MediaPunjab
ਮੀਡੀਆ ਪੰਜਾਬ ਦੀਆਂ ਖ਼ਬਰਾਂ

ਲੋਕਤੰਤਰ ਨੂੰ ਢਾਹ ਲਾਉਣ ਵਾਲਿਆਂ ਖ਼ਿਲਾਫ਼ ਕਾਰਵਾਈ ਜ਼ਰੂਰ ਹੋਵੇਗੀ, ਇਨਕਮ ਟੈਕਸ ਦੇ ਨੋਟਸ 'ਤੇ ਭੜਕੇ ਰਾਹੁਲ


ਨਵੀਂ ਦਿੱਲੀ- ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਨਵੇਂ ਇਨਕਮ ਟੈਕਸ ਨੋਟਿਸ ਨੂੰ ਲੈ ਕੇ ਮੋਦੀ ਸਰਕਾਰ 'ਤੇ ਨਿਸ਼ਾਨਾ ਸਾਧਿਆ ਹੈ। ਕਾਂਗਰਸ ਦੇ ਸੀਨੀਅਰ ਨੇਤਾ ਰਾਹੁਲ ਗਾਂਧੀ ਨੇ ਕਿਹਾ ਹੈ ਕਿ ‘ਲੋਕਤੰਤਰ ਨੂੰ ਭੰਗ’ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਜ਼ਰੂਰ ਕੀਤੀ ਜਾਵੇਗੀ। ਰਾਹੁਲ ਗਾਂਧੀ ਨੇ ਸ਼ੁੱਕਰਵਾਰ ਨੂੰ ਸੋਸ਼ਲ ਮੀਡੀਆ ਪੋਸਟ ਵਿੱਚ ਕਿਹਾ ਕਿ ਕੇਂਦਰੀ ਜਾਂਚ ਬਿਊਰੋ ਅਤੇ ਇਨਫੋਰਸਮੈਂਟ ਡਾਇਰੈਕਟੋਰੇਟ ਨੂੰ ਆਪਣਾ ਕੰਮ ਕਰਨਾ ਚਾਹੀਦਾ ਹੈ ਅਤੇ ਜੇਕਰ ਇਨ੍ਹਾਂ ਲੋਕਾਂ ਨੇ ਆਪਣਾ ਕੰਮ ਕੀਤਾ ਹੁੰਦਾ ਤਾਂ ਅਜਿਹਾ ਨਾ ਹੁੰਦਾ।
ਰਾਹੁਲ ਗਾਂਧੀ ਨੇ ਕਿਹਾ ਕਿ ਕਿਸੇ ਦਿਨ ਜੇਕਰ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਦਲੇਗੀ ਤਾਂ ਨਿਸ਼ਚਿਤ ਤੌਰ 'ਤੇ 'ਲੋਕਤੰਤਰ ਨੂੰ ਢਾਹ ਲਾਉਣ' ਵਾਲਿਆਂ ਵਿਰੁੱਧ ਕਾਰਵਾਈ ਜ਼ਰੂਰ ਹੋਵੇਗੀ ਅਤੇ ਅਜਿਹੀ ਕਾਰਵਾਈ ਕੀਤੀ ਜਾਵੇਗੀ ਕਿ ਕਿਸੇ ਦੀ ਦੁਬਾਰਾ ਅਜਿਹਾ ਕਰਨ ਦੀ ਹਿੰਮਤ ਨਹੀਂ ਹੋਵੇਗੀ। ਇਹ ਮੇਰੀ ਗਾਰੰਟੀ ਹੈ।