MediaPunjab
ਮੀਡੀਆ ਪੰਜਾਬ ਦੀਆਂ ਖ਼ਬਰਾਂ

ਹਲਕਾ ਸ੍ਰੀ ਚਮਕੌਰ ਸਾਹਿਬ ਦੇ ਵਿਧਾਇਕ ਡਾਕਟਰ ਚਰਨਜੀਤ ਸਿੰਘ ਨੇ ਪੰਚਾਇਤੀ ਰਾਜ ਇਕਾਈ ਸੰਬੰਧੀ ਵਿਧਾਨ ਸਭਾ ਕਮੇਟੀ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ,

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਅਗਵਾਈ ਹੇਠ ,ਪੰਚਾਇਤੀ ਰਾਜ ਇਕਾਈ ਸਬੰਧੀ ਵਿਧਾਨ ਸਭਾ ਕਮੇਟੀ ਦੇ ਚੇਅਰਮੈਨ ਅਤੇ ਮੈਂਬਰਾਂ ਦੀ ਹੋਈ ਤਾਜਪੋਸ਼ੀ

ਮੋਰਿੰਡਾ 13 ਜੁੂਨ (ਭਟੋਆ ) ਹਲਕਾ ਸ੍ਰੀ ਚਮਕੌਰ ਸਾਹਿਬ ਦੇ ਵਿਧਾਇਕ ਡਾਕਟਰ ਚਰਨਜੀਤ ਸਿੰਘ ਨੇ ਪੰਚਾਇਤੀ ਰਾਜ ਇਕਾਈ ਸੰਬੰਧੀ ਵਿਧਾਨ ਸਭਾ ਕਮੇਟੀ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ ,ਇਹ ਅਹੁਦਾ  ਉਨ੍ਹਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ.ਕੁਲਤਾਰ ਸਿੰਘ ਸੰਧਵਾਂ ਦੀ ਚੇਅਰਮੈਨੀ ਅਤੇ ਅਗਵਾਈ ਵਿਚ ਹੋਈ ਚੇਅਰਮੈਨਾਂ ਦੀ  ਪਲੇਠੀ ਤਾਜਪੋਸ਼ੀ ਮੀਟਿੰਗ ਵਿੱਚ ਸੰਭਾਲਿਆ ,ਇਸ ਮੀਟਿੰਗ ਵਿੱਚ ਵਿਧਾਨ ਸਭਾ ਸਪੀਕਰ ਸ.ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਰੇ ਹੀ ਨਵੇਂ ਬਣਾਏ ਗਏ ਚੇਅਰਮੈਨਾਂ ਦੀ ਮੀਟਿੰਗ ਰੱਖੀ ਗਈ ਤੇ ਉਨ੍ਹਾਂ ਦੀ ਤਾਜਪੋਸ਼ੀ ਕਰਦੇ ਹੋਏ ਕੁਰਸੀ ਤੇ ਬਿਠਾਇਆ ਅਤੇ ਸਾਰੇ ਹੀ ਨਵੇਂ ਚੁਣੇ ਗਏ ਚੇਅਰਮੈਨ ਨੂੰ ਵਧਾਈ ਦਿੰਦੇ ਹੋਏ ਵਿਧਾਨ ਸਭਾ ਸਪੀਕਰ ਨੇ ਕਿਹਾ ਕਿ ਉਨ੍ਹਾਂ ਨੂੰ ਪੂਰੀ ਉਮੀਦ ਹੈ ਕਿ ਸਾਰੇ ਹੀ ਨਵੇਂ ਚੁਣੇ ਗਏ ਮੈਂਬਰ ਅਤੇ ਚੇਅਰਮੈਨ ਆਪਣਾ ਕੰਮ ਬੜੀ ਇਮਾਨਦਾਰੀ ਤੇ ਲਗਨ ਨਾਲ ਕਰਨਗੇ ,ਇਸ ਮੌਕੇ ਡਾਕਟਰ ਚਰਨਜੀਤ ਸਿੰਘ ਨੇ ਪੰਚਾਇਤੀ ਰਾਜ ਇਕਾਈਆਂ ਸਬੰਧੀ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ ਉਨ੍ਹਾਂ ਨਾਲ ਸ੍ਰੀ ਅਜੈ ਗੁਪਤਾ ਮੈਂਬਰ ,ਵਿਧਾਇਕ ਸ੍ਰੀ ਕੁੰਵਰ ਵਿਜੇ ਪ੍ਰਤਾਪ ਮੈਂਬਰ, ੲੇਡੀ ਸੀ ਜਸਵਿੰਦਰ ਸਿੰਘ ਰਮਦਾਸ  ਮੈਂਬਰ ,ਸ੍ਰੀਮਤੀ ਸੰਤੋਸ਼ ਕਟਾਰੀਆ ਮੈਂਬਰ ,ਸ.ਕਰਮਵੀਰ ਸਿੰਘ ਮੈਂਬਰ ,ਪ੍ਰੋਫੈਸਰ ਜਸਵੰਤ ਸਿੰਘ ਗੱਜਣਮਾਜਰਾ ਮੈਂਬਰ ,ਸ.ਦਲਜੀਤ ਸਿੰਘ ਗਰੇਵਾਲ ਭੋਲਾ ਮੈਂਬਰ ,ਸ. ਜਗਦੀਪ ਸਿੰਘ ਕਾਕਾ ਬਰਾੜ ਮੈਂਬਰ ,ਸਰਦਾਰ ਅਜੀਤ ਪਾਲ ਸਿੰਘ ਕੋਹਲੀ ਮੈਂਬਰ ,ਸ. ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ,ਸ. ਬਰਿੰਦਰਮੀਤ ਸਿੰਘ ਪਹਾੜਾ ਮੈਂਬਰ , ਸ. ਸੁਖਵਿੰਦਰ ਸਿੰਘ ਕੋਟਲੀ ਮੈਂਬਰ ਵਜੋਂ ਅਹੁਦਾ ਸੰਭਾਲਿਆ ,ਇਸ ਮੌਕੇ ਵਿਧਾਨ ਸਭਾ ਸਪੀਕਰ ਨੇ ਨਵੇਂ ਚੁਣੇ ਗਏ ਚੇਅਰਮੈਨ ਨੂੰ ਇਹ ਵੀ ਦੱਸਿਆ ਕਿ ਇਹ ਕਮੇਟੀਆਂ ਆਪਣੇ ਆਪ ਵਿੱਚ ਇੱਕ ਅਸੈਂਬਲੀ ਹੈ ,ਇਸ ਮੌਕੇ ਨਵੇਂ ਚੁਣੇ ਗਏ ਪੰਚਾਇਤੀ ਰਾਜ ਵਿਧਾਨ ਸਭਾ ਕਮੇਟੀ ਦੇ ਚੇਅਰਮੈਨ ਡਾਕਟਰ ਚਰਨਜੀਤ ਸਿੰਘ ਨੇ ਵਿਧਾਨ ਸਭਾ ਸਪੀਕਰ ਸ.ਕੁਲਤਾਰ ਸਿੰਘ ਸੰਧਵਾਂ ,ਮੁੱਖ ਮੰਤਰੀ ਪੰਜਾਬ ਸ.ਭਗਵੰਤ ਸਿੰਘ ਮਾਨ,ਆਪ ਸੁਪਰੀਮੋ ਸ੍ਰੀ ਅਰਵਿੰਦ ਕੇਜਰੀਵਾਲ , ਪੰਜਾਬ ਵਿਧਾਨ ਸਭਾ ਡਿਪਟੀ ਸਪੀਕਰ  ਸ,ਜੈ ਕਿ੍ਸ਼ਨ ਸਿੰਘ ਰੋੜੀ ,ਵਿਧਾਨ ਸਭਾ ਦੇ ਸਮੂਹ ਮੈਂਬਰਾਂ ਅਤੇ ਆਪ ਹਾਈਕਮਾਂਡ ਦਾ ਧੰਨਵਾਦ ਕੀਤਾ,ਉਨ੍ਹਾਂ ਕਿਹਾ ਕਿ ਉਹ ਆਪਣਾ ਕੰਮ ਬੜੀ ਹੀ ਇਮਾਨਦਾਰੀ, ਮਿਹਨਤ  ਅਤੇ ਲਗਨ ਨਾਲ ਕਰਨਗੇ ,ਨਵੇਂ ਬਣੇ ਚੇਅਰਮੈਨ ਡਾਕਟਰ ਚਰਨਜੀਤ ਸਿੰਘ ਨੇ ਕਿਹਾ ਕਿ ਪੰਚਾਇਤੀ ਰਾਜ ਵਿਧਾਨ ਸਭਾ ਕਮੇਟੀ ਦਾ ਕੰਮ ਬੜੀ ਸਾਫ਼ ਸੁਥਰੇ ਅਤੇ ਸੁਚੱਜੇ ਢੰਗ ਨਾਲ ਚਲਾਉਣ ਲਈ ਪੰਜਾਬ ਦੀਆਂ ਜਿਲ੍ਹਾ ਪ੍ਰੀਸ਼ਦ ,ਬਲਾਕ ਸੰਮਤੀਆਂ, ਦੀ ਪੂਰੀ ਨਿਗਰਾਨੀ ਰੱਖੀ ਜਾਵੇਗੀ ਅਤੇ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਲਈ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੇ ਮੋਢੇ ਨਾਲ ਮੋਢਾ ਲਾ ਕੇ ਕੰਮ ਕਰਦੇ ਹੋਏ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਦੇ ਕੰਮ ਕਰਨ ਦੇ ਤਰੀਕੇ ਵਿੱਚ ਹੋਰ ਵੀ ਪਾਰਦਰਸ਼ਤਾ ਲਿਆਂਦੀ ਜਾਵੇਗੀ ।