
ਅਸ਼ੋਕ ਭਾਟੀਆ ਨੇ ਨਵ-ਨਿਯੁਕਤ ਚੇਅਰਮੈਨ ਚੰਦਨ ਗਰੇਵਾਲ ਨੂੰ ਤਾਜਪੋਸ਼ੀ ਮੌਕੇ ਦਿੱਤੀਆਂ ਸ਼ੁੱਭ ਇੱਛਾਵਾਂ
*ਸਫਾਈ ਸੇਵਕਾਂ ਦੀਆਂ ਮੁਸ਼ਕਿਲਾਂ ਹਲ ਕਰਵਾਉਣ ਦਾ ਜਤਾਇਆ ਭਰੋਸਾ

ਫਗਵਾੜਾ 20 ਮਾਰਚ (ਅਸ਼ੋਕ ਸ਼ਰਮਾ-ਚੇਤਨ ਸ਼ਰਮਾ) ਆਮ ਆਦਮੀ ਪਾਰਟੀ ਜ਼ਿਲ੍ਹਾ ਕਪੂਰਥਲਾ ਯੂਨਿਟ ਦੇ ਸਕੱਤਰ ਅਸ਼ੋਕ ਭਾਟੀਆ ਨੇ ਅੱਜ ਭਗਵੰਤ ਮਾਨ ਪੰਜਾਬ ਸਰਕਾਰ ਵੱਲੋਂ ਨਿਯੁਕਤ ਕੀਤੇ ਸੈਨੀਟੇਸ਼ਨ ਕਮਿਸ਼ਨ ਪੰਜਾਬ ਦੇ ਚੇਅਰਮੈਨ ਚੰਦਨ ਗਰੇਵਾਲ ਨੂੰ ਤਾਜਪੋਸ਼ੀ ਮੌਕੇ ਆਪਣੀਆਂ ਸ਼ੁੱਭ ਇੱਛਾਵਾਂ ਦਿੱਤੀਆਂ। ਤਾਜਪੋਸ਼ੀ ਸਮਾਗਮ ‘ਚ ਸ਼ਾਮਲ ਹੋਣ ਉਪਰੰਤ ਦੇਰ ਸ਼ਾਮ ਫਗਵਾੜਾ ਪਰਤਣ ਮੌਕੇ ਗੱਲਬਾਤ ਦੌਰਾਨ ਅਸ਼ੋਕ ਭਾਟੀਆ ਨੇ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦੀ ਅਗਵਾਈ ਕਰਨ ਦੇ ਸਮਰੱਥ ਚੰਦਨ ਗਰੇਵਾਲ ਨੂੰ ਕਮਿਸ਼ਨ ਦਾ ਚੇਅਰਮੈਨ ਨਿਯੁਕਤ ਕਰਕੇ ਸ਼ਲਾਘਾਯੋਗ ਕੰਮ ਕੀਤਾ ਹੈ। ਚੰਦਨ ਗਰੇਵਾਲ ਪਿਛਲੇ ਲੰਮੇ ਸਮੇਂ ਤੋਂ ਸਮਾਜ ਅਤੇ ਮੁਲਾਜ਼ਮਾਂ ਦੀ ਆਵਾਜ਼ ਸਰਕਾਰਾਂ ਤੱਕ ਪਹੁੰਚਾਉਂਦੇ ਆ ਰਹੇ ਹਨ। ਹੁਣ ਜਦੋਂ ਉਨ੍ਹਾਂ ਨੂੰ ਖੁਦ ਮੌਕਾ ਮਿਲਿਆ ਹੈ ਤਾਂ ਉਹ ਸਫ਼ਾਈ ਸੇਵਕਾਂ ਦੀਆਂ ਮੁਸ਼ਕਲਾਂ ਦਾ ਢੁੱਕਵਾਂ ਹੱਲ ਜ਼ਰੂਰ ਕਰਵਾਉਣਗੇ। ਉਨ੍ਹਾਂ ਦੱਸਿਆ ਕਿ ਚੰਦਨ ਗਰੇਵਾਲ ਨੇ ਭਰੋਸਾ ਦਿੱਤਾ ਹੈ ਕਿ ਪੰਜਾਬ ਸਰਕਾਰ ਨਾਲ ਵਿਚਾਰ ਵਟਾਂਦਰਾ ਕਰਕੇ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦੀਆਂ ਜਾਇਜ਼ ਮੰਗਾਂ ਨੂੰ ਜਲਦ ਤੋਂ ਜਲਦ ਹੱਲ ਕੀਤਾ ਜਾਵੇਗਾ। ਇਸ ਮੌਕੇ ਹਰੀਓਮ ਗੁਪਤਾ,ਸੰਨੀ ਸੇਠੀ ਆਦਿ ਵੀ ਹਾਜ਼ਰ ਸਨ।