪਣੇ ਕਿਰਦਾਰ ਦੀ ਚਿੱਟੀ ਚਾਦਰ ਰੱਖਣੀ ਆਮ ਵਿਅਕਤੀ ਦਾ ਕੰਮ ਨਹੀਂ। ਉਹ ਇੰਟਰ ਸਟੇਟ ਅਤੇ ਇੰਟਰ ਸਰਕਾਰ ਕੋਆਰਡੀਨੇਸ਼ਨ, ਸਹਿਕਾਰਤਾ, ਵਿਕਾਸ, ਸਥਾਨਕ ਸਰਕਾਰਾਂ, ਪਾਵਰ, ਟੈਕਸ, ਇੰਡਸਟਰੀ, ਸਿਖਿਆ, ਅਰਬਨ ਡਿਵੈਲਪਮੈਂਟ, ਖੇਤੀਬਾੜੀ, ਵਾਟਰ ਸਪਲਾਈ, ਸੈਨੀਟੇਸ਼ਨ, ਟੈਕਨੀਕਲ ਐਜੂਕੇਸ਼ਨ ਅਤੇ ਇੰਡਸਟਰੀਅਲ ਟਰੇਨਿੰਗ ਵਿਭਾਗਾਂ ਦੇ ਸਕੱਤਰ/ ਪਿ੍ਰੰਸੀਪਲ ਸਕੱਤਰ/ ਕਮਿਸ਼ਨਰ ਅਤੇ ਐਡੀਸ਼ਨਲ ਮੁੱਖ ਸਕੱਤਰ ਦੇ ਤੌਰ ਤੇ ਕੰਮ ਵੇਖਦੇ ਰਹੇ ਹਨ। 2003 ਤੋਂ 2007 ਤੱਕ ਪੰਜਾਬ ਦੇ ਮੁੱਖ ਮੰਤਰੀ ਦੇ ਪਿ੍ਰੰਸੀਪਲ ਸਕੱਤਰ ਅਤੇ ਹੁਣ 2017 ਮੁੱਖ ਮੰਤਰੀ ਦੇ ਚੀਫ ਪਿ੍ਰੰਸੀਪਲ ਸਕੱਤਰ  ਹਨ।  ਹਰ ਮੰਤਰੀ ਅਤੇ ਮੁੱਖ ਮੰਤਰੀ ਨੇ ਉਨ੍ਹਾਂ ਦੀ ਕਾਰਜ਼ਕੁਸ਼ਲਤਾ ਨੂੰ ਮਾਣ ਦਿੱਤਾ ਹੈ।  ਫੀਰੋਜ਼ਪੁਰ ਦੇ ਡਿਪਟੀ ਕਮਿਸ਼ਨਰ ਵੀ ਰਹੇ ਹਨ। ਡਿਪਟੀ ਕਮਿਸ਼ਨਰ ਹੁੰਦਿਆਂ ਕਿਸੇ ਵੀ ਵੀ ਪੀ ਆਈ ਦੇ ਦੌਰੇ ਸਮੇਂ ਕਿਸੇ ਅਧਿਕਾਰੀ ਦੇ ਕਹਿਣ ਤੇ ਇਕ ਸਿਆਸਤਦਾਨ ਲਈ ਪ੍ਰੋਟੋਕੋਲ ਨਾ ਤੋੜਨ ਕਰਕੇ ਉਨ੍ਹਾਂ ਨੂੰ ਕੇਂਦਰ ਵਿਚ ਡੈਪੂਟੇਸ਼ਨ ਭੇਜਿਆ ਗਿਆ। ਪ੍ਰੰਤੂ ਉਨ੍ਹਾਂ ਨੇ ਕੇਂਦਰ ਵਿਚ ਰਹਿੰਦਿਆਂ ਪੰਜਾਬ ਲਈ ਬਹੁਤ ਸਾਰੇ ਪ੍ਰਾਜੈਕਟ ਪ੍ਰਵਾਨ ਕਰਵਾਏ। ਉਹ ਕੇਂਦਰ ਵਿਚ ਵੀ ਮਹੱਤਵਪੂਰਨ ਅਹੁਦਿਆਂ ਤੇ ਰਹੇ, ਜਿਥੇ ਉਨ੍ਹਾਂ ਪੰਜਾਬ ਦੇ ਹਿਤਾਂ ਤੇ ਪਹਿਰਾ ਦਿੱਤਾ।
        ਸੁਰੇਸ਼ ਕੁਮਾਰ ਦੀ ਇਤਨੀ ਕਾਬਲੀਅਤ ਦੇ ਕਈ ਕਾਰਨ ਹਨ ਕਿਉਂਕਿ ਉਨ੍ਹਾਂ ਦੀ ਵਿਦਿਅਕ ਯੋਗਤਾ ਅਤੇ ਤਜ਼ਰਬਾ ਬਹੁਤ ਹੈ। ਉਹ ਬੀ ਕੌਮ ਵਿਚ ਯੂਨੀਵਰਸਿਟੀ ਵਿਚੋਂ ਦੂਜੇ ਨੰਬਰ ਤੇ ਆਏ ਅਤੇ ਉਚ ਵਿਦਿਆ ਲਈ ਸਕਾਲਰਸ਼ਿਪ ਮਿਲਿਆ ਸੀ। ਉਨ੍ਹਾਂ ਦਿੱਲੀ ਯੂਨੀਵਰਸਿਟੀ ਤੋਂ ਕਾਮਰਸ ਵਿਚ ਐਮ ਕਾਮ 1978 ਵਿਚ ਕੀਤੀ। ਯੂਨੀਵਰਸਿਟੀ ਵਿਚੋਂ ਚੌਥੇ ਨੰਬਰ ਤੇ ਆਏ ਅਤੇ ਮੈਰਿਟ ਸਰਟੀਫੀਕੇਟ ਮਿਲਿਆ। ਉਨ੍ਹਾਂ ਮਾਸਟਰਜ਼ ਇਨ ਸ਼ੋਸ਼ਲ ਪਾਲਿਸੀ ਐਂਡ ਪਲਾਨਿੰਗ 1994-95 ਵਿਚ ਲੰਡਨ ਸਕੂਲ ਆਫ ਇਕਨਾਮਿਕਸ, ਯੂਨੀਵਰਸਿਟੀ ਆਫ ਲੰਡਨ, ਲੰਡਨ ਤੋਂ ਕੀਤੀ।  ਇਸ ਤੋਂ ਇਲਾਵਾ ਪ੍ਰੋਫੈਸ਼ਨਲ ਤਜ਼ਰਬਾ ਵੀ ਉਨ੍ਹਾਂ ਦਾ ਵਿਸ਼ਾਲ ਹੈ। ਉਨ੍ਹਾਂ ਦੀ  ਕਾਬਲੀਅਤ ਦਾ ਅੰਦਾਜ਼ਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਉਨ੍ਹਾਂ ਨੂੰ ਸੰਸਾਰ ਪੱਧਰ ਦੀਆਂ 7 ਸੰਸਥਾਵਾਂ ਨੇ ਸਨਮਾਨ ਅਵਾਰਡ ਅਤੇ ਮੈਂਬਰਸ਼ਿਪ ਦਿੱਤੀ ਹੋਈ ਹੈ। ਉਨ੍ਹਾਂ ਵਿਚੋਂ ਕੁਝ ਇਸ ਪ੍ਰਕਾਰ ਹਨ-ਇਸ ਸਮੇਂ ਉਹ ਕੈਂਬਰਿਜ਼ ਯੂਨੀਵਰਸਿਟੀ ਇੰਗਲੈਂਡ ਦੇ ਟਾਈਗਰੈਸ ਪ੍ਰਾਜੈਕਟ ਦੇ (2020-22) ਲਈ  ਟਰਾਂਸਲੇਸ਼ਨ ਐਂਡ ਇਮਪਲੀਮੈਂਟੇਸ਼ਨ ਸਲਾਹਕਾਰ ਹਨ। 2019-21 ਲਈ ਕੈਂਬਰਿਜ਼ ਯੂਨੀਵਰਸਿਟੀ ਦੇ ਹੀ ਸੈਂਟਰ ਫਾਰ ਸਾਇੰਸ ਐਂਡ ਪਾਲਿਸੀ ਦੇ ਲਈ ਇੰਟਨੇੈਸ਼ਨਲ ਫੈਲੋ ਚੁਣੇ ਹੋਏ ਹਨ। ਮੈਂਬਰ ਕਨਵੀਨਰ ਆਫ ਯੂ ਐਨ ਵਰਕਿੰਗ ਗਰੁਪ ਆਨ ਪ੍ਰਾਇਮਰੀ ਐਜੂਕੇਸ਼ਨ। ਮੈਂਬਰ ਆਫ ਇੰਟਰ ਯੂ ਐਨ ਏਜੰਸੀ ਵਰਕਿੰਗ ਗਰੁਪ ਆਨ ਜੰਡਰ ਡਾਟਾਬੇਸ। ਉਨ੍ਹਾਂ ਨੂੰ ਐਮ ਐਸ ਸੀ ਦੀ ਡਿਗਰੀ ਲਈ ਯੂ ਕੇ ਓਡਾ ਸਕਾਲਰਸ਼ਿਪ ਸ਼ੋਸਲ ਪਾਲਿਸੀ ਪਲਾਨਿੰਗ ਵਿਚ ਵਿਸ਼ੇਸ ਤੌਰ ਤੇ ਐਜੂਕੇਸ਼ਨ ਅਤੇ ਦਿਹਾਤੀ ਵਿਕਾਸ ਲਈ ਮਿਲਿਆ ਸੀ।  ਜੇਕਰ ਉਨ੍ਹਾਂ ਦੇ ਤਜ਼ਰਬੇ ਦੀ ਗੱਲ ਕਰੀਏ ਤਾਂ ਭਾਰਤ ਸਰਕਾਰ ਦੀਆਂ ਬਹੁਤ ਸਾਰੀਆਂ ਪਾਲਿਸੀ ਪਲਾਨਿੰਗ ਅਤੇ ਇਪਲੀਮੈਂਟੇਸ਼ਨ ਮੈਨੇਜਮੈਂਟ ਰੀਫਾਰਮਜ਼  ਪ੍ਰੋ ਪੂਅਰ ਪ੍ਰੋਗਰਾਮ ਦੀਆਂ ਕਮੇਟੀਆਂ ਦੇ ਮੈਂਬਰ ਰਹੇ ਹਨ। ਇਸੇ ਤਰ੍ਹਾਂ ਭਾਰਤ ਸਰਕਾਰ ਦੀ ਪਾਲਿਸੀ ਪਲਾਨਿੰਗ, ਗਵਰਨੈਂਸ, ਪਬਲਿਕ ਐਡਮਨਿਟਰੇਸ਼ਨ ਦਾ ਭਰਪੂਰ ਤਜ਼ਰਬਾ ਹੈ। ਕੇਂਦਰ ਵਿਚ ਡੈਪੂਟੇਸ਼ਨ ਤੇ ਹੁੰਦਿਆਂ ਅਤੇ ਪੰਜਾਬ ਵਿਚ ਨੌਕਰੀ ਕਰਦਿਆਂ ਬਹੁਤ ਸਾਰੇ ਮਹੱਤਵਪੂਰਨ ਵਿਭਾਗਾਂ ਲਈ ਵਰਲਡ ਬੈਂਕ ਨਾਲ ਤਾਲਮੇਲ ਕਰਕੇ ਕੇਂਦਰ ਅਤੇ ਪੰਜਾਬ ਲਈ ਯੋਜਨਾਵਾਂ ਪ੍ਰਵਾਨ ਕਰਵਾਈਆਂ। ਪੰਜਾਬ ਲਈ ਕਈ ਨਵੀਂਆਂ ਸਕੀਮਾ ਬਣਾਈਆਂ ਜਿਨ੍ਹਾਂ ਵਿਚ ਮਹਾਤਮਾ ਗਾਂਧੀ ਸਰਬਤ ਵਿਕਾਸ ਯੋਜਨਾ, ਪੰਜਾਬ ਸ਼ੋਸਲ ਸਕਿਉਰਿਟੀ ਫੰਡ 2019, ਪੰਜਾਬ ਸਲਮ ਡਿਵੈਲਰਜ਼  ਐਕਟ 2020, ਪੰਜਾਬ ਸਟੇਟ ਪਾਲਿਸੀ ਆਨ ਰੂਰਲ ਡਰਿੰਕਿੰਗ ਵਾਟਰ ਸਪਲਾਈ ਐਂਡ ਸੈਨੀਟੇਸ਼ਨ 2014 ਆਦਿ ਮਹੱਤਵਪੂਰਨ ਹਨ। ਜੇਕਰ ਉਨ੍ਹਾਂ ਵੱਲੋਂ ਬਣਾਈਆਂ ਗਈਆਂ ਨਵੀਂਆਂ ਸਕੀਮਾ ਅਤੇ ਉਨ੍ਹਾਂ ਨੂੰ ਲਾਗੂ ਕਰਨ ਲਈ ਚੁਕੇ ਗਏ ਕਦਮਾ ਦੀ ਸੂਚੀ ਬਣਾਈਏ ਤਾਂ ਉਹ ਬਹੁਤ ਲੰਮੀ ਹੋ ਜਾਵੇਗੀ। ਇਸ ਲਈ ਸੰਖੇਪ ਵਿਚ ਦੱਸਿਆ ਗਿਆ ਹੈ।
           ਸੁਰੇਸ਼ ਕੁਮਾਰ ਦਾ ਜਨਮ  4 ਅਪ੍ਰੈਲ 1956 ਨੂੰ ਮਾਤਾ ਸ਼੍ਰੀਮਤੀ ਸ਼ਕੁੰਤਲਾ ਰਾਣੀ ਅਤੇ ਪਿਤਾ ਸ੍ਰੀ ਦੇਵੀ ਦਿਆਲ ਆਤਿਸ਼ ਦੇ ਘਰ ਸੋਨੀਪਤ ਵਿਖੇ ਹੋਇਆ। ਉਨ੍ਹਾਂ ਦੀ ਮੁੱਢਲੀ ਪੜ੍ਹਾਈ ਸੋਨੀਪਤ ਵਿਚ ਹੀ ਹੋਈ। ਬੀ ਕਾਮ ਅਤੇ ਐਮ ਕਾਮ ਦਿੱਲੀ ਯੂਨੀਵਰਸਿਟੀ ਤੋਂ ਦਿੱਲੀ ਵਿਖੇ ਪਾਸ ਕੀਤੀਆਂ। ਉਸ ਤੋਂ ਬਾਅਦ ਥੋੜ੍ਹਾ ਸਮਾਂ ਉਨ੍ਹਾਂ ਬੈਂਕ ਵਿਚ ਨੌਕਰੀ ਕੀਤੀ ਅਤੇ  1983 ਵਿਚ ਆਈ ਏ ਐਸ ਲਈ ਚੁਣੇ ਗਏ। ਉਨ੍ਹਾਂ ਦਾ ਵਿਆਹ ਅਨੀਤਾ ਧਵਨ ਨਾਲ ਹੋਇਆ। ਉਨ੍ਹਾਂ ਦੇ ਦੋ ਲੜਕੇ ਹਨ। ਦੋਵੇਂ ਇੰਜਨੀਅਰ ਹਨ ਅਤੇ ਅਮਰੀਕਾ ਵਿਚ ਨੌਕਰੀਆਂ ਰਹੇ ਹਨ।                                                        

ਸਾਬਕਾ ਜਿਲ੍ਹਾ ਲੋਕ ਸੰਪਰਕ ਅਧਿਕਾਰੀ
 ਮੋਬਾਈਲ-94178 13072
ujagarsingh48@yahoo.com

ਪੁਲਿਸ ਵਿਭਾਗ ਵਿਚ ਇਮਾਨਦਾਰੀ ਅਤੇ ਕਾਰਜ਼ਕੁਸ਼ਲਤਾ ਦਾ ਪ੍ਰਤੀਕ ਮਨਦੀਪ ਸਿੰਘ ਸਿੱਧੂ - ਉਜਾਗਰ ਸਿੰਘ

ਕਿਸੇ ਵੀ ਵਿਭਾਗ ਵਿਚ ਸਾਰੇ ਅਧਿਕਾਰੀ ਜਾਂ ਕਰਮਚਾਰੀ ਇਕੋ ਜਿਹੇ ਨਹੀਂ ਹੁੰਦੇ। ਹਰ ਵਿਅਕਤੀ ਦਾ ਸੁਭਾਅ, ਸੋਚ ਅਤੇ ਕੰਮ ਕਰਨ ਦੀ ਆਪੋ ਆਪਣੀ ਪ੍ਰਵਿਰਤੀ ਹੁੰਦੀ ਹੈ। ਪੁਲਿਸ ਵਿਭਾਗ ਦੀ ਕਾਰਗੁਜ਼ਾਰੀ ਬਾਰੇ ਬਹੁਤੇ ਲੋਕਾਂ ਦੇ ਮਨਾ ਵਿਚ ਕਿੰਤੂ ਪ੍ਰੰਤੂ ਹਨ। ਪ੍ਰੰਤੂ ਸਾਰਿਆਂ ਨੂੰ ਇਕੋ ਰੱਸੇ ਨਾਲ ਨਹੀਂ ਬੰਨਿ੍ਹਆਂ ਜਾ ਸਕਦਾ। ਇਸ ਵਿਭਾਗ ਦੀ ਨੌਕਰੀ ਵੀ ਜ਼ੋਖਮ ਭਰੀ ਰਾਤ ਬਰਾਤੇ ਅਤੇ ਵੇਲੇ ਕੁਵੇਲੇ ਦੀ ਹੈ। ਕੰਡਿਆਂ ਦੀ ਸੇਜ ਵਰਗੀ ਹੁੰਦੀ ਹੈ। ਕੋਈ ਪਤਾ ਨਹੀਂ ਹੁੰਦਾ ਕਿਸ ਵੇਲੇ ਕਿਥੇ ਜਾਣਾ ਪਵੇ। ਕਈ ਵਾਰੀ ਸੱਪ ਦੀ ਖੁਡ ਵਿਚ ਹੱਥ ਪਾਉਣਾ ਵੀ ਪੈ ਜਾਂਦਾ ਹੈ। ਇਸ ਲਈ ਉਨ੍ਹਾਂ ਉਪਰ ਸਰੀਰਕ ਅਤੇ ਮਾਨਸਿਕ ਦਬਾਓ ਰਹਿੰਦਾ ਹੈ। ਉਨ੍ਹਾਂ ਦੇ ਪਰਿਵਾਰ ਵੀ ਅਣਡਿਠ ਹੁੰਦੇ ਹਨ। ਮੈਂ ਲੰਮਾ ਸਮਾਂ ਲੋਕ ਸੰਪਰਕ ਵਿਭਾਗ ਵਿਚ, ਪੰਜਾਬ ਦੇ ਛੇ ਜਿਲਿ੍ਹਆਂ ਵਿਚ ਜਿਲ੍ਹਾ ਲੋਕ ਸੰਪਰਕ ਅਧਿਕਾਰੀ ਰਿਹਾ ਹਾਂ। ਸਾਰੇ ਵਿਭਾਗਾਂ ਅਤੇ ਖਾਸ ਤੌਰ ਤੇ ਪੁਲਿਸ ਵਿਭਾਗ ਦੀ ਕਾਰਗੁਜ਼ਾਰੀ ਨੂੰ ਬਹੁਤ ਨੇੜਿਓਂ ਵੇਖਣ ਦਾ ਮੌਕਾ ਮਿਲਦਾ ਰਿਹਾ ਹੈ। ਆਮ ਤੌਰ ਤੇ ਲੋਕ ਪੁਲਿਸ ਦੀ ਕਹੀ ਸੱਚੀ ਗੱਲ ਨੂੰ ਵੀ ਮੰਨਣ ਨੂੰ ਵੀ ਤਿਆਰ ਨਹੀਂ ਹੁੰਦੇ। ਲੋਕ ਪੁਲਿਸ ਵਿਭਾਗ ਦੀ ਹਰ ਕਾਰਵਾਈ ਨੂੰ ਸ਼ੱਕ ਦੀ ਨਿਗਾਹ ਨਾਲ ਵੇਖਦੇ ਹਨ। ਕੁਝ ਹੱਦ ਤੱਕ ਉਹ ਸੱਚੇ ਵੀ ਹੁੰਦੇ ਹਨ, ਕਿਉਂਕਿ ਪੁਲਿਸ ਵਿਭਾਗ ਵਿਚ ਕੁਝ ਕਾਲੀਆਂ ਭੇਡਾਂ ਨੇ ਆਪਣੀਆਂ ਗ਼ਲਤ ਹਰਕਤਾਂ ਨਾਲ ਸਾਰੇ ਪੁਲਿਸ ਵਿਭਾਗ ਨੂੰ ਬਦਨਾਮ ਕਰ ਦਿੱਤਾ ਹੈ। ਵੈਸੇ ਅਜਿਹੀਆਂ ਕਾਲੀਆਂ ਭੇਡਾਂ ਹਰ ਵਿਭਾਗ ਵਿਚ ਹੁੰਦੀਆਂ ਹਨ। ਮੈਂ ਬਹੁਤ ਸਾਰੇ ਪੁਲਿਸ ਵਿਭਾਗ ਦੇ ਅਧਿਕਾਰੀ ਅਤੇ ਕਰਮਚਾਰੀ ਅਜਿਹੇ ਵੇਖੇ ਹਨ, ਜਿਹੜੇ ਹਮੇਸ਼ਾ ਸੱਚਾਈ ਦੇ ਪਹਿਰੇਦਾਰ ਬਣਕੇ ਆਪਣੇ ਫਰਜ਼ ਇਮਾਨਦਾਰੀ ਨਾਲ ਨਿਭਾਉਂਦੇ ਰਹੇ ਹਨ। ਮੈਂ ਅਜਿਹੇ ਹੀ ਇੱਕ ਅਧਿਕਾਰੀ ਮਨਦੀਪ ਸਿੰਘ ਸਿੱਧੂ ਬਾਰੇ ਦੱਸਣਾ ਚਾਹੁੰਦਾ ਹਾਂ, ਜਿਹੜਾ ਆਪਣੀ ਪੁਲਿਸ ਵਿਭਾਗ ਦੀ ਸਾਰੀ ਨੌਕਰੀ ਦੌਰਾਨ ਤਲਵਾਰ  ਦੀ ਧਾਰ ਤੇ ਤੁਰਦਿਆਂ ਸਚਾਈ ਦਾ ਪੱਲਾ ਫੜਕੇ ਆਪਣੇ ਫਰਜ ਨਿਭਾਉਂਦਾ ਰਿਹਾ ਹੈ। ਸੱਚ ਦਾ ਪੱਲਾ ਫੜੀ ਅਤੇ ਬਦਲੀ ਲਈ ਤਿਆਰ ਬਰ ਤਿਆਰ ਬਿਸਤਰਾ ਬੰਨ੍ਹੀ ਬੈਠਾ ਰਹਿੰਦਾ ਹੈ। ਆਪਣੀਆਂ ਸ਼ਰਤਾਂ ਤੇ ਨੌਕਰੀ ਕਰਦਾ ਹੈ। ਇਸਦਾ ਇਕ ਵਜਨਦਾਰ ਕਾਰਨ ਇਹ ਵੀ ਹੈ ਕਿ ਮਨਦੀਪ ਸਿੰਘ ਸਿੱਧੂ ਦੀ ਪਰਿਵਾਰਿਕ ਵਿਰਾਸਤ ਬਹੁਤ ਅਮੀਰ ਹੈ। ਉਨ੍ਹਾਂ ਦੇ ਦਾਦਾ ਡਾਕਟਰ ਕੇਹਰ ਸਿੰਘ ਸਿੱਧੂ ਸੁਤੰਤਰਤਾ ਸੰਗਰਾਮੀ ਸਨ, ਜਿਹੜੇ ਗਦਰ ਲਹਿਰ ਵਿਚ ਮਹੱਤਵਪੂਰਨ ਯੋਗਦਾਨ ਪਾਉਂਦੇ ਰਹੇ ਹਨ। ਡਾਕਟਰ ਕੇਹਰ ਸਿੰਘ ਸਿੱਧੂ ਆਪ ਵੀ ਦੇਸ ਦੀ ਆਜ਼ਾਦੀ ਦੀ ਲੜਾਈ ਵਿਚ ਅਹਿਮ ਭੂਮਿਕਾ ਨਿਭਾਉਣ ਕਰਕੇ ਕਾਫੀ ਲੰਮਾ ਸਮਾਂ ਰੂਹਪੋਸ਼ ਰਹੇ ਹਨ। ਡਾਕਟਰ ਕੇਹਰ ਸਿੰਘ ਸਿੱਧੂ ਗਦਰੀਆਂ ਦੇ ਰੂਹਪੋਸ਼ ਹੋਣ ਸਮੇਂ ਉਨ੍ਹਾਂ ਦਾ ਡਾਕਟਰੀ ਇਲਾਜ ਮੁਫਤ ਕਰਦੇ ਰਹੇ ਹਨ।  ਸਰਦਾਰ ਕੇਹਰ ਸਿੰਘ ਸਿੱਧੂ ਬਚਪਨ ਵਿਚ ਹੀ ਆਜ਼ਾਦੀ ਦੀ ਲਹਿਰ ਨਾਲ ਜੁੜ ਗਏ ਸਨ। ਇਸ ਲਈ ਉਨ੍ਹਾਂ ਨੂੰ ਪੰਜਾਬ ਵਿਚ ਡਾਕਟਰੀ ਦੀ ਪੜ੍ਹਾਈ ਵਿਚ ਵੀ ਦਾਖਲਾ ਨਹੀਂ ਦਿੱਤਾ ਸੀ, ਫਿਰ ਉਹ ਪੰਜਾਬ ਤੋਂ ਬਾਹਰ ਜਾ ਕੇ ਡਾਕਟਰੀ ਦਾ ਕੋਰਸ ਕਰਕੇ ਆਏ ਸਨ। ਸਿੱਧੂ ਪਰਿਵਾਰ ਨੇ ਡਾ ਕੇਹਰ ਸਿੰਘ ਸਿੱਧੂ ਦੀ ਯਾਦ ਵਿਚ ‘‘ਕੇਹਰ ਸਿੰਘ ਸਿੱਧੂ ਮੈਮੋਰੀਅਲ ਟਰੱਸਟ’’ ਬਣਾਈ ਹੋਈ ਹੈ, ਜਿਹੜੀ ਗ਼ਰੀਬਾਂ ਅਤੇ ਲੋੜਬੰਦਾਂ ਦੀ ਮਦਦ ਕਰਨ ਲਈ ਹਰ ਵਕਤ ਤਤਪਰ ਰਹਿੰਦੀ ਹੈ।
      ਮਨਦੀਪ ਸਿੰਘ ਸਿੱਧੂ ਦਾ ਜਨਮ ਮੁਕਤਸਰ ਜਿਲ੍ਹੇ ਦੇ ਇਕ ਕਿਸਾਨ ਪਰਿਵਾਰ ਵਿਚ 11 ਮਈ 1965 ਨੂੰ ਮਾਤਾ ਸ਼੍ਰੀਮਤੀ ਪ੍ਰਕਾਸ਼ ਕੌਰ ਸਿੱਧੂ ਅਤੇ ਪਿਤਾ ਸਰਦਾਰ ਗੁਰਚਰਨ ਸਿੰਘ ਸਿੱਧੂ ਦੇ ਘਰ ਹੋਇਆ। ਆਪ ਦਾ ਭਰਾ ਸਿਰਬਰਿੰਦਰ ਸਿੰਘ ਸਿੱਧੂ ਪਰਿਵਾਰ ਦੀ ਖੇਤੀਬਾੜੀ ਦਾ ਕੰਮ ਵੇਖਦਾ ਹੈ। ਮਨਦੀਪ ਸਿੰਘ ਸਿੱਧੂ ਨੇ ਅੱਠਵੀਂ ਤੱਕ ਦੀ ਮੁਢਲੀ ਪੜ੍ਹਾਈ ਲੁਧਿਆਣਾ ਤੋਂ ਅਤੇ ਦਸਵੀਂ ਮੁਕਤਸਰ ਤੋਂ ਪਾਸ ਕੀਤੀ। ਇਸ ਤੋਂ ਬਾਅਦ ਉਨ੍ਹਾਂ ਐਮ ਐਸ ਸੀ ਪੰਜਾਬੀ ਯੂਨੀਵਰਸਿਟੀ ਪਟਿਆਲਾ ਤੋਂ ਪਾਸ ਕੀਤੀ। ਆਪਨੂੰ ਜੰਗਲੀ ਜੀਵਾਂ ਦੀ ਫੋਟੋਗ੍ਰਾਫੀ ਕਰਨ ਦਾ ਸ਼ੌਕ ਹੈ, ਜਿਸ ਕਰਕੇ ਜਦੋਂ ਵੀ ਫੁਰਸਤ ਮਿਲਦੀ ਹੈ ਤਾਂ ਉਹ ਦੂਰ ਦੁਰਾਡੇ ਜੰਗਲਾਂ ਵਿਚ ਜਾ ਕੇ ਫੋਟੋਗ੍ਰਾਫੀ ਕਰਦੇ ਹਨ। ਇਸ ਸੰਬੰਧ ਵਿਚ ਆਪ ਨੇ ਭਾਰਤ ਦੇ ਬਹੁਤ ਸਾਰੇ ਕੌਮੀ ਪਾਰਕਾਂ ਦੇ ਦੌਰੇ ਕੀਤੇ ਹਨ, ਜਿਨ੍ਹਾਂ ਵਿਚ ਬੰਧਾਵਗੜ੍ਹ, ਜਿਮ ਕਾਰਬਟ, ਕਾਜ਼ੀਰੰਗਾ, ਰਣਥੰਬਮੋਰ, ਮਸਾਈ ਮਾਰਾ, ਅੰਬੋਸੇਲੀ ਟਸਾਵੋ, ਲੇਕ ਨੈਵਾਸ਼ਾ, ਲੇਕ ਨਕਾਰੂ ਅਤੇ ਪਰਿਆਰ ਆਦਿ ਸ਼ਾਮਲ ਹਨ। ਉਹ 1988 ਵਿਚ ਪੰਜਾਬ ਪੁਲਿਸ ਵਿਚ ਬਤੌਰ ਇਨਸਪੈਕਟਰ ਭਰਤੀ ਹੋ ਗਏ। ਵਿਭਾਗੀ ਟ੍ਰੇਨਿੰਗ ਲੈਣ ਤੋਂ ਬਾਅਦ ਉਨ੍ਹਾਂ ਦੀ ਪਹਿਲੀ ਪੋਸਟਿੰਗ ਅੰਮਿ੍ਰਤਸਰ ਜਿਲ੍ਹੇ ਵਿਚ ਹੋਈ। ਉਨ੍ਹਾਂ ਦਿਨਾ ਵਿਚ ਪੰਜਾਬ ਦੇ ਹਾਲਾਤ ਵੀ ਸੁਖਾਵੇਂ ਨਹੀਂ ਸਨ। ਜਦੋਂ ਆਪ ਦੀ ਤਰੱਕੀ ਡਿਪਟੀ ਸੁਪਰਇਨਟੈਂਡੈਂਟ ਅਤੇ ਫਿਰ ਐਸ ਪੀ ਦੀ ਹੋਈ ਤਾਂ ਆਪਨੇ ਬਹੁਤ ਹੀ ਮਹੱਤਵਪੂਰਨ ਅਸਾਮੀਆਂ ਉਪਰ ਅੰਮਿ੍ਰਤਸਰ, ਲੁਧਿਆਣਾ, ਪਟਿਆਲਾ, ਨਕੋਦਰ, ਗੜ੍ਹਸ਼ੰਕਰ, ਫਾਜਿਲਕਾ  ਅਤੇ ਸੰਗਰੂਰ ਜਿਲਿ੍ਹਆਂ ਵਿਚ ਕੰਮ ਕੀਤਾ। ਆਬਕਾਰੀ ਅਤੇ ਕਰ ਵਿਭਾਗ ਵਿਚ ਆਪ ਨੇ ਬਤੌਰ ਐਸ ਪੀ ਕੰਮ ਕੀਤਾ। ਆਪ ਪਟਿਆਲਾ, ਖੰਨਾ, ਫਤਿਹਗੜ੍ਹ ਅਤੇ ਸੰਗਰੂਰ ਜਿਲਿ੍ਹਆਂ ਦੇ ਸੀਨੀਅਰ ਸੁਪਰਇਨਟੈਂਡੈਂਟ ਪੁਲਿਸ ਅਤੇ ਲੁਧਿਆਣਾ ਵਿਖੇ ਡਿਪਟੀ ਕਮਿਸਨਰ ਪੁਲਿਸ ਦੇ ਫਰਜ਼ ਵੀ ਨਿਭਾਏ ਹਨ। ਜਿਥੇ ਵੀ ਆਪਨੇ ਆਪਣੇ ਫਰਜ ਨਿਭਾਏ ਹਰ ਥਾਂ ਤੇ ਨਾਮਣਾ ਖੱਟਿਆ ਅਤੇ ਅੱਜ ਤੱਕ ਉਨ੍ਹਾਂ ਨੂੰ ਉਥੇ ਸਤਿਕਾਰ ਨਾਲ ਯਾਦ ਕੀਤਾ ਜਾਂਦਾ ਹੈ। ਇਸ ਸਮੇਂ ਉਹ ਚੰਡੀਗੜ੍ਹ ਵਿਖੇ ਐਸ ਐਸ ਪੀ ਵਿਜੀਲੈਂਸ ਦੇ ਅਹੁਦੇ ਤੇ ਤਾਇਨਾਤ ਹਨ। ਮਨਦੀਪ ਸਿੰਘ ਸਿੱਧੂ ਨੂੰ ਮਾਣ ਜਾਂਦਾ ਹੈ ਕਿ ਉਨ੍ਹਾਂ ਨੇ ਜਿਸ ਵੀ ਅਹੁਦੇ ਤੇ ਕੰਮ ਕੀਤਾ, ਉਸ ਅਹੁਦੇ ਦਾ ਮਾਣ ਵਧਾਇਆ ਹੈ। ਕਈ ਅਜਿਹੇ ਮਹੱਤਵਪੂਰਨ ਅਤੇ ਗੁੰਝਲਦਾਰ ਕੇਸ ਜਿਹੜੇ ਸਾਲਾਂ ਬੱਧੀ ਲਟਕ ਰਹੇ ਸਨ, ਉਨ੍ਹਾਂ ਨੂੰ ਹਲ ਕੀਤਾ ਹੈ। ਉਨ੍ਹਾਂ ਦੇ ਕੰਮ ਕਰਨ ਦਾ ਢੰਗ ਬਿਹਤਰੀਨ ਹੈ। ਉਹ ਆਪਣੇ ਅਧੀਨ ਕਰਮਚਾਰੀਆਂ ਅਤੇ ਅਧਿਕਾਰੀਆਂ ਤੋਂ ਕੰਮ ਲੈਣਾ ਜਾਣਦੇ ਹਨ। ਵਿਭਾਗੀ ਅਧਿਕਾਰੀਆਂ ਅਤੇ ਅਮਲੇ ਨੂੰ ਉਹ ਆਪਣੇ ਪਰਿਵਾਰ ਦੀ ਤਰ੍ਹਾਂ ਸਮਝਦੇ ਹਨ। ਉਨ੍ਹਾਂ ਕਦੀਂ ਵੀ ਇਨਸਾਫ ਕਰਨ ਲੱਗਿਆਂ ਦਬਾਅ ਨਹੀਂ ਮੰਨਿਆ, ਹਮੇਸ਼ਾ ਕੇਸ ਦੀ ਮੈਰਿਟ ਅਨੁਸਾਰ ਫੈਸਲਾ ਕਰਦੇ ਰਹੇ ਹਨ। ਵੈਸੇ ਛੇਤੀ ਕੀਤਿਆਂ ਕੋਈ ਵੀ ਵਿਅਕਤੀ ਉਨ੍ਹਾਂ ਨੂੰ ਗ਼ਲਤ ਕੰਮ ਕਰਨ ਲਈ ਕਹਿਣ ਦੀ ਹਿੰਮਤ ਹੀ ਨਹੀਂ ਕਰਦਾ। ਜਦੋਂ ਉਹ ਸੰਗਰੂਰ ਵਿਖੇ ਸੀਨੀਅਰ ਸੁਪਰਇਨਟੈਂਡ ਪੋਲੀਸ ਸਨ ਤਾਂ ਮੈਨੂੰ ਵੀ ਆਪਣੇ ਇਕ ਸੰਬੰਧੀ ਨਾਲ ਉਨ੍ਹਾਂ ਕੋਲ ਕਿਸੇ ਕੇਸ ਸੰਬੰਧੀ ਜਾਣ ਦਾ ਮੌਕਾ ਮਿਲਿਆ। ਕੇਸ ਦੀ ਪੜਤਾਲ ਕਰਕੇ ਉਨ੍ਹਾਂ ਸਾਫ ਇਨਕਾਰ ਕਰ ਦਿੱਤਾ ਕਿ ਅਜਿਹੇ ਗ਼ਲਤ ਕੇਸ ਵਿਚ ਉਹ ਦਖ਼ਲ ਨਹੀਂ ਦੇਵੇਗਾ। ਜੇਕਰ ਕੋਈ ਬੇਇਨਸਾਫੀ ਹੋਈ ਹੁੰਦੀ ਤਾਂ ਇਨਸਾਫ ਦਵਾਉਣ ਵਿਚ ਸਹਾਈ ਹੋ ਸਕਦਾ ਸੀ। ਕੋਈ ਵੀ ਅਧਿਕਾਰੀ ਉਨ੍ਹਾਂ ਕੋਲ ਆਨਾ ਕਾਨੀ ਨਹੀਂ ਕਰ ਸਕਦਾ ਅਤੇ ਨਾ ਹੀ ਗ਼ਲਤ ਸੂਚਨਾ ਦੇ ਕੇ ਗੁਮਰਾਹ ਕਰ ਸਕਦਾ ਕਿਉਂਕਿ  ਉਨ੍ਹਾਂ ਦੀ ਤੀਖਣ ਬੁੱਧੀ ਹਰ ਗ਼ਲਤ ਕਾਰਵਾਈ ਨੂੰ ਪਕੜਨ ਦੀ ਸਮਰੱਥਾ ਰੱਖਦੀ ਹੈ। ਉਨ੍ਹਾਂ ਦੀ ਸਫਲਤਾ ਬਹੁਤ ਸਾਰੇ ਕਾਰਨਾ ਕਰਕੇ ਹੈ ਪ੍ਰੰਤੂ ਮੁੱਖ ਕਾਰਨ ਇਹ ਹੈ  ਕਿ ਉਨ੍ਹਾਂ ਨੂੰ ਕੋਈ ਲਾਲਚ ਨਹੀਂ, ਉਹ ਸਬਰ ਸੰਤੋਖ ਵਾਲੇ ਇਨਸਾਨ ਹਨ ਅਤੇ ਨਾ ਹੀ ਕਿਸੇ ਨਾਲ ਵੈਰ ਵਿਰੋਧ ਹੈ। ਉਨ੍ਹਾਂ ਇਮਾਨਦਾਰੀ ਦਾ ਪੱਲਾ ਫੜਿਆ ਹੋਇਆ ਹੈ। ਜਿਥੇ ਈਮਾਨਦਾਰੀ ਹੋਵੇਗੀ ਉਥੇ ਇਨਸਾਫ ਵੀ ਮਿਲੇਗਾ। ਨਮਰਤਾ ਅਤੇ ਹਲੀਮੀ ਵੀ ਕਮਾਲ ਦੀ ਹੈ, ਜੋ ਉਨ੍ਹਾਂ ਦੇ ਵਿਅਕਤਿਵ ਨੂੰ ਨਿਖ਼ਾਰਦੀ ਹੈ। ਖਾਂਦੇ ਪੀਂਦੇ ਜ਼ਿਮੀਦਾਰ ਪਰਿਵਾਰ ਦਾ ਹੋਣ ਦੇ ਬਾਵਜੂਦ ਜ਼ਮੀਨ ਨਾਲ ਜੁੜੇ ਹੋਏ ਅਧਿਕਾਰੀ ਹਨ। ਰੁਤਬੇ ਅਤੇ ਖਾਨਦਾਨ ਦਾ ਕਦੀਂ ਗੁਮਾਨ ਨਹੀਂ ਕਰਦੇ। ਉਹ ਹਰ ਵਿਅਕਤੀ ਦੀ ਸ਼ਿਕਾਇਤ ਸੁਣਦੇ ਹਨ ਅਤੇ ਉਨ੍ਹਾਂ ਨੂੰ ਜਿਤਨੇ ਵੀ ਲੋਕ ਮਿਲਦੇ ਹਨ, ਉਹ ਇਸ ਵਿਸ਼ਵਾਸ ਨਾਲ ਮਿਲਕੇ ਬਾਹਰ ਆਉਂਦੇ ਹਨ ਕਿ ਉਨ੍ਹਾਂ ਦੇ ਮਸਲੇ ਦਾ ਹਲ ਹੋ ਗਿਆ ਹੈ। ਸ਼ਿਕਾਇਤ ਕਰਤੇ ਦੀ ਅੱਧੀ ਸ਼ਿਕਾਇਤ ਤਾਂ ਉਨ੍ਹਾਂ ਨੂੰ ਮਿਲਕੇ ਹੀ ਦੂਰ ਹੋ ਜਾਂਦੀ ਹੈ ਕਿਉਂÎਕ ਜਿਸ ਹਲੀਮੀ ਨਾਲ ਉਹ ਲੋਕਾਂ ਨਾਲ ਵਿਚਰਦੇ ਹਨ, ਉਹ ਜੇਕਰ ਹਰ ਪੁਲਿਸ ਕਰਮੀ ਵਿਚ ਹੋਵੇ ਤਾਂ ਪੁਲਿਸ ਦਾ ਅਕਸ ਹੋਰ ਸੁਧਰ ਸਕਦਾ ਹੈ।
   ਮਨਦੀਪ ਸਿੰਘ ਸਿੱਧੂ ਦੀਆਂ ਵਿਲੱਖਣ ਪ੍ਰਾਪਤੀਆਂ ਇਹ ਹਨ ਕਿ ਉਨ੍ਹਾਂ ਦੀਆਂ ਸ਼ਾਨਦਾਰ ਸੇਵਾਵਾਂ ਕਰਕੇ ਦੋ ਵਾਰ 2009 ਅਤੇ 26 ਜਨਵਰੀ  2018 ਵਿਚ ਰਾਸ਼ਟਰਪਤੀ ਪੋਲੀਸ ਮੈਡਲ ਨਾਲ ਉਨ੍ਹਾਂ ਨੂੰ ਸਨਮਾਨਤ ਕੀਤਾ ਗਿਆ ਹੈ। ਇਨ੍ਹਾਂ ਤੋਂ ਇਲਾਵਾ ਉਨ੍ਹਾਂ ਨੂੰ ਪਰਾਕਰਮ ਪਦਮ ਮੈਡਲ, ਕਠਨ ਸੇਵਾ ਮੈਡਲ, 50 ਸਾਲਾ ਆਜ਼ਾਦੀ ਮੈਡਲ, ਮੁੱਖ ਮੰਤਰੀ ਮੈਡਲ ਅਤੇ ਛੇ ਵਾਰ ਆਊਟਸਟੈਂਡਿੰਗ ਡੀਵੋਸ਼ਨ ਨਾਲ ਫਰਜ਼ ਨਿਭਾਉਣ ਲਈ ਡੀ ਜੀ ਪੀ ਵੱਲੋਂ
ਕਮਾਂਡੈਂਟ ਡਿਸਕਾਂ ਨਾਲ ਸਨਮਾਨਤ ਕੀਤਾ ਗਿਆ। ਸੀਨੀਅਰ ਅਧਿਕਾਰੀਆਂ ਵੱਲੋਂ ਬਹੁਤ ਵਾਰੀ ਪ੍ਰਸੰਸਾ ਪੱਤਰ ਦਿੱਤੇ ਗਏ। ਸਾਲ 2013 ਵਿਚ ਬਾਬਾ ਫਰੀਦ ਸੋਸਾਇਟੀ ਫਰੀਦਕੋਟ ਨੇ ਇਮਾਨਦਾਰ ਅਧਿਕਾਰੀ ਦਾ ਸਨਮਾਨ ਦੇ ਕੇ ਨਿਵਾਜਿਆ ਸੀ। ਮਨਦੀਪ ਸਿੰਘ ਸਿੱਧੂ ਨੂੰ ਇਸ ਗੱਲ ਦੀ ਸਮਝ ਹੈ ਕਿ ਲੋਕਾਂ ਦੇ ਸਹਿਯੋਗ ਤੋਂ ਬਿਨਾ ਪੁਲਿਸ ਵਿਭਾਗ ਦੀ ਕਾਰਗੁਜ਼ਾਰੀ ਅਤੇ ਅਕਸ ਸੁਧਾਰਨ ਵਿਚ ਮੁਸ਼ਕਲ ਆ ਸਕਦੀ ਹੈ। ਇਸ ਲਈ ਉਨ੍ਹਾਂ ਨੇ ਲੋਕਾਂ ਦਾ ਸਹਿਯੋਗ ਬਾਖ਼ੂਬੀ ਲਿਆ ਹੈ। ਉਨ੍ਹਾਂ ਸਮਾਜਕ ਤਾਣੇ ਬਾਣੇ ਵਿਚ ਜਾਗ੍ਰਤੀ ਪੈਦਾ ਕਰਨ ਲਈ ਸਵੈਇਛਤ ਸੰਸਥਾਵਾਂ ਰਾਹੀਂ ਆਮ ਜਨਤਾ ਨੂੰ ਪੁਲਿਸ ਵਿਭਾਗ ਨਾਲ ਜੋੜਕੇ ਰੱਖਿਆ ਹੈ। ਵਾਤਵਰਨ, ਸਿਹਤ, ਸਮਾਜਿਕ ਸਰੱਖਿਆ, ਨਸ਼ਿਆਂ, ਭਰੂਣ ਹੱਤਿਆ, ਕਿਸਾਨ ਖ਼ੁਦਕਸ਼ੀਆਂ, ਖੇਡਾਂ, ਸਫਾਈ ਅਤੇ ਅਨੁਸ਼ਾਸਨ ਬਾਰੇ ਜਾਗ੍ਰਤੀ ਪੈਦਾ ਕਰਨ ਲਈ ਸਾਈਕਲ ਰੈਲੀਆਂ ਅਤੇ ਮੈਰਾਥਨ ਦੌੜਾਂ ਆਦਿ ਦਾ ਪ੍ਰਬੰਧ ਕੀਤਾ। ਇਨ੍ਹਾਂ ਕਾਰਵਾਈਆਂ ਵਿਚ ਨੌਜਵਾਨਾ ਦੀ ਸ਼ਮੂਲੀਅਤ ਦਾ ਵਿਸ਼ੇਸ ਧਿਆਨ ਰੱਖਿਆ ਜਾਂਦਾ ਹੈ। ਨੌਜਵਾਨਾਂ ਨੂੰ ਉਹ ਪੁਲਿਸ ਵਿਭਾਗ ਦੀਆਂ ਸਰਗਰਮੀਆਂ ਵਿਚ ਸ਼ਾਮਲ ਕਰਕੇ ਆਪਣੇ ਨਾਲ ਜੋੜਕੇ ਰੱਖਦੇ ਹਨ। ਨੌਜਵਾਨਾ ਨੂੰ ਖੇਡਾਂ ਨਾਲ ਜੋੜਨ ਲਈ ਜਿਲਿ੍ਹਆਂ ਵਿਚ ਖੇਡਾਂ ਦਾ ਢਾਂਚਾ ਬਣਾਉਣ ਦੀ ਵੀ ਕੋਸਿਸ਼ ਕਰਦੇ ਹਨ। ਉਨ੍ਹਾਂ ਦੀਆਂ ਇਨ੍ਹਾਂ ਸਰਗਰਮੀਆਂ ਦਾ ਭਾਵ ਇਕੱਲੇ ਆਮ ਜਨਤਾ ਦਾ ਸਹਿਯੋਗ ਲੈਣਾ ਹੀ ਨਹੀਂ ਸੀ ਸਗੋਂ ਇਨ੍ਹਾਂ ਰਾਹੀਂ ਪੁਲਿਸ ਕਰਮਚਾਰੀਆਂ ਅਤੇ ਅਧਿਕਾਰੀਆਂ ਦੀ ਮਾਨਸਿਕਤਾ ਵਿਚ ਤਬਦੀਲੀ ਲਿਆਉਣਾ ਵੀ ਸ਼ਾਮਲ ਹੁੰਦਾ ਹੈ। ਉਨ੍ਹਾਂ ਬਹੁਤ ਸਾਰੇ ਪੇਚੀਦਾ ਕੇਸ ਜਿਹੜੇ ਪਿਛਲੇ ਕਈ ਸਾਲਾਂ ਤੋਂ ਲਟਕਦੇ ਆ ਰਹੇ ਸਨ ਉਨ੍ਹਾਂ ਨੂੰ ਹਲ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ। ਪਟਿਆਲਾ ਜਿਲ੍ਹੇ ਵਿਚ ਕਰੋਨਾ ਵਰਗੀ ਮਹਾਂਮਾਰੀ ਦੌਰਾਨ ਪੁਲਿਸ ਵਿਭਾਗ ਦਾ ਯੋਗਦਾਨ ਮਹੱਤਵਪੂਰ ਰਿਹਾ। ਪੁਲਿਸ ਦੇ ਵਤੀਰੇ ਵਿਚ ਮਾਨਵੀ ਤਬਦੀਲੀ ਲਿਆਂਦੀ ਗਈ। ਇਸ ਮੰਤਵ ਲਈ ਉਨ੍ਹਾਂ ਆਪਣੇ ਪਰਿਵਾਰ ਦੀ ਡਾਕਟਰ ਕੇਹਰ ਸਿੰਘ ਸਿੱਧੂ ਚੈਰੀਟੇਬਲ ਟਰੱਸਟ ਵਲੋਂ 11 ਲੱਖ ਰੁਪਏ ਦਾ ਯੋਗਦਾਨ ਪਾਕੇ ਲੋੜਬੰਦਾਂ ਦੀ ਮਦਦ ਕੀਤੀ।  

ਸਾਬਕਾ ਜਿਲ੍ਹਾ ਲੋਕ ਸੰਪਰਕ ਅਧਿਕਾਰੀ
ਮੋਬਾਈਲ-94178 13072
 ujagarsingh480yahoo.co

ਕਿਸਾਨ ਅੰਦੋਲਨ ਨੇ ਅਕਾਲੀ ਦਲ ਨੂੰ ਬੀ ਜੇ ਪੀ ਨਾਲੋਂ ਨਾਤਾ ਤੋੜਨ ਲਈ ਮਜ਼ਬੂਰ ਕੀਤਾ - ਉਜਾਗਰ ਸਿੰਘ

ਕਿਸਾਨ ਅੰਦੋਲਨ ਨੇ ਅਕਾਲੀ ਦਲ ਬਾਦਲ ਨੂੰ ਭਾਰਤੀ ਜਨਤਾ ਪਾਰਟੀ ਨਾਲੋਂ 22  ਸਾਲ ਪੁਰਾਣੀ ਭਾਈਵਾਲੀ ਖ਼ਤਮ ਕਰਨ ਲਈ ਮਜ਼ਬੂਰ ਕਰ ਦਿੱਤਾ। ਸਿਆਸੀ ਤਾਕਤ ਛੱਡਣ ਲਈ ਬਾਦਲ ਪਰਿਵਾਰ ਮਾਨਸਿਕ ਤੌਰ ਤੇ ਤਿਆਰ ਨਹੀਂ ਸੀ। ਇਸ ਕਰਕੇ ਬੀਬਾ ਹਰਸਿਮਰਤ ਕੌਰ ਦਾ ਅਸਤੀਫਾ ਵੀ ਉਦੋਂ ਦਿਵਾਇਆ ਜਦੋਂ ਉਨ੍ਹਾਂ ਨੂੰ ਮਹਿਸੂਸ ਹੋ ਗਿਆ ਕਿ ਕਿਸਾਨਾ ਨਾਲ ਸਾਰਾ ਪੰਜਾਬ ਖੜ੍ਹਾ ਹੋ ਗਿਆ ਅਤੇ ਅਕਾਲੀ ਦਲ ਦਾ ਪੰਜਾਬ ਦੇ ਪਿੰਡਾਂ ਵਿਚ ਵੜਨਾ ਅਸੰਭਵ ਹੋ ਜਾਵੇਗਾ। ਪੰਜਾਬ ਦੇ ਕਿਸਾਨਾ ਨੂੰ ਅਸਤੀਫਾ ਵੀ ਇਕ ਢੌਂਗ ਹੀ ਲੱਗਿਆ। ਕਿਸਾਨ ਜਥੇਬੰਦੀਆਂ ਦੇ 25 ਸਤੰਬਰ ਦੇ ਬੰਦ ਵਿਚ ਲੋਕਾਂ ਦੇ ਉਮੜੇ ਜਨਸਮੂਹ ਨੇ ਅਕਾਲੀ ਦਲ ਨੂੰ ਤੌਣੀਆਂ ਲਿਆ ਦਿੱਤੀਆਂ।  ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਵਿਚ ਨੇਤਾਵਾਂ ਨੇ ਸੁਖਬੀਰ ਸਿੰਘ ਬਾਦਲ ਨੂੰ ਜਦੋਂ ਖ਼ਰੀਆਂ ਖ਼ਰੀਆਂ ਸੁਣਾਈਆਂ ਤਾਂ ਕਿਤੇ ਬੇਬਸੀ ਵਿਚ ਉਸਨੇ ਬੀ ਜੇ ਪੀ ਨਾਲੋਂ ਸੰਬੰਧ ਤੋੜਨ ਲਈ ਹਾਮੀ ਭਰੀ। ਅਕਾਲੀ ਦਲ ਦੇ ਜਕੋ ਤਕੀ ਦੇ ਫੈਸਲਿਆਂ ਕਰਕੇ ਅਜੇ ਵੀ ਪੰਜਾਬ ਦੇ ਲੋਕ ਅਤੇ ਖਾਸ ਤੌਰ ਤੇ ਕਿਸਾਨ ਜਥੇਬੰਦੀਆਂ ਅਕਾਲੀ ਦਲ ਨੂੰ ਮੂੰਹ ਨਹੀਂ ਲਾ ਰਹੀਆਂ। ਲੋਕ ਮੋਦੀ ਜਿਤਨਾ ਹੀ ਸੁਖਬੀਰ ਸਿੰਘ ਬਾਦਲ ਨੂੰ ਖੇਤੀਬਾੜੀ ਨਾਲ ਸੰਬੰਧਤ ਤਿੰਨ ਕਾਨੂੰਨ ਬਣਾਉਣ ਲਈ ਜ਼ਿੰਮੇਵਾਰ ਸਮਝਦੇ ਹਨ। ਪੰਜਾਬ ਸਰਹੱਦੀ ਸੂਬਾ ਹੋਣ ਕਰਕੇ ਭਾਰਤ ਦੀ ਖੜਗਭੁਜਾ ਹੈ। ਪੰਜਾਬੀਆਂ ਨੇ ਹਮੇਸ਼ਾ ਹੀ ਸਰਹੱਦਾਂ ਤੇ ਮੋਹਰੀ ਦੀ ਭੂਮਿਕਾ ਨਿਭਾਈ ਹੈ। ਬਿਲਕੁਲ ਇਸੇ ਤਰ੍ਹਾਂ ਜਦੋਂ ਭਾਰਤ ਅਮਰੀਕਾ ਤੋਂ ਅਨਾਜ ਭੀਖ ਦੀ ਤਰ੍ਹਾਂ ਮੰਗਦਾ ਸੀ, ਉਦੋਂ ਵੀ ਪੰਜਾਬੀ ਕਿਸਾਨਾ ਨੇ ਭਾਰਤ  ਨੂੰ ਅਨਾਜ ਦੇ ਖੇਤਰ ਵਿਚ ਆਤਮ ਨਿਰਭਰ ਬਣਾਇਆ ਅਤੇ ਭਾਰਤੀਆਂ ਦੀ ਬਾਂਹ ਫੜੀ ਸੀ। ਇਸ ਸਮੇਂ ਜਦੋਂ ਪੰਜਾਬ ਦਾ ਕਿਸਾਨ ਆਰਥਿਕ ਤੌਰ ਤੇ ਮੰਦਹਾਲੀ ਦੇ ਸਮੇਂ ਵਿਚੋਂ ਲੰਘ ਰਿਹਾ ਸੀ ਤਾਂ ਭਾਰਤ ਸਰਕਾਰ ਨੂੰ ਹਰੀ ਕਰਾਂਤੀ ਦਾ ਸਮਾਂ ਯਾਦ ਕਰਕੇ ਉਸਦੀ ਬਾਂਹ ਫੜਨੀ ਚਾਹੀਦੀ ਸੀ। ਜੇਕਰ ਸਨਅਤਕਾਰਾਂ ਦੇ ਕਰਜ਼ੇ ਮੁਆਫ ਹੋ ਸਕਦੇ ਹਨ ਤਾਂ ਕਿਸਾਨਾ ਦੇ ਕਿਉਂ ਨਹੀਂ ਹੋ ਸਕਦੇ ? ਦੁੱਖ ਦੀ ਗੱਲ ਤਾਂ ਇਹ ਹੈ ਕਿ ਅਜਿਹੇ ਹਾਲਾਤ ਵਿਚ ਭਾਰਤ ਸਰਕਾਰ ਨੇ ਤਿੰਨ ਖੇਤੀਬਾੜੀ ਕਾਨੂੰਨ ਬਣਾਕੇ ਪੰਜਾਬੀ ਕਿਸਾਨਾ ਦੀ ਬਾਂਹ ਫੜਨ ਦੀ ਥਾਂ ਉਨ੍ਹਾਂ ਨੂੰ ਤਬਾਹ ਕਰਨ ਦਾ ਰਸਤਾ ਅਪਣਾ ਲਿਆ ਹੈ। ਕੇਂਦਰ ਸਰਕਾਰ ਨੂੰ ਇਹ ਵੀ ਧਿਆਨ ਰੱਖਣਾ ਚਾਹੀਦਾ ਜੇਕਰ ਪੰਜਾਬ ਦਾ ਕਿਸਾਨ ਕਮਜ਼ੋਰ ਹੁੰਦਾ ਹੈ ਤਾਂ ਜਿਹੜੇ ਪੰਜਾਬ ਵਿਚ ਦੂਜੇ ਸੂਬਿਆਂ ਵਿਚੋਂ ਲੱਖਾਂ ਦੀ ਗਿਣਤੀ ਵਿਚ ਮਜ਼ਦੂਰ ਰੋਜ਼ੀ ਰੋਟੀ ਲਈ ਆ ਕੇ ਆਪਣੇ ਪਰਿਵਾਰ ਪਾਲਦੇ ਹਨ ਉਹ ਵੀ ਤਬਾਹ ਹੋ ਜਾਣਗੇ। ਭਾਰਤ ਸਰਕਾਰ ਦੇ ਇਨ੍ਹਾਂ ਕਾਲੇ ਕਾਨੂੰਨਾਂ ਵਿਰੁਧ ਰੋਸ ਪ੍ਰਗਟ ਕਰਨ ਲਈ ਪੰਜਾਬ ਦੇ ਕਿਸਾਨਾ ਅਤੇ ਲੋਕਾਂ ਦੀ ਪ੍ਰਸੰਸਾ ਕਰਨੀ ਬਣਦੀ ਹੈ ਕਿਉਂਕਿ ਉਨ੍ਹਾਂ ਕਿਸਾਨੀ ਦੇ ਹਿੱਤਾਂ ਤੇ ਪਹਿਰਾ ਦੇਣ ਲਈ ਪਹਿਲੀ ਵਾਰ ਜੋਸ਼  ਖ਼ਰੋਸ਼ ਨਾਲ ਇਕਮੁੱਠਤਾ ਦਾ ਸਬੂਤ ਦਿੱਤਾ ਹੈ। 31 ਕਿਸਾਨ ਜਥੇਬੰਦੀਆਂ ਵੱਲੋਂ ਸ਼ੁਰੂ ਕੀਤਾ ਅੰਦੋਲਨ ਕਿਸਾਨੀ ਲਹਿਰ ਦੇ ਰੂਪ ਵਿਚ ਚਰਮ ਸੀਮਾ ਤੇ ਪਹੁੰਚ ਗਿਆ ਹੈ। ਕਿਸਾਨ ਜਥੇਬੰਦੀਆਂ ਵਧਾਈ ਦੀਆਂ ਪਾਤਰ ਹਨ, ਜਿਨ੍ਹਾਂ ਨੇ ਆਪੋ ਆਪਣੀਆਂ ਜਥੇਬੰਦੀਆਂ ਦੇ ਨਿੱਜੀ ਮੁਫਾਦਾਂ ਨੂੰ ਤਿਲਾਂਜ਼ਲੀ ਦੇ ਕੇ ਏਕਤਾ ਦਾ ਸਬੂਤ ਦਿੱਤਾ ਹੈ। 