MediaPunjab
ਮੀਡੀਆ ਪੰਜਾਬ ਦੀਆਂ ਖ਼ਬਰਾਂ

ਸੁਪਰੀਮ ਕੋਰਟ ਨੇ ਤਿੰਨ ਨਵੇਂ ਅਪਰਾਧਕ ਕਾਨੂੰਨਾਂ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਕੀਤੀ ਖਾਰਜ


ਨਵੀਂ ਦਿੱਲੀ - ਸੁਪਰੀਮ ਕੋਰਟ ਨੇ ਇਕ ਜੁਲਾਈ ਤੋਂ ਲਾਗੂ ਹੋਣ ਵਾਲੇ ਤਿੰਨ ਨਵੇਂ ਅਪਰਾਧਕ ਕਾਨੂੰਨ-ਭਾਰਤੀ ਨਿਆਂ ਸੰਹਿਤਾ, ਭਾਰਤੀ ਨਾਗਰਿਕ ਸੁਰੱਖਿਆ ਕੋਡ ਅਤੇ ਭਾਰਤੀ ਸਬੂਤ ਐਕਟ, ਨੂੰ ਚੁਣੌਤੀ ਦੇਣ ਵਾਲੀ ਇਕ ਜਨਹਿੱਤ ਪਟੀਸ਼ਨ (ਪੀ.ਆਈ.ਐੱਲ.) 'ਤੇ ਸੁਣਵਾਈ ਕਰਨ ਤੋਂ ਸੋਮਵਾਰ ਨੂੰ ਇਨਕਾਰ ਕਰ ਦਿੱਤਾ। ਚੀਫ਼ ਜਸਟਿਸ ਡੀ.ਵਾਈ. ਚੰਦਰਚੂੜ ਅਤੇ ਜੱਜ ਜੇ.ਬੀ. ਪਾਰਦੀਵਾਲਾ ਅਤੇ ਜੱਜ ਮਨੋਜ ਮਿਸ਼ਰਾ ਦੀ ਬੈਂਚ ਨੇ ਚੇਨਈ ਵਾਸੀ ਟੀ. ਸ਼ਿਵਗਿਆਨਸੰਬੰਦਨ ਦੀ ਜਨਹਿੱਤ ਪਟੀਸ਼ਨ ਨੂੰ ਇਸ ਆਧਾਰ 'ਤੇ ਖਾਰਜ ਕਰ ਦਿੱਤਾ ਕਿ ਉਨ੍ਹਾਂ ਦਾ ਇਸ ਮਾਮਲੇ 'ਚ ਕੋਈ ਲੈਣਾ-ਦੇਣਾ ਨਹੀਂ ਹੈ। ਚੀਫ਼ ਜਸਟਿਸ ਨੇ ਪਟੀਸ਼ਨ ਖਾਰਜ ਕਰਦੇ ਹੋਏ ਕਿਹਾ,''ਨਵੇਂ ਅਪਰਾਧਕ ਕਾਨੂੰਨਾਂ ਨੂੰ ਚੁਣੌਤੀ ਦੇਣ ਵਾਲੇ ਤੁਸੀਂ ਕੌਣ ਹੁੰਦੇ ਹੋ? ਇਸ ਮਾਮਲੇ 'ਚ ਤੁਹਾਨੂੰ ਪਟੀਸ਼ਨ ਦਾਇਰ ਕਰਨ ਦਾ ਕੋਈ ਅਧਿਕਾਰ ਨਹੀਂ ਹੈ।'' ਜਨਹਿੱਤ ਪਟੀਸ਼ਨ 'ਚ ਕੇਂਦਰੀ ਗ੍ਰਹਿ ਅਤੇ ਕਾਨੂੰਨ ਅਤੇ ਨਿਆਂ ਮੰਤਰਾਲਿਆਂ ਨੂੰ ਪੱਖਕਾਰ ਬਣਾਇਆ ਗਿਆ ਸੀ। ਭਾਰਤੀ ਨਿਆਂ ਸੰਹਿਤਾ, ਭਾਰਤੀ ਨਾਗਰਿਕ ਸੁਰੱਖਿਆ ਕੋਡ ਅਤੇ ਭਾਰਤੀ ਸਬੂਤ ਐਕਟ ਦੇਸ਼ 'ਚ ਅਪਰਾਧਕ ਨਿਆਂ ਪ੍ਰਣਾਲੀ ਨੂੰ ਪੂਰੀ ਤਰ੍ਹਾਂ ਬਦਲਣ ਲਈ ਤਿਆਰ ਕੀਤੇ ਗਏ ਹਨ ਅਤੇ ਇਸ ਸਾਲ ਇਕ ਜੁਲਾਈ ਤੋਂ ਲਾਗੂ ਹੋਣਗੇ।