MediaPunjab
ਮੀਡੀਆ ਪੰਜਾਬ ਦੀਆਂ ਖ਼ਬਰਾਂ

ਪਹਿਲਵਾਨਾਂ ਨੂੰ ਗੱਲਬਾਤ ਲਈ ਬੁਲਾਉਣ 'ਤੇ ਦੰਗਲ ਲੜਕੀ ਦੇ ਪਿਤਾ ਨੇ ਕਿਹਾ, 'ਸੁੱਤੀ ਹੋਈ ਸਰਕਾਰ ਆਖ਼ਰ ਜਾਗੀ

ਨਵੀਂ ਦਿੱਲੀ , 7 ਜੂਨ (ਮਪ) ਸਰਕਾਰ ਨੇ ਰੈਸਲਿੰਗ ਫੈਡਰੇਸ਼ਨ ਆਫ ਇੰਡੀਆ ਦੇ ਸਾਬਕਾ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਦਾ ਵਿਰੋਧ ਕਰ ਰਹੇ ਪਹਿਲਵਾਨਾਂ ਨੂੰ ਗੱਲਬਾਤ ਲਈ ਸੱਦਾ ਦਿੱਤਾ ਹੈ। ਇਸ ਬਾਰੇ ਦਰੋਣਾਚਾਰੀਆ ਐਵਾਰਡੀ ਅਤੇ ਕੁਸ਼ਤੀ ਕੋਚ ਮਹਾਵੀਰ ਸਿੰਘ ਫੋਗਾਟ ਨੇ ਕਿਹਾ, "ਬਹੁਤ ਵੱਡੀ ਗੱਲ ਹੈ ਕਿ ਸੁੱਤੀ ਪਈ ਸਰਕਾਰ ਆਖਰ ਜਾਗ ਪਈ ਹੈ। ਅਸੀਂ ਵੀ ਇਸ ਮਸਲੇ ਦਾ ਹੱਲ ਚਾਹੁੰਦੇ ਹਾਂ। ਇਸ ਤੋਂ ਪਹਿਲਾਂ ਖੇਡ ਮੰਤਰੀ ਅਨੁਰਾਗ ਠਾਕੁਰ ਨੇ ਇੱਕ ਟਵੀਟ ਕੀਤਾ ਸੀ। ਉਨ੍ਹਾਂ ਨੇ ਆਪਣੇ ਟਵੀਟ 'ਚ ਲਿਖਿਆ, ''ਸਰਕਾਰ ਪਹਿਲਵਾਨਾਂ ਨਾਲ ਉਨ੍ਹਾਂ ਦੇ ਮੁੱਦਿਆਂ 'ਤੇ ਚਰਚਾ ਕਰਨ ਦੀ ਇੱਛੁਕ ਹੈ।'' ਉਨ੍ਹਾਂ ਕਿਹਾ, ''ਮੈਂ ਇਕ ਵਾਰ ਫਿਰ ਪਹਿਲਵਾਨਾਂ ਨੂੰ ਗੱਲਬਾਤ ਲਈ ਸੱਦਾ ਦਿੱਤਾ ਹੈ।