MediaPunjab
ਮੀਡੀਆ ਪੰਜਾਬ ਦੀਆਂ ਖ਼ਬਰਾਂ

ਸਰਕਾਰ ਤੇ ਕਿਸਾਨਾਂ ਦੀ ਅੱਜ ਹੋਣ ਵਾਲੀ ਬੈਠਕ ਮੁਲਤਵੀ, ਹੁਣ 20 ਨੂੰ ਹੋਵੇਗੀ ਅਗਲੀ ਬੈਠਕ


ਨਵੀਂ ਦਿੱਲੀ 18 ਜਨਵਰੀ,( ਸਿੰਘ )  ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਵੱਲੋਂ ਵਿੱਢੇ ਸੰਘਰਸ਼ ਦੇ ਤਹਿਤ ਅੰਦੋਲਨਕਾਰੀ ਕਿਸਾਨ ਆਗੂਆਂ ਨਾਲ ਕੇਂਦਰ ਸਰਕਾਰ ਦੀ ਮੰਤਰੀ ਪੱਧਰੀ ਕਮੇਟੀ ਦੀ ਬੈਠਕ 19 ਜਨਵਰੀ 2021 ਨੂੰ ਹੋਣੀ ਸੀ। ਸਰਕਾਰ ਨੇ ਇਸ ਬੈਠਕ ਨੂੰ ਕੁਝ ਕਾਰਨਾਂ ਕਰਕੇ ਰੱਦ ਕਰ ਦਿੱਤਾ ਹੈ। ਹੁਣ ਇਹ ਬੈਠਕ 20 ਜਨਵਰੀ 2021 ਨੂੰ ਬਾਅਦ ਦੁਪਹਿਰ 2 ਵਜੇ ਵਿਗਿਆਨ ਭਵਨ, ਨਵੀਂ ਦਿੱਲੀ ’ਚ ਹੋਵੇਗੀ। ਖੇਤੀ ਅਤੇ ਕਿਸਾਨ ਕਲਿਆਣ ਮੰਤਰਾਲਾ ਨੇ ਪ੍ਰੈੱਸ ਨੋਟ ਜਾਰੀ ਕਰਕੇ ਇਹ ਜਾਣਕਾਰੀ ਦਿੱਤੀ ਹੈ।