MediaPunjab
ਮੀਡੀਆ ਪੰਜਾਬ ਦੀਆਂ ਖ਼ਬਰਾਂ

ਮਾਨਯੋਗ ਸੁਪਰੀਮ ਕੋਰਟ ਵੱਲੋਂ ਡੱਲੇਵਾਲ ਅਤੇ ਕਿਸਾਨੀ ਮਸਲਿਆਂ ਦੇ ਹੱਲ ਲਈ ਵਿਸ਼ੇਸ਼ ਟੀਮ ਦਾ ਗਠਨ ਕਰਨਾ ਸਲਾਘਾਯੋਗ : ਐਡਵੋਕੇਟ ਧਾਰਨੀ

ਫਤਿਹਗੜ੍ਹ ਸਾਹਿਬ, 7 ਜਨਵਰੀ (ਹਰਪ੍ਰੀਤ  ਕੌਰ ਟਿਵਾਣਾ) ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਅਤੇ ਬਾਰ ਐਸੋਸੀਏਸ਼ਨ ਫਤਿਹਗੜ੍ਹ ਸਾਹਿਬ ਦੇ ਪ੍ਰਧਾਨ ਐਡਵੋਕੇਟ ਅਮਰਦੀਪ ਸਿੰਘ ਧਾਰਨੀ ਨੇ ਖਨੋਰੀ ਬਾਰਡਰ ਉੱਤੇ ਮਰਨ ਵਰਤ ਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਤੇ ਕਿਸਾਨ ਜਥੇਬੰਦੀਆਂ ਨਾਲ ਕਿਸਾਨੀ ਮਸਲੇ ਹੱਲ ਕਰਨ ਲਈ ਮਾਨਯੋਗ ਸੁਪਰੀਮ ਕੋਰਟ ਵੱਲੋਂ ਬਣਾਈ ਗਈ ਕਮੇਟੀ ਦੀ ਸ਼ਲਾਗਾ ਕਰਦਿਆਂ ਕਿਹਾ ਕਿ ਉਨਾਂ ਵੱਲੋਂ ਪਹਿਲਾਂ ਮਾਨਯੋਗ ਸੁਪਰੀਮ ਕੋਰਟ ਆਫ ਇੰਡੀਆ ਵੱਲੋਂ ਐਮ.ਐਸ.ਕਿਊਰੀ ਅਪੁਆਇੰਟ ਕਰਨ ਦੀ ਮੰਗ ਕੀਤੀ ਗਈ ਸੀ, ਜਿਸ ਵੱਲੋਂ ਕਿਸਾਨੀ ਮੋਰਚੇ ਨਾਲ ਸੰਬੰਧਿਤ ਸਹੀ ਸਥਿਤੀ ਦਾ ਜਾਇਜਾ ਲੈ ਕੇ ਰਿਪੋਰਟ ਮਾਨਯੋਗ ਸੁਪਰੀਮ ਕੋਰਟ ਨੂੰ ਸੌਂਪੀ ਜਾਣੀ ਚਾਹੀਦੀ ਹੈ ਤਾਂ ਕਿ ਸਹੀ ਹਾਲਾਤਾਂ ਅਤੇ ਮੰਗਾਂ ਮਾਨਯੋਗ ਸੁਪਰੀਮ ਕੋਰਟ ਸਾਹਮਣੇ ਆ ਸਕਣ । ਐਡਵੋਕੇਟ ਧਾਰਨੀ ਨੇ ਕਿਹਾ ਕਿ ਭਾਵੇਂ ਮਾਨਯੋਗ ਸੁਪਰੀਮ ਕੋਰਟ ਵੱਲੋਂ ਐਮਐਸ ਕਿਊਰੀ ਤਾਂ ਨਹੀਂ ਪੁਆਇੰਟ ਕੀਤੀ ਗਈ ਪਰ ਇੱਕ ਵਿਸ਼ੇਸ਼ ਕਮੇਟੀ ਦਾ ਗਠਨ ਜਰੂਰ ਕਰ ਦਿੱਤਾ ਗਿਆ ਹੈ, ਜਿਸ ਤੇ ਮੁਖੀ ਜਸਟਿਸ ਨਵਾਬ ਸਿੰਘ ਬਣਾਏ ਗਏ ਹਨ ਤੇ ਉਨਾਂ ਵੱਲੋਂ ਖਨੌਰੀ ਵਿਖੇ ਮਰਨ ਵਰਤ ਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ ਵੀ ਕੀਤੀ ਗਈ ਤੇ ਜਲਦੀ ਹੀ ਉਹ ਇਸ ਮਾਮਲੇ ਸਬੰਧੀ  ਵਿਸਥਾਰਤ ਰਿਪੋਰਟ ਮਾਨਯੋਗ ਸੁਪਰੀਮ ਕੋਰਟ ਨੂੰ ਵੀ ਸੌਂਪ ਦੇਣਗੇ, ਜਿਸ ਦਾ ਸਮਾਂ ਜਰੂਰ ਨਿਰਧਾਰਿਤ ਕੀਤਾ ਜਾਣਾ ਚਾਹੀਦਾ ਹੈ, ਕਿਉਂਕਿ ਜਗਜੀਤ ਸਿੰਘ ਡੱਲੇਵਾਲ ਦੀ ਮੈਡੀਕਲ ਹਾਲਤ ਦਿਨ ਪ੍ਰਤੀ ਦਿਨ ਕਮਜ਼ੋਰ ਹੁੰਦੀ ਜਾ ਰਹੀ ਹੈ ਤੇ ਬਹੁਤ ਹੀ ਨਾਜ਼ੁਕ ਸਟੇਜ ਤੇ ਪਹੁੰਚ ਗਈ ਹੈ। ਉਨ੍ਹਾਂ ਕਿਹਾ ਕਿ ਜੇਕਰ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਵਿਗੜ ਕੇ ਕੁਛ ਅਣਹੋਣੀ ਹੈ ਤਾਂ ਇਸ ਨਾਲ ਪੰਜਾਬ ਦੇ ਹਾਲਾਤ ਵੀ ਵਿਗੜ ਸਕਦੇ ਹਨ।
ਐਡਵੋਕੇਟ ਧਾਰਨੀ ਨੇ ਕਿਹਾ ਕਿ ਕਿਸਾਨੀ ਮਸਲਿਆਂ ਨੂੰ ਲੈ ਕੇ ਅੱਜ ਹਾਲਾਤ ਅਜਿਹੇ ਬਣਾ ਦਿੱਤੇ ਗਏ ਹਨ ਕਿ ਕਿਸਾਨੀ ਮੰਗਾਂ ਸਬੰਧੀ ਦੇਸ਼ ਦੇ ਰਾਸ਼ਟਰਪਤੀ ਵੱਲੋਂ ਸੰਯੁਕਤ ਕਿਸਾਨ ਮੋਰਚੇ ਨੂੰ ਮਿਲਣ ਦਾ ਸਮਾਂ ਤੱਕ ਨਹੀਂ ਦਿੱਤਾ ਜਾ ਰਿਹਾ ।  ਉਨਾਂ ਕਿਹਾ ਕਿ ਕਿਸਾਨੀ ਦਾ ਪੱਧਰ ਅੱਜ ਨੀਵਾਂ ਹੋ ਜਾਣ ਕਾਰਨ ਖੇਤੀ ਜਿੱਥੇ ਘਾਟੇ ਵਾਲਾ ਧੰਦਾ ਬਣ ਕੇ ਰਹਿ ਗਈ ਹੈ ਉੱਤੇ ਹੀ ਕਿਸਾਨਾਂ ਵੱਲੋਂ ਸੂ ਸਾਈਡ ਵਰਗੇ ਕੇਸ ਵੀ ਦੇਖਣ ਨੂੰ ਮਿਲ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦਾ ਫਰਜ਼ ਬਣਦਾ ਹੈ ਕਿ ਹਰੇਕ ਵਰਗਾ ਦੀਆਂ ਲੋੜੀਂਦੀਆਂ ਮੰਗਾਂ ਵੱਲ ਧਿਆਨ ਦੇ ਕੇ ਪੂਰੀਆਂ ਕੀਤੀਆਂ ਜਾਣ।