25  ਸਤੰਬਰ ਨੂੰ ਪੰਜਾਬ ਵਿਚ ਲਗਪਗ 200 ਥਾਵਾਂ ਤੇ ਧਰਨੇ ਲਗਾਕੇ ਤਿੰਨ ਕਾਨੂੰਨਾਂ ਦੇ ਵਿਰੁਧ ਰੋਸ ਪ੍ਰਗਟ ਕੀਤਾ ਗਿਆ। ਇਸ ਤੋਂ ਇਲਾਵਾ ਰੇਲਵੇ ਲਾਈਨਾ ਤੇ ਧਰਨੇ ਦਿੱਤੇ ਗਏ। ਇਨ੍ਹਾਂ ਧਰਨਿਆਂ ਵਿਚ ਹਜ਼ਾਰਾਂ ਦੀ ਗਿਣਤੀ ਵਿਚ ਪੰਜਾਬੀਆਂ ਨੇ ਹਿੱਸਾ ਲਿਆ। ਸੰਤੁਸ਼ਟੀ ਦੀ ਗੱਲ ਹੈ ਕਿ ਇਨ੍ਹਾਂ ਧਰਨਿਆਂ ਵਿਚ ਕਿਸੇ ਵੀ ਸਿਆਸੀ ਪਾਰਟੀ ਦੇ ਨਾਅਰੇ ਨਹੀਂ ਲਗਾਏ ਗਏ। ਸਿਰਫ ਭਾਰਤੀ ਕਿਸਾਨ ਯੂਨੀਅਨ ਦਾ ਦਬਦਬਾ ਸੀ। ਸਾਰਾ ਪੰਜਾਬ ਲਿਕੁਲ ਬੰਦ ਰਿਹਾ। ਕੋਈ ਇਕ ਵੀ ਦੁਕਾਨ ਖੁਲ੍ਹੀ ਨਹੀਂ ਸੀ। ਇਥੋਂ ਤੱਕ ਕਿ ਰੇਹੜੀ  ਵੀ ਨਹੀਂ ਲੱਗੀ ਹੋਈ ਸੀ। ਇਹ ਵੀ ਪਹਿਲੀ ਵਾਰ ਹੋਇਆ ਹੈ ਕਿ ਪੰਜਾਬ ਪੂਰੀ ਤਰ੍ਹਾਂ ਬੰਦ ਰਿਹਾ। ਭਾਰਤ ਦੇ ਵੀ ਕੁਝ ਸੂਬਿਆਂ ਵਿਚ ਬੰਦ ਰਿਹਾ। ਕੇਂਦਰ ਸਰਕਾਰ ਨੂੰ ਕੰਧ ਤੇ ਲਿਖਿਆ ਪੜ੍ਹ ਲੈਣਾ ਚਾਹੀਦਾ ਹੈ। ਪੰਜਾਬ ਨੇ ਪਹਿਲਾਂ ਹੀ ਅੱਸੀਵਿਆਂ ਵਿਚ ਸੰਤਾਪ ਭੋਗਿਆ ਹੈ। ਕਿਤੇ ਇਹ ਅੰਦੋਲਨ ਕਿਸਾਨਾ ਦੇ ਹੱਥਾਂ ਵਿਚੋਂ ਨਿਕਲ ਨਾ ਜਾਵੇ ਕਿਉਂਕਿ ਕਈ ਵਾਰ ਗਲਤ ਲੋਕ ਘੁਸਪੈਠ ਕਰ ਜਾਂਦੇ ਹਨ। ਬਰਨਾਲਾ ਵਿਖੇ ਇਕ ਕਿਸਾਨ ਨੇ ਟਰੈਕਟਰ ਨੂੰ ਅੱਗ ਲਗਾ ਦਿੱਤੀ ਅਤੇ ਉਸਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਇਹ ਕਾਨੂੰਨ ਵਾਪਸ ਨਾ ਲਏ ਤਾਂ ਉਹ ਆਤਮ ਹੱਤਿਆ ਕਰ ਲਵੇਗਾ। ਕਿਸਾਨ ਜਥੇਬੰਦੀਆਂ ਨੂੰ ਕਿਸਾਨਾ ਨੂੰ ਸਮਝਾਉਣਾ ਚਾਹੀਦਾ ਹੈ ਕਿ ਅਜਿਹੀਆਂ ਕਾਰਵਾਈਆਂ ਜਾਇਜ ਨਹੀਂ ਹਨ। ਆਤਮ ਹੱਤਿਆ ਵੀ ਕਿਸੇ ਸਮੱਸਿਆ ਦਾ ਹੱਲ ਨਹੀਂ ਹੁੰਦੀ। ਜਦੋਂ ਬਹੁਤੀ ਭੀੜ ਇਕੱਠੀ ਹੋ ਜਾਂਦੀ ਹੈ ਤਾਂ ਕਈ ਵਾਰ ਆਪ ਮੁਹਾਰੀ ਹੋ ਜਾਂਦੀ ਹੈ, ਜਿਸਦੇ ਨਤੀਜੇ ਖ਼ਤਨਾਕ ਨਿਕਲਦੇ ਹਨ। ਇਸ ਲਈ ਕੇਂਦਰ ਸਰਕਾਰ ਨੂੰ ਕਿਸਾਨ ਜਥੇਬੰਦੀਆਂ ਨਾਲ ਗੱਲਬਾਤ ਦਾ ਰਸਤਾ ਅਖਤਿਆਰ ਕਰਕੇ ਕੋਈ ਸਾਰਥਿਕ ਹਲ ਕੱਢਣਾ ਚਾਹੀਦਾ ਹੈ। ਅਜੇ ਵੀ ਡੁਲ੍ਹੇ ਬੇਰਾਂ ਦਾ ਕੁਝ ਨਹੀਂ ਵਿਗੜਿਆ। ਕਿਸਾਨ ਨੇਤਾਵਾਂ ਨੂੰ ਗੱਲਬਾਤ ਦਾ ਰਾਹ ਲੱਭਣ ਦੀ ਕੋਸਿਸ਼ ਕਰਨੀ ਚਾਹੀਦੀ ਹੈ। ਹਰ ਸਮੱਸਿਆ ਦਾ ਹੱਲ ਸਿਰਫ ਗੱਲਬਾਤ ਹੀ ਹੁੰਦੀ ਹੈ। ਇਥੋਂ ਤੱਕ ਕਿ ਜਦੋਂ ਦੋ ਦੇਸਾਂ ਵਿਚਕਾਰ ਜੰਗ ਹੁੰਦੀ ਹੈ ਤਾਂ ਅਖੀਰ ਫੈਸਲਾ ਗਲਬਾਤ ਰਾਹੀਂ ਹੀ ਹੁੰਦਾ ਹੈ। ਸਿਆਸੀ ਪਾਰਟੀਆਂ ਨੂੰ ਅਜਿਹੇ ਨਾਜ਼ੁਕ ਮੁੱਦੇ ਤੇ ਸਿਆਸਤ ਕਰਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਸਾਰੀਆਂ ਪਾਰਟੀਆਂ ਇਕ ਦੂਜੀ ਦੀ ਨਿੰਦਿਆ ਕਰੀ ਜਾਂਦੀਆਂ ਹਨ। ਇਸ ਵਕਤ ਸੰਜੀਦਗੀ ਤੋਂ ਕੰਮ ਲੈਣਾ ਚਾਹੀਦਾ ਹੈ। ਜੇਕਰ ਦੇਸ਼ ਦਾ ਕਿਸਾਨ ਸੁਰੱਖਿਅਤ ਹੈ ਤਾਂ ਦੇਸ ਆਪਣੇ ਆਪ ਵਿਚ ਸੁਰੱਖਿਅਤ ਰਹੇਗਾ। ਜਦੋਂ ਵੀ ਦੇਸ ਉਪਰ ਕੋਈ ਆਫਤ ਆਈ ਹੈ ਭਾਵੇਂ ਅਨਾਜ ਜਾਂ ਦੇਸ ਦੀਆਂ ਸਰਹੱਦਾਂ ਤੇ  ਤਾਂ ਕਿਸਾਨੀ ਨੇ ਦਿਲ ਖੋਲ੍ਹਕੇ ਮਦਦ ਹੀ ਨਹੀਂ ਕੀਤੀ ਸਗੋਂ ਜਾਨਾ ਵਾਰਨ ਲਈ ਮੋਹਰੀ ਦੀ ਭੂਮਿਕਾ ਨਿਭਾਈ ਹੈ। ਮਰਹੂਮ ਪ੍ਰਧਾਨ ਮੰਤਰੀ ਲਾਲ ਬਹਾਦਰ ਸ਼ਾਸ਼ਤਰੀ ਨੇ ਐਵੇਂ ਤਾਂ ‘‘ਜੈ ਜਵਾਨ ਜੈ ਕਿਸਾਨ’’ ਦਾ ਨਾਹਰਾ ਨਹੀਂ ਦਿੱਤਾ ਸੀ। ਉਹ ਇਕ ਦੂਰ ਅੰਦੇਸ਼ੀ ਪ੍ਰਧਾਨ ਮੰਤਰੀ ਸੀ। ਉਨ੍ਹਾਂ ਨੂੰ ਪਤਾ ਸੀ ਇਨ੍ਹਾਂ ਦੋਹਾਂ ਦੇ ਸਿਰ ਤੇ ਦੇਸ ਸੁਰੱਖਿਅਤ ਰਹਿ ਸਕਦਾ ਹੈ। ਜ਼ਿੰਦਾ ਰਹਿਣ ਲਈ ਦੇਸ਼ ਵਾਸੀਆਂ ਨੂੰ ਅਨਾਜ ਕਿਸਾਨ ਦਿੰਦਾ ਹੈ ਅਤੇ ਨਿਸਚਿੰਤ ਸ਼ਾਂਤਮਈ ਢੰਗ ਨਾਲ ਜੀਵਨ ਬਸਰ ਕਰਨ ਲਈ ਜਵਾਨ ਦੀ ਬਹਾਦਰੀ ਕੰਮ ਆਉਂਦੀ ਹੈ। ਆਜ਼ਾਦ ਭਾਰਤ ਵਿਚ ਸਾਰੀਆਂ ਸਿਆਸੀ ਪਾਰਟੀਆਂ ਹੁਣ ਤੱਕ ਕਿਸਾਨਾ ਦੇ ਹਿੱਤਾਂ ਦੀ ਰਾਖੀ ਦੇ ਨਾਮ ਤੇ ਵੋਟਾਂ ਵਟੋਰਦੀਆਂ ਰਹੀਆਂ ਹਨ। ਹੁਣ ਜਦੋਂ ਕਿਸਾਨ ਦਾ ਵਜੂਦ ਹੀ ਖ਼ਤਰੇ ਵਿਚ ਹੈ ਤਾਂ ਉਨ੍ਹਾਂ ਨੂੰ ਕਿਸਾਨੀ ਦੇ ਹਿੱਤਾਂ ਤੇ ਆਪਣੇ ਨਿੱਜੀ ਹਿਤਾਂ ਨੂੰ ਤਿਲਾਂਜਲੀ ਦੇ ਕੇ ਪਹਿਰਾ ਦੇਣ ਨੂੰ ਪਹਿਲ ਦੇਣੀ ਚਾਹੀਦੀ ਹੈ। ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਿਚ ਐਨ ਡੀ ਏ ਦੀ ਕੇਂਦਰੀ ਸਰਕਾਰ ਬਹੁਮਤ ਦੇ ਹੰਕਾਰ ਵਿਚ ਕਿਸਾਨੀ ਨੂੰ ਵੱਡੇ ਵਿਓਪਾਰੀਆਂ ਦੇ ਪੈਰਾਂ ਵਿਚ ਰੋਲਣ ਤੇ ਤੁਲੀ ਹੋਈ ਹੈ। ਜੇਕਰ ਕਿਸਾਨ ਕਮਜ਼ੋਰ ਹੋਵੇਗਾ ਤਾਂ ਭਾਰਤ ਅਨਾਜ ਲਈ ਮੰਗਤਾ ਬਣੇਗਾ। ਸਰਕਾਰ ਨੂੰ ਸੋਚਣਾ ਚਾਹੀਦਾ ਹੈ ਕਿ ਜੇਕਰ ਲੋਕ ਉਸਨੂੰ ਤਾਕਤ ਦੇ ਸਕਦੇ ਹਨ ਤਾਂ ਉਹ ਸਿਆਸੀ ਤਾਕਤ ਖੋਹ ਵੀ ਸਕਦੇ ਹਨ। ਇਕ ਤਸੱਲੀ ਦੀ ਗੱਲ ਹੈ ਕਿ ਖੇਤੀਬਾੜੀ ਨਾਲ ਸੰਬੰਧਤ ਪਾਸ ਕੀਤੇ ਗਏ ਤਿੰਨ ਕਾਨੂੰਨਾਂ ਦੇ ਵਿਰੁਧ ਸਮੁਚਾ ਪੰਜਾਬੀ ਵਰਗ ਕਿਸਾਨਾ ਦੇ ਨਾਲ ਖੜ੍ਹਾ ਹੈ। ਏਥੇ ਹੀ ਬਸ ਨਹੀਂ ਪਹਿਲੀ ਵਾਰ ਕਿਸਾਨ ਜਥੇਬੰਦੀਆਂ ਨੇ ਵੀ ਇਕਮੁੱਠਤਾ ਦਾ ਸਬੂਤ ਦਿੱਤਾ ਹੈ। ਇਸ ਅੰਦੋਲਨ ਨੇ ਬਹੁਤ ਪਹਿਲ ਕਦਮੀ ਵਾਲੇ ਬਹੁਤ ਕਦਮ ਚੁੱਕੇ ਜਾ ਰਹੇ ਹਨ। ਕਿਸੇ ਵੀ ਅੰਦੋਲਨ ਵਿਚ ਪਹਿਲੀ ਵਾਰ ਇਸਤਰੀਆਂ ਵੱਡੀ ਗਿਣਤੀ ਵਿਚ ਸ਼ਾਮਲ ਹੋ ਰਹੀਆਂ ਹਨ। ਨੌਜਵਾਨ ਵਰਗ ਵੀ ਪੂਰੀ ਤਾਦਾਦ ਵਿਚ ਅੰਦੋਲਨ ਵਿਚ ਹਿੱਸਾ ਲੈ ਰਿਹਾ ਹੈ। ਇਸੇ ਤਰ੍ਹਾਂ ਸਮਾਜ ਦਾ ਹਰ ਵਰਗ ਮਜ਼ਦੂਰ, ਆੜ੍ਹਤੀਆ, ਦੁਕਾਨਦਾਰ, ਕਰਮਚਾਰੀ, ਸੇਵਾ ਮੁਕਤ ਅਧਿਕਾਰੀ, ਕਲਾਕਾਰ, ਧਾਰਮਿਕ ਆਗੂ, ਬੁੱਧੀਜੀਵੀ ਅਤੇ ਰੇਹੜੀਆਂ ਲਗਾਉਣ ਵਾਲੇ ਆਦਿ ਵੱਧ ਚੜ੍ਹਕੇ ਅੰਦੋਲਨ ਦਾ ਹਿੱਸਾ ਬਣ ਰਹੇ ਹਨ। ਕਹਿਣ ਤੋਂ ਭਾਵ ਕੋਈ ਅਜਿਹਾ ਪੰਜਾਬੀ ਕੋਈ ਵਰਗ ਨਹੀਂ ਜਿਹੜਾ ਇਸ ਅੰਦੋਲਨ ਵਿਚ ਆਪਣਾ ਹਿੱਸਾ ਨਹੀਂ ਪਾ ਰਿਹਾ ਕਿਉਂਕਿ ਪੰਜਾਬੀਆਂ ਨੂੰ ਅਹਿਸਾਸ ਹੋ ਗਿਆ ਹੈ ਕਿ ਇਹ ਤਿੰਨੋ ਕਾਨੂੰਨ ਪੰਜਾਬ ਦੀ ਆਰਥਿਕਤਾ ਨੂੰ ਤਬਾਹ ਕਰ ਦੇਣਗੇ। ਭਾਰਤੀ ਜਨਤਾ ਪਾਰਟੀ ਨੂੰ ਛੱਡਕੇ ਬਾਕੀ ਸਾਰੀਆਂ ਸਿਆਸੀ ਪਾਰਟੀਆਂ ਵੀ ਇਸ ਅੰਦੋਲਨ ਨੂੰ ਪੂਰਾ ਸਹਿਯੋਗ ਕਰ ਰਹੀਆਂ ਹਨ। ਇਹ ਵੀ ਚੰਗਾ ਸੰਕੇਤ ਹੈ ਕਿ ਸਿਆਸੀ ਪਾਰਟੀਆਂ ਭਾਵੇਂ ਆਪੋ ਆਪਣੇ ਸਮਾਗਮ ਕਰ ਰਹੀਆਂ ਹਨ ਪ੍ਰੰਤੂ ਭਾਰਤੀ ਕਿਸਾਨ ਯੂਨੀਅਨ ਦੇ ਸਮਾਗਮਾ ਵਿਚ ਉਹ ਆਪਣੀਆਂ ਪਾਰਟੀਆਂ ਦੇ ਝੰਡਿਆਂ ਤੋਂ ਬਗੈਰ ਸ਼ਾਮਲ ਹੋ ਰਹੀਆਂ ਹਨ। ਸਿਰਫ ਅਕਾਲੀ ਦਲ ਬਾਦਲ ਅਜਿਹੀ ਪਾਰਟੀ ਹੈ, ਜਿਹੜੀ ਭਾਰਤੀ ਕਿਸਾਨ ਯੂਨੀਅਨ ਦੇ ਸਮਾਗਮਾ ਵਿਚ ਸ਼ਾਮਲ ਨਹੀਂ ਹੋ ਰਹੀ। ਜੇਕਰ ਉਨ੍ਹਾਂ ਦਾ ਕੋਈ ਨੇਤਾ ਮੰਚ ਤੇ ਆਉਣ ਦੀ ਕੋਸਿਸ਼ ਕਰਦਾ ਹੈ ਤਾਂ ਉਸਨੂੰ ਬੇਰੰਗ ਵਾਪਸ ਕਰ ਦਿੱਤਾ ਜਾਂਦਾ ਹੈ। ਕਿਸਾਨ ਭਰਾਵੋ ਸਰਕਾਰ ਕੋਲ ਬਹੁਤ ਸਾਧਨ ਹੁੰਦੇ ਹਨ, ਤੁਹਾਡੇ ਵਿਚ ਫੁੱਟ ਦੇ ਬੀਜ ਬੀਜਣ ਲਈ, ਇਸ ਲਈ ਤੁਸੀਂ ਸਰਕਾਰ ਦੀਆਂ ਕੋਝੀਆਂ ਚਾਲਾਂ ਤੋਂਂ ਬਚਕੇ ਰਹਿਣਾ। ਆਪਣੇ ਅੰਦੋਲਨ ਨੂੰ ਵੀ ਸ਼ਾਂਤਮਈ ਰੱਖਣਾ ਕਿਉਂਕਿ ਸ਼ਰਾਰਤੀ ਲੋਕ ਅਜਿਹੇ ਮੌਕਿਆਂ ਵਿਚ ਮਾਹੌਲ ਖਰਾਬ ਕਰਨ ਲਈ ਆ ਵੜਦੇ ਹਨ। ਇਹ ਵੀ ਧਿਆਨ ਰੱਖਣਾ ਕਿ ਤੁਹਾਡੇ ਅੰਦੋਲਨ ਨਾਲ ਆਮ ਜਨਤਾ ਨੂੰ ਕੋਈ ਮੁਸ਼ਕਲ ਨਾ ਪੈਦਾ ਹੋਵੇ। ਪਰਜਾਤੰਤਰਿਕ ਢੰਗ ਹੀ ਵਰਤੇ ਜਾਣ ਕਿਸੇ ਸਰਕਾਰੀ ਜਾਂ ਗੈਰ ਸਰਕਾਰੀ ਜਾਇਦਾਦ ਨੂੰ ਨੁਕਸਾਨ ਨਾ ਪਹੁੰਚਾਇਆ ਜਾਵੇ ਤਾਂ ਜੋ ਅੰਦੋਲਨ ਦੇ ਮਕਸਦ ਦੀ ਨਿੰਦਿਆ ਨਾ ਹੋ ਸਕੇ। ਇਹ ਵੀ ਖ਼ੁਸ਼ੀ  ਦੀ ਗੱਲ ਹੈ ਕਿ  25 ਸਤੰਬਰ ਦਾ ਬੰਦ ਸ਼ਾਂਤਮਈ ਰਿਹਾ ਹੈ। ਸਰਕਾਰ ਬੜੇ ਹੱਥਕੰਡੇ ਵਰਤਕੇ ਅੰਦੋਲਨ ਵਿਚ ਗੜਬੜ ਪੈਦਾ ਕਰਨ ਵਾਲੇ ਅਨਸਰਾਂ ਨੂੰ ਵਾੜ ਸਕਦੀ ਹੈ। ਹੁਣ ਤੁਹਾਨੂੰ ਸੁਚੇਤ ਰਹਿਣ ਦੀ ਲੋੜ ਹੈ। ਕਾਨੂੰਨ ਤਾਂ ਹੁਣ ਬਣ ਗਏ ਹਨ। ਕੇਂਦਰ ਸਰਕਾਰ ਦਾ ਰਵੱਈਆ ਵੀ ਬਹੁਤਾ ਚੰਗਾ ਨਹੀਂ ਉਹ ਵਿਰੋਧ ਦੇ ਬਾਵਜੂਦ ਵੀ ਆਪਣੇ ਫੈਸਲਿਆਂ ਤੇ ਅੜੀ ਰਹਿੰਦੀ ਹੈ। ਨਾਗਰਿਕ ਸੋਧ ਕਾਨੂੰਨ ਦੇ ਵਿਰੋਧ ਨੂੰ ਫੇਲ੍ਹ ਕਰ ਦਿੱਤਾ ਸੀ। ਤੁਹਾਡਾ ਅੰਦੋਲਨ ਵੀ ਬਹੁਤਾ ਲੰਮਾ ਨਹੀਂ ਰਹਿ ਸਕਣਾ ਕਿਉਂਕਿ ਲਗਾਤਾਰ ਅੰਦੋਲਨ ਕਰਨਾ ਅਸੰਭਵ ਹੁੰਦਾ ਹੈ। ਰੇਲ ਲਾਈਨਾਂ ਤੇ ਧਰਨੇ 29 ਸਤੰਬਰ ਤੱਕ ਵਧਾ ਦਿੱਤੇ ਹਨ। ਫਿਰ ਦੁਆਰਾ ਪਹਿਲੀ ਅਕਤੂਬਰ ਤੋਂ ਧਰਨੇ ਲਗਾਏ ਜਾਣਗੇ। ਲਗਾਤਾਰ ਅੰਦੋਲਨ ਚਲਣ ਨਾਲ ਲੋਕਾਂ ਦਾ ਉਤਸ਼ਾਹ ਘਟ ਜਾਂਦਾ ਹੈ। ਕਿਸਾਨ ਪਹਿਲਾਂ ਹੀ ਆਰਥਿਕ ਤੌਰ ਤੇ ਡਾਵਾਂਡੋਲ ਹੈ। ਇਸ ਸਚਾਈ ਤੋਂ ਮੁਨਕਰ ਨਹੀਂ ਹੋਇਆ ਜਾ ਸਕਦਾ। ਅੰਦੋਲਨ ਦੀ ਵਾਗਡੋਰ ਨਿਰਪੱਖ ਹੱਥਾਂ ਵਿਚ ਰਹਿਣੀ ਚਾਹੀਦੀ ਹੈ। ਨੇਤਾਵਾਂ ਦੀ ਖਰੀਦੋ ਫਰੋਕਤ ਹੋ ਸਕਦੀ ਹੈ। ਇਸ ਅੰਦੋਲਨ ਨੂੰ ਸਹੀ ਤਰਤੀਬ ਦੇਣ ਲਈ ਕੋਈ ਸਾਰਥਿਕ ਪਹੁੰਚ ਅਪਣਾਈ ਜਾਵੇ। ਆਪਣਾ ਰੋਸ ਵਿਖਾਉਣ ਲਈ ਸਮੁਚੇ ਦੇਸ ਵਿਚ ਸਰਕਾਰ ਦੇ ਅਹੰਕਾਰ ਵਿਰੁਧ ਲਹਿਰ ਪੈਦਾ ਕੀਤੀ ਜਾਵੇ ਤਾਂ ਜੋ ਸਰਕਾਰ ਦੇ ਤਖ਼ਤ ਨੂੰ ਖ਼ਤਰਾ ਪੈਦਾ ਹੋ ਜਾਵੇ ਤਾਂ ਹੀ ਸਰਕਾਰ ਕਿਸਾਨਾ ਨਾਲ ਗਲਬਾਤ ਕਰਨ ਲਈ ਅੱਗੇ ਆਵੇਗੀ। ਇਹ ਵੀ ਸਮਝ ਲੈਣਾ ਚਾਹੀਦਾ ਹੈ ਕਿ ਪਰਜਾਤੰਤਰ ਵਿਚ ਕੋਈ ਵੀ ਸਮੱਸਿਆ ਸੰਬਾਦ ਨਾਲ ਹੀ ਹਲ ਕੀਤੀ ਜਾ ਸਕਦੀ ਹੈ। ਇਹ ਵੀ ਧਿਆਨ ਰੱਖਣਾ ਕਿ ਸੰਬਾਦ ਕਰਨ ਵਾਲੇ ਕਿਤੇ ਤੁਹਾਡੇ ਹਿਤਾਂ ਨੂੰ ਹੀ ਵੇਚ ਨਾ ਜਾਣ। ਬਰਗਾੜੀ ਮੋਰਚੇ ਨੂੰ ਫੇਲ੍ਹ ਕਰਨ ਲਈ ਸਿਆਸੀ ਪਾਰਟੀਆਂ ਨੇ ਬਰਾਬਰ ਸਮਾਗਮ ਕਰਨੇ ਸ਼ੁਰੂ ਕਰ ਦਿੱਤੇ ਸਨ। ਇਸ ਲਈ ਕਿਸਾਨ ਜਥੇਬੰਦੀਆਂ ਨੂੰ ਇਨ੍ਹਾਂ ਗੱਲਾਂ ਦਾ ਵੀ ਧਿਆਨ ਰੱਖਣਾ ਚਾਹੀਦਾ ਹੈ। ਇਹ ਬਿਲਕੁਲ ਠੀਕ ਹੈ ਕਿ ਕਿਸਾਨਾ ਵਿਚ ਗੁੱਸੇ ਤੇ ਵਿਦਰੋਹ ਦੀ ਲਹਿਰ ਚਲੀ ਹੋਈ ਹੈ ਪ੍ਰੰਤੂ ਅਜਿਹੇ ਮੌਕੇ ਤੇ ਸੰਜੀਦਗੀ ਦੀ ਵੀ ਲੋੜ ਹੁੰਦੀ ਹੈ। ਗੱਲਬਾਤ ਦਾ ਰਸਤਾ ਜਰੂਰ ਲੱਭਿਆ ਜਾਵੇ।

ਸਾਬਕਾ ਜਿਲ੍ਹਾ ਲੋਕ ਸੰਪਰਕ ਅਧਿਕਾਰੀ
ਮੋਬਾਈਲ-94178 13072
ujagarsingh480yahoo.com

ਕੱਚੀ ਯਾਰੀ ਅੰਬੀਆਂ ਦੀ ਟੁੱਟ ਗਈ ਤੜਿਕ ਕਰਕੇ - ਉਜਾਗਰ ਸਿੰਘ

ਹਰਸਿਮਰਤ ਕੌਰ ਬਾਦਲ ਨੇ ਭਾਵੇਂ ਕੇਂਦਰੀ ਮੰਤਰੀ ਮੰਡਲ ਚੋਂ ਖੇਤੀਬਾੜੀ ਬਿਲਾਂ ਦੇ ਵਿਰੋਧ ਵਜੋਂ ਅਸਤੀਫਾ ਦੇ ਦਿੱਤਾ ਹੈ ਪ੍ਰੰਤੂ ਕਿਸਾਨਾ ਵਿਚ ਉਨ੍ਹਾਂ ਪ੍ਰਤੀ ਅਜੇ ਵੀ ਵਿਦਰੋਹ ਜਿਉਂ ਦੀ ਤਿਉਂ ਬਰਕਰਾਰ ਹੈ। ਕਿਸਾਨ ਇਸ ਅਸਤੀਫੇ ਨੂੰ ਡਰਾਮੇਬਾਜ਼ੀ ਕਹਿ ਰਹੇ ਹਨ। ਸਿਆਸਤ ਵਿਚ ਸਾਰੀਆਂ ਰਾਜਨੀਤਕ ਪਾਰਟੀਆਂ ਲੋਕ ਹਿਤਾਂ ਨਾਲੋਂ ਨਿੱਜੀ ਹਿੱਤਾਂ ਨੂੰ ਪਹਿਲ ਦਿੰਦੀਆਂ ਹਨ। ਭਾਰਤੀ ਜਨਤਾ ਪਾਰਟੀ ਦੀ ਕੇਂਦਰੀ ਸਰਕਾਰ ਨੇ ਤਾਂ ਲੋਕਾਂ ਨੂੰ ਧਰਮ ਦੇ ਨਾਂ ਤੇ ਗੁਮਰਾਹ ਕਰਕੇ ਦੂਜੀ ਵਾਰ ਸਰਕਾਰ ਬਣਾ ਲਈ ਹੈ। ਉਸ ਸਰਕਾਰ ਵਿਚ ਪੰਜਾਬ ਦੀ ਧਾਰਮਿਕ ਪਾਰਟੀ ਸ਼ਰੋਮਣੀ ਅਕਾਲੀ ਦਲ ਵੀ ਹਿੱਸੇਦਾਰ ਹੈ। ਦੋਵੇਂ ਧਾਰਮਿਕ ਪਾਰਟੀਆਂ ਹੋਣ ਕਰਕੇ ਕੁਦਰਤੀ ਹੈ ਕਿ ਉਨ੍ਹਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਵਖਰੇਵਾਂ ਅਤੇ ਟਕਰਾਓ ਹੋਵੇਗਾ ਪ੍ਰੰਤੂ ਰਾਜਨੀਤੀ ਅਜਿਹਾ ਕਾਰੋਬਾਰ ਹੈ, ਇਸ ਵਿਚ ਨਿੱਜੀ ਹਿਤਾਂ ਦੀ ਪੂਰਤੀ ਲਈ ਰਾਜ ਕਰਨ ਨੂੰ ਪਹਿਲ ਦਿੱਤੀ ਜਾਂਦੀ ਹੈ। ਕੇਂਦਰ ਸਰਕਾਰ ਅਜਿਹੇ ਫੈਸਲੇ ਕਰ ਰਹੀ ਸੀ, ਜਿਹੜੇ ਅਕਾਲੀ ਦਲ ਦੇ ਫੈਡਰਲ ਢਾਂਚੇ ਦੀ ਨੀਤੀ ਅਤੇ ਘੱਟ ਗਿਣਤੀਆਂ ਦੇ ਉਲਟ ਸਨ। ਪ੍ਰੰਤੂ ਅਕਾਲੀ ਦਲ ਬਾਦਲ ਪਰਿਵਾਰ ਦੀ ਨੂੰਹ  ਦੀ ਮੰਤਰੀ ਦੀ ਕੁਰਸੀ ਦੇ ਲਾਲਚ ਵਿਚ ਚੁੱਪ ਕਰਕੇ ਸਹਿੰਦਾ ਰਿਹਾ। ਪਰਕਾਸ਼ ਸਿੰਘ ਬਾਦਲ ਸਾਬਕਾ ਮੁੱਖ ਮੰਤਰੀ ਪੰਜਾਬ 10 ਸਾਲ ਸ਼ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੀ ਸਾਂਝੀ ਸਰਕਾਰ ਦੀ ਲਗਾਤਾਰ ਅਗਵਾਈ ਕਰਦੇ ਰਹੇ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਦੋਂ ਵੀ ਸਿਆਸਤ ਦੇ ਬਾਬਾ ਬੋਹੜ ਪਰਕਾਸ਼ ਸਿੰਘ ਬਾਦਲ ਨੂੰ ਮਿਲਦੇ ਸਨ ਤਾਂ ਹਮੇਸ਼ਾ ਉਨ੍ਹਾਂ ਦੇ ਪੈਰਾਂ ਨੂੰ ਛੂੰਹਦੇ ਸਨ। ਬਾਦਲ ਸਾਹਿਬ ਨੂੰ ਪਤਾ ਨਹੀਂ ਕਿਉਂ ਲਾਲ ਕ੍ਰਿਸ਼ਨ ਅਡਵਾਨੀ ਦਾ ਧਿਆਨ ਨਹੀਂ ਆਇਆ ਕਿ ਉਹਦੇ ਵੀ ਮੋਦੀ ਸਾਹਿਬ ਪੈਰੀਂ ਹੱਥ ਲਾਉਂਦੇ ਸਨ। ਵਿਚਾਰਾ ਪੈਰੀਂ ਹੱਥ ਲਵਾਕੇ ਪਛਤਾ ਰਿਹਾ। ਜਦੋਂ ਮੋਦੀ ਸਾਹਿਬ ਕੋਈ ਸਿਆਸੀ ਫੈਸਲਾ ਕਰਦੇ ਹਨ ਤਾਂ ਉਹ ਅਕਾਲੀ ਦਲ ਦੀ ਸੁਣ ਤਾਂ ਲੈਂਦੇ ਸਨ ਪ੍ਰੰਤੂ ਕਰਦੇ ਆਪਣੀ ਮਨ ਮਰਜ਼ੀ ਹਨ।  ਕਹਿਣ ਤੋਂ ਭਾਵ ਪੰਚਾਇਤ ਦਾ ਕਹਿਣਾ ਸਿਰ ਮੱਥੇ ਪ੍ਰੰਤੂ ਪਰਨਾਲਾ ਉਥੇ ਦਾ ਉਥੇ ਹੁੰਦਾ ਸੀ। ਇਕ ਗੱਲ ਪ੍ਰਧਾਨ ਮੰਤਰੀ ਨੇ ਬਾਦਲ ਸਾਹਿਬ ਦੀ ਜ਼ਰੂਰ ਮੰਨੀ ਸੀ ਕਿ ਉਨ੍ਹਾਂ ਅਕਾਲੀ ਦਲ ਦੇ ਸੀਨੀਅਰ ਨੇਤਾਵਾਂ ਤਜਰਬੇਕਾਰ ਸੁਖਦੇਵ ਸਿੰਘ ਢੀਂਡਸਾ,  ਰਣਜੀਤ ਸਿੰਘ ਬ੍ਰਹਮਪੁਰਾ ਅਤੇ ਰਤਨ ਸਿੰਘ ਅਜਨਾਲਾ ਨੂੰ ਅਣਡਿਠ ਕਰਕੇ ਹਰਸਿਮਰਤ ਕੌਰ ਬਾਦਲ ਨੂੰ ਮੰਤਰੀ ਮੰਡਲ ਵਿਚ ਸ਼ਾਮਲ ਕਰ ਲਿਆ ਸੀ।  ਪਰਕਾਸ਼ ਸਿੰਘ ਬਾਦਲ ਹਮੇਸ਼ਾ ਭਾਰਤੀ ਜਨਤਾ ਪਾਰਟੀ ਅਤੇ ਅਕਾਲੀ ਦਲ ਦੇ ਸੰਬੰਧਾਂ ਨੂੰ ਨਹੁੰ ਮਾਸ ਦੇ ਰਿਸ਼ਤੇ ਦਾ ਦਾਅਵਾ ਕਰਦੇ ਸਨ ਪ੍ਰੰਤੂ ਇਸ ਰਿਸ਼ਤੇ ਵਿਚ ਵੀ ਦਰਾੜ ਪੈ ਗਈ ਹੈ। ਨਹੁੰ ਮਾਸ ਨਾਲੋਂ ਵੱਖਰਾ ਹੋ ਗਿਆ ਹੈ। ਹਰਸਿਮਰਤ ਕੌਰ ਬਾਦਲ ਦਾ ਅਸਤੀਫਾ ਦੇਣਾ ਇਕ ਕਿਸਮ ਨਾਲ ਮਜ਼ਬੂਰੀ ਬਣ ਗਿਆ ਸੀ। ਉਨ੍ਹਾਂ ਨੂੰ ਬੇਬਸੀ ਵਿਚ ਕੁਰਸੀ ਛੱਡਣੀ ਪਈ ਹੈ। ਪੰਜਾਬੀ ਦੀ ਇਕ ਕਹਾਵਤ ਹੈ 'ਮਰਦੀ ਕੀ ਨਹੀਂ ਕਰਦੀ' ਬਿਲਕੁਲ ਉਸੇ ਤਰ੍ਹਾਂ ਬੀਬੀ ਹਰਸਿਮਰਤ ਕੌਰ ਬਾਦਲ ਨੇ ਮਰਦੀ ਨੇ ਅੱਕ ਚੱਬਿਆ ਹੈ। ਜਦੋਂ ਗੱਦੀ ਬਚਾਉਣ ਦੇ ਸਾਰੇ ਹੀਲੇ ਖ਼ਤਮ ਹੋ ਗਏ ਫਿਰ ਉਨ੍ਹਾਂ ਨੂੰ ਅਸਤੀਫਾ ਦੇਣਾ ਪਿਆ। ਕੇਂਦਰ ਸਰਕਾਰ ਵੱਲੋਂ ਖੇਤੀ ਨਾਲ ਸੰਬੰਧਤ ਤਿੰਨ ਬਿਲਾਂ ਦਾ ਸੰਸਦ ਵਿਚ ਪੇਸ਼ ਕਰਨਾ ਅਕਾਲੀ ਦਲ ਦੇ ਗਲੇ ਦੀ ਹੱਡੀ ਬਣ ਗਿਆ ਸੀ। ਇਥੋਂ ਤੱਕ ਕਿ ਬਾਦਲ ਅਕਾਲੀ ਦਲ ਦੇ ਅਸਤਿਤਵ ਲਈ ਖ਼ਤਰਾ ਖੜ੍ਹਾ ਹੋ ਗਿਆ ਸੀ। ਅਕਾਲੀ ਦਲ ਪਹਿਲਾਂ ਹੀ ਸ੍ਰੀ ਗੁਰੂ ਗ੍ਰੰਥ ਸਾਹਿਬ  ਦੀ ਬੇਅਦਬੀ ਅਤੇ ਸਿਰਸਾ ਡੇਰੇ ਦੇ ਮੁੱਖੀ ਰਾਮ ਰਹੀਮ ਨੂੰ ਅਕਾਲ ਤਖ਼ਤ ਤੋਂ ਮਾਫੀ ਦਿਵਾਉਣ ਕਰਕੇ ਆਪਣਾ ਜਨ ਆਧਾਰ ਗੁਆ ਚੁੱਕਾ ਸੀ। ਇਕ ਕਿਸਮ ਨਾਲ ਪੰਜਾਬ ਦੇ ਲੋਕਾਂ ਦੇ ਮਨਾਂ ਤੋਂ ਲਹਿ ਗਿਆ ਸੀ। ਜਿਸ ਕਰਕੇ 2017 ਦੀਆਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਵਿਚ ਪਹਿਲੀ ਵਾਰ ਅਕਾਲੀ ਦਲ ਵਿਰੋਧੀ ਧਿਰ ਦਾ ਲੀਡਰ ਬਣਾਉਣ ਵਿਚ ਵੀ ਅਸਫਲ ਰਿਹਾ ਹੈ। ਸਿਰਫ ਵਿਧਾਨ ਸਭਾ ਦੀਆਂ 14 ਸੀਟਾਂ ਜਿੱਤ ਸਕਿਆ ਸੀ। ਲੋਕ ਸਭਾ ਦੀਆਂ ਮਈ 2019 ਦੀਆਂ ਚੋਣਾਂ ਵਿਚ ਸਿਰਫ ਦੋ ਸੀਟਾਂ ਉਹ ਵੀ ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਹੀ ਜਿੱਤ ਸਕੇ ਸਨ। ਭਾਵੇਂ ਕੇਂਦਰ ਸਰਕਾਰ ਦੇ ਜੰਮੂ ਕਸ਼ਮੀਰ ਵਿਚ ਧਾਰਾ 370 ਖ਼ਤਮ ਕਰਨ, ਨਾਗਰਿਕ ਸੋਧ ਐਕਟ ਬਣਾਉਣ, ਬਿਜਲੀ ਸੋਧ ਕਾਨੂੰਨ ਬਣਾਉਣ, ਘੱਟ ਗਿਣਤੀਆਂ ਦੇ ਵਿਰੁਧ ਫੈਸਲੇ ਕਰਨ ਅਤੇ ਹੋਰ ਬਹੁਤ ਸਾਰੇ ਵਾਦਵਿਵਾਦ ਵਾਲੇ ਫੈਸਲਿਆਂ ਕਰਕੇ ਅਕਾਲੀ ਦਲ ਦਾ ਯੋਗਦਾਨ ਪੰਜਾਬੀਆਂ ਅਤੇ ਖਾਸ ਤੌਰ ਤੇ ਸਿਆਸੀ ਪਾਰਟੀਆਂ ਦੇ ਨਿਸ਼ਾਨੇ ਤੇ ਸੀ। ਕੇਂਦਰ ਸਰਕਾਰ ਰਾਜਾਂ ਦੇ ਅਧਿਕਾਰਾਂ ਨੂੰ ਸੀਮਤ ਕਰ ਰਿਹਾ ਸੀ। ਅਕਾਲੀ ਦਲ ਅੰਦਰੋ ਅੰਦਰੀ ਭਾਰਤੀ ਜਨਤਾ ਪਾਰਟੀ ਵੱਲੋਂ ਸਿੱਖ ਸਮੁਦਾਏ ਵਿਚੋਂ ਰਾਸ਼ਟਰੀ ਸਿੱਖ ਸੰਗਤ ਬਣਾਕੇ ਸੰਨ੍ਹ ਲਗਾਉਣ ਉਪਰ ਵੀ ਨਰਾਜ ਸੀ। ਛੋਟੇ ਮੋਟੇ ਅਕਾਲੀ ਨੇਤਾ ਵੀ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋਈ ਜਾ ਰਹੇ ਸਨ, ਵੱਡੇ ਨੇਤਾਵਾਂ ਤੇ ਵੀ ਭਾਰਤੀ ਜਨਤਾ ਪਾਰਟੀ ਡੋਰੇ ਪਾ ਰਹੀ ਸੀ, ਕੁਝ ਸੀਨੀਅਰ ਨੇਤਾ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋਣ ਲਈ ਤਿਆਰ ਬੈਠੇ ਸਨ। ਅਕਾਲੀ ਦਲ ਫੈਡਰਲ ਢਾਂਚੇ ਦਾ ਮੁਦਈ ਕਹਾਉਂਦਾ ਹੈ ਅਤੇ ਹੁਣ ਤੱਕ ਰਾਜਾਂ ਨੂੰ ਵੱਧ ਅਧਿਕਾਰਾਂ ਲਈ ਅੰਦੋਲਨ ਕਰਦਾ ਰਿਹਾ ਹੈ। ਪ੍ਰੰਤੂ ਭਾਰਤੀ ਜਨਤਾ ਪਾਰਟੀ ਦੇ ਫੈਸਲੇ ਫੈਡਰਲ ਢਾਂਚੇ ਨੂੰ ਖ਼ਤਮ ਕਰਨ ਵਿਚ ਯੋਗਦਾਨ ਪਾ ਰਹੇ ਹਨ। ਜਿਸ ਕਰਕੇ ਅਕਾਲੀ ਦਲ ਦੀ ਹਾਲਤ ਸੱਪ ਦੇ ਮੂੰਹ ਵਿਚ ਕੋਹੜ ਕਿਰਲੀ ਵਾਲੀ ਬਣੀ ਹੋਈ ਸੀ। ਅਕਾਲੀ ਦਲ ਜਿਹੜਾ ਆਪਣੇ ਆਪ ਨੂੰ ਸਿੱਖਾਂ ਅਤੇ ਕਿਸਾਨਾ ਦੀ ਨੁਮਾਇੰਦਾ ਪਾਰਟੀ ਕਹਾਉਂਦਾ ਸੀ। ਉਹ ਦੋਹਾਂ ਸਮੁਦਾਏ ਵਿਚ ਆਪਣਾ ਆਧਾਰ ਗੁਆ ਚੁੱਕਾ ਸੀ। ਸਿੱਖਾਂ ਵਿਚ ਅਕਾਲੀ ਦਲ ਵਿਰੁਧ ਰੋਹ ਇਸ ਗੱਲ ਕਰਕੇ ਵੀ ਹੈ ਕਿ ਅਕਾਲੀ ਦਲ ਗਲਤੀ ਤੇ ਗਲਤੀ ਕਰੀ ਜਾ ਰਿਹਾ ਹੈ। ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦਾ ਕੇਸ ਸੀ ਬੀ ਆਈ ਤੋਂ ਬੰਦ ਕਰਵਾਉਣਾ ਆਪਣੇ ਪੈਰੀਂ ਕੁਹਾੜੀ ਮਾਰਨ ਦੇ ਬਰਾਬਰ ਸੀ। ਇਥੇ ਹੀ ਬਸ ਨਹੀਂ ਨਸ਼ਿਆਂ ਦੀ ਪੜਤਾਲ ਕਰ ਰਹੇ ਈ ਡੀ ਦੇ ਅਧਿਕਾਰੀ ਨਰਿੰਜਣ ਸਿੰਘ ਦੀ ਬਦਲੀ ਕਰਵਾਉਣਾ ਵੀ ਅਕਾਲੀ ਦਲ ਨੂੰ ਪੁੱਠਾ ਪਿਆ ਸੀ। ਹੈਰਾਨੀ ਇਸ ਗੱਲ ਦੀ ਵੀ ਹੈ ਕਿ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅਤੇ ਸਾਬਕਾ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ, ਜਿਹੜਾ ਪੰਜ ਵਾਰ ਪੰਜਾਬ ਦਾ ਮੁਖ ਮੰਤਰੀ ਰਿਹਾ ਹੋਵੇ ਤੇ ਸਿਆਸਤ ਦਾ ਬਾਬਾ ਬੋਹੜ ਕਰਕੇ ਜਾਣਿਆਂ ਜਾਂਦਾ ਹੋਵੇ, ਉਹ ਆਰਡੀਨੈਂਸਾਂ ਨੂੰ ਜਾਇਜ ਠਹਿਰਾਉਣ ਲਈ ਪਿਛਲੇ ਤਿੰਨ ਮਹੀਨੇ ਲਗਾਤਾਰ ਦਲੀਲਾਂ ਦਿੰਦਾ ਰਿਹਾ। ਜਾਣੀ ਕਿ ਇਨ੍ਹਾਂ ਆਰਡੀਨੈਂਸਾਂ ਨੂੰ ਜ਼ਾਇਜ ਠਹਿਰਾਉਣ ਲਈ ਬਾਦਲ ਪਰਿਵਾਰ ਨੇ ਆਪਣੀ ਪਾਰਟੀ ਦੇ ਕੁਝ ਸੀਨੀਅਰ ਨੇਤਾਵਾਂ ਵੱਲੋਂ ਇਨ੍ਹਾਂ ਬਿਲਾਂ ਦੀ ਸਪੋਰਟ ਨਾ ਕਰਨ ਬਾਰੇ ਦਿੱਤੀ ਸਲਾਹ ਨੂੰ ਵੀ ਨਹੀਂ ਮੰਨਿਆਂ। ਸੁਖਬੀਰ ਸਿੰਘ ਬਾਦਲ ਕੇਂਦਰੀ ਮੰਤਰੀ ਦੀ ਚਿੱਠੀ ਲਿਆਕੇ ਇਨ੍ਹਾਂ ਬਿਲਾਂ ਨੂੰ ਸਹੀ ਕਹਿ ਰਿਹਾ ਸੀ। ਜਦੋਂ ਕਿ ਪੰਜਾਬ ਦਾ ਹਰ ਬੱਚਾ ਬੱਚਾ, ਜਿਹੜਾ ਮਾੜੀ ਮੋਟੀ ਸਿਆਸੀ ਸੂਝ ਬੂਝ ਰੱਖਦਾ ਸੀ, ਉਹ ਮਹਿਸੂਸ ਕਰ ਰਿਹਾ ਸੀ ਇਹ ਆਰਡੀਨੈਂਸ ਪੰਜਾਬ ਦੀ ਇਕੱਲੀ ਕਿਸਾਨੀ ਨੂੰ ਹੀ ਨਹੀਂ ਸਗੋਂ ਕਿਸਾਨੀ ਉਪਰ ਨਿਰਭਰ ਮਜ਼ਦੂਰਾਂ, ਛੋਟੇ ਤੇ ਦਰਮਿਆਨੇ ਵਿਓਪਾਰੀਆਂ ਜਿਹੜੇ ਖੇਤੀ ਨਾਲ ਸੰਬੰਧਤ ਹਨ ਦਾ ਵੀ ਸਤਿਆਨਾਸ ਕਰ ਦੇਣਗੇ। ਪੰਜਾਬ ਦੀ ਆਰਥਿਕਤਾ ਕਿਸਾਨੀ ਉਪਰ ਨਿਰਭਰ ਕਰਦੀ ਹੈ , ਉਹ ਤਬਾਹ ਹੋ ਜਾਵੇਗੀ। ਇਸਦਾ ਅਸਰ ਸਾਰੇ ਪੰਜਾਬੀਆਂ ਤੇ ਵੀ ਪਵੇਗਾ। ਪ੍ਰੰਤੂ ਬਾਦਲ ਪਰਿਵਾਰ ਨੇ ਮੈਂ ਨਾ ਮਾਨੂੰ ਦੀ ਰਟ ਲਗਾਈ ਰੱਖੀ। ਬਾਦਲ ਪਰਿਵਾਰ ਨੂੰ ਉਦੋਂ ਵੀ ਹੈਰਾਨੀ ਹੋਈ ਸੀ, ਜਦੋਂ ਸੁਖਦੇਵ ਸਿੰਘ ਢੀਂਡਸਾ ਨੂੰ ਪਦਮ ਭੂਸ਼ਣ ਦਾ ਖਿਤਾਬ ਦਿੱਤਾ ਸੀ। ਹਰਿਆਣਾ ਤੇ ਦਿੱਲੀ ਵਿਚ ਭਾਰਤੀ ਜਨਤਾ ਪਾਰਟੀ ਨੇ ਅਕਾਲੀ ਦਲ ਨੇ ਵਿਧਾਨ ਸਭਾਵਾਂ ਦੀਆਂ ਚੋਣਾਂ ਵਿਚ ਸਮਝੌਤਾ ਕਰਨ ਤੋਂ ਇਨਕਾਰ ਕਰਨ ਤੋਂ ਬਾਅਦ ਉਨ੍ਹਾਂ ਨੂੰ ਸਮਝ  ਲੈਣਾ ਚਾਹੀਦਾ ਸੀ ਕਿ ਅਕਾਲੀ ਦਲ ਨੂੰ ਅਣਡਿਠ ਕੀਤਾ ਜਾ ਰਿਹਾ ਹੈ। ਫਿਰ ਵੀ ਉਹ ਭਾਰਤੀ ਜਨਤਾ ਪਾਰਟੀ ਨਾਲ ਚਿੰਬੜੇ ਰਹੇ। ਬਾਦਲ ਪਰਿਵਾਰ ਸੁਖਦੇਵ ਸਿੰਘ ਢੀਂਡਸਾ ਦੀ ਵਧਦੀ ਲੋਕਪ੍ਰਿਅਤਾ ਤੋਂ ਵੀ ਘਬਰਾਇਆ ਹੋਇਆ ਸੀ ਕਿਉਂਕਿ ਸੁਖਦੇਵ ਸਿੰਘ ਢੀਂਡਸਾ ਨੇ ਇਨ੍ਹਾਂ ਆਰਡੀਨੈਂਸਾਂ ਦਾ ਵਿਰੋਧ ਕਰਨ ਦਾ ਐਲਾਨ ਕਰ ਦਿੱਤਾ ਸੀ। ਢੀਂਡਸਾ ਅਕਾਲੀ ਦਲ ਦਾ ਭੂਤ ਬਾਦਲ ਪਰਿਵਾਰ ਨੂੰ ਸੁਪਨੇ ਵਿਚ ਵੀ ਡਰਾ ਰਿਹਾ ਸੀ ਕਿਉਂਕਿ ਅਕਾਲੀ ਦਲ ਦੇ ਨੇਤਾ ਸੁਖਦੇਵ ਸਿੰਘ ਢੀਂਡਸਾ ਦੇ ਅਕਾਲੀ ਦਲ ਵਿਚ ਸ਼ਾਮਲ ਹੋਈ ਜਾ ਰਹੇ ਸਨ।  ਇਸ ਸਿਆਸੀ ਘਬਰਾਹਟ ਨੇ ਵੀ ਹਰਸਿਮਰਤ ਕੌਰ ਬਾਦਲ ਦੇ ਅਸਤੀਫਾ ਦੇਣ ਵਿਚ ਮਹੱਤਵਪੂਰਨ ਯੋਗਦਾਨ ਪਾਇਆ ਹੈ। ਖੇਤੀਬਾੜੀ ਨਾਲ ਸੰਬੰਧਤ ਤਿੰਨੋ ਬਿਲਾਂ ਨੇ ਬਲਦੀ ਅੱਗ ਤੇ ਤੇਲ ਪਾਉਣ ਦਾ ਕੰਮ ਕੀਤਾ। ਪੰਜਾਬ ਵਿਚ ਸਾਰੀਆਂ ਕਿਸਾਨ ਜਥੇਬੰਦੀਆਂ ਨੇ ਇਨ੍ਹਾਂ ਬਿਲਾਂ ਵਿਰੁੱਧ ਅੰਦੋਲਨ ਸ਼ੁਰੂ ਕੀਤਾ ਹੋਇਆ ਹੈ। ਪੰਜਾਬ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਵੀ ਇਸ ਅੰਦੋਲਨ ਦਾ ਸਾਥ ਦੇ ਰਹੀਆਂ ਹਨ। ਅਕਾਲੀ ਦਲ ਬਾਦਲ ਅਲੱਗ ਥਲੱਗ ਹੋ ਗਿਆ ਸੀ। ਅਕਾਲੀ ਦਲ ਨੂੰ ਮਹਿਸੂਸ ਹੋ ਗਿਆ ਕਿ ਜੇਕਰ ਅਜਿਹੇ ਨਾਜ਼ਕ ਸਮੇਂ ਵੀ ਆਪਣੇ ਨੁਮਾਇੰਦੇ ਤੋਂ ਅਸਤੀਫਾ ਨਾ ਦਵਾਇਆ ਤਾਂ ਉਹ ਪੰਜਾਬ ਵਿਚ ਸਿਆਸੀ ਤੌਰ ਤੇ ਖ਼ਤਮ ਹੋ ਜਾਵੇਗਾ। ਇਸ ਸਮੇਂ ਇਨ੍ਹਾਂ ਖੇਤੀਬਾੜੀ ਨਾਲ ਸੰਬੰਧਤ ਬਿਲਾਂ ਨੂੰ ਸਾਰੀਆਂ ਸਿਆਸੀ ਪਾਰਟੀਆਂ ਸਿਆਸੀ ਲਾਭ ਲੈਣ ਲਈ ਵਰਤ ਰਹੀਆਂ ਹਨ। ਜੇਕਰ ਹਰਸਿਮਰਤ ਕੌਰ ਬਾਦਲ ਤੋਂ ਅਕਾਲੀ ਦਲ ਅਸਤੀਫਾ ਨਾ ਦਵਾਉਂਦਾ ਤਾਂ ਉਸਦਾ ਹਸ਼ਰ ਮਾੜਾ ਹੋਣਾ ਸੀ। ਹੁਣ ਇਹ ਕਿਹਾ ਜਾ ਸਕਦਾ ਹੈ ਕਿ ਅਕਾਲੀ ਦਲ ਨੇ ਆਪਣੇ ਖ਼ਤਮ ਹੋਏ ਅਕਸ ਨੂੰ ਵਿਰਾਮ ਦੇਣ ਦੀ ਕੋਸਿਸ਼ ਕੀਤੀ ਹੈ।
        ਭਾਰਤੀ ਜਨਤਾ ਪਾਰਟੀ ਦਾ ਖੇਤੀ ਕਾਨੂੰਨ ਬਣਾਉਣਾ ਸੋਚ ਸਮਝਕੇ ਪੰਜਾਬ ਨੂੰ ਕਮਜ਼ੋਰ ਕਰਨ ਲਈ ਕੀਤਾ ਗਿਆ ਫੈਸਲਾ ਹੈ। ਕਿਉਂਕਿ ਪੰਜਾਬ ਵਿਚ ਭਾਰਤੀ ਜਨਤਾ ਪਾਰਟੀ ਦਾ ਪਹਿਲਾਂ ਹੀ ਬਹੁਤਾ ਆਧਾਰ ਨਹੀਂ। ਦੇਸ ਦੇ ਬਾਕੀ ਰਾਜਾਂ ਵਿਚ ਖੇਤੀਬਾੜੀ ਦਾ ਕੰਮ ਬਹੁਤਾ ਨਹੀਂ ਹੈ ਪ੍ਰੰਤੂ ਵੋਟਾਂ ਜ਼ਿਆਦਾ ਹਨ। ਬਾਕੀ ਰਾਜਾਂ ਤੋਂ ਵੋਟਾਂ ਦੇ ਲਾਭ ਲਈ ਪੰਜਾਬ ਤੇ ਹਰਿਆਣਾ ਦੇ ਕਿਸਾਨਾ ਨੂੰ ਬਲੀ ਦਾ ਬਕਰਾ ਬਣਾਇਆ ਜਾ ਰਿਹਾ ਹੈ। ਐਮ ਐਸ ਪੀ ਸਿਰਫ ਪੰਜਾਬ ਤੇ ਹਰਿਆਣਾ ਨੂੰ ਹੀ ਮਿਲਦੀ ਹੈ। ਬਾਕੀ ਰਾਜਾਂ ਨੂੰ ਕੋਈ ਫਰਕ ਨਹੀਂ ਪੈਣਾ। ਜੇਕਰ ਅਕਾਲੀ ਦਲ ਨੇ ਭਾਰਤੀ ਜਨਤਾ ਪਾਰਟੀ ਨਾਲੋਂ ਆਪਣਾ ਗਠਜੋੜ ਨਾ ਤੋੜਿਆ ਤਾਂ ਵੀ ਅਕਾਲੀ ਦਲ ਲਈ ਖ਼ਤਰੇ ਦੀ ਘੰਟੀ ਵਜਦੀ ਰਹੇਗੀ ਕਿਉਂਕਿ ਖੇਤੀਬਾੜੀ ਨਾਲ ਸੰਬੰਧਤ ਬਿਲਾਂ ਨੇ ਪੰਜਾਬ ਦੇ ਲੋਕਾਂ ਨੂੰ ਭਾਰਤੀ ਜਨਤਾ ਪਾਰਟੀ ਨਾਲ ਨਿਰਾਸ਼ਤਾ ਪੈਦਾ ਕਰ ਦਿੱਤੀ ਹੈ। ਭਾਵੇਂ ਦੋਹਾਂ ਪਾਰਟੀਆਂ ਨੂੰ ਪਤਾ ਹੈ ਕਿ ਉਹ ਪੰਜਾਬ ਵਿਚ ਇਕੱਲਿਆਂ ਸਰਕਾਰ ਨਹੀਂ ਬਣਾ ਸਕਦੀਆਂ। ਇਸ ਘਟਨਾ ਕਰਮ ਤੋਂ ਸਿਆਸੀ ਪੜਚੋਲਕਾਰ ਮਹਿਸੂਸ ਕਰਦੇ ਹਨ ਕਿ ਹੁਣ ਅਕਾਲੀ ਦਲ ਲੋਕਾਂ ਵਿਚ ਜਾਣ ਜੋਗਾ ਹੋ ਗਿਆ ਹੈ ਪ੍ਰੰਤੂ ਉਹ ਸਰਕਾਰ ਬਣਾਉਣ ਦੇ ਸਮਰੱਥ ਨਹੀਂ ਹੋਵੇਗਾ। ਭਾਵੇਂ ਅਜੇ ਪੰਜਾਬ  ਵਿਧਾਨ ਸਭਾ ਦੀਆਂ ਚੋਣਾਂ ਵਿਚ ਇਕ ਸਾਲ ਤੋਂ ਵੱਧ ਦਾ ਸਮਾ ਹੈ ਪ੍ਰੰਤੂ ਅਜ ਦਿਨ ਕਿਸੇ ਪਾਰਟੀ ਨੂੰ ਵੀ ਬਹੁਮਤ ਆਉਣ ਦੀ ਉਮੀਦ ਨਹੀਂ। ਤੇਲ ਵੇਖੋ ਤੇ ਤੇਲ ਦੀ ਧਾਰ ਵੇਖੋ ਕਿ ਊਂਟ ਕਿਸ ਕਰਵਟ ਬੈਠਦਾ ਹੈ।

ਸਾਬਕਾ ਜਿਲ੍ਹਾ ਲੋਕ ਸੰਪਰਕ ਅਧਿਕਾਰੀ
ਮੋਬਾਈਲ-94178 13072
ujagarsingh48@yahoo.com
Converted from Satluj to Unicode
©2020 Aglsoft - Disclaimer - Feedback