
ਨਵੇਂ ਪੰਜਾਬ ਵੱਲ ਕਦਮ: ਕਲਗੀਧਰ ਟਰੱਸਟ ਬੜੂ ਸਾਹਿਬ ਵੱਲੋਂ ਡੀ.ਸੀ. ਨਾਲ ਵਿਸਥਾਰਪੂਰਕ ਚਰਚਾ

ਸੰਗਰੂਰ,2 ਸਤੰਬਰ ( ਜਗਸੀਰ ਲੌਂਗੋਵਾਲ)-ਪਿਛਲੇ ਕੁੱਝ ਦਿਨਾਂ ਤੋਂ ਰਾਵੀ ਅਤੇ ਸਤਲੁਜ ਦਰਿਆ ਦੇ ਬੰਨ੍ਹ ਟੁੱਟਣ ਕਰਕੇ ਪੰਜਾਬ ਦੇ ਸਰਹੱਦੀ ਇਲਾਕਿਆਂ ਵਿੱਚ ਹੜ੍ਹ ਆਏ ਹੋਏ ਹਨ। ਪੰਜਾਬ ਦੇ ਮਾਝਾ ਅਤੇ ਦੋਆਬਾ ਖੇਤਰ ਵਿੱਚ ਹੜ੍ਹ ਵਾਲ਼ੀ ਸਥਿਤੀ ਬਣੀ ਹੋਈ ਹੈ, ਉਸੇ ਤਹਿਤ ਗੁਰਦਾਸਪੁਰ, ਪਠਾਨਕੋਟ, ਅੰਮ੍ਰਿਤਸਰ, ਫਾਜ਼ਿਲਕਾ ਅਤੇ ਫਿਰੋਜਪੁਰ ਜ਼ਿਲ੍ਹੇ ਦੇ ਕਈ ਪਿੰਡਾਂ 'ਚ ਵੀ ਹੜ੍ਹਾਂ ਦੀ ਸਥਿਤੀ ਬੜਾ ਭਿਆਨਕ ਰੂਪ ਧਾਰ ਗਈ। ਇਸਦੇ ਸੰਬੰਧ ਵਿੱਚ ਕਲਗੀਧਰ ਟਰੱਸਟ ਬੜੂ ਸਾਹਿਬ ਵੱਲੋਂ ਗੁਰਦਾਸਪੁਰ ਵਿਖੇ ਪ੍ਰੈਸ ਕਾਨਫਰੰਸ ਕੀਤੀ ਗਈ। ਜਿਸ ਵਿੱਚ ਕਲਗੀਧਰ ਟਰੱਸਟ ਬੜੂ ਸਾਹਿਬ ਦੇ ਉੱਪ-ਪ੍ਰਧਾਨ ਭਾਈ ਜਗਜੀਤ ਸਿੰਘ ਵੱਲੋਂ ਜਾਣਕਾਰੀ ਦਿੰਦਿਆਂ ਕਿਹਾ ਗਿਆ ਕਿ ਕਲਗੀਧਰ ਟਰੱਸਟ ਬੜੂ ਸਾਹਿਬ ਦੀ ਅਕਾਲ ਸੇਵਾ ਟੀਮ ਵੱਲੋਂ ਵੱਖ ਵੱਖ ਜ਼ਿਲਿਆਂ ਗੁਰਦਾਸਪੁਰ ਜ਼ਿਲ੍ਹੇ ਅਧੀਨ ਦੀਨਾਨਗਰ, ਡੇਰਾ ਬਾਬਾ ਨਾਨਕ, ਪਠਾਨਕੋਟ ਦੇ ਇਲਾਕੇ ਵਿੱਚੋਂ, ਅੰਮ੍ਰਿਤਸਰ ਜ਼ਿਲ੍ਹੇ ਅਧੀਨ ਪੈਦੇ ਅਜਨਾਲਾ ਅਤੇ ਰਮਦਾਸ ਇਲਾਕੇ ਵਿੱਚੋਂ, ਫਿਰੋਜ਼ਪੁਰ ਦੇ ਇਲਾਕੇ ਅਤੇ ਫਾਜ਼ਿਲਕਾ ਜ਼ਿਲ੍ਹੇ ਅਧੀਨ ਪਿੰਡਾਂ ਵਿੱਚ ਹੜ੍ਹ ਪੀੜਤਾਂ ਨੂੰ ਘਰੋਂ-ਘਰੀ ਲੰਗਰ, ਦੁੱਧ, ਪਾਣੀ, ਰਾਹਤ ਕਿੱਟਾਂ, ਪਸ਼ੂਆਂ ਲਈ ਚਾਰਾ ਆਦਿ ਲੈ ਕੇ ਬੇੜੀਆਂ ਰਾਹੀਂ ਵੰਡਿਆ ਜਾ ਰਿਹਾ ਹੈ। ਇਹਨਾਂ ਪਿੰਡਾਂ ਵਿੱਚੋਂ ਹੁਣ ਤੱਕ 1200 ਤੋਂ ਵੱਧ ਵਿਅਕਤੀਆਂ ਅਤੇ ਛੋਟੇ ਮਾਲ ਪਸ਼ੂਆ ਨੂੰ ਰੈਸਕਿਊ ਕਰਕੇ ਸੁਰੱਖਿਅਤ ਜਗ੍ਹਾ ਤੇ ਪਹੁੰਚਾਇਆ ਗਿਆ। ਇਹ ਟੀਮ ਸਥਾਨਕ ਲੋਕਾਂ ਦੀਆ ਜ਼ਰੂਰਤਾਂ ਪੂਰੀਆਂ ਕਰਨ ਨੂੰ ਪੁੱਜੀ ਪਹਿਲੀ ਟੀਮ ਹੈ, ਜੋ ਲੰਗਰ ਦੇ ਨਾਲ-ਨਾਲ ਹੋਰ ਵੀ ਜਰੂਰਤਾਂ ਨੂੰ ਪੂਰੀਆਂ ਕਰਨ ਦੀ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ। ਓਹਨਾ ਕਿਹਾ ਕਿ ਕਲਗੀਧਰ ਟਰੱਸਟ ਬੜੂ ਸਾਹਿਬ ਵੱਲੋਂ ਭਰੋਸਾ ਦਿੱਤਾ ਜਾਂਦਾ ਹੈ ਕਿ ਜਿਹੜੇ ਖੇਤਰਾਂ ਵਿੱਚ ਪਾਣੀ ਦਾ ਪੱਧਰ ਘੱਟ ਚੁੱਕਾ ਹੈ, ਓਹਨਾ ਖੇਤਰਾਂ ਵਿੱਚ ਹੜ੍ਹ ਦੇ ਪਾਣੀ ਨਾਲ ਹੋਏ ਨੁਕਸਾਨ ਕਰਕੇ ਜਿਸ-ਜਿਸ ਪਿੰਡ ਵਿੱਚ ਮੱਦਦ ਦੀ ਲੋੜ ਹੈ, ਓਹਨਾ ਦੀ ਮੱਦਦ ਕਰਕੇ ਨਵਾਂ ਪੰਜਾਬ ਸਿਰਜਿਆ ਜਾ ਸਕੇ, ਓਹਨਾ ਦਾ ਮੁੜ ਵਸੇਵਾ ਕੀਤਾ ਜਾ ਸਕੇ। ਇਸ ਮੌਕੇ ਮਾਨਯੋਗ ਡੀ.ਸੀ. ਦਲਵਿੰਦਰ ਸਿੰਘ (ਡਿਪਟੀ ਕਮਿਸ਼ਨਰ ਗੁਰਦਾਸਪੁਰ) ਨਾਲ ਮੁਲਾਕਾਤ ਕੀਤੀ ਗਈ ਅਤੇ ਅਗਾਂਹ ਆਉਂਣ ਵਾਲੇ ਦਿਨਾਂ ਵਿੱਚ ਟਰੱਸਟ ਵੱਲੋਂ ਹੜ੍ਹ ਪੀੜਤਾਂ ਲਈ ਜੋ ਕਾਰਜ ਕੀਤੇ ਜਾਣੇ ਹਨ ਓਹਨਾ ਸੰਬੰਧੀ ਚਰਚਾ ਕੀਤੀ ਗਈ। ਇਥੇ ਜਿਕਰਯੋਗ ਹੈ ਕਿ ਪਿਛਲੇ ਵਾਰ ਜਦੋ ਇਹਨਾਂ ਇਲਾਕਿਆਂ ਵਿੱਚ ਹੜ੍ਹ ਅਤੇ ਸਨ ਤਾ ਟਰੱਸਟ ਦੀ ਅਕਾਲ ਸੇਵਾ ਟੀਮ ਵੱਲੋਂ ਨਿਧੜਕ ਹੋ ਕੇ ਹੜ੍ਹ ਪੀੜਤਾਂ ਦੀ ਹਰ ਸੰਭਵ ਮੱਦਦ ਕੀਤੀ ਗਈ ਸੀ ਅਤੇ ਅੱਜ ਵੀ ਕਰ ਰਿਹਾ ਹੈ। ਕਲਗੀਧਰ ਟਰੱਸਟ ਬੜੂ ਸਾਹਿਬ ਵਿੱਦਿਅਕ ਖੇਤਰ ਦੇ ਨਾਲ-ਨਾਲ ਜਦੋ ਵੀ ਦੇਸ਼ ਵਿੱਚ ਕਿਸੇ ਤਰ੍ਹਾਂ ਦੀ ਕੁਦਰਤੀ ਆਫ਼ਤ ਆਈ ਹੈ ਤਾਂ ਟਰੱਸਟ ਦੇ ਸੇਵਾਦਾਰਾਂ ਨੇ ਮੱਦਦ ਲਈ ਅੱਗੇ ਹੋ ਕੇ ਆਪਣੀ ਜਿੰਮੇਵਾਰੀ ਨਿਭਾਈ ਹੈ। ਕਲਗੀਧਰ ਟਰੱਸਟ ਬੜੂ ਸਾਹਿਬ ਵੱਲੋਂ ਸਭ ਦੀ ਚੜ੍ਹਦੀਕਲਾ ਦੀ ਅਰਦਾਸ ਕਰਦੇ ਹਾਂ।