MediaPunjab
ਮੀਡੀਆ ਪੰਜਾਬ ਦੀਆਂ ਖ਼ਬਰਾਂ

ਲੋਕ ਸਭਾ ਹਲਕਾ ਫਿਰੋਜ਼ਪੁਰ ਤੋਂ ਸ਼ੇਰ ਸਿੰਘ ਘੁਬਾਇਆ ਨੂੰ ਕਾਂਗਰਸ ਦਾ ਉਮੀਦਵਾਰ ਐਲਾਨਿਆ ਜਾਵੇ-ਰਣਜੀਤ ਸਿੰਘ ਧਾਲੀਵਾਲ


ਸ੍ਰੀ ਮੁਕਤਸਰ ਸਾਹਿਬ/ਮੰਡੀ ਬਰੀਵਾਲਾ, 04 ਮਾਰਚ (ਸੁਰਿੰਦਰ ਸਿੰਘ ਚੱਠਾ)-ਜਿਲਾ ਕਾਂਗਰਸ ਕਮੇਟੀ ਸ੍ਰੀ ਮੁਕਤਸਰ ਸਾਹਿਬ ਐਸਸੀ ਡਿਪਾਰਟਮੈਂਟ ਦੇ ਚੇਅਰਮੈਨ ਰਣਜੀਤ ਸਿੰਘ ਧਾਲੀਵਾਲ ਅਤੇ ਕਮੇਟੀ ਵੱਲੋਂ ਮੰਗ ਕੀਤੀ ਗਈ ਹੈ ਕਿ ਫਿਰੋਜਪੁਰ ਲੋਕ ਸਭਾ ਹਲਕੇ ਤੋਂ ਆਗਾਮੀ ਲੋਕ ਸਭਾ ਚੋਣਾਂ ਵਿੱਚ ਸ਼ੇਰ ਸਿੰਘ ਘੁਬਾਇਆ ਨੂੰ ਟਿਕਟ ਦੇ ਕੇ ਉਮੀਦਵਾਰ ਬਣਾਇਆ ਜਾਵੇ ਕਿਉਂਕਿ ਸ਼ੇਰ ਸਿੰਘ ਘੁਬਾਇਆ ਪਹਿਲਾਂ ਵੀ ਲੋਕ ਸਭਾ ਹਲਕੇ ਤੋਂ ਦੋ ਵਾਰ ਨੁਮਾਇੰਦਗੀ ਕਰ ਚੁੱਕੇ ਹਨ ਅਤੇ ਲੋਕਾਂ ਵਿੱਚ ਉਹਨਾਂ ਦਾ ਵਿਆਪਕ ਆਧਾਰ ਹੈ। ਸਰਦਾਰ ਸ਼ੇਰ ਸਿੰਘ ਘੁਬਾਇਆ ਜਲਾਲਾਬਾਦ ਹਲਕੇ ਤੋਂ ਦੋ ਵਾਰ ਐਮ ਐਲ ਏ ਸੰਨ 1997 ਅਤੇ 2007   ਵਿੱਚ ਰਹਿ ਚੁੱਕੇ ਹਨ ਅਤੇ 2009 ਲੋਕ ਸਭਾ ਹਲਕਾ ਫਿਰੋਜ਼ਪੁਰ ਤੋਂ ਜਗਮੀਤ ਸਿੰਘ ਬਰਾੜ ਨੂੰ ਹਰਾ ਕੇ ਜਿੱਤ ਹਾਸਲ ਕੀਤੀ ਅਤੇ 2014 ਦੀਆਂ ਚੋਣਾਂ ਵਿੱਚ ਲੋਕ ਸਭਾ ਹਲਕਾ ਫਿਰੋਜ਼ਪੁਰ ਤੋਂ ਦੂਜੀ ਵਾਰ ਸੁਨੀਲ ਕੁਮਾਰ ਜਾਖੜ ਨੂੰ ਹਰਾ ਕੇ ਫਿਰੋਜ਼ਪੁਰ ਲੋਕ ਸਭਾ ਹਲਕਾ  ਤੋਂ ਜਿੱਤ ਪ੍ਰਾਪਤ ਕੀਤੀ ਅਤੇ 2019 ਵਿੱਚ ਸੁਖਬੀਰ ਸਿੰਘ ਬਾਦਲ ਨਾਲ ਲੋਕ ਸਭਾ ਹਲਕਾ ਤੋਂ ਕਾਂਗਰਸ ਦੀ ਟਿਕਟ ਤੇ ਇਲੈਕਸ਼ਨ ਲੜੇ ਤੇ ਚਾਰ ਲੱਖ 34 ਵੋਟਾਂ ਪ੍ਰਾਪਤ ਕੀਤੀਆਂ। ਉਹਨਾਂ ਨੇ ਪੰਜਾਬ ਦੇ ਸਾਬਕਾ ਡਿਪਟੀ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵਿਰੁੱਧ ਚੋਣ ਲੜੀ ਸੀ। ਇਸ ਫਿਰੋਜ਼ਪੁਰ ਲੋਕ ਸਭਾ ਹਲਕੇ ਵਿੱਚ ਉਹਨਾਂ ਦੀ ਬਹੁਤ ਵੱਡੀ ਵਿਕਾਸ ਅਤੇ ਹੋਰ ਕੰਮਾਂ ਵਿੱਚ ਦੇਣ ਹੈ। ਇਹਨਾਂ ਨੇ ਹਰ ਤਰ੍ਹਾਂ ਨਾਲ ਲੋਕਾਂ ਦੀ ਸੇਵਾ ਕੀਤੀ ਹੈ। ਲੋਕ ਸਭਾ ਹਲਕੇ ਫਿਰੋਜ਼ਪੁਰ ਵਿੱਚ ਸੇਰ ਸਿੰਘ ਘੁਬਾਇਆ ਦਾ ਚੰਗਾ ਮਿਲਣ ਵਰਤਣ ਹੈ। ਵੱਡੀ ਗਿਣਤੀ ਵਿੱਚ ਉਹਨਾਂ ਦਾ ਵੋਟ ਬੈਂਕ ਹੈ ਜੇ ਇਸ ਵਾਰ ਉਹਨਾਂ ਨੂੰ ਇਸ ਹਲਕੇ ਤੋਂ ਕਾਂਗਰਸ ਹਾਈ ਕਮਾਨ ਉਮੀਦਵਾਰ ਬਣਾਉਂਦੀ ਹੈ ਤਾਂ ਐਸ ਸੀ ਡਿਪਾਰਟਮੈਂਟ ਦੇ ਸਾਰੇ ਵਰਕਰ ਅਤੇ ਅਹੁਦੇਦਾਰ ਪੂਰਾ ਜੋਰ ਲਾ ਕੇ ਉਹਨਾਂ ਨੂੰ ਵੱਡੀ ਲੀਡ ਨਾਲ ਜਿਤਾ ਕੇ ਲੋਕ ਸਭਾ ਵਿੱਚ ਭੇਜਣਗੇ ਤੇ ਕਾਂਗਰਸ ਹਾਈ ਕਮਾਂਡ ਦੇ ਹੱਥ ਮਜਬੂਤ ਕਰਨਗੇ। ਇਸ ਮੀਟਿੰਗ ਵਿੱਚ ਰਣਜੀਤ ਸਿੰਘ ਧਾਲੀਵਾਲ ਤੋਂ ਇਲਾਵਾ ਹਰਬੰਸ ਸਿੰਘ ਸਿੱਧੂ ਵਾਇਸ ਚੇਅਰਮੈਨ, ਜਸਵਿੰਦਰ ਸਿੰਘ ਗੰਧੜ ਵਾਈਸ ਚੇਅਰਮੈਨ, ਮਦਨ ਸਿੰਘ ਜੀ ਆਰੇ ਵਾਲੇ ਵਾਈਸ ਚੇਅਰਮੈਨ, ਸੁਰਜੀਤ ਸਿੰਘ ਧਾਲੀਵਾਲ ਬਲਾਕ ਪ੍ਰਧਾਨ ਤੋਂ ਇਲਾਵਾ ਹੋਰ ਵੀ ਬਹੁਤ ਸਾਰੇ ਵਰਕਰ ਅਤੇ ਅਹੁਦੇਦਾਰ ਮੌਜੂਦ ਸਨ।