MediaPunjab
ਮੀਡੀਆ ਪੰਜਾਬ ਦੀਆਂ ਖ਼ਬਰਾਂ

ਫਗਵਾੜਾ ‘ਚ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਸ਼ੋਭਾ ਯਾਤਰਾ ਅੱਜ

*ਸੁੰਦਰ ਝਾਕੀਆਂ ਹੋਣਗੀਆਂ ਵਿਸ਼ੇਸ਼ ਖਿੱਚ ਦਾ ਕੇਂਦਰ-ਅਰੁਣ ਖੋਸਲਾ

ਫਗਵਾੜਾ 04 ਸਤੰਬਰ (ਅਸ਼ੋਕ ਸ਼ਰਮਾ-ਚੇਤਨ ਸ਼ਰਮਾ) ਸ਼੍ਰੀ ਰਾਧਾ ਕ੍ਰਿਸ਼ਨ ਸੇਵਾ ਸੰਮਤੀ (ਰਜਿ.) ਫਗਵਾੜਾ ਦੀ ਤਰਫੋਂ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਸਬੰਧ ‘ਚ ਵਿਸ਼ਾਲ ਸ਼ੋਭਾ ਯਾਤਰਾ 05 ਸਤੰਬਰ ਦਿਨ ਮੰਗਲਵਾਰ ਨੂੰ ਬਹੁਤ ਹੀ ਧੂਮਧਾਮ ਨਾਲ ਸਜਾਈ ਜਾਵੇਗੀ। ਕਮੇਟੀ ਪ੍ਰਧਾਨ ਅਰੁਣ ਖੋਸਲਾ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਹ ਸ਼ੋਭਾ ਯਾਤਰਾ ਸ਼੍ਰੀ ਮੋਨੀ ਬਾਬਾ ਮੰਦਰ ਤੋਂ ਸ਼ੁਰੂ ਹੋ ਕੇ ਪੁਰਾਣੀ ਦਾਣਾ ਮੰਡੀ, ਗੁਰੂ ਹਰਗੋਬਿੰਦ ਨਗਰ, ਮੰਡੀ ਰੋਡ, ਗਾਂਧੀ ਚੌਂਕ, ਬੰਸਾਵਾਲਾ ਬਜ਼ਾਰ, ਗਊਸ਼ਾਲਾ ਰੋਡ, ਸਰਾਏ ਤੋਂ ਹੁੰਦੀ ਹੋਈ ਵਾਪਸ ਮੰਦਿਰ ਵਿਖੇ ਸਮਾਪਤ ਹੋਵੇਗੀ। ਉਨ੍ਹਾਂ ਦੱਸਿਆ ਕਿ ਇਸ ਵਿਸ਼ਾਲ ਸ਼ੋਭਾ ਯਾਤਰਾ ਦੌਰਾਨ ਪ੍ਰਮੁੱਖ ਮੰਦਿਰ ਕਮੇਟੀਆਂ ਵੱਲੋਂ ਸ਼ਾਮਲ ਕੀਤੀਆਂ ਭਗਵਾਨ ਸ਼੍ਰੀ ਕ੍ਰਿਸ਼ਨ ਅਤੇ ਰਾਧਾ ਰਾਣੀ ਨਾਲ ਸਬੰਧਤ ਸੁੰਦਰ ਝਾਕੀਆਂ ਵਿਸ਼ੇਸ਼ ਖਿੱਚ ਦਾ ਕੇਂਦਰ ਹੋਣਗੀਆਂ। ਸ਼ੋਭਾ ਯਾਤਰਾ ਦੇ ਸਵਾਗਤ ਲਈ ਵੱਖ-ਵੱਖ ਥਾਵਾਂ ’ਤੇ ਫਲਾਂ ਅਤੇ ਵੱਖ-ਵੱਖ ਪਕਵਾਨਾਂ ਦੇ ਸਟਾਲ ਲਗਾਏ ਜਾਣਗੇ। ਉਨ੍ਹਾਂ ਨੇ ਸਮੂਹ ਸਨਾਤਨ ਧਰਮ ਪ੍ਰੇਮੀਆਂ ਨੂੰ ਇਸ ਸ਼ੋਭਾ ਯਾਤਰਾ ਵਿੱਚ ਸ਼ਾਮਲ ਹੋਣ ਦਾ ਖੁੱਲ੍ਹਾ ਸੱਦਾ ਵੀ ਦਿੱਤਾ।