MediaPunjab
ਮੀਡੀਆ ਪੰਜਾਬ ਦੀਆਂ ਖ਼ਬਰਾਂ

ਸਿਹਤ ਵਿਭਾਗ ਨੇ "ਹਰ ਸ਼ੁਕਰਵਾਰ-ਡੇਂਗੂ ਤੇ ਵਾਰ" ਮੁਹਿੰਮ ਤਹਿਤ ਕੀਤੀ ਮੈਗਾ ਡਰਾਈਵ

ਸਿਵਲ ਸਰਜਨ ਨੇ ਡੇਂਗੂ ਵਿਰੋਧੀ ਗਤੀਵਿਧੀਆਂ ਦੀ ਕੀਤੀ ਅਚਨਚੇਤ ਚੈਕਿੰਗ

ਫਤਿਹਗੜ੍ਹ ਸਾਹਿਬ :-11 ਅਕਤੂਬਰ  (ਹਰਪ੍ਰੀਤ ਕੌਰ ਟਿਵਾਣਾ) ਸਿਹਤ ਤੇ ਪਰਿਵਾਰ ਭਲਾਈ ਮੰਤਰੀ ,ਡਾ ਬਲਬੀਰ ਸਿੰਘ  ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਅਤੇ ਸਿਵਲ ਸਰਜਨ ਫਤਿਹਗੜ੍ਹ ਸਾਹਿਬ ਡਾ ਦਵਿੰਦਰਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲੇ ਅੰਦਰ ਵਿਭਾਗ ਵੱਲੋਂ "ਹਰ ਸ਼ੁਕਰਵਾਰ, ਡੇਂਗੂ ਤੇ ਵਾਰ" ਮੁਹਿੰਮ ਤਹਿਤ ਮੈਗਾ ਡਰਾਈਵ ਕੀਤੀ ਗਈ। ਸਿਹਤ ਵਿਭਾਗ ਦੀਆਂ ਡੇਂਗੂ ਵਿਰੋਧੀ ਟੀਮਾਂ ਨੇ ਨਰਸਿੰਗ ਵਿਦਿਆਰਥੀਆਂ ਨੂੰ ਨਾਲ ਲੈ ਕੇ ਲੋਕਾਂ ਦੇ ਘਰ ਘਰ ਜਾ ਕੇ ਡੇਂਗੂ ਵਿਰੋਧੀ ਗਤੀਵਿਧੀਆਂ ਕੀਤੀਆਂ। ਟੀਮਾਂ ਵੱਲੋਂ ਕੀਤਿਆਂ ਗਈਆਂ ਇਹਨਾਂ ਗਤੀਵਿਧੀਆਂ ਦੀ ਸੀਨੀਅਰ ਮੈਡੀਕਲ ਅਫਸਰਾਂ ਵੱਲੋਂ ਬਲਾਕ ਪੱਧਰ ਤੇ ਅਤੇ ਸਾਰੇ ਪ੍ਰੋਗਰਾਮਾ ਅਫਸਰਾਂ ਵੱਲੋਂ ਜ਼ਿਲ੍ਹਾ ਪੱਧਰ ਤੋਂ ਸੁਪਰਵੀਜ਼ਨ ਕੀਤੀ ਗਈ। ਇਹਨਾਂ ਗਤੀਵਿਧੀਆਂ ਦੀ ਸਿਵਲ ਸਰਜਨ ਡਾ ਦਵਿੰਦਰਜੀਤ ਕੌਰ  ਵੱਲੋਂ ਫਤਿਹਗੜ੍ਹ ਸਾਹਿਬ ਵਿਖੇ ਅਚਨਚੇਤ ਚੈਕਿੰਗ ਕੀਤੀ ਗਈ। ਇਸ ਚੈਕਿੰਗ ਦੌਰਾਨ ਉਨ੍ਹਾਂ ਦੇਖਿਆ ਕਿ ਬਹੁਤ ਸਾਰੇ ਘਰਾਂ ਵਿੱਚ ਅਜੇ ਵੀ ਕੂਲਰਾਂ ਵਿੱਚ ਪਾਣੀ ਦਾ ਇਸਤੇਮਾਲ ਕੀਤਾ ਜਾ ਰਿਹਾ ਹੈ ਅਤੇ ਉਸ ਪਾਣੀ ਵਿੱਚ ਮੱਛਰ ਦਾ ਲਾਰਵਾ ਮਿਲ ਰਿਹਾ ਹੈ ,ਉਹਨਾਂ ਦੱਸਿਆ ਕਿ ਮਿਲੇ ਲਾਰਵੇ ਨੂੰ ਮੌਕੇ ਤੇ ਹੀ ਨਸਟ ਕਰਵਾਇਆ ਗਿਆ ਅਤੇ ਨਗਰ ਕੌਂਸਲ ਦੇ ਸਹਿਯੋਗ ਨਾਲ ਲਾਰਵਾ ਮਿਲਣ ਤੇ ਘਰਾਂ ਦੇ ਚਲਾਨ ਵੀ ਕੀਤੇ ਗਏ। ਉਹਨਾਂ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਅੱਜ-ਕੱਲ ਦੇ ਮੌਸਮ ਵਿੱਚ ਕੂਲਰ ਬਿਨਾਂ ਪਾਣੀ ਤੋਂ ਚਲਾਏ ਜਾ ਸਕਦੇ ਹਨ ,ਇਸ ਲਈ ਕੂਲਰਾਂ ਵਿੱਚ ਖੜਾ ਪਾਣੀ ਸੁਕਾਇਆ ਜਾਵੇ। ਉਹਨਾਂ ਕਿਹਾ ਕਿ ਡੇਂਗੂ ਤੇ ਜਿੱਤ ਨੂੰ ਬਰਕਰਾਰ ਰੱਖਣ ਲਈ ਸਿਹਤ ਵਿਭਾਗ ਵੱਲੋਂ ਸੁਝਾਏ ਨਿਯਮਾਂ ਦੀ ਪਾਲਣਾ ਕੀਤੀ ਜਾਵੇ। ਉਹਨਾਂ ਇਹ ਵੀ ਕਿਹਾ ਕਿ ਭਾਵੇਂ ਡੇਂਗੂ ਵਿਰੋਧੀ ਗਤੀਵਿਧੀਆਂ ਕਰਨ ਲਈ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਰੋਜ਼ਾਨਾ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿਚ ਸਰਕਾਰੀ, ਅਰਧ ਸਰਕਾਰੀ, ਗੈਰ ਸਰਕਾਰੀ ਸੰਸਥਾਵਾਂ, ਸਿੱਖਿਆਂ ਸੰਸਥਾਵਾਂ , ਘਰਾਂ, ਦੁਕਾਨਾਂ, ਝੂਗੀਆਂ ਝੋਪੜੀਆਂ ਆਦਿ ਤੱਕ ਪੁਹੰਚ ਕਰਕੇ ਜਾਗਰੂਕ ਕੀਤਾ ਜਾ ਰਿਹਾ ਹੈ  ਅਤੇ ਪਾਣੀ ਖੜਨ ਵਾਲੀਆਂ ਥਾਵਾਂ ਦੀ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਫਿਰ ਵੀ ਸਾਰਿਆਂ ਦੇ ਸਹਿਯੋਗ ਨਾਲ ਹੀ ਡੇਂਗੂ ਨੂੰ ਕਾਬੂ ਵਿੱਚ ਰੱਖਿਆ ਜਾ ਸਕਦਾ ਹੈ । ਉਹਨਾਂ ਕਿਹਾ ਕਿ ਹਰ ਸ਼ੁਕਰਵਾਰ ਨੂੰ ਡੇਂਗੂ ਦਾ ਲਾਰਵਾ ਪੈਂਦਾ ਹੋਣ ਵਾਲੀਆ ਥਾਵਾਂ ਜਿਵੇਂ ਕਟੋਰਿਆਂ,ਕੂਲਰਾਂ, ਗਮਲਿਆਂ, ਫਰਿੱਜਾਂ ਦੀਆਂ ਟ੍ਰੇਆਂ ਤੇ ਹੋਰ ਥਾਵਾਂ ਆਦਿ ਨੂੰ ਸਾਫ ਕਰਨਾ ਤੇ ਸੁਕਾਉਣਾ ਚਾਹੀਦਾ ਹੈ। ਉਹਨਾਂ ਇਹ ਵੀ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਡੇਂਗੂ ਦਾ ਟੈਸਟ ਅਤੇ ਇਲਾਜ ਸੇਵਾਵਾਂ ਉਪਲਬਧ ਹਨ ਜਾਂਦਾ ਹੈ ਲੋੜ ਪੈਣ ਤੇ ਸਾਨੂੰ ਜਰੂਰ ਲੈਣੀਆਂ ਚਾਹੀਦੀਆਂ ਹਨ। ਇਸ ਮੌਕੇ ਤੇ ਸੀਨੀਅਰ ਮੈਡੀਕਲ ਅਫਸਰ ਡਾ ਕੇਡੀ ਸਿੰਘ, ਜਿਲਾ ਸਕੂਲ ਹੈਲਥ ਮੈਡੀਕਲ ਅਫਸਰ ਡਾਕਟਰ ਨਵਨੀਤ ਕੌਰ, ਜਿਲਾ ਡੈਂਟਲ ਹੈਲਥ ਮੈਡੀਕਲ ਅਫਸਰ ਡਾ ਤਰੁਨਦੀਪ ਕੌਰ,ਜਿਲ੍ਹਾ ਸਮੂਹ ਸਿੱਖਿਆਂ ਤੇ ਸੂਚਨਾ ਅਫਸਰ, ਬਲਜਿੰਦਰ ਸਿੰਘ, ਜਸਵਿੰਦਰ ਕੌਰ, ਸਿਹਤ ਵਰਕਰ ਜਗਰੂਪ ਸਿੰਘ, ਇਨਸੈਕਟ ਕਲੈਕਟਰ , ਬਰੀਡ ਚੈੱਕ ਚੈੱਕਰ, ਨਰਸਿੰਗ ਵਿਦਿਆਰਥੀ ਅਤੇ ਹੋਰ ਸਹਿਯੋਗੀ ਸਟਾਫ ਹਾਜ਼ਰ ਸਨ